ਅਮਰੀਕਾ ਵਿੱਚ ਸਿੱਖ ਬਜ਼ੁਰਗ ’ਤੇ ਹੋਏ ਹਮਲੇ ਦੇ ਮਾਮਲੇ ’ਚ ਨਿਊਯਾਰਕ ਪੁਲਿਸ ਦੀ ਕਾਰਵਾਈ -ਪ੍ਰੈਸ ਰਿਵਿਊ

ਨਸਲੀ ਹਮਲੇ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਅਮਰੀਕਾ ਦੇ ਕੁਈਨਜ਼ ਵਿੱਚ ਸਿੱਖਾਂ ਉੱਪਰ ਨਸਲੀ ਹਮਲੇ ਦੇ ਕਥਿਤ 19 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਨ੍ਹਾਂ ਮਾਮਲਿਆਂ ਵਿੱਚ ਇਹ ਦੂਜੀ ਗ੍ਰਿਫਤਾਰੀ ਹੈ। ਪਹਿਲੀ ਗ੍ਰਿਫ਼ਤਾਰੀ 12 ਅਪ੍ਰੈਲ ਨੂੰ ਹੋਈ ਸੀ।

ਅੰਗਰੇਜ਼ੀ ਅਖ਼ਬਾਰ 'ਹਿੰਦੁਸਤਾਨ ਟਾਈਮਜ਼' ਮੁਤਾਬਕ 19 ਸਾਲਾਂ ਇਸ ਨੌਜਵਾਨ ਨੇ ਤਿੰਨ ਸਿੱਖਾਂ ਉੱਪਰ ਜਾਨਲੇਵਾ ਹਮਲਾ ਕੀਤਾ ਸੀ ਜਿਨ੍ਹਾਂ ਵਿੱਚ ਇੱਕ ਬਜ਼ੁਰਗ ਵੀ ਸ਼ਾਮਿਲ ਹਨ, ਜੋ ਭਾਰਤ ਤੋਂ ਟੂਰਿਸਟ ਵੀਜ਼ਾ 'ਤੇ ਅਮਰੀਕਾ ਗਏ ਸਨ।

ਨੌਜਵਾਨ ’ਤੇ ਇਲਜ਼ਾਮ ਹਨ ਕਿ 3 ਅਪ੍ਰੈਲ ਨੂੰ ਉਸ ਨੇ ਪੰਜਾਬ ਤੋਂ ਟੂਰਿਸਟ ਵੀਜ਼ਾ 'ਤੇ ਅਮਰੀਕਾ ਗਏ 70 ਸਾਲਾ ਨਿਰਮਲ ਸਿੰਘ ਉੱਪਰ ਹਮਲਾ ਕੀਤਾ ਸੀ। ਇਸ ਹਮਲੇ ਦੀ ਰਿਕਾਰਡਿੰਗ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਸੀ।

ਨਿਰਮਲ ਸਿੰਘ ਉੱਪਰ ਹਮਲੇ ਤੋਂ ਬਾਅਦ ਉਸ ਨੇ 12 ਅਪ੍ਰੈਲ ਨੂੰ ਉਸੇ ਜਗ੍ਹਾ ਦੇ ਨਜ਼ਦੀਕ ਦੋ ਹੋਰ ਸਿੱਖਾਂ ਉਪਰ ਹਮਲਾ ਕੀਤਾ ਸੀ।

ਨਿਊਯਾਰਕ ਸਿਟੀ ਦੇ ਪੁਲਿਸ ਕਮਿਸ਼ਨਰ ਵੱਲੋਂ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਗਈ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਮੁਲਜ਼ਮ ਹਮਲੇ ਤੋਂ ਬਾਅਦ ਪੈਦਲ ਘਟਨਾ ਵਾਲੀ ਜਗ੍ਹਾ ਤੋਂ ਨਿਕਲਦਾ ਨਜ਼ਰ ਆਇਆ ਸੀ । ਜ਼ਖ਼ਮੀ ਨਿਰਮਲ ਸਿੰਘ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈਆਂ ਸਨ।

ਵੀਰਵਾਰ ਨੂੰ ਵਰਨੋਨ ਡਾਗਲਾਸ ਨੂੰ ਬਰੁਕਲਿਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਉੱਪਰ ਲੁੱਟ,ਨਸਲਵਾਦ ਅਤੇ ਉਤਪੀੜਨ ਵਰਗੀਆਂ ਕਈ ਧਾਰਾਵਾਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ:

ਅਮਰੀਕਾ ਵਿੱਚ ਮੌਜੂਦ ਭਾਰਤੀ ਦੂਤਾਵਾਸ ਵੱਲੋਂ ਵੀ ਸਿੱਖਾਂ ਉੱਪਰ ਹਮਲੇ ਦੀ ਨਿਖੇਧੀ ਕੀਤੀ ਗਈ ਸੀ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਹਮਲੇ ਤੋਂ ਬਾਅਦ ਨਿਰਮਲ ਸਿੰਘ ਭਾਰਤ ਵਾਪਸ ਆ ਗਏ ਸਨ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਨਿਊਯਾਰਕ ਸਟੇਟ ਅਸੈਂਬਲੀ ਦੀ ਪਹਿਲੀ ਪੰਜਾਬੀ ਅਮਰੀਕੀ ਮੈਂਬਰ ਜੈਨੀਫਰ ਰਾਜ ਕੁਮਾਰ ਵੱਲੋਂ ਨਿਊਯਾਰਕ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਸ਼ਲਾਘਾ ਕੀਤੀ ਹੈ।

ਭਾਰਤ ਸਰਕਾਰ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਨਾ ਪਾਈ ਜਾਵੇ ਪੋਸਟ- ਟਿਫਰ

ਮੁੰਬਈ ਦੇ ਟਾਟਾ ਇੰਸਟੀਚਿਊਟ ਆਫ ਫੰਡਾਮੈਂਟਲ ਰਿਸਰਚ (ਟਿਫਰ)ਵਲੋਂ ਇਕ ਚਿੱਠੀ ਜਾਰੀ ਕਰਕੇ ਆਖਿਆ ਗਿਆ ਹੈ ਕਿ ਭਾਰਤ ਸਰਕਾਰ ਖ਼ਿਲਾਫ਼ ਕੋਈ ਵੀ ਪੋਸਟ ਨਾ ਪਾਈ ਜਾਵੇ।

ਅੰਗਰੇਜ਼ੀ ਅਖ਼ਬਾਰ 'ਦਿ ਇੰਡੀਅਨ ਐਕਸਪ੍ਰੈਸ' ਮੁਤਾਬਕ ਇਸ ਚਿੱਠੀ ਵਿੱਚ ਟਿਫ਼ਰ ਰਜਿਸਟਰਾਰ ਵਿੰਗ ਕਮਾਂਡਰ ਜਾਰਜ ਐਂਟਨੀ ਨੇ ਆਖਿਆ ਹੈ ਹੈ ਕਿ ਸੋਸ਼ਲ ਮੀਡੀਆ ਉੱਪਰ ਸੰਸਥਾ ਦੀਆਂ ਤਸਵੀਰਾਂ,ਵੀਡੀਓ ਵੀ ਨਾ ਸ਼ੇਅਰ ਕੀਤੀਆਂ ਜਾਣ।

ਸੋਸ਼ਲ ਮੀਡੀਆ

ਤਸਵੀਰ ਸਰੋਤ, Getty Images

ਉਨ੍ਹਾਂ ਨੇ ਆਖਿਆ ਹੈ ਕਿ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸੰਸਥਾ ਦੀਆਂ ਕੁਝ ਤਸਵੀਰਾਂ ਫੇਸਬੁੱਕ,ਵ੍ਹਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੈਟਫਾਰਮ ਉਪਰ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਕਰਕੇ ਭਵਿੱਖ ਵਿੱਚ ਸੁਰੱਖਿਆ ਨੂੰ ਲੈ ਕੇ ਸਮੱਸਿਆਵਾਂ ਹੋ ਸਕਦੀਆਂ ਹਨ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਇਹ ਵੀ ਆਖਿਆ ਗਿਆ ਹੈ ਕਿ ਸੰਸਥਾ ਵਿਚ ਕੰਮ ਕਰਨ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰ ਵੀ ਸੰਸਥਾ ਨਾਲ ਸਬੰਧਤ ਕੋਈ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਨਾ ਕਰਨ।

"ਇਹ ਦੇਖਿਆ ਗਿਆ ਹੈ ਕਿ ਕੁਝ ਕਰਮਚਾਰੀ ਸਰਕਾਰ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਲਿਖ ਰਹੇ ਹਨ। ਪ੍ਰਮਾਣੂ ਊਰਜਾ ਵਿਭਾਗ ਅਤੇ ਸੰਸਥਾ ਵੱਲੋਂ ਆਖਿਆ ਜਾਂਦਾ ਹੈ ਕੀਤੀ ਜਾਂਦੀ ਹੈ ਕਿ ਅਜਿਹਾ ਨਾ ਕੀਤਾ ਜਾਵੇ। ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਵੀ ਅਜਿਹਾ ਨਾ ਕਰਨ।"

ਵੀਡੀਓ ਕੈਪਸ਼ਨ, ਨਿਊਯਾਰਕ 'ਚ ਦੋ ਸਿੱਖਾਂ 'ਤੇ ਹਮਲੇ ਦੇ ਮਾਮਲੇ ’ਤੇ ਹੁਣ ਤੱਕ ਕਿਸ ਨੇ ਕੀ ਕਿਹਾ

ਖਬਰ ਮੁਤਾਬਕ ਸੰਸਥਾ ਦੇ ਡਾਇਰੈਕਟਰ ਪ੍ਰੋ ਐਸ ਰਾਮਾਕ੍ਰਿਸ਼ਨਨ ਸੋਮਵਾਰ ਨੂੰ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਨਗੇ।

'ਭਾਰਤ ਨਾਲ ਖੁੱਲ੍ਹੇ ਵਪਾਰ ਦਾ ਰਾਹ'

ਪਾਕਿਸਤਾਨ ਦੇ ਉੱਘੇ ਵਪਾਰੀ ਮੀਆਂ ਮੁਹੰਮਦ ਮਨਸ਼ਾ ਮੁਤਾਬਕ ਭਾਰਤ ਅਤੇ ਪਾਕਿਸਤਾਨ ਦਰਮਿਆਨ ਰਿਸ਼ਤਿਆਂ ਦੇ ਸੁਧਾਰ ਲਈ ਤਿੰਨਾਂ ਦੇਸ਼ਾਂ ਵਿੱਚ ਵਪਾਰ ਖੁੱਲ੍ਹਣਾ ਚਾਹੀਦਾ ਹੈ।

ਅੰਗਰੇਜ਼ੀ ਅਖ਼ਬਾਰ 'ਦਿ ਇੰਡੀਅਨ ਐਕਸਪ੍ਰੈਸ' ਮੁਤਾਬਕ ਪਾਕਿਸਤਾਨ ਦੇ ਸਭ ਤੋਂ ਵੱਡੇ ਬਿਜ਼ਨੈੱਸ ਗਰੁੱਪ ਨਿਸ਼ਤ ਦੇ ਮੁਖੀ ਮਨਸ਼ਾ ਮੁਤਾਬਕ ਵਪਾਰ ਅਤੇ ਸੈਰ ਸਪਾਟੇ ਰਾਹੀਂ ਦੋਵਾਂ ਦੇਸ਼ਾਂ ਵਿੱਚ ਦੂਰੀਆਂ ਘਟ ਸਕਦੀਆਂ ਹਨ। ਉਨ੍ਹਾਂ ਨੇ ਇਸ ਵਿੱਚ ਧਾਰਮਿਕ ਥਾਂਵਾਂ ਨੂੰ ਖੋਲ੍ਹਣ ਦਾ ਵੀ ਜ਼ਿਕਰ ਕੀਤਾ।

ਉਨ੍ਹਾਂ ਨੇ ਅੱਗੇ ਆਖਿਆ ਕਿ ਮਨੋਰੰਜਨ ਅਤੇ ਕ੍ਰਿਕਟ ਰਾਹੀਂ ਵੀ ਦੋਹਾਂ ਦੇਸ਼ਾਂ ਦਰਮਿਆਨ ਦੂਰੀਆਂ ਘਟ ਸਕਦੀਆਂ ਹਨ।

ਭਾਰਤ ਅਤੇ ਪਾਕਿਸਤਾਨ

ਤਸਵੀਰ ਸਰੋਤ, Getty Images

ਇਸ ਵਿੱਚ ਪਾਕਿਸਤਾਨੀ ਖਿਡਾਰੀਆਂ ਆਈਪੀਐਲ ਵਿੱਚ ਹਿੱਸਾ ਲੈਣਾ ਤੇ ਬਾਲੀਵੁੱਡ ਫ਼ਿਲਮਾਂ ਵਿੱਚ ਪਾਕਿਸਤਾਨੀ ਕਲਾਕਾਰਾਂ ਦੀ ਸ਼ਮੂਲੀਅਤ ਦੀ ਗੱਲ ਵੀ ਕੀਤੀ ਗਈ।

ਇਸ ਤੋਂ ਇਲਾਵਾ ਨੇ ਆਖਿਆ ਕਿ ਉਹ ਸੀਮਿੰਟ ਦੇ ਵਪਾਰ ਵਿੱਚ ਹਨ ਅਤੇ ਚਕਵਾਲ ਵਿਖੇ ਉਨ੍ਹਾਂ ਦਾ ਇਕ ਵੱਡਾ ਪਲਾਂਟ ਹੈ ਜਿੱਥੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦਾ ਜਨਮ ਹੋਇਆ ਸੀ।ਉਨ੍ਹਾਂ ਨੇ ਆਖਿਆ ਕਿ ਅੱਜ ਵੀ ਡਾ ਮਨਮੋਹਨ ਸਿੰਘ ਦੇ ਸਕੂਲ ਨੂੰ ਸੰਭਾਲ ਕੇ ਰੱਖਿਆ ਹੋਇਆ ਹੈ।

ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀ ਪਿਛਲੇ ਦਿਨੀਂ ਅਹੁਦਾ ਸੰਭਾਲਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਰਿਸ਼ਤਿਆਂ ਦੀ ਬਿਹਤਰੀ ਬਾਰੇ ਆਖਿਆ ਸੀ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)