ਰਾਜਸਥਾਨ ਦੇ ਉਦੈਪੁਰ ਵਿੱਚ ਤਣਾਅ ਦਾ ਕਾਰਨ ਬਣੇ ਕਤਲ ਬਾਰੇ ਹੁਣ ਤੱਕ ਜੋ ਪਤਾ ਲੱਗਿਆ ਹੈ

ਤਸਵੀਰ ਸਰੋਤ, ANI
- ਲੇਖਕ, ਮੋਹਰ ਸਿੰਘ ਮੀਣਾ
- ਰੋਲ, ਬੀਬੀਸੀ ਲਈ
- ਪ੍ਰਕਾਸ਼ਿਤ
- ਪੜ੍ਹਨ ਦਾ ਸਮਾਂ: 5 ਮਿੰਟ
ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਦੁਪਹਿਰ ਕਰੀਬ 3.30 ਵਜੇ ਇੱਕ ਵਿਅਕਤੀ ਦਾ ਤਲਵਾਰ ਨਾਲ ਸਿਰ ਵੱਢ ਕੇ ਕਤਲ ਕਰ ਦਿੱਤਾ ਗਿਆ।
ਘਟਨਾ ਤੋਂ ਬਾਅਦ ਉਦੈਪੁਰ 'ਚ ਮਾਹੌਲ ਤਣਾਅਪੂਰਨ ਹੈ। ਪੁਲਿਸ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ।
ਪੁਲਿਸ ਦੇ ਡਾਇਰੈਕਟਰ ਜਨਰਲ ਐਮਐਲ ਲਾਠੇਰ ਨੇ ਕਿਹਾ, "ਘਟਨਾ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਰਾਜਸਮੰਦ ਜ਼ਿਲ੍ਹੇ ਦੇ ਭੀਮ ਖੇਤਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।"
ਰਾਜਸਮੰਦ ਰਾਜਸਥਾਨ ਦਾ ਹੀ ਜ਼ਿਲ੍ਹਾ ਹੈ ਅਤੇ ਇਹ ਉਦੈਪੁਰ ਦਾ ਗੁਆਂਢੀ ਜ਼ਿਲ੍ਹਾ ਹੈ।
ਸਮਾਚਾਰ ਏਜੰਸੀ ਪੀਟੀਆਈ ਨੇ ਰਾਜਸਮੰਦ ਦੇ ਪੁਲਿਸ ਸੁਪਰਡੈਂਟ ਸੁਧੀਰ ਚੌਧਰੀ ਦੇ ਹਵਾਲੇ ਨਾਲ ਕਿਹਾ ਕਿ ਦੋਵੇਂ ਦੋਸ਼ੀ ਮੋਟਰਸਾਈਕਲ 'ਤੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਉਸ ਨੇ ਆਪਣਾ ਚਿਹਰਾ ਢੱਕਣ ਲਈ ਹੈਲਮੇਟ ਪਾਇਆ ਹੋਇਆ ਸੀ।
ਰਾਜਸਥਾਨ ਵਿੱਚ ਅਲਰਟ ਤੇ ਸ਼ਾਂਤੀ ਲਈ ਅਪੀਲ
ਸੁਧੀਰ ਚੌਧਰੀ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਮੁਲਜ਼ਮਾਂ ਨੂੰ ਫੜਨ ਲਈ 10 ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।
ਉਦੈਪੁਰ ਦੇ ਕੁਲੈਕਟਰ ਤਾਰਾ ਚੰਦ ਮੀਨਾ ਅਤੇ ਐਸਪੀ ਮਨੋਜ ਕੁਮਾਰ ਸਮੇਤ ਇੱਕ ਦਰਜਨ ਥਾਣਿਆਂ ਦੀ ਪੁਲੀਸ ਮੌਕੇ 'ਤੇ ਤੈਨਾਤ ਹੈ।
ਉਦੈਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਤਾਰਾ ਚੰਦ ਮੀਨਾ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਕਤਲ ਤੋਂ ਬਾਅਦ ਉਦੈਪੁਰ ਦੇ ਕੁਝ ਇਲਾਕਿਆਂ ਵਿੱਚ ਅਗਜ਼ਨੀ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।
ਉਦੈਪੁਰ ਦੇ ਐਸਪੀ ਮਨੋਜ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ, "ਇਹ ਇੱਕ ਬੇਰਹਿਮੀ ਨਾਲ ਕਤਲ ਹੈ। ਕੁਝ ਦੋਸ਼ੀਆਂ ਦੀ ਪਛਾਣ ਹੋ ਗਈ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।"
ਇਸ ਘਟਨਾ ਤੋਂ ਬਾਅਦ ਪੁਲਿਸ ਇਲਾਕੇ ਵਿੱਚ ਸ਼ਾਂਤੀ ਕਾਇਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਦੇਪੁਰ ਵਿੱਚ ਤਣਾਅ ਨੂੰ ਦੇਖਦਿਆਂ ਹੋਇਆਂ ਅਗਲੇ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1

ਉਦੈਪੁਰ ਪੁਲਿਸ ਨੇ ਕੀ ਕਿਹਾ
ਭਾਰਤੀ ਜਨਤਾ ਪਾਰਟੀ ਦੀ ਕੌਮੀ ਤਰਜ਼ਮਾਨ ਨੁਪੁਰ ਸ਼ਰਮਾ ਨੇ ਕੁਝ ਦਿਨ ਪਹਿਲਾਂ ਪੈਗੰਬਰ ਹਜ਼ਰਤ ਮੁਹੰਮਦ ਖ਼ਿਲਾਫ਼ ਕਥਿਤ ਵਿਵਾਦਤ ਟਿੱਪਣੀਆਂ ਕੀਤੀਆਂ ਸਨ।
ਜਿਸ ਕਾਰਨ ਪਾਰਟੀ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਕਈ ਸੂਬਿਆਂ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਵੀ ਦਰਜ ਕੀਤੇ ਗਏ ਹਨ। ਪਰ ਅਜੇ ਤੱਕ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਈ ਹੈ।
ਮੀਡੀਆ ਵਿੱਚ ਨੂਪੁਰ ਸ਼ਰਮਾ ਦੇ ਸਮਰਥਨ 'ਚ ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਜਾਣ ਨੂੰ ਕਤਲ ਦਾ ਕਾਰਨ ਹੋਣ ਦੀ ਚਰਚਾ ਚੱਲ ਰਹੀ ਹੈ।
ਪਰ ਮੀਡੀਆ ਦੇ ਇਸ ਸਵਾਲ 'ਤੇ ਐਸਪੀ ਨੇ ਕਿਹਾ, "ਅਸੀਂ ਇਹ ਸਾਰਾ ਰਿਕਾਰਡ ਦੇਖ ਰਹੇ ਹਾਂ। ਫਿਲਹਾਲ ਅਸੀਂ ਮੌਕੇ 'ਤੇ ਸਥਿਤੀ ਨੂੰ ਸੰਭਾਲ ਰਹੇ ਹਾਂ। ਅਸੀਂ ਸਭ ਕੁਝ ਵਿਚਾਰ ਕੇ ਕੂਲੈਕਟਰ ਨਾਲ ਗੱਲਬਾਤ ਕਰ ਰਹੇ ਹਾਂ।"
ਦਰਅਸਲ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਮੁਸਲਿਮ ਵਿਅਕਤੀ ਪੋਸਟ ਦੇ ਲੇਖਕ ਨੂੰ ਮਾਰਨ ਲਈ ਵਿਅਕਤੀਆਂ ਨੂੰ ਭੜਕਾ ਰਿਹਾ ਹੈ।
ਕਿਸ ਦਾ ਕੀਤਾ ਗਿਆ ਹੈ ਕਤਲ
ਜਿਸ ਵਿਅਕੀਤ ਦਾ ਕਤਲ ਹੋਇਆ ਹੈ ਉਹ ਉਦੇਪੁਰ ਦੇ ਧਾਨਮੰਡੀ ਥਾਣਾ ਇਲਾਕੇ ਦਾ ਰਹਿਣ ਵਾਲਾ ਹੈ।
ਦੱਸਿਆ ਗਿਆ ਹੈ ਕਿ ਮਰਹੂਮ ਕਨ੍ਹੱਈਆ ਲਾਲ ਤੇਲੀ ਇੱਕ ਦਰਜ਼ੀ ਦੀ ਦੁਕਾਨ ਚਲਾਉਂਦੇ ਸਨ।
ਮੰਗਲਵਾਰ ਬਾਅਦ ਦੁਪਹਿਰ ਉਨ੍ਹਾਂ ਦੀ ਦੁਕਾਨ 'ਤੇ ਕੱਪੜੇ ਸਵਾਉਣ ਬਹਾਨੇ ਕੁਝ ਲੋਕ ਪਹੁੰਚੇ ਅਤੇ ਦੁਕਾਨ ਤੋਂ ਬਾਹਰ ਲਿਆ ਕੇ ਉਨ੍ਹਾਂ ਦਾ ਗਲਾ ਤਲਵਾਰ ਨਾਲ ਕਲਮ ਕਰ ਦਿੱਤਾ।

ਤਸਵੀਰ ਸਰੋਤ, MOhar singh Meena /BBC
ਮੌਕਾ-ਏ- ਵਾਰਦਾਤ ਉੱਤੇ ਹੀ ਕਨ੍ਹੱਈਆ ਲਾਲ ਤੇਲੀ ਦੀ ਮੌਤ ਹੋ ਗਈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਘਟਨਾ ਤੋਂ ਬਾਅਦ ਹਿੰਦੂ ਸੰਗਠਨਾਂ ਵਿੱਚ ਰੋਹ ਹੈ ਅਤੇ ਉਨ੍ਹਾਂ ਨੇ ਸ਼ਹਿਰ ਦੇ ਬਜ਼ਾਰ ਬੰਦ ਕਰਵਾ ਦਿੱਤੇ ਹਨ। ਅਣਮਿੱਥੇ ਸਮੇਂ ਲਈ ਬੰਦ ਦਾ ਵੀ ਐਲਾਨ ਕੀਤਾ ਗਿਆ ਹੈ।
ਇਸ ਘਟਨਾ ਦੀ ਖ਼ਬਰ ਫ਼ੈਲਣ ਤੋਂ ਬਾਅਦ ਉਦੈਪੁਰ ਵਿੱਚ ਅਗਜ਼ਨੀ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।

ਮੁੱਖ ਮੰਤਰੀ ਗਹਿਲੋਤ ਨੇ ਕੀਤੀ ਸ਼ਾਂਤੀ ਦੀ ਅਪੀਲ
ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਘਟਨਾ ਦੀ ਨਿੰਦਾ ਕਰਦਿਆਂ ਸਾਰਿਆਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਲਿਖਿਆ, ''ਉਦੈਪੁਰ ਵਿੱਚ ਨੌਜਵਾਨ ਦੇ ਨਿਰਮਮ ਕਤਲ ਦੀ ਨਿੰਦਾ ਕਰਦਾ ਹਾਂ। ਇਸ ਘਟਨਾ ਵਿੱਚ ਸ਼ਾਮਲ ਸਾਰੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੁਲਿਸ ਅਪਰਾਧ ਦੀ ਪੂਰੀ ਤਹਿ ਤੱਕ ਜਾਵੇਗੀ। ਮੈਂ ਸਾਰੀਆਂ ਧਿਰਾਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕਰਦਾ ਹਾਂ। ਅਜਿਹੇ ਭਿਆਨਕ ਅਪਰਾਥ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਈ ਜਾਵੇਗੀ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
''ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਘਟਨਾ ਦਾ ਵੀਡੀਓ ਸ਼ੇਅਰ ਕਰ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕਰੋ। ਵੀਡੀਓ ਸ਼ੇਅਰ ਕਰਨ ਨਾਲ ਅਪਰਾਧੀ ਦਾ ਸਮਾਜ ਵਿੱਚ ਨਫ਼ਰਤ ਫ਼ੈਲਾਉਣ ਦਾ ਉਦੇਸ਼ ਸਫ਼ਲ ਹੋਵੇਗਾ।"
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ''ਚਿੰਤਾ ਦੀ ਗੱਲ ਹੈ, ਇਸ ਤਰ੍ਹਾਂ ਕਿਸੇ ਦਾ ਕਤਲ ਕਰ ਦੇਣਾ ਦੁੱਖ ਭਰਿਆ ਅਤੇ ਸ਼ਰਮਨਾਕ ਹੈ। ਮਾਹੌਲ ਠੀਕ ਕਰਨ ਦੀ ਲੋੜ ਹੈ। ਪੂਰੇ ਦੇਸ਼ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਮੈਂ ਵਾਰ-ਵਾਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਬੋਲਦਾ ਹਾਂ ਕਿ ਦੇਸ਼ ਨੂੰ ਸੰਬੋਧਿਤ ਕਰਨ।''

ਕਤਲ ਉੱਤੇ ਸਿਆਸੀ ਪ੍ਰਤੀਕਰਮ
ਰਾਜਸਥਾਨ ਵਿੱਚ ਵਿਰੋਧੀ ਧਿਰ ਦੇ ਆਗੂ ਗੁਲਾਬ ਚੰਦ ਕਟਾਰੀਆ ਨੇ ਕਿਹਾ, ''ਇਸ ਮੁੱਦੇ ਉੱਤੇ ਮੁੱਖ ਮੰਤਰੀ ਨਾਲ ਗੱਲ ਹੋਈ ਹੈ, ਉਨ੍ਹਾਂ ਨੇ ਕਿਹਾ ਹੈ ਕਿ ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਖ਼ੁਦ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਕਿਹਾ ਹੈ ਕਿ ਕਤਲ ਦੇ ਜ਼ਿੰਮੇਵਾਰ ਲੋਕਾਂ ਨੂੰ ਛੇਤੀ ਗ੍ਰਿਫ਼ਤਾਰ ਕੀਤਾ ਜਾਵੇਗਾ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਭਾਜਪਾ ਆਗੂ ਰਾਜਿਆਵਰਧਨ ਸਿੰਘ ਰਾਠੌਰ ਨੇ ਆਪਣੇ ਟਵੀਟ ਰਾਹੀਂ ਇਸ ਮਾਮਲੇ ਉੱਤੇ ਪ੍ਰਤਿਕਿਰਿਆ ਦਿੱਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਉਨ੍ਹਾਂ ਲਿਖਿਆ, ''ਕਾਂਗਰਸ ਦੇ ਰਾਜ ਵਿੱਚ ਤਾਲਿਬਾਨੀ ਸਟੇਟ ਬਣਨ ਦੀ ਰਾਹ 'ਤੇ ਰਾਜਸਥਾਨ...ਕਾਂਗਰਸ ਦੇ ਮੁਸਲਿਮ ਤੁਸ਼ਟੀਕਰਨ ਨੇ ਜਿਹਾਦੀਆਂ ਦਾ ਹੌਂਸਲਾ ਐਨਾ ਵਧਾ ਦਿੱਤਾ ਹੈ ਕਿ ਉਹ ਸਰੇਆਮ ਹਿੰਦੂਆਂ ਦਾ ਕਤਲ ਕਰ ਰਹੇ ਹਨ, ਪ੍ਰਧਾਨ ਮੰਤਰੀ ਨੂੰ ਧਮਕੀ ਦੇ ਰਹੇ ਹਨ। ਇਹ ਅਰਾਜਕਤਾ ਗਹਿਲੋਤ ਸਰਕਾਰ ਵੱਲੋਂ ਮਜ਼ਹਬ ਵਿਸ਼ੇਸ਼ ਦੇ ਕੱਟੜਪੰਥੀਆਂ ਨੂੰ ਢਿੱਲ ਦੇਣ ਦਾ ਨਤੀਜਾ ਹੈ।''
ਇੱਕ ਹੋਰ ਟਵੀਚ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ, ''ਉਦੇਪੁਰ ਦੀ ਇਸ ਨਿਰਮਮ ਘਟਨਾ ਦੀ ਜ਼ਿੰਮੇਵਾਰ ਗਹਿਲੋਤ ਸਰਕਾਰ ਹੈ। ਕਿਉਂਕਿ ਇਸ ਸਰਕਾਰ ਨੇ ਕਰੌਲੀ ਦੰਗਾ ਦੇ ਮੁੱਖ ਦੰਗਾਈ ਨੂੰ ਖੁੱਲ੍ਹਾ ਛੱਡਿਆ। ਟੋਂਕ ਵਿੱਚ ਮੌਲਾਨਾ ਨੇ ਹਿੰਦੂਆਂ ਦੇ ਗਲੇ ਲਾਹੁਣ ਦੀ ਧਮਕੀ ਦਿੱਤੀ, ਕੋਈ ਕਾਰਵਾਈ ਨਹੀਂ ਹੋਈ। ਇਹ ਕਾਤਲ ਵੀ ਵੀਡੀਓ ਬਣਾਕੇ ਨਰਸੰਹਾਰ ਦੀ ਧਮਕੀ ਦਿੰਦਾ ਰਿਹਾ, ਪਰ ਸਰਕਾਰ ਚੁੱਪ ਰਹੀ।''
ਉਦੈਪੁਰ 'ਚ ਹੋਏ ਕਤਲ 'ਤੇ ਟਿੱਪਣੀ ਕਰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਇਸ ਘਟਨਾ ਬਾਰੇ ਜਾਣ ਸਦਮੇ ਵਿਚ ਹਨ।
ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ, "ਉਦੈਪੁਰ ਵਿੱਚ ਹੋਏ ਘਿਨਾਉਣੇ ਕਤਲ ਤੋਂ ਮੈਨੂੰ ਡੂੰਘਾ ਸਦਮਾ ਲੱਗਾ ਹੈ। ਧਰਮ ਦੇ ਨਾਂ 'ਤੇ ਭੰਨਤੋੜ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
"ਇਸ ਬੇਰਹਿਮੀ ਕਾਰਨ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਤੁਰੰਤ ਸਜ਼ਾ ਮਿਲਣੀ ਚਾਹੀਦੀ ਹੈ। ਅਸੀਂ ਸਾਰਿਆਂ ਨੂੰ ਮਿਲ ਕੇ ਨਫ਼ਰਤ ਨੂੰ ਹਰਾਉਣਾ ਹੈ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ, ਕਿਰਪਾ ਕਰਕੇ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖੋ।"
ਏਆਈਐਮਆਈਐਮ ਪਾਰਟੀ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਹੈ "ਉਦੈਪੁਰ ਵਿੱਚ ਬੇਰਹਿਮੀ ਨਾਲ ਹੋਇਆ ਕਤਲ ਨਿੰਦਣਯੋਗ ਹੈ।"
"ਕੋਈ ਵੀ ਅਜਿਹੇ ਕਤਲ ਦਾ ਬਚਾਅ ਨਹੀਂ ਕਰ ਸਕਦਾ। ਸਾਡੀ ਪਾਰਟੀ ਦਾ ਮੂਲ ਸਟੈਂਡ ਹੈ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ।" ਹਮੇਸ਼ਾ ਹਿੰਸਾ ਦਾ ਵਿਰੋਧ ਕੀਤਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਭਾਰਤੀ ਜਨਤਾ ਪਾਰਟੀ ਦੀ ਆਗੂ ਤੇ ਰਾਜਸਤਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਕਤਲ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 8
ਉਨ੍ਹਾਂ ਕਿਹਾ, "ਸਾਡੀ ਸਰਕਾਰ ਤੋਂ ਮੰਗ ਹੈ ਕਿ ਉਹ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ। ਕਾਨੂੰਨ ਦਾ ਰਾਜ ਕਾਇਮ ਰੱਖਿਆ ਜਾਵੇ।"
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਮਾਮਲੇ 'ਤੇ ਟਿੱਪਣੀ ਕੀਤੀ ਹੈ।
ਉਨ੍ਹਾਂ ਟਵੀਟ ਕੀਤਾ ਕਿ ਇਹ ਸਪੱਸ਼ਟ ਤੌਰ 'ਤੇ ਕਤਲ ਹੈ, ਜਿਸ ਦੀ ਸੱਭਿਅਕ ਸਮਾਜ 'ਚ ਕੋਈ ਥਾਂ ਨਹੀਂ ਹੈ। ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਸਾਬਕਾ ਕ੍ਰਿਕਟਰ ਇਰਫਾਨ ਪਠਾਨ ਨੇ ਕਿਹਾ ਹੈ ਕਿ 'ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਤੁਸੀਂ ਕਿਸ ਧਰਮ ਨੂੰ ਮੰਨਦੇ ਹੋ, ਕਿਸੇ ਬੇਕਸੂਰ ਨੂੰ ਨੁਕਸਾਨ ਪਹੁੰਚਾਉਣਾ ਪੂਰੀ ਮਨੁੱਖਤਾ ਨੂੰ ਨੁਕਸਾਨ ਪਹੁੰਚਾਉਣ ਦੇ ਬਰਾਬਰ ਹੈ।'
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post