ਪੰਜਾਬ ਦੇ ਅਧਿਕਾਰੀਆਂ ਨਾਲ ਕੀ ਅਰਵਿੰਦ ਕੇਜਰੀਵਾਲ ਦੀ ਮੀਟਿੰਗ ਗ਼ੈਰ-ਸੰਵਿਧਾਨਕ ਹੈ

ਤਸਵੀਰ ਸਰੋਤ, CMO Punjab
- ਲੇਖਕ, ਅਰਸ਼ਦੀਪ ਕੌਰ
- ਰੋਲ, ਬੀਬੀਸੀ ਪੱਤਰਕਾਰ
- ਪ੍ਰਕਾਸ਼ਿਤ
- ਪੜ੍ਹਨ ਦਾ ਸਮਾਂ: 5 ਮਿੰਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫੇਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ।
ਦਰਅਸਲ ਸੋਸ਼ਲ ਮੀਡੀਆ 'ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨਾਲ ਸਬੰਧਿਤ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ।
ਵਿਰੋਧੀ ਰਾਜਨੀਤਕ ਆਗੂਆਂ ਵੱਲੋਂ ਆਖਿਆ ਜਾ ਰਿਹਾ ਹੈ ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੀ ਪਿਛਲੀ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਸ਼ਾਮਿਲ ਨਹੀਂ ਕੀਤਾ ਗਿਆ।
ਸੱਤਾਧਾਰੀ ਪਾਰਟੀ 'ਆਪ' ਦੇ ਨੁਮਾਇੰਦੇ ਮਲਵਿੰਦਰ ਕੰਗ ਮੁਤਾਬਕ ਇਹ ਇੱਕ ਗੈਰ ਰਸਮੀ ਬੈਠਕ ਸੀ ਅਤੇ ਇਸ ਬਾਰੇ ਕੋਈ ਵਿਵਾਦ ਨਹੀਂ ਹੈ।
ਕਿਸ ਹੈਸੀਅਤ ਨਾਲ ਕੀਤੀ ਬੈਠਕ- ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਪਰ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤੇ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਟਵੀਟ ਵਿੱਚ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਨਾਮ ਲੈਂਦੇ ਹੋਏ ਆਖਿਆ ਕਿ ਭਗਵੰਤ ਮਾਨ ਦੀ ਗ਼ੈਰਹਾਜ਼ਰੀ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਇਹ ਬੈਠਕ ਸੱਦੀ ਗਈ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਆਪਣੇ ਟਵੀਟ ਵਿੱਚ ਰਾਜਾ ਵੜਿੰਗ ਨੇ ਅੱਗੇ ਲਿਖਿਆ ਕਿ ਪੰਜਾਬ ਦੇ ਮੁੱਖ ਸਕੱਤਰ, ਪਾਵਰ ਸਕੱਤਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ ਇਸ ਬੈਠਕ ਵਿੱਚ ਸ਼ਾਮਲ ਸਨ।
ਇਹ ਵੀ ਪੜ੍ਹੋ:
ਰਾਜਾ ਵੜਿੰਗ ਨੇ ਪੁੱਛਿਆ ਕਿ ਕਿਸ ਹੈਸੀਅਤ ਨਾਲ ਇਹ ਬੈਠਕ ਸੱਦੀ ਗਈ ਸੀ, ਮੁੱਖ ਮੰਤਰੀ ਨੂੰ ਇਹ ਸਾਫ ਕਰਨਾ ਚਾਹੀਦਾ ਹੈ।
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਭਗਵੰਤ ਮਾਨ ਨੂੰ ਸਵਾਲ ਕਰਦੇ ਹੋਏ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਨੂੰ ਇਸ ਬਾਰੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਖਹਿਰਾ ਨੇ ਇਸ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਬਾਹਰੀ ਲੋਕਾਂ ਦਾ ਦਖਲ ਕਰਾਰ ਦਿੱਤਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਨੂੰ ਸੰਘੀ ਢਾਂਚੇ ਦੇ ਵਿਰੁੱਧ ਦੱਸਿਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਸਿੱਧੂ ਨੇ ਆਪਣੇ ਇੱਕ ਟਵੀਟ ਵਿੱਚ ਆਖਿਆ ਹੈ ਕਿ ਪੰਜਾਬ ਦੇ ਅਧਿਕਾਰੀਆਂ ਨੂੰ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਤਲਬ ਕੀਤਾ ਗਿਆ। ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਅਕਾਲੀ ਦਲ ਨੇ ਵੀ ਚੁੱਕੇ ਸਵਾਲ
ਕਾਂਗਰਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਬੈਠਕ ਬਾਰੇ ਸੋਸ਼ਲ ਮੀਡੀਆ ਉੱਪਰ ਪੋਸਟ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਲਿਖਿਆ ਗਿਆ ਕਿ ਸੂਬਿਆਂ ਦੇ ਮਸਲਿਆਂ ਵਿੱਚ ਕੇਂਦਰ ਸਰਕਾਰ ਦੇ ਦਖ਼ਲ ਬਾਰੇ ਤਾਂ ਸੁਣਿਆ ਸੀ ਪਰ ਇਹ ਪਹਿਲੀ ਵਾਰੀ ਦੇਖਿਆ ਹੈ ਕਿ ਦਿੱਲੀ ਦੀ ਸਰਕਾਰ ਦੇ ਅਧਿਕਾਰੀ ਸਿੱਧੇ ਤੌਰ 'ਤੇ ਪੰਜਾਬ ਦੇ ਮਸਲਿਆਂ ਵਿੱਚ ਦਖ਼ਲ ਦੇ ਰਹੇ ਹੋਣ।
ਉਨ੍ਹਾਂ ਨੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ ਨੂੰ ਸਵਾਲ ਕੀਤਾ ਕਿ ਕੀ ਸਾਨੂੰ ਇਸ ਬਦਲਾਅ ਦੀ ਉਡੀਕ ਸੀ?
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਨੂੰ ਗੈਰਸੰਵਿਧਾਨਿਕ ਆਖਿਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਜੋ ਹੁਣ ਪਾਰਟੀ ਛੱਡ ਚੁੱਕੇ ਹਨ, ਨੇ ਵੀ ਆਪਣੇ ਫੇਸਬੁੱਕ ਉੱਪਰ ਇਸ ਬਾਰੇ ਲਿਖਿਆ ਹੈ।
"ਅਧਿਕਾਰੀਆਂ ਅਤੇ ਅਰਵਿੰਦ ਕੇਜਰੀਵਾਲ ਦਾ ਨਾਮ ਲਿਖਦੇ ਹੋਏ ਉਨ੍ਹਾਂ ਨੇ ਆਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ਼ਾਮਿਲ ਨਹੀਂ ਸਨ। ਡਾ. ਗਾਂਧੀ ਨੇ ਆਖਿਆ ਹੈ ਕਿ ਪੰਜਾਬ ਦੇ ਪ੍ਰਸ਼ਾਸਨ ਵਿੱਚ ਹੁਣ ਦਿੱਲੀ ਦਾ ਸਿੱਧਾ ਦਖਲ ਹੋ ਰਿਹਾ ਹੈ।"
ਪੰਜਾਬੀਆਂ ਤੋਂ ਮੁਆਫ਼ੀ ਮੰਗਣ ਕੇਜਰੀਵਾਲ ਅਤੇ ਭਗਵੰਤ ਮਾਨ- ਭਾਜਪਾ
ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਅਰਵਿੰਦ ਕੇਜਰੀਵਾਲ ਉੱਪਰ ਸਵਾਲ ਚੁੱਕਦੇ ਹੋਏ ਆਖਿਆ ਸੀ ਉਨ੍ਹਾਂ ਵੱਲੋਂ ਇਸ ਹੈਸੀਅਤ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਗੈਰਹਾਜ਼ਰੀ ਵਿੱਚ ਪੰਜਾਬ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ।
ਉਨ੍ਹਾਂ ਨੇ ਆਖਿਆ ਕਿ ਕੀ ਭਗਵੰਤ ਮਾਨ ਇਸ ਬੈਠਕ ਬਾਰੇ ਜਾਣਦੇ ਸਨ। ਜੇਕਰ ਹਾਂ ਤਾਂ ਉਨ੍ਹਾਂ ਨੂੰ ਅਤੇ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜਿਸ ਉਪਰ ਸਵਾਲ ਚੁੱਕੇ ਹਨ। ਆਪਣੇ ਟਵੀਟ 'ਚ ਉਨ੍ਹਾਂ ਨੇ ਆਖਿਆ ਹੈ ਕਿ ਜਿਸ ਦਾ ਡਰ ਸੀ, ਉਹੀ ਹੋ ਰਿਹਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਅਰਵਿੰਦ ਕੇਜਰੀਵਾਲ ਪੂਰੀ ਤਰ੍ਹਾਂ ਪੰਜਾਬ ਦੇ ਕੰਮਕਾਜ ਨੂੰ ਦੇਖ ਰਹੇ ਹਨ ਅਤੇ ਇਹ ਪਹਿਲਾਂ ਹੀ ਪਤਾ ਸੀ ਕਿ ਭਗਵੰਤ ਮਾਨ ਰਬੜ ਸਟੈਂਪ ਵਾਲੇ ਮੁੱਖ ਮੰਤਰੀ ਹੋਣਗੇ। ਪੰਜਾਬ ਦੇ ਅਧਿਕਾਰੀਆਂ ਨਾਲ ਦਿੱਲੀ 'ਚ ਬੈਠਕ ਕਰਕੇ ਅਰਵਿੰਦ ਕੇਜਰੀਵਾਲ ਨੇ ਇਹ ਸਾਬਤ ਕਰ ਦਿੱਤਾ ਹੈ।
ਗੈਰ ਰਸਮੀ ਬੈਠਕ, ਕੋਈ ਵਿਵਾਦ ਨਹੀਂ- ਆਮ ਆਦਮੀ ਪਾਰਟੀ
ਇਸ ਬੈਠਕ ਸਬੰਧੀ ਹੋ ਰਹੇ ਵਿਵਾਦ ਬਾਰੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਕੰਗ ਨੇ ਆਖਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਇਹ ਪੂਰਾ ਵੀ ਕੀਤਾ ਗਿਆ।
ਬਿਜਲੀ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਕੁਝ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕੀਤੀ ਹੈ ਅਤੇ ਅੱਜ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਨੂੰ ਮਿਲ ਰਹੇ ਹਨ।
ਮਲਵਿੰਦਰ ਕੰਗ ਨੇ ਬੀਬੀਸੀ ਨੂੰ ਦੱਸਿਆ ਕਿ ਇਹ ਇੱਕ ਗੈਰ ਰਸਮੀ ਬੈਠਕ ਸੀ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵੱਲ ਇੱਕ ਕਦਮ ਹੈ। ਇਸ ਬਾਰੇ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।

ਤਸਵੀਰ ਸਰੋਤ, Bhagwant Mann/Twitter
"ਪੰਜਾਬ ਦੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਜੇਕਰ ਪੰਜਾਬ ਸਰਕਾਰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਵਿਰੋਧੀ ਰਾਜਨੀਤਕ ਦਲਾਂ ਨੂੰ ਇਸਦਾ ਸਵਾਗਤ ਕਰਨਾ ਚਾਹੀਦਾ ਹੈ ਨਾ ਕਿ ਇਸ ਬਾਰੇ ਵਿਵਾਦ ਹੋਣਾ ਚਾਹੀਦਾ ਹੈ।"
ਇਹ ਪੁੱਛੇ ਜਾਣ 'ਤੇ ਕਿ ਵਿਰੋਧੀਆਂ ਵੱਲੋਂ ਵਾਰ ਵਾਰ ਸਵਾਲ ਚੁੱਕੇ ਜਾ ਰਹੇ ਹਨ ਕਿ ਕਿਸ ਹੈਸੀਅਤ ਨਾਲ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਇਹ ਬੈਠਕ ਸੱਦੀ ਗਈ, ਦੇ ਜਵਾਬ ਵਿੱਚ ਮਲਵਿੰਦਰ ਕੰਗ ਨੇ ਆਖਿਆ ਕਿ ਵਿਰੋਧੀਆਂ ਵੱਲੋਂ ਚੁੱਕੇ ਗਏ ਇਹ ਸਵਾਲ ਹੀ ਠੀਕ ਨਹੀਂ ਹਨ।
ਉਨ੍ਹਾਂ ਨੇ ਆਖਿਆ ਕਿ ਦਿੱਲੀ ਵਿੱਚ ਸਿਹਤ ਅਤੇ ਸਿੱਖਿਆ ਸਬੰਧੀ ਮਾਡਲ ਨੂੰ ਸਮਝਣ ਲਈ ਕਈ ਰਾਜਾਂ ਦੇ ਅਧਿਕਾਰੀ ਅਰਵਿੰਦ ਕੇਜਰੀਵਾਲ ਨਾਲ ਸੰਪਰਕ ਕਰਦੇ ਹਨ।
ਕੀ ਕਹਿੰਦੇ ਹਨ ਮਾਹਰ
ਭਾਰਤ ਦੇ ਸਾਬਕਾ ਵਿੱਤੀ ਸਕੱਤਰ, ਡਾ. ਅਰਵਿੰਦ ਮਾਇਆਰਾਮ ਮੁਤਾਬਕ, ਜੇਕਰ ਸੂਬੇ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਤੋਂ ਇਲਾਵਾ ਦਿੱਲੀ ਹਦਾਇਤਾਂ ਜਾਂ ਨਿਰਦੇਸ਼ ਲਈ ਬੁਲਾਇਆ ਜਾਂਦਾ ਹੈ ਤਾਂ ਉਹ ਹੇਠ ਲਿਖੇ ਕਾਰਨਾਂ ਕਰਕੇ ਸੰਵਿਧਾਨਕ ਵਿਵਸਥਾ ਦੀ ਉਲੰਘਣਾ ਹੈ।
- ਸੰਵਿਧਾਨ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਵੱਖ-ਵੱਖ ਅਧਿਕਾਰ ਖੇਤਰ ਅਤੇ ਹਰੇਕ ਸੂਬੇ ਲਈ ਵੱਖਰਾ ਅਧਿਕਾਰ ਖੇਤਰ ਦੇ ਇਨ੍ਹਾਂ ਨੂੰ ਨਿਖੇੜਦਾ ਹੈ। ਇੱਕ ਸੂਬੇ ਦਾ ਮੁੱਖ ਮੰਤਰੀ ਦੂਜੇ ਉੱਤੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਦਾ।
- ਜੇਕਰ ਸਿਆਸੀ ਪਾਰਟੀ ਦਾ ਮੁਖੀ ਉਸ ਸੂਬੇ ਦੇ ਸਰਕਾਰੀ ਅਧਿਕਾਰੀਆਂ ਨੂੰ ਬੁਲਾਉਂਦਾ ਹੈ, ਜਿੱਥੇ ਉਸ ਦੀ ਪਾਰਟੀ ਸੱਤਾ ਵਿੱਚ ਹੈ ਤਾਂ ਉਹ ਪਾਰਟੀ ਅਤੇ ਸਰਕਾਰ ਨੂੰ ਸਖ਼ਤੀ ਨਾਲ ਵੱਖ ਕਰਨ ਵਾਲੀਆਂ ਸੰਵਿਧਾਨਕ ਲੋੜਾਂ ਦੀ ਉਲੰਘਣਾ ਕਰ ਰਿਹਾ ਹੁੰਦਾ ਹੈ।
- ਬਦਕਿਸਮਤੀ ਨਾਲ ਜੋ ਲੋਕ ਸੰਵਿਧਾਨ ਦੀ ਰੱਖਿਆ ਅਤੇ ਬਚਾਅ ਲਈ ਸਹੁੰ ਚੁੱਕਦੇ ਹਨ, ਉਹੀ ਇਨ੍ਹਾਂ ਛਿੱਕੇ ਟੰਗਦੇ ਹਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post