ਜੰਮੂ 'ਚ ਫੌਜੀ ਕੈਂਪ ਨੇੜੇ ਕੱਟੜਵਾਦੀ ਹਮਲਾ, 3 ਜਵਾਨਾਂ ਸਣੇ 5 ਮੌਤਾਂ

ਕਸ਼ਮੀਰ

ਤਸਵੀਰ ਸਰੋਤ, ANI

    • ਲੇਖਕ, ਮੋਹਿਤ ਕੰਧਾਰੀ
    • ਰੋਲ, ਬੀਬੀਸੀ ਲਈ ਜੰਮੂ ਤੋਂ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 1 ਮਿੰਟ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਦਰਹਾਲ ਇਲਾਕੇ 'ਚ ਅੱਜ ਸਵੇਰੇ ਭਾਰਤੀ ਫੌਜ ਦੇ ਕੈਂਪ ਨੇੜੇ ਸੁਰੱਖਿਆ ਬਲਾਂ ਅਤੇ ਕੱਟੜਪੰਥੀਆਂ ਦਰਮਿਆਨ ਪੁਲਿਸ ਮੁਕਾਬਲਾ ਹੋਇਆ।

ਫ਼ੌਜ ਦੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ ਇਸ ਮੁਕਾਬਲੇ ਵਿੱਚ ਤਿੰਨ ਭਾਰਤੀ ਜਵਾਨ ਅਤੇ ਦੋ ਕੱਟੜਪੰਥੀਆਂ ਵੀ ਮਾਰੇ ਗਏ ਹਨ।

ਦੂਜੇ ਪਾਸੇ ਜੰਮੂ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਮੁਕੇਸ਼ ਸਿੰਘ ਨੇ ਇੱਕ ਲਿਖਤੀ ਬਿਆਨ ਜਾਰੀ ਕਰਕੇ ਹਮਲੇ ਵਿੱਚ ਦੋ ਕੱਟੜਪੰਥੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।

ਮੁਕੇਸ਼ ਸਿੰਘ ਨੇ ਆਪਣੇ ਬਿਆਨ 'ਚ ਦੱਸਿਆ ਕਿ ਥਾਣਾ ਦਰਹਾਲ ਤੋਂ ਕਰੀਬ 6 ਕਿਲੋਮੀਟਰ ਦੀ ਦੂਰੀ 'ਤੇ ਫੌਜ ਦਾ ਕੈਂਪ ਹੈ।

ਵਾਧੂ ਸੁਰੱਖਿਆ ਦਸਤੇ ਮੌਕੇ 'ਤੇ ਭੇਜੇ ਗਏ ਹਨ ਅਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਇਹ ਵਾਰਦਾਤ ਦੀ ਹੋਰ ਵਿਸਥਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ, ਮਿਲਣ ਉੱਤੇ ਖ਼ਬਰ ਅਪਡੇਟ ਕੀਤੀ ਜਾਵੇਗੀ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਫੱਟੜ ਹੋਣ ਵਾਲੇ ਜਵਾਨਾਂ ਵਿੱਚੋਂ ਇੱਕ ਫ਼ੌਜ ਦਾ ਅਫ਼ਸਰ ਵੀ ਹੈ। ਫੱਟੜਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

16 ਕੋਰ ਕਮਾਂਡਰ ਲੈਫ਼ਟੀਨੈਂਟ ਜਨਰਲ ਮਨਜਿੰਦਰ ਸਿੰਘ ਸਿਥਿਤੀ ਉੱਪਰ ਨਿਗ੍ਹਾ ਰੱਖ ਰਹੇ ਹਨ।

ਜਿਸ ਬੇਸ ਕੈਂਪ ਉੱਪਰ ਕਟੱੜਪੰਥੀਆਂ ਵੱਲੋਂ ਇਹ ਖ਼ੁਦਕੁਸ਼ ਹਮਲਾ ਕੀਤਾ ਗਿਆ ਉਹ ਰਾਜੌਰੀ ਤੋਂ 25 ਕਿੱਲੋਮੀਟਰ ਦੂਰ ਸਥਿਤ ਹੈ।

ਭਾਰਤੀ ਫ਼ੌਜ ਦੇ ਅਧਿਕਾਰੀਆਂ ਮੁਤਾਬਕ ਹਮਲੇ ਵਿੱਚ ਸ਼ਾਮਲ ਦੋਵੇਂ ਖ਼ੁਦਕੁਸ਼ ਕਟੱੜਪੰਥੀ ਮਾਰੇ ਗਏ ਹਨ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)