ਕਸ਼ਮੀਰ ਦੇ ਪਹਿਲਗਾਮ ਵਿੱਚ ਆਈਟੀਬੀਪੀ ਦੀ ਬੱਸ ਖੱਡ ਵਿੱਚ ਡਿੱਗੀ, 39 ਜਵਾਨ ਸਨ ਸਵਾਰ

ਤਸਵੀਰ ਸਰੋਤ, Ani
ਕਸ਼ਮੀਰ ਦੇ ਪਹਿਲਗਾਮ ਵਿੱਚ ਆਈਟੀਬੀਪੀ (ਇੰਡੋ ਤਿੱਬਤੀਅਨ ਬਾਰਡਰ ਪੁਲਿਸ) ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ ਆਈਟੀਬੀਪੀ ਦੇ 7 ਜਵਾਨਾਂ ਦੀ ਮੌਤ ਹੋਈ ਹੈ।
ਖ਼ਬਰ ਏਜੰਸੀ ਏਐੱਆਈ ਮੁਤਾਬਕ ਆਈਟੀਬੀਪੀ ਦੇ ਡੀਜੀ ਡਾ. ਸੁਜੋਏ ਲਾਲ ਥਾਓਸਨ ਨੇ ਦੱਸਿਆ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ 7 ਜਵਾਨਾਂ ਦੀ ਮੌਤ ਹੋ ਗਈ ਹੈ।

ਤਸਵੀਰ ਸਰੋਤ, Ani
ਖ਼ਬਰ ਏਜੰਸੀ ਏਐਨਆਈ ਮੁਤਾਬਕ ਇਸ ਹਾਦਸੇ ਵਿੱਚ ਮਾਰੇ ਗਏ ਜਵਾਨਾਂ ਵਿੱਚ ਪੰਜਾਬ ਦੇ ਤਰਨਤਾਰਨ ਤੋਂ ਦੁਲਾ ਸਿੰਘ ਹੈੱਡਕਾਂਸਟੇਬਲ,ਬਿਹਾਰ ਤੋਂ ਕਾਂਸਟੇਬਲ ਅਭਿਰਾਜ ਉੱਤਰ ਪ੍ਰਦੇਸ਼ ਤੋਂ ਕਾਂਸਟੇਬਲ ਅਮਿਤ,ਆਂਧਰਾ ਪ੍ਰਦੇਸ਼ ਤੋਂ ਕਾਂਸਟੇਬਲ ਰਾਜ ਸ਼ੇਖਰ ਅਤੇ ਰਾਜਸਥਾਨ ਤੋਂ ਕਾਂਸਟੇਬਲ ਸੁਭਾਸ਼ ਬੀਰਬਲ ਸ਼ਾਮਿਲ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਇਸਦੇ ਨਾਲ ਹੀ ਉਤਰਾਖੰਡ ਤੋਂ ਕਾਂਸਟੇਬਲ ਦਿਨੇਸ਼ ਵੋਹਰਾ ਅਤੇ ਜੰਮੂ ਕਸ਼ਮੀਰ ਤੋਂ ਕਾਂਸਟੇਬਲ ਸੰਦੀਪ ਕੁਮਾਰ ਦੀ ਵੀ ਮੌਤ ਹੋਈ ਹੈ।
ਇਸ ਬੱਸ ਵਿੱਚ ਆਈਟੀਬੀਪੀ ਦੇ 37 ਜਵਾਨ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਦੋ ਜਵਾਨ ਸਵਾਰ ਸਨ। ਜਖ਼ਮੀਆਂ ਨੂੰ ਸ਼੍ਰੀਨਗਰ ਦੇ ਆਰਮੀ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਸੀਮਾ ਸੁਰੱਖਿਆ ਬਲ ਨੇ ਇੱਕ ਟਵੀਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਅਮਰਨਾਥ ਯਾਤਰਾ ਦੀ ਡਿਊਟੀ ਤੋਂ ਪਰਤ ਰਹੇ ਸੈਨਿਕਾਂ ਨੂੰ ਲੈ ਕੇ ਜਾ ਰਹੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ ਹੈ।
ਬੱਸ ਸਾਧੂਪੜਾਅ ਅਤੇ ਚੰਦਨਵਾੜੀ ਵਿਚਕਾਰ ਢਲਾਣ ਤੋਂ ਹੇਠਾਂ ਨਦੀ ਵਿੱਚ ਡਿੱਗ ਗਈ।
ਨੇੜੇ ਤੈਨਾਤ ਬੀਐੱਸਐੱਫ ਦੇ ਜਵਾਨ ਮੌਕੇ 'ਤੇ ਪਹੁੰਚ ਗਏ ਹਨ ਅਤੇ ਬਚਾਅ ਕਾਰਜਾਂ 'ਚ ਜੁਟੇ ਹੋਏ ਹਨ।
ਘਟਨਾ ਸਥਾਨ ਤੋਂ ਆ ਰਹੀਆਂ ਤਸਵੀਰਾਂ ਵਿੱਚ ਬੱਸ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਸਮਾਚਾਰ ਏਜੰਸੀ ਏਐੱਨਆਈ ਮੁਤਾਬਕ, ਇਹ ਜਵਾਨ ਚੰਦਨਵਾੜੀ ਤੋਂ ਪਹਿਲਗਾਮ ਜਾ ਰਹੀ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਆਈਟੀਬੀਪੀ ਦੇ ਪੀਆਰਓ ਨੇ ਏਜੰਸੀ ਏਐੱਨਆਈ ਨੂੰ ਦੱਸਿਆ ਹੈ, "ਸਾਡੇ 6 ਜਵਾਨਾਂ ਦੀ ਮੌਤ ਗਈ ਹੈ, 30 ਜ਼ਖਮੀ ਹੋਏ ਹਨ। ਅਸੀਂ ਜ਼ਖਮੀਆਂ ਨੂੰ ਸਭ ਤੋਂ ਵਧੀਆ ਇਲਾਜ ਮੁਹੱਈਆ ਕਰਵਾਵਾਂਗੇ।"
"ਆਈਟੀਬੀਪੀ ਹੈੱਡਕੁਆਰਟਰ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਜਵਾਨ ਅਮਰਨਾਥ ਯਾਤਰਾ ਡਿਊਟੀ ਤੋਂ ਪਰਤ ਰਹੇ ਸਨ। ਪ੍ਰਭਾਵਿਤ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਖ਼ਬਰ ਏਜੰਸੀ ਮੁਤਾਬਕ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਹੈ, "ਅਨੰਤਨਾਗ, ਜੰਮੂ-ਕਸ਼ਮੀਰ ਵਿਖੇ ਹੋਏ ਮੰਦਭਾਗੇ ਹਾਦਸੇ ਵਿੱਚ ਆਈਟੀਬੀਪੀ ਦੇ ਜਵਾਨਾਂ ਦੀਆਂ ਕੀਮਤੀ ਜਾਨਾਂ ਦੇ ਦੁਖਦਾਈ ਨੁਕਸਾਨ ਨੇ ਮੈਨੂੰ ਉਦਾਸੀ ਨਾਲ ਭਰ ਦਿੱਤਾ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀਂ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।"

ਤਸਵੀਰ ਸਰੋਤ, Ani
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ਬਾਰੇ ਟਵੀਟ ਕਰਦਿਆਂ ਲਿਖਿਆ ਹੈ, "ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਆਈਟੀਬੀਪੀ ਅਤੇ ਪੁਲਿਸ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੇ ਹਾਦਸੇ ਬਾਰੇ ਜਾਣ ਕੇ ਦੁਖੀ ਹਾਂ।"
"ਮੇਰੀਆਂ ਦੁਆਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4

ਤਸਵੀਰ ਸਰੋਤ, Bsf kashmir

ਇਹ ਵੀ ਪੜ੍ਹੋ-
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post