ਦ੍ਰੌਪਦੀ ਮੁਰਮੂ: ਆਦਿਵਾਸੀ ਆਗੂ ਨੂੰ ਭਾਜਪਾ ਨੇ ਰਾਸ਼ਟਰਪਤੀ ਉਮੀਦਵਾਰ ਲਈ ਕਿਉਂ ਚੁਣਿਆ
ਪ੍ਰਕਾਸ਼ਿਤ
ਝਾਰਖੰਡ ਦੀ ਸਾਬਕਾ ਰਾਜਪਾਲ ਤੇ ਆਦਿਵਾਸੀ ਨੇਤਾ ਦ੍ਰੌਪਦੀ ਮੁਰਮੂ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐੱਨਡੀਏ ਗਠਜੋੜ ਨੇ ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਹੈ।
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ।
ਜੇਪੀ ਨੱਡਾ ਨੇ ਦੱਸਿਆ ਕਿ ਪਹਿਲੀ ਵਾਰ ਕਿਸੇ ਆਦਿਵਾਸੀ ਮਹਿਲਾ ਉਮੀਦਵਾਰ ਨੂੰ ਤਰਜੀਹ ਦਿੱਤੀ ਗਈ ਹੈ।
ਜੇ ਦ੍ਰੌਪਦੀ ਮੁਰਮੂ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤਦੇ ਹਨ ਤਾਂ ਉਹ ਦੇਸ ਦੇ ਪਹਿਲੇ ਆਦਿਵਾਸੀ ਮਹਿਲਾ ਰਾਸ਼ਟਰਪਤੀ ਹੋਣਗੇ।