ਰਾਹੁਲ ਗਾਂਧੀ ਨੇ ਕਿਉਂ ਕਿਹਾ ਕਿ 'ਆਪਣੇ ਪੈਟਰੋਲ ਟੈਂਕ ਫੁਲ ਕਰਵਾ ਲਓ' - ਪ੍ਰੈੱਸ ਰੀਵਿਊ

ਤਸਵੀਰ ਸਰੋਤ, Getty Images
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਕਾਰਾਂ ਵਿੱਚ ਤੇਲ ਭਰਵਾ ਲੈਣ ਕਿਉਂਕਿ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਤੁਰੰਤ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰੇਗੀ।
ਹਿੰਦੂਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ, ਰਾਹੁਲ ਨੇ ਆਪਣੇ ਟਵਿੱਟਰ 'ਤੇ ਲਿਖਿਆ, "ਜਲਦੀ ਆਪਣੀਆਂ ਪੈਟਰੋਲ ਦੀਆਂ ਟੈਂਕੀਆਂ ਭਰਵਾ ਲਓ। ਮੋਦੀ ਸਰਕਾਰ ਦਾ 'ਚੋਣਾਂਵੀ ਆਫ਼ਰ' ਖ਼ਤਮ ਹੋਣ ਜਾ ਰਿਹਾ ਹੈ।"
ਉਨ੍ਹਾਂ ਨੇ ਇੱਕ ਪੈਟਰੋਲ ਪੰਪ ਦੀ ਤਸਵੀਰ ਵੀ ਸਾਂਝਾ ਕੀਤੀ, ਜਿਸ ਵਿੱਚ ਕਿਹਾ ਗਿਆ ਹੈ, "ਵਾਧਾ" ਅਤੇ "ਤੁਹਾਡੇ ਨੇੜੇ ਦੇ ਪੈਟਰੋਲ ਪੰਪਾਂ 'ਤੇ ਜਲਦੀ ਵਾਪਸ ਆ ਰਿਹਾ ਹਾਂ"।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਆਪਣੇ ਚੋਣਾਂ ਦੇ ਪ੍ਰਚਾਰ ਦੌਰਾਨ ਕਾਂਗਰਸ ਨੇ ਵਾਰ-ਵਾਰ ਮੋਦੀ ਸਰਕਾਰ 'ਤੇ ਇਲਜ਼ਾਮ ਲਗਾਇਆ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਫਾਇਦਾ ਪਹੁੰਚਾਉਣ ਲਈ ਤੇਲ ਦੀਆਂ ਕੀਮਤਾਂ ਵਿਚ ਵਾਧੇ ਨੂੰ ਰੋਕ ਰਹੀ ਹੈ ਅਤੇ ਚੋਣਾਂ ਖਤਮ ਹੋਣ ਤੋਂ ਤੁਰੰਤ ਬਾਅਦ ਕੀਮਤਾਂ ਵਿਚ ਫਿਰ ਤੋਂ ਵਾਧਾ ਕਰ ਦੇਵੇਗੀ।
ਰੂਸ-ਯੂਕਰੇਨ ਸੰਘਰਸ਼ ਦੇ ਵਿਚਕਾਰ ਸ਼ੁੱਕਰਵਾਰ ਨੂੰ ਤੇਲ ਦੀਆਂ ਕੀਮਤਾਂ 111 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈਆਂ। ਤੇਲ ਮਾਰਕੀਟਿੰਗ ਕੰਪਨੀਆਂ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੀ ਮਾਰ ਝੱਲ ਰਹੀਆਂ ਹਨ ਅਤੇ ਇਸ ਲਈ ਖਪਤਕਾਰਾਂ ਲਈ ਵੀ ਜਲਦੀ ਹੀ ਇਸ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ:
ਪੰਜਾਬ 'ਚ ਭਾਜਪਾ ਨੂੰ ਜ਼ਬਰਦਸਤ ਫਾਇਦਾ ਹੋਵੇਗਾ - ਨੱਡਾ
ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਭਰੋਸਾ ਜਤਾਇਆ ਹੈ ਕਿ ਪਾਰਟੀ ਚਾਰ ਸੂਬਿਆਂ ਵਿੱਚ ਸੱਤਾ ਬਰਕਰਾਰ ਰੱਖੇਗੀ ਅਤੇ ਪੰਜਾਬ ਵਿੱਚ ਉਨ੍ਹਾਂ ਨੂੰ ਜ਼ਬਰਦਸਤ ਫਾਇਦਾ (ਬੜ੍ਹਤ) ਮਿਲੇਗਾ।
ਐੱਨਡੀਟੀਵੀ ਦੀ ਖ਼ਬਰ ਮੁਤਾਬਕ, ਉੱਤਰ ਪ੍ਰਦੇਸ਼ ਵਿੱਚ ਵੋਟਿੰਗ ਦੇ ਆਖ਼ਰੀ ਪੜਾਅ ਤੋਂ ਪਹਿਲਾਂ, ਦਿੱਲੀ ਵਿਖੇ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਾਰਟੀ ਦੇ ਕਿਸੇ ਤਰ੍ਹਾਂ ਦੀ ਕਮਜ਼ੋਰ ਪੈਣ ਦੀ ਉਮੀਦ ਰੱਖਣ ਵਾਲੇ ਨਿਰਾਸ਼ ਹੋਣਗੇ ਅਤੇ ਇਸ ਨੂੰ ਵੱਡੇ ਬਹੁਮਤ ਨਾਲ ਜਿੱਤ ਮਿਲੇਗੀ।

ਤਸਵੀਰ ਸਰੋਤ, Getty Images
ਨੱਡਾ ਨੇ ਕਿਹਾ, "ਜਿਨ੍ਹਾਂ ਸੂਬਿਆਂ 'ਚ ਭਾਜਪਾ ਦੀ ਸਰਕਾਰ ਸੀ - ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ, ਉੱਥੇ ਪਾਰਟੀ ਪੱਕੇ ਬਹੁਮਤ ਨਾਲ ਵਾਪਸ ਆਉਣ ਲਈ ਤਿਆਰ ਹੈ।"
ਦੋਵੇਂ ਹੀ ਆਗੂਆਂ ਨੇ ਇਸ ਸੰਭਾਵਨਾ ਨੂੰ ਖਾਰਿਜ ਕਰਨ 'ਤੇ ਜ਼ੋਰ ਦਿੱਤਾ ਕਿ ਉੱਤਰ ਪ੍ਰਦੇਸ਼ ਵਿੱਚ ਸਰਕਾਰ ਬਣਾਉਣ ਲਈ ਪਾਰਟੀ ਨੂੰ ਆਪਣੇ ਗੱਠਜੋੜ ਤੋਂ ਬਾਹਰ ਦੀਆਂ ਪਾਰਟੀਆਂ ਦੇ ਸਮਰਥਨ ਦੀ ਲੋੜ ਪੈ ਸਕਦੀ ਹੈ।
ਪੰਜਾਬ ਵਿੱਚ ਕਾਂਗਰਸ ਸੱਤਾ ਵਿੱਚ ਹੈ ਜਦਕਿ ਬਾਕੀ ਚਾਰ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਹੈ।
ਰੂਸ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਅਤੇ ਹੋਰ ਵਿਦੇਸ਼ੀ ਨਾਗਰਿਕਾਂ ਨੂੰ ਕੱਢਣ ਲਈ ਤਿਆਰ
ਰੂਸ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਸੂਚਿਤ ਕੀਤਾ ਹੈ ਕਿ ਜੰਗ 'ਚ ਫਸੇ ਭਾਰਤੀ ਵਿਦਿਆਰਥੀਆਂ ਅਤੇ ਹੋਰ ਵਿਦੇਸ਼ੀ ਨਾਗਰਿਕਾਂ ਨੂੰ ਕੱਢਣ ਲਈ ਰੂਸੀ ਬੱਸਾਂ ਪੂਰਬੀ ਯੂਕਰੇਨ ਦੇ ਸ਼ਹਿਰ ਖਾਰਕਿਵ ਅਤੇ ਸੁਮੀ ਜਾਣ ਲਈ ਕਰਾਸਿੰਗ ਪੁਆਇੰਟਾਂ 'ਤੇ ਤਿਆਰ ਹਨ।
ਖ਼ਬਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ, ਸ਼ੁੱਕਰਵਾਰ ਨੂੰ 15-ਰਾਸ਼ਟਰੀ ਕੌਂਸਲ ਨੇ ਇੱਕ ਐਮਰਜੈਂਸੀ ਬੈਠਕ ਦਾ ਆਯੋਜਨ ਕੀਤਾ ਸੀ। ਯੂਕਰੇਨ ਦੇ ਜ਼ੇਪੋਰਜ਼ੀਆ ਪਰਮਾਣੂ ਪਾਵਰ ਪਲਾਂਟ 'ਤੇ ਰੂਸ ਦੇ ਹਮਲੇ ਤੋਂ ਬਾਅਦ, ਅਲਬਾਨੀਆ, ਫਰਾਂਸ, ਆਇਰਲੈਂਡ, ਨਾਰਵੇ, ਯੂਨਾਈਟਿਡ ਕਿੰਗਡਮ ਅਤੇ ਅਮਰੀਕਾ ਨੇ ਇਹ ਬੈਠਕ ਬੁਲਾਈ ਸੀ।

ਤਸਵੀਰ ਸਰੋਤ, Getty Images
ਬੈਠਕ ਦੌਰਾਨ, ਸੰਯੁਕਤ ਰਾਸ਼ਟਰ ਵਿੱਚ ਰੂਸ ਦੇ ਸਥਾਈ ਪ੍ਰਤੀਨਿਧੀ ਰਾਜਦੂਤ ਵੈਸੀਲੀ ਨੇਬੇਨਜ਼ੀਆ ਨੇ ਕਿਹਾ ਕਿ ਰੂਸੀ ਫੌਜ ਯੂਕਰੇਨ ਵਿਚ ਫਸੇ ਵਿਦੇਸ਼ੀ ਨਾਗਰਿਕਾਂ ਦੀ ਸ਼ਾਂਤੀਪੂਰਨ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਸਭ ਕੁਝ ਕਰ ਰਹੀ ਹੈ।
ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਯੂਕਰੇਨ ਦੇ ਰਾਸ਼ਟਰਵਾਦੀਆਂ ਨੇ ਪੂਰਬੀ ਯੂਕਰੇਨ ਦੇ ਖਾਰਕੀਵ ਅਤੇ ਸੁਮੀ ਸ਼ਹਿਰਾਂ ਵਿੱਚ 3700 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਜ਼ਬਰਦਸਤੀ ਰੱਖਿਆ ਹੋਇਆ ਹੈ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












