ਗੁਰਦਾਸਪੁਰ ਗੋਲੀਕਾਂਡ ਦੀ ਵਾਇਰਲ ਵੀਡੀਓ ਬਾਰੇ ਪੁਲਿਸ ਨੇ ਕੀ ਕਿਹਾ ਤੇ ਗੋਲੀਕਾਂਡ ਨਾਲ ਜੁੜੇ 5 ਅਹਿਮ ਸਵਾਲ

ਤਸਵੀਰ ਸਰੋਤ, Social media
ਸੋਮਵਾਰ ਸਵੇਰੇ ਗੁਰਦਾਸਪੁਰ ਦੇ ਪਿੰਡ ਫੁਲੜਾ ਵਿੱਚ ਦੋ ਧਿਰਾਂ ਦਰਮਿਆਨ ਚੱਲੀਆਂ ਗੋਲੀਆਂ ਬਾਰੇ ਇੱਕ ਵੀਡੀਓ ਵਾਇਰਲ ਹੋਇਆ ਹੈ।
ਇਸ ਵੀਡੀਓ ਵਿੱਚ ਗੋਲੀਆਂ ਦੀਆਂ ਅਵਾਜ਼ਾਂ ਆ ਰਹੀਆਂ ਹਨ। ਦੋ ਪੁਲਿਸ ਮੁਲਾਜ਼ਮ ਇਸ ਵੀਡੀਓ ਵਿੱਚ ਵੇਖੇ ਗਏ ਹਨ।
ਐੱਸਐੱਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਨੇ ਇਸ ਗੱਲ ਦੀ ਤਸਦੀਕ ਕੀਤੀ ਹੈ ਕਿ ਇਹ ਵੀਡੀਓ ਸੋਮਵਾਰ ਨੂੰ ਪਿੰਡ ਫੁਲੜਾ ਵਿੱਚ ਹੋਏ ਗੋਲੀਕਾਂਡ ਦਾ ਹੀ ਹੈ।
ਸੋਮਵਾਰ ਨੂੰ ਗੁਰਦਾਸਪੁਰ ਦੇ ਫੁਲੜਾ ਪਿੰਡ ਵਿੱਚ ਦੋ ਧਿਰਾਂ ਵਿਚਾਲੇ ਕਥਿਤ ਤੌਰ ’ਤੇ ਜ਼ਮੀਨੀ ਵਿਵਾਦ ਕਰਕੇ ਗੋਲੀਬਾਰੀ ਹੋਈ ਸੀ। ਉਸ ਗੋਲੀਬਾਰੀ ਵਿੱਚ 4 ਲੋਕਾਂ ਦੀ ਮੌਤ ਹੋ ਗਈ ਸੀ।
ਮ੍ਰਿਤਕਾਂ ਵਿੱਚ ਤਿੰਨ ਲੋਕ ਗੁਰਦਾਸਪੁਰ ਦੇ ਫੁਲੜਾ ਪਿੰਡ ਦੇ ਹੀ ਸਨ ਜਦਕਿ ਇੱਕ ਵਿਅਕਤੀ ਹੁਸ਼ਿਆਰਪੁਰ ਦੇ ਦਸੂਹਾ ਦਾ ਸੀ।
ਇਹ ਵੀ ਪੜ੍ਹੋ:
ਮਰਨ ਵਾਲੇ ਲੋਕਾਂ ਵਿੱਚ ਫੁਲੜਾ ਪਿੰਡ ਦੇ ਮੌਜੂਦਾ ਸਰਪੰਚ ਲਵਜੀਤ ਕੌਰ ਦੇ ਪਤੀ ਸੁਖਰਾਜ ਸਿੰਘ ਵੀ ਸ਼ਾਮਲ ਸਨ।
ਮੰਗਲਵਾਰ ਦੇਰ ਸ਼ਾਮ ਪੁਲਿਸ ਵੱਲੋਂ ਧਾਰਾ 302 ਸਮੇਤ ਹੋਰ ਕਈ ਧਾਰਾਵਾਂ ਲਗਾ ਕੇ 14 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।
ਇਸ ਵਾਰਦਾਤ ਦਾ ਮੁੱਖ ਮੁਲਜ਼ਮ ਨਿਰਮਲ ਸਿੰਘ ਜ਼ਖ਼ਮੀ ਹੋ ਗਿਆ ਸੀ ਤੇ ਇਸ ਵੇਲੇ ਉਹ ਹੁਸ਼ਿਆਰਪੁਰ ਦੇ ਇੱਕ ਹਸਪਤਾਲ ਵਿੱਚ ਜੇਰੇ ਇਲਾਜ ਹੈ।
ਮਾਮਲੇ ਵਿੱਚ 14 ਲੋਕਾਂ ਉਪਰ ਐਫਆਈਆਰ ਦਰਜ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਆਰੋਪੀ ਨਿਰਮਲ ਸਿੰਘ ਜ਼ਖ਼ਮੀ ਹੈ ਅਤੇ ਜ਼ੇਰੇ ਇਲਾਜ ਹੈ ਜਦੋਂਕਿ 13 ਮੁਲਜ਼ਮ ਫਰਾਰ ਹਨ।
ਗੋਲੀਕਾਂਡ ਦੀ ਥਾਂ ਵੀ ਅਹਿਮ ਹੈ...
ਇਹ ਘਟਨਾ ਸੋਮਵਾਰ ਸਵੇਰੇ ਗੁਰਦਾਸਪੁਰ ਦੇ ਬਿਆਸ ਦਰਿਆ ਦੇ ਕੰਢੇ ਕਾਹਨੂੰਵਾਨ ਦੇ ਬੇਟ ਇਲਾਕੇ 'ਚ ਪਿੰਡ ਫੁਲੜਾ ਵਿੱਚ ਵਾਪਰੀ ਹੈ। ਬਿਆਸ ਦਰਿਆ ਦਾ ਇੱਕ ਕੰਢਾ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅਧੀਨ ਆਉਂਦਾ ਹੈ ਜਦੋਂਕਿ ਦੂਜਾ ਕੰਢਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਵਿੱਚ ਹੈ।
ਵੀਡੀਓ ਬਾਰੇ ਦੋ ਜ਼ਿਲ੍ਹੇ ਦੇ ਐੱਸਐੱਸਪੀ ਕੀ ਕਹਿੰਦੇ?
ਐੱਸਐੱਸਪੀ ਗੁਰਦਾਸਪੁਰ ਹਰਜੀਤ ਸਿੰਘ ਨੇ ਬੀਬੀਸੀ ਪੰਜਾਬੀ ਦੇ ਸਹਿਯੋਗੀ ਗੁਰਪ੍ਰੀਤ ਚਾਵਲਾ ਨੂੰ ਦੱਸਿਆ, "ਇਸ ਮਾਮਲੇ ਦੇ ਮੁੱਖ ਮੁਲਜ਼ਮ ਨਿਰਮਲ ਸਿੰਘ ਨਾਲ 'ਲਾਈਫ ਐਂਡ ਲਿਬਰਟੀ' ਅਧੀਨ ਪੁਲਿਸਕਰਮੀ ਮੌਜੂਦ ਸਨ ਜੋ ਹੁਸ਼ਿਆਰਪੁਰ ਤੋਂ ਹੀ ਨਾਲ ਆਏ ਸਨ।"
ਲਾਈਫ ਐਂਡ ਲਿਬਰਟੀ ਅਧੀਨ ਵਿਅਕਤੀ ਅਦਾਲਤ ਨੂੰ ਅਪੀਲ ਕਰਦਾ ਹੈ ਕਿ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ।

ਤਸਵੀਰ ਸਰੋਤ, Social media
ਹੁਸ਼ਿਆਰਪੁਰ ਦੇ ਐੱਸਐੱਸਪੀ ਸਰਤਾਜ ਸਿੰਘ ਨੇ ਦੱਸਿਆ, "ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਪੁਲਿਸਕਰਮੀ ਤੋਂ ਵੀ ਡਿਊਟੀ 'ਤੇ ਕੁਤਾਹੀ ਹੋਈ ਹੈ ਤਾਂ ਉਸ ਖ਼ਿਲਾਫ਼ ਪ੍ਰਸ਼ਾਸਨਿਕ ਕਾਰਵਾਈ ਹੋਵੇਗੀ।"
ਰਾਜਨੀਤਕ ਆਗੂਆਂ ਨੇ ਚੁੱਕੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੀ ਮੰਗਲਵਾਰ ਨੂੰ ਫੁਲੜਾ ਵਿਖੇ ਗਏ ਸਨ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਉੱਪਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਭੂਮਿਕਾ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆ ਸੀ।

ਤਸਵੀਰ ਸਰੋਤ, NAVJOT SIDHU/TWITTER
ਉਸ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਪੁਲਿਸ ਤਮਾਸ਼ਬੀਨ ਬਣ ਕੇ ਵੇਖਣ ਦੇ ਆਰੋਪ ਲਗਾਏ ਹਨ।
ਪੁਲਿਸ ਉੱਪਰ ਸਵਾਲ ਚੁੱਕਦਿਆਂ ਉਨ੍ਹਾਂ ਨੇ ਆਖਿਆ ਸੀ ਕਿ ਇੰਝ ਲੱਗਦਾ ਹੈ ਜਿਵੇਂ ਇਹ ਜ਼ਮੀਨ ਮਾਫੀਆ ਨੂੰ ਹੱਲਾਸ਼ੇਰੀ ਅਤੇ ਸੁਰੱਖਿਆ ਦੇ ਰਹੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਨੂੰਨ ਵਿਵਸਥਾ ਉੱਤੇ ਆਪਣੀ ਚਿੰਤਾ ਜ਼ਾਹਿਰ ਕਰਦੇ ਹੋਏ ਟਵੀਟ ਕੀਤਾ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਸ਼੍ਰੋਮਣੀ ਅਕਾਲੀ ਦਲ ਵਲੋਂ ਟਵੀਟ ਕਰਦੇ ਹੋਏ ਆਖਿਆ ਗਿਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਗਈ ਹੈ।ਅਕਾਲੀ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਨ੍ਹਾਂ ਇਨ੍ਹਾਂ ਸਾਰੀਆਂ ਘਟਨਾਵਾਂ ਸਬੰਧੀ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਗੁਰਦਾਸਪੁਰ ਗੋਲੀਕਾਂਡ ਨਾਲ ਜੁੜੇ 5 ਅਹਿਮ ਸਵਾਲ
1. ਜਦੋਂ ਪੁਲਿਸ ਦੇ ਸਾਹਮਣੇ ਗੋਲੀਆਂ ਚੱਲ ਰਹੀਆਂ ਸਨ ਤਾਂ ਉਨ੍ਹਾਂ ਵੱਲੋਂ ਕਾਰਵਾਈ ਕਿਉਂ ਨਹੀਂ ਕੀਤੀ ਗਈ?
2. ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਵਿੱਚ ਇੱਕ ਮੁਲਾਜ਼ਮ ਵੀਡੀਓ ਕਿਉਂ ਬਣਾ ਰਿਹਾ ਸੀ?
3. ਜੇ ਪੁਲਿਸ ਮੁਲਾਜ਼ਮ ਮੁਲਜ਼ਮ ਨਿਰਮਲ ਸਿੰਘ ਨਾਲ ਲਾਈਫ ਐਂਡ ਲਿਬਰਟੀ ਦੇ ਆਡਰ ਤਹਿਤ ਤਾਇਨਾਤ ਸਨ ਤਾਂ ਉਹ ਵਾਰਦਾਤ ਵੇਲੇ ਕਿੱਥੇ ਸਨ?
4. ਪੁਲਿਸ ਅਜੇ ਤੱਕ ਵਾਰਦਾਤ ਦੇ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਸਕੀ ਹੈ?
5. ਕੀ ਇਹ ਮਾਮਲਾ ਕੇਵਲ ਜ਼ਮੀਨੀ ਵਿਵਾਦ ਨਾਲ ਜੁੜਿਆ ਹੈ ਜਾਂ ਇਸ ਪਿੱਛੇ ਗੈਂਗਵਾਰ ਹੈ?
ਪਿਛਲੇ ਦਿਨਾਂ ਵਿੱਚ ਹੋਏ ਹਨ ਕਈ ਕਤਲ
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਦੌਰਾਨ ਕਈ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਆਪਸੀ ਰੰਜਿਸ਼ ਜਾਂ ਜ਼ਮੀਨੀ ਵਿਵਾਦ ਕਾਰਨ ਕਤਲ ਹੋਏ ਹਨ।
14 ਮਾਰਚ ਨੂੰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਜਲੰਧਰ ਨਜ਼ਦੀਕ ਪਿੰਡ ਮੱਲੀਆਂ ਖੁਰਦ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
3 ਅਪ੍ਰੈਲ ਨੂੰ ਫਿਰੋਜ਼ਪੁਰ ਦੇ ਮਾਬੋਕੇ ਪਿੰਡ ਵਿਖੇ ਕਾਰਜ ਸਿੰਘਨਾਮ ਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਤਸਵੀਰ ਸਰੋਤ, Gurpreet Chawla/BBC
ਫ਼ਿਰੋਜ਼ਪੁਰ ਦੇ ਪਿੰਡ ਕੱਸੋਆਣਾ ਵਿਖੇ ਇੱਕ ਕਾਂਗਰਸੀ ਵਰਕਰ ਇਕਬਾਲ ਸਿੰਘ ਉੱਪਰ 12 ਮਾਰਚ ਨੂੰ ਹਮਲਾ ਹੋਇਆ ਸੀ ਅਤੇ 30 ਮਾਰਚ ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।
ਮੰਗਲਵਾਰ ਰਾਤ ਨੂੰ ਵੀ ਪਟਿਆਲਾ ਵਿਖੇ ਖੇਡ ਕਲੱਬ ਪ੍ਰਧਾਨ ਧਰਮਿੰਦਰ ਸਿੰਘ ਭਿੰਦਾ ਨੂੰ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post













