ਪੰਜਾਬ ਤੋਂ 'ਆਪ' ਵੱਲੋਂ ਰਾਜ ਸਭਾ ਲਈ ਨਾਮਜ਼ਦ ਹੋਏ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਬਾਰੇ ਖਾਸ ਗੱਲਾਂ

ਰਾਜ ਸਭਾ

ਤਸਵੀਰ ਸਰੋਤ, AAP media

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਵਾਤਾਵਰਨ ਕਾਰਕੁਨ ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਬਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ 4 ਜੁਲਾਈ ਨੂੰ ਖਾਲੀ ਹੋ ਰਹੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਅਤੇ ਕਾਂਗਰਸ ਦੇ ਅੰਬਿਕਾ ਸੋਨੀ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਇਹ ਦੋ ਸੀਟਾਂ ਖਾਲੀ ਹੋਣਗੀਆਂ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਮੁਤਾਬਕ 31 ਮਈ ਤੱਕ ਨਾਮਜ਼ਦਗੀ ਦਾਖ਼ਲ ਹੋ ਸਕਦੀ ਹੈ। 10 ਜੂਨ ਨੂੰ ਇਨ੍ਹਾਂ ਦੋ ਸੀਟਾਂ ਲਈ ਚੋਣਾਂ ਹੋਣੀਆਂ ਹਨ।

ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਪੰਜ ਮੈਂਬਰ ਰਾਜ ਸਭਾ ਲਈ ਨਿਰਵਿਘਨ ਚੁਣੇ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਸ਼ਾਮਲ ਹਨ।

'ਈਕੋ ਬਾਬਾ' ਦੇ ਨਾਮ ਨਾਲ ਮਸ਼ਹੂਰ ਬਲਬੀਰ ਸਿੰਘ ਸੀਚੇਵਾਲ

ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਹੋਏ ਬਲਬੀਰ ਸਿੰਘ ਸੀਚੇਵਾਲ ਨੂੰ ਸੁਲਤਾਨਪੁਰ ਲੋਧੀ ਵਿਖੇ ਕਾਲੀ ਵੇਈਂ ਨਦੀ ਨੂੰ ਸਾਫ ਕਰਨ ਦੇ ਉਪਰਾਲੇ ਲਈ ਜਾਣਿਆ ਜਾਂਦਾ ਹੈ।

ਟਾਈਮਜ਼ ਮੈਗਜ਼ੀਨ ਵੱਲੋਂ ਉਨ੍ਹਾਂ ਨੂੰ ਦੁਨੀਆਂ ਦੇ 30 ਵੱਡੇ ਵਾਤਾਵਰਨ ਨਾਲ ਸਬੰਧਿਤ 'ਹੀਰੋ' ਦੀ ਸੂਚੀ ਵਿੱਚ ਰੱਖਿਆ ਗਿਆ ਹੈ।

ਭਾਰਤ ਦੇ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁੱਲ ਕਲਾਮ ਵੀ ਦੋ ਵਾਰ ਉਨ੍ਹਾਂ ਦੇ ਪਿੰਡ ਸੀਚੇਵਾਲ ਆਏ ਸਨ ਜਿਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਸੀ।

ਪਦਮਸ਼੍ਰੀ ਨਾਲ ਸਨਮਾਨਿਤ ਸੀਚੇਵਾਲ ਨੇ 2007 ਵਿੱਚ ਇਸ ਨਦੀ ਦੀ ਸਫ਼ਾਈ ਦੀ ਸ਼ੁਰੁਆਤ ਕੀਤੀ ਸੀ।

ਤਸਵੀਰ ਸਰੋਤ, Balbir Singh Seechewal/FB

ਤਸਵੀਰ ਕੈਪਸ਼ਨ, ਪਦਮਸ਼੍ਰੀ ਨਾਲ ਸਨਮਾਨਿਤ ਸੀਚੇਵਾਲ ਨੇ 2007 ਵਿੱਚ ਕਾਲੀ ਵੇਈਂ ਨਦੀ ਦੀ ਸਫ਼ਾਈ ਦੀ ਸ਼ੁਰੁਆਤ ਕੀਤੀ ਸੀ।

ਪਦਮਸ਼੍ਰੀ ਨਾਲ ਸਨਮਾਨਿਤ ਸੀਚੇਵਾਲ ਨੇ 2007 ਵਿੱਚ ਇਸ ਨਦੀ ਦੀ ਸਫ਼ਾਈ ਦੀ ਸ਼ੁਰੁਆਤ ਕੀਤੀ ਸੀ। ਉਨ੍ਹਾਂ ਦਾ ਜਨਮ ਜਲੰਧਰ ਦੇ ਕਿਸਾਨ ਪਰਿਵਾਰ ਵਿੱਚ ਹੋਇਆ ਸੀ ਅਤੇ 2017 ਵਿੱਚ ਵਾਤਾਵਰਨ ਦੀ ਸਫ਼ਾਈ ਲਈ ਕਿਤੇ ਆਪਣੇ ਕੰਮਾਂ ਕਾਰਨ ਉਨ੍ਹਾਂ ਨੂੰ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ:

ਪੰਜਾਬ ਵਿੱਚ ਵੱਖ ਵੱਖ ਜਗ੍ਹਾ ਉਨ੍ਹਾਂ ਨੇ ਗਰੀਬ ਬੱਚਿਆਂ ਲਈ ਸਕੂਲ ਅਤੇ ਕਾਲਜ ਵੀ ਸ਼ੁਰੂ ਕੀਤੇ ਹਨ।

ਉਨ੍ਹਾਂ ਨੂੰ 'ਸਾਰਕ ਵਾਤਾਵਰਨ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ ਹੈ ਤੇ ਦਲਾਈ ਲਾਮਾ ਵੱਲੋਂ ਵੀ ਉਹ ਸਨਮਾਨਿਤ ਹਨ।

ਅਫ਼ਗਾਨ ਹਿੰਦੂ ਸਿੱਖ ਪਰਿਵਾਰਾਂ ਦੇ ਪੁਨਰਵਾਸ ਦੀ ਜ਼ਿੰਮੇਦਾਰੀ ਲੈਣ ਵਾਲੇ ਵਿਕਰਮਜੀਤ ਸਿੰਘ ਸਾਹਨੀ

ਸਮਾਜ ਸੇਵੀ ਸੰਸਥਾ 'ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਵਿਕਰਮਜੀਤ ਸਿੰਘ ਸਾਹਨੀ ਨੂੰ ਵੀ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ।

ਉਨ੍ਹਾਂ ਨੇ ਮਹਾਂਮਾਰੀ ਦੌਰਾਨ ਪੰਜਾਬ ਦੇ ਪਿੰਡਾਂ ਵਿੱਚ ਟੈਸਟਿੰਗ ਕਲੀਨਿਕ, ਐਂਬੂਲੈਂਸ ਅਤੇ ਆਕਸੀਜਨ ਸਿਲੰਡਰ ਮੁਹੱਈਆ ਕਰਵਾਏ ਸਨ।

ਵਿਕਰਮਜੀਤ ਸਿੰਘ ਸਾਹਨੀ

ਤਸਵੀਰ ਸਰੋਤ, Vikramjit Sahni/FB

ਉਨ੍ਹਾਂ ਨੇ ਅਫਗਾਨਿਸਤਾਨ ਤੋਂ ਆਏ 500 ਹਿੰਦੂ ਅਤੇ ਸਿੱਖਾਂ ਦੇ ਪੁਨਰਵਾਸ ਦੀ ਜ਼ਿੰਮੇਵਾਰੀ ਵੀ ਲਈ ਹੈ।

ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਨੇ ਕਈ ਪੰਜਾਬੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਮੁਹੱਈਆ ਕਰਵਾਇਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਉਨ੍ਹਾਂ ਨੂੰ 'ਅਨਮੋਲ ਸਿੱਖ ਰਤਨ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)