You’re viewing a text-only version of this website that uses less data. View the main version of the website including all images and videos.
ਪੰਜਾਬ ਦਾ ਬਜਟ ਇਜਲਾਸ: ਸੂਬੇ ਦੇ ਵਿੱਤੀ ਹਾਲਾਤ ’ਤੇ ਵਿਧਾਨ ਸਭਾ ’ਚ ਵ੍ਹਾਈਟ ਪੇਪਰ ਪੇਸ਼, ਭਗਵੰਤ ਮਾਨ ਨੇ ਇਹ ਪ੍ਰਾਪਤੀਆਂ ਗਿਣਵਾਈਆਂ
ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਨੂੰ ਸੰਬੋਧਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ 100 ਦਿਨਾਂ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ।
ਭਗਵੰਤ ਮਾਨ ਨੇ ਰਾਜਪਾਲ ਦੇ ਭਾਸ਼ਣ ’ਤੇ ਸੰਬੋਧਨ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਪਹਿਲਾ ਬਜਟ ਸੈਸ਼ਨ ਹੈ। ਇਹ ਬਜਟ ਸੈਸ਼ਨ 30 ਜੂਨ ਤੱਕ ਜਾਰੀ ਰੱਖੇਗਾ।
27 ਜੂਨ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਭਾਸ਼ਨ ਉਪਰ ਜਵਾਬ ਦਿੱਤਾ ਹੈ। ਭਗਵੰਤ ਮਾਨ ਦਾ ਭਾਸ਼ਣ ਜਿਵੇਂ ਹੀ ਸ਼ੁਰੂ ਹੋਇਆ ਉਦੋਂ ਹੀ ਕਾਂਗਰਸ ਨੇ ਵਾਕ ਆਊਟ ਕਰ ਦਿੱਤਾ।
ਕਾਂਗਰਸ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਬੋਲਣ ਦਾ ਹੋਰ ਵਕਤ ਦਿੱਤਾ ਜਾਵੇ। ਇਸ ਉੱਤੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਕਾਂਗਰਸ ਨੂੰ ਬੋਲਣ ਦਾ ਪੂਰਾ ਵਕਤ ਦਿੱਤਾ ਗਿਆ। ਹੈ।
ਭਗਵੰਤ ਮਾਨ ਦੇ ਭਾਸ਼ਣ ਦੇ ਮੁੱਖ ਅੰਸ਼
- ਪੰਜਾਬ ਵਿੱਚ ਸਾਡੀ ਸਰਕਾਰ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਬਿੱਲ ਲੈ ਕੇ ਆ ਰਹੀ ਹੈ। ਇਸੇ ਇਜਲਾਸ ਵਿੱਚ ਇਹ ਬਿੱਲ ਪੇਸ਼ ਕੀਤਾ ਜਾਵੇਗਾ।
- ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਨੇ ਹੈਲਪਲਾਈਨ ਜਾਰੀ ਕੀਤੀ ਹੈ ਅਤੇ ਹੁਣ ਤੱਕ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ 47 ਲੋਕ ਗ੍ਰਿਫ਼ਤਾਰ ਹੋਏ ਹਨ। ਅਸੀਂ ਆਪਣੇ ਮੰਤਰੀ ਖਿਲਾਫ਼ ਵੀ ਕਾਰਵਾਈ ਕੀਤੀ ਹੈ।
- ਸਰਕਾਰ ਨੇ 100 ਦਿਨਾਂ ਵਿਚ ਕਈ ਵੱਡੇ ਫੈਸਲੇ ਲਏ ਹਨ ਜਿਨ੍ਹਾਂ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣਾ ਵੀ ਸ਼ਾਮਲ ਹੈ।
- ਨਸ਼ੇ ਖਿਲਾਫ ਟਾਸਕ ਫੋਰਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹੋਈਆਂ ਹਨ ਕਿ ਨਸ਼ੇ ਨਾਲ ਸੰਬੰਧਿਤ ਕੋਈ ਢਿੱਲ ਨਹੀਂ ਹੋਣੀ ਚਾਹੀਦੀ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਉਸ ਲਈ ਅਫ਼ਸਰ ਜ਼ਿੰਮੇਵਾਰ ਹੋਣਗੇ।
- ਪ੍ਰਾਈਵੇਟ ਸਕੂਲਾਂ ਵੱਲੋਂ ਆਪਹੁਦਰੀਆਂ ਲਈਆਂ ਜਾਣ ਵਾਲੀਆਂ ਫ਼ੀਸਾਂ ਵਿਰੁੱਧ ਵੀ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।
- ਹੁਣ ਅਧਿਆਪਕਾਂ ਤੋਂ ਕੇਵਲ ਸਿੱਖਿਆ ਸਬੰਧੀ ਕੰਮ ਹੀ ਲਿਆ ਜਾਵੇਗਾ। ਪਿਛਲੇ ਦਿਨਾਂ ਵਿੱਚ ਵੇਖਿਆ ਗਿਆ ਹੈ ਅਧਿਆਪਕਾਂ ਤੋਂ ਜਣਗਣਨਾ ,ਕੋਰੋਨਾਵਾਇਰਸ ਸਬੰਧੀ ਅਤੇ ਹੋਰ ਕਈ ਕੰਮ ਕਰਵਾਏ ਜਾਂਦੇ ਰਹੇ ਹਨ।
- ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ ਦੀ ਟ੍ਰੇਨਿੰਗ ਲੈਣ ਲਈ ਵੀ ਭੇਜਿਆ ਜਾਵੇਗਾ। ਕਾਲਜ ਅਧਿਆਪਕਾਂ ਨੂੰ ਯੂਜੀਸੀ ਦੇ ਪੇਅ ਗਰੇਡ ਮੁਤਾਬਕ ਤਨਖਾਹ ਦਿੱਤੀ ਜਾਵੇਗੀ।
- ਖੇਤੀਬਾੜੀ ਸਬੰਧੀ ਸਰਕਾਰ ਦੇ ਫ਼ੈਸਲਿਆਂ ਬਾਰੇ ਉਨ੍ਹਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ 'ਤੇ ਐੱਮਐੱਸਪੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਵਿਚ ਮੂੰਗੀ ਦੇ ਰਕਬੇ ਵਿਚ ਵਾਧਾ ਹੋਇਆ ਹੈ।
- ਸਰਕਾਰ ਸ਼ਹਿਰਾਂ ਵਿਚ ਮੁਹੱਲਾ ਕਲੀਨਿਕ ਅਤੇ ਪਿੰਡਾਂ ਵਿੱਚ ਪਿੰਡ ਕਲੀਨਿਕ ਖੋਲ੍ਹਣ ਜਾ ਰਹੇ ਹਨ।
- ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ ਜੱਚਾ-ਬੱਚਾ ਸਿਹਤ ਕੇਂਦਰ ਵੀ ਖੋਲ੍ਹੇ ਜਾਣਗੇ।
- ਪੰਜਾਬ ਪੁਲਿਸ,ਪੈਰਾਮਿਲਟਰੀ ਜਾਂ ਫ਼ੌਜ ਵਿੱਚ ਕੋਈ ਪੰਜਾਬ ਦਾ ਜਵਾਨ ਸ਼ਹੀਦ ਹੁੰਦਾ ਹੈ ਤਾਂ ਸਾਡੀ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਘੱਟ ਸਮਾਂ ਮਿਲਣ ਦੇ ਵਿਰੋਧ ਵਿੱਚ ਕਾਂਗਰਸ ਦਾ ਵਾਕਆਊਟ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਖਿਆ ਗਿਆ ਕਿ ਸਦਨ ਵਿੱਚ ਕਈ ਮੁੱਦਿਆਂ ਬਾਰੇ ਚਰਚਾ ਹੋਣੀ ਬਾਕੀ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਜਵਾਬ ਵੀ ਦਿੱਤਾ ਜਾਣਾ ਸੀ।
ਮੁੱਖ ਮੰਤਰੀ ਵੱਲੋਂ ਤਿਰੰਗਾ ਯਾਤਰਾ ਵਿੱਚ ਭਾਗ ਲੈਣ ਲਈ ਕੁੱਲੂ ਜਾਣਾ ਸੀ ਅਤੇ ਇਸ ਲਈ ਸਪੀਕਰ ਵੱਲੋਂ ਵੀ ਉਨ੍ਹਾਂ ਨੂੰ ਸਹਿਯੋਗ ਦਿੱਤਾ।
ਕਾਂਗਰਸ ਨੇ ਇਲਜ਼ਾਮ ਲਗਾਏ ਕਿ ਉਨ੍ਹਾਂ ਦੇ ਆਗੂਆਂ ਨੂੰ ਸਦਨ ਵਿੱਚ ਬੋਲਣ ਲਈ ਘੱਟ ਸਮਾਂ ਦਿੱਤਾ ਗਿਆ ਹੈ।ਇਸ ਦੇ ਵਿਰੋਧ ਵਿੱਚ ਕਾਂਗਰਸ ਨੇ ਸਦਨ ਵਿੱਚੋਂ ਵਾਕਆਊਟ ਕੀਤਾ।
ਸਦਨ ਦੀ ਕਾਰਵਾਈ ਨੂੰ ਸੋਮਵਾਰ ਤੱਕ ਲਈ ਮੁਲਤਵੀ ਕੀਤਾ ਗਿਆ ਹੈ। ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਪਹਿਲਾ ਬਜਟ ਵੀ ਪੇਸ਼ ਕਰੇਗੀ।
ਪੰਜਾਬ ਸਰਕਾਰ ਵੱਲੋਂ ਸਦਨ ਵਿੱਚ ਆਰਥਿਕ ਮਾਮਲਿਆਂ ਸਬੰਧੀ ਵ੍ਹਾਈਟ ਪੇਪਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: