ਕੈਨੇਡਾ : ਪੁਲਿਸ ਨੇ ਟਰੱਕਾਂ ਵਾਲਿਆਂ ਨੂੰ ਜ਼ਬਰੀ ਹਟਾਇਆ, 5 ਮੁੱਖ ਘਟਨਾਕ੍ਰਮ- ਪ੍ਰੈਸ ਰੀਵਿਊ

ਕੈਨੇਡਾ 'ਚ ਪ੍ਰਦਰਸ਼ਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕੈਨੇਡਾ 'ਚ ਟਰੱਕਾਂ ਵਾਲਿਆਂ ਦਾ ਪ੍ਰਦਰਸ਼ਨ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਓਟਵਾ ਵਿੱਚ 'ਆਜ਼ਾਦੀ ਦੇ ਕਾਫਲੇ' 'ਚ ਸ਼ਾਮਲ ਟੱਰਕਾਂ ਵਾਲੇ ਅਤੇ ਲੋਕ, ਸਰਹੱਦ ਪਾਰ ਆਉਣ ਜਾਣ ਵਾਲੇ ਟਰੱਕ ਡਰਾਈਵਰਾਂ ਲਈ ਲਾਜ਼ਮੀ ਕੋਵਿਡ ਟੀਕਿਆਂ ਦਾ ਵਿਰੋਧ ਕਰ ਰਹੇ ਹਨ।

ਹੁਣ, ਦੇਸ਼ ਭਰ ਵਿੱਚ ਪੁਲਿਸ ਕਾਰਵਾਈ ਕਰਕੇ ਪ੍ਰਦਰਸ਼ਨਕਾਰੀਆਂ ਅਤੇ ਉਨ੍ਹਾਂ ਦੇ ਟਰੱਕਾਂ ਨੂੰ ਹਟਾਇਆ ਜਾ ਰਿਹਾ ਹੈ ਅਤੇ ਮੁੱਖ ਪ੍ਰਬੰਧਕਾਂ ਨੇ ਅਦਾਲਤ ਵਿੱਚ ਪੇਸ਼ ਹੋਣਾ ਸ਼ੁਰੂ ਕਰ ਦਿੱਤਾ ਹੈ।

ਟੋਰਾਂਟੋ ਸਟਾਰ ਦੀ ਖ਼ਬਰ ਮੁਤਾਬਕ, ਸ਼ਨੀਵਾਰ ਤੋਂ ਬਾਅਦ ਹੋਏ ਪੰਜ ਘਟਨਾਕ੍ਰਮ ਇਸ ਪ੍ਰਕਾਰ ਹਨ:

1) ਪ੍ਰਦਰਸ਼ਨਕਾਰੀਆਂ ਦੇ ਕਬਜ਼ੇ ਵਾਲੀਆਂ ਥਾਵਾਂ 'ਤੇ ਹੁਣ ਪੁਲਿਸ ਦੁਆਰਾ ਕੰਡਿਆਲੀ ਤਾਰ ਲਗਾਈ ਜਾ ਰਹੀ ਹੈ। ਪੀਸ ਟਾਵਰ ਦੇ ਸਾਹਮਣੇ ਲੱਗੀ ਸਾਊਂਡ ਸਟੇਜ, ਜਿਸ 'ਤੇ ਦਿਨ ਭਰ ਭਾਸ਼ਣ ਅਤੇ ਰਾਤ ਨੂੰ ਡੀਜੇ ਚੱਲਦਾ ਸੀ, ਪੁਲਿਸ ਨੇ ਉਸ ਥਾਂ ਸਮੇਤ ਕਈ ਹੋਏ ਥਾਵਾਂ 'ਤੇ ਮੁੜ ਕਬਜ਼ਾ ਕਰ ਲਿਆ ਹੈ।

2) ਕਾਫਲੇ ਦੇ ਅਸਲ ਪ੍ਰਬੰਧਕਾਂ ਵਿੱਚੋਂ ਇੱਕ, ਤਾਮਾਰਾ ਲਿਚ ਜ਼ਮਾਨਤ ਦੀ ਸੁਣਵਾਈ ਲਈ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਡਵੇਨ ਉਨ੍ਹਾਂ ਦੀ ਜ਼ਮਾਨਤ ਦੇਣਗੇ। ਡਵੇਨ ਨੇ ਅਦਾਲਤ ਨੂੰ ਦੱਸਿਆ ਕਿ ਉਸਨੇ 5,000 ਡਾਲਰ ਦੀ ਕੀਮਤ 'ਤੇ ਇੱਕ ਪ੍ਰਾਈਵੇਟ ਜੈੱਟ 'ਤੇ ਓਟਾਵਾ ਲਈ ਉਡਾਣ ਭਰੀ, ਜਿਸਦਾ ਭੁਗਤਾਨ ਇੱਕ ਵਿਅਕਤੀ ਦੁਆਰਾ ਕੀਤਾ ਗਿਆ ਜਿਸਨੂੰ ਉਹ ਅਸਲ ਵਿੱਚ ਜਾਣਦਾ ਵੀ ਨਹੀਂ। ਤਾਮਾਰਾ ਲਿਚ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਸਨ, ਪਰ ਅਲਬਰਟਾ ਵਾਪਸ ਜਾਣ 'ਤੇ ਉਹ ਆਪਣੀ ਨੌਕਰੀ 'ਤੇ ਵਾਪਸ ਜਾ ਸਕਦੇ ਹਨ। ਜੱਜ ਨੇ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਲਿਚ ਮੰਗਲਵਾਰ ਨੂੰ ਅਦਾਲਤ ਵਿੱਚ ਦੁਬਾਰਾ ਪੇਸ਼ ਹੋਣਗੇ।

3) ਵਿਰੋਧ ਆਯੋਜਕਾਂ 'ਤੇ ਸ਼ਿਕੰਜਾ ਕੱਸਣ ਲਈ ਫੈਡਰਲ ਸਰਕਾਰ ਨੇ ਉਨ੍ਹਾਂ ਦੇ ਫੰਡਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਜਨਤਕ ਸੁਰੱਖਿਆ ਮੰਤਰੀ ਮਾਰਕੋ ਮੇਂਡੀਸੀਨੋ ਨੇ ਸ਼ਨੀਵਾਰ ਨੂੰ ਦੱਸਿਆ ਕਿ ਹੁਣ ਤੱਕ ਘੱਟੋ-ਘੱਟ 76 ਖਾਤਿਆਂ ਨੂੰ ਫ੍ਰੀਜ਼ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵਿੱਚ 3.2 ਮਿਲੀਅਨ ਡਾਲਰ ਸਨ।

4) ਓਟਾਵਾ ਪੁਲਿਸ ਨੇ ਦੱਸਿਆ ਕਿ ਕੁੱਲ 170 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਪਰ ਇਹ ਜ਼ਰੂਰੀ ਨਹੀਂ ਕਿ ਸਾਰਿਆਂ 'ਤੇ ਆਰੋਪ ਲੱਗਿਆ ਹੋਵੇ। ਅੰਤਰਿਮ ਓਟਵਾ ਪੁਲਿਸ ਮੁਖੀ ਸਟੀਵ ਬੈੱਲ ਨੇ ਕਿਹਾ ਕਿ ਹਥਿਆਰਾਂ ਨਾਲ ਸਬੰਧਤ ਅਪਰਾਧਿਕ ਜਾਂਚ ਵੀ ਚੱਲ ਰਹੀ ਹੈ, ਪਰ ਅਜੇ ਤੱਕ ਉਸ ਸਬੰਧੀ ਕੋਈ ਆਰੋਪ ਨਹੀਂ ਲਗਾਏ ਗਏ ਹਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ 53 ਵਾਹਨਾਂ ਨੂੰ ਟੋਅ ਕੀਤਾ ਹੈ ਅਤੇ 11 ਵਪਾਰਕ ਵਾਹਨ ਚਾਲਕਾਂ ਦੀ ਰਜਿਸਟ੍ਰੇਸ਼ਨ ਮੁਅੱਤਲ ਕਰ ਦਿੱਤੀ ਹੈ।

5) ਓਟਾਵਾ ਪੁਲਿਸ ਨੇ ਕਿਹਾ ਕਿ ਉਹ ਵਿਰੋਧ ਪ੍ਰਦਰਸ਼ਨਾਂ ਅਤੇ ਪੁਲਿਸ ਕਾਰਵਾਈ ਬਾਰੇ ਫੈਲਾਈ ਜਾ ਰਹੀ ਗਲਤ ਜਾਣਕਾਰੀ ਦਾ ਮੁਕਾਬਲਾ ਕਰਨ ਲਈ ਵੀ ਪੂਰੀ ਕੋਸ਼ਿਸ਼ ਕਰ ਰਹੇ ਹਨ।

ਹਿਜਾਬ ਲਈ ਅੰਦੋਲਨ ਕਰਨ ਵਾਲੇ 58 ਵਿਦਿਆਰਥੀ ਮੁਅੱਤਲ

ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਦੇ ਇੱਕ ਪ੍ਰੀ-ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣਾਂ ਨੇ ਮੀਡੀਆ ਨੂੰ ਦੱਸਿਆ ਕਿ ਕਾਲਜ ਨੇ ਘੱਟੋ-ਘੱਟ 58 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਕਿਉਂਕਿ ਉਨ੍ਹਾਂ ਨੇ ਆਪਣਾ ਹਿਜਾਬ (ਸਕਾਰਫ਼) ਹਟਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਪ੍ਰਦਰਸ਼ਨ ਕੀਤਾ।

ਹਿੰਦੂਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ, ਇੱਕ ਵਿਦਿਆਰਥੀ ਨੇ ਦੱਸਿਆ ਕਿ ਇਹ ਸਭ ਉਦੋਂ ਹੋਇਆ ਜਦੋਂ ਸ਼ੁੱਕਰਵਾਰ ਨੂੰ ਸ਼ਿਰਾਲਕੋਪਾ ਦੇ ਕਰਨਾਟਕ ਪਬਲਿਕ ਸਕੂਲ (ਇੱਕ ਪ੍ਰੀ-ਯੂਨੀਵਰਸਿਟੀ ਕਾਲਜ) ਦੇ 50 ਤੋਂ ਵੱਧ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਹਿਜਾਬ ਪਹਿਨ ਕੇ ਕਲਾਸਾਂ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾਵੇ।

ਪਰ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਲਈ ਉਹ ਕੈਂਪਸ ਵਿੱਚ ਆਪਣਾ ਪ੍ਰਦਰਸ਼ਨ ਜਾਰੀ ਨਹੀਂ ਰੱਖ ਸਕਦੇ।

ਪ੍ਰਿੰਸੀਪਲ ਦੇ ਸੰਬੋਧਨ ਦਾ ਇਹ ਵੀਡੀਓ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਿਆਪਕ ਤੌਰ 'ਤੇ ਸ਼ੇਅਰ ਕੀਤਾ ਗਿਆ। ਹਾਲਾਂਕਿ ਇਸ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਹੋ ਸਕੀ ਹੈ।

ਸੂਬੇ ਦੇ ਯੁਵਾ ਸਸ਼ਕਤੀਕਰਨ ਅਤੇ ਖੇਡ ਮੰਤਰੀ ਕੇਸੀ ਨਰਾਇਣ ਗੌੜਾ, ਜੋ ਕਿ ਜ਼ਿਲ੍ਹੇ ਦੇ ਮੰਤਰੀ ਇੰਚਾਰਜ ਵੀ ਹਨ, ਨੇ ਸ਼ਨੀਵਾਰ ਨੂੰ ਕਿਹਾ ਕਿ ਹਿਜਾਬ ਦੇ ਮੁੱਦੇ 'ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸੇ ਵੀ ਵਿਦਿਆਰਥੀ ਨੂੰ ਮੁਅੱਤਲ ਨਹੀਂ ਕੀਤਾ ਗਿਆ ਹੈ।

ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਪ੍ਰਿੰਸੀਪਲ ਨੇ ਕਿਹਾ ਸੀ ਕਿ ਜੇਕਰ ਵਿਦਿਆਰਥੀ ਕੈਂਪਸ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ। ''ਕਿਸੇ ਨੂੰ ਵੀ ਮੁਅੱਤਲ ਨਹੀਂ ਕੀਤਾ ਗਿਆ ਹੈ।''

ਇਹ ਵੀ ਪੜ੍ਹੋ:

ਕੁਮਾਰ ਵਿਸ਼ਵਾਸ ਨੂੰ ਮਿਲੀ 'ਵਾਈ' ਸ਼੍ਰੇਣੀ ਦੀ ਸੁਰੱਖਿਆ

ਅਧਿਕਾਰਤ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।

ਕੁਮਾਰ ਵਿਸ਼ਵਾਸ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕੁਮਾਰ ਵਿਸ਼ਵਾਸ

ਦਿ ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ, ਕੇਂਦਰ ਸਰਕਾਰ ਨੇ 'ਆਪ' ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਲੱਗੇ ਦੋਸ਼ਾਂ ਦੇ ਮੱਦੇਨਜ਼ਰ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਅਤੇ ਖਤਰੇ ਦੀ ਸਮੀਖਿਆ ਕੀਤੀ ਸੀ।

ਸੂਤਰਾਂ ਨੇ ਕਿਹਾ ਕਿ ਸਮੀਖਿਆ ਤੋਂ ਬਾਅਦ, ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਰਾਹੀਂ ਵਿਸ਼ਵਾਸ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਗਿਆ।

'ਵਾਈ' ਸ਼੍ਰੇਣੀ ਦੀ ਸੁਰੱਖਿਆ ਦੇ ਤਹਿਤ, ਵਿਸ਼ਵਾਸ ਦੀ ਸੁਰੱਖਿਆ ਚਾਰ ਨਿੱਜੀ ਸੁਰੱਖਿਆ ਅਧਿਕਾਰੀਆਂ ਦੁਆਰਾ 24 ਘੰਟੇ ਕੀਤੀ ਜਾਵੇਗੀ।

ISWOTY

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post