18 ਸਾਲ ਦੇ ਮੁੰਡੇ ਦਾ ਕਤਲ ਕਰਕੇ ਲਾਸ਼ ਤੰਦੂਰ ਵਿੱਚ ਸਾੜਨ ਦੀ ਕੋਸ਼ਿਸ਼

ਪਾਸੀ ਦੇਵੀ

ਤਸਵੀਰ ਸਰੋਤ, Gurminder Grewal/BBC

    • ਲੇਖਕ, ਗੁਰਮਿੰਦਰ ਗਰੇਵਾਲ
    • ਰੋਲ, ਬੀਬੀਸੀ ਸਹਿਯੋਗੀ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 2 ਮਿੰਟ

"ਉਹ ਮੇਰੇ ਬੱਚੇ ਨੂੰ ਨਾਲ ਲੈ ਗਿਆ ਤੇ ਮੈਂ ਪਿੱਛੋਂ ਆਵਾਜ਼ਾਂ ਮਾਰਦੀ ਰਹੀ। ਅੱਜ ਮੈਨੂੰ ਪਤਾ ਲੱਗਿਆ ਕਿ ਮੇਰੇ ਬੇਟੇ ਦਾ ਕਤਲ ਹੋ ਗਿਆ।"

ਇਹ ਸ਼ਬਦ ਨਾਭਾ ਦੇ ਕੰਡਾ ਰਾਮ ਦੀ ਮਾਤਾ ਪਾਸੀ ਦੇਵੀ ਦੇ ਹਨ। ਉਨ੍ਹਾਂ ਦੇ 18 ਸਾਲਾ ਬੇਟੇ ਦਾ ਕਤਲ ਕਰ ਦਿੱਤਾ ਗਿਆ।

ਪੁਲਿਸ ਮੁਤਾਬਕ, ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਤੰਦੂਰ ਵਿੱਚ ਸਾੜਨ ਦੀ ਕੋਸ਼ਿਸ਼ ਕੀਤੀ ਗਈ।

ਜਦੋਂ ਅਜਿਹਾ ਨਹੀਂ ਹੋਇਆ ਤਾਂ ਦੋ ਟੁਕੜਿਆਂ 'ਚ ਲਾਸ਼ ਨੂੰ ਅਲੱਗ ਅਲੱਗ ਜਗ੍ਹਾ 'ਤੇ ਦਫਨਾ ਦਿੱਤਾ ਗਿਆ।

ਪੰਜਾਬ ਪੁਲਿਸ ਵੱਲੋਂ ਨਾਬਾਲਗ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਟਿਆਲਾ ਦੀ ਫੋਰੈਂਸਿਕ ਟੀਮ ਵੱਲੋਂ ਲਾਸ਼ ਦੇ ਟੁੱਕੜੇ ਬਰਾਮਦ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਮਹਾਂਮਾਰੀ ਦੌਰਾਨ ਹੋਈ ਸੀ ਪਿਤਾ ਦੀ ਮੌਤ

ਇਸ ਘਟਨਾ ਦੀ ਜਾਂਚ ਕਰ ਰਹੇ ਡੀਐਸਪੀ ਰਾਜੇਸ਼ ਛਿੱਬਰ ਨੇ ਦੱਸਿਆ ਕਿ ਮੁਲਜ਼ਮ ਦੇ ਪਿਤਾ ਦੀ ਮਹਾਂਮਾਰੀ ਦੌਰਾਨ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੀ ਬਰਸੀ ਦੇ ਸਬੰਧ ਵਿੱਚ ਹੀ ਉਹ ਨਾਭਾ ਆਇਆ ਸੀ।

ਕਤਲ ਤੋਂ ਬਾਅਦ ਇਸ ਤੰਦੂਰ 'ਚ ਮ੍ਰਿਤਕ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ

ਤਸਵੀਰ ਸਰੋਤ, Gurminder Grewal/BBC

ਤਸਵੀਰ ਕੈਪਸ਼ਨ, ਕਤਲ ਤੋਂ ਬਾਅਦ ਇਸ ਤੰਦੂਰ 'ਚ ਮ੍ਰਿਤਕ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ

"ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਦੇ ਹਿੱਸੇ ਵੱਖ-ਵੱਖ ਥਾਵਾਂ ਤੋਂ ਬਰਾਮਦ ਕਰ ਲਏ ਗਏ ਹਨ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਪਰਾਧ ਲਈ ਵਰਤਿਆ ਗਿਆ ਤੰਦੂਰ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।"

ਡਿਊਟੀ ਮੈਜਿਸਟ੍ਰੇਟ ਮਨਦੀਪ ਸਿੰਘ ਦੀ ਮੌਜੂਦਗੀ ਵਿੱਚ ਪੁਲਿਸ ਵੱਲੋਂ ਸਬੂਤ ਬਰਾਮਦ ਕੀਤੇ ਗਏ ਹਨ।

ਕਥਿਤ ਤੌਰ 'ਤੇ ਨਸ਼ੇ ਦੇ ਆਦੀ ਸਨ ਦੋਵੇਂ ਨੌਜਵਾਨ

ਡੀਐੱਸਪੀ ਰਾਜੇਸ਼ ਛਿੱਬਰ ਨੇ ਘਟਨਾ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਥਿਤ ਤੌਰ 'ਤੇ ਦੋਵੇਂ ਨੌਜਵਾਨ ਨਸ਼ੇ ਦੇ ਆਦੀ ਸਨ ਅਤੇ ਘਟਨਾ ਤੋਂ ਪਹਿਲਾਂ ਵੀ ਉਨ੍ਹਾਂ ਨੇ ਨਸ਼ੇ ਦਾ ਸੇਵਨ ਕੀਤਾ ਸੀ।

ਪੁਲਿਸ ਮੁਤਾਬਕ ਮੁਲਜ਼ਮ ਨੇ ਕੰਡਾ ਰਾਮ ਨੂੰ ਆਪਣੇ ਘਰ ਬੁਲਾ ਕੇ ਕਤਲ ਕੀਤਾ ਤੇ ਲਾਸ਼ ਖੁਰਦ ਬੁਰਦ ਕਰਨ ਵਿਰਾਸਤੀ ਘਰ ਦੀ ਛੱਤ ਉੱਪਰ ਬਣੇ ਤੰਦੂਰ ਵਿੱਚ ਸਾੜਨ ਦੀ ਕੋਸ਼ਿਸ਼ ਕੀਤੀ। ਜਦੋਂ ਅਜਿਹਾ ਨਹੀਂ ਹੋਇਆ ਤਾਂ ਮੁਲਜ਼ਮ ਨੇ ਆਪਣੇ ਰਿਸ਼ਤੇਦਾਰ ਦੇ ਘਰ ਜਾ ਕੇ ਲਾਸ਼ ਨੂੰ ਦਫਨਾ ਦਿੱਤਾ।

ਪਟਿਆਲਾ ਦੀ ਫੋਰੈਂਸਿਕ ਟੀਮ ਵੱਲੋਂ ਲਾਸ਼ ਦੇ ਟੁੱਕੜੇ ਬਰਾਮਦ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਤਸਵੀਰ ਸਰੋਤ, Gurminder Grewal/BBC

ਕੁਝ ਹਿੱਸਾ ਪਾਣੀ ਵਿੱਚ ਵਹਾ ਦਿੱਤਾ ਅਤੇ ਕੁਝ ਹਿੱਸਾ ਦੂਸਰੀ ਜਗ੍ਹਾ 'ਤੇ ਦੱਬ ਦਿੱਤਾ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)