ਮੂਸੇਵਾਲਾ ਕੇਸ: 'ਗੋਲਡੀ ਬਰਾੜ ਬਣ ਕੇ ਜਿਹੜੇ ਫ਼ੋਨ ਆਉਂਦੇ ਭੁਲੇਖੇ ’ਚ ਨਾ ਰਹੋ' - ਵੀਡੀਓ ਇੰਟਰਵਿਊ ਡੀਜੀਪੀ ਪੰਜਾਬ

ਤਸਵੀਰ ਸਰੋਤ, FB/Sidhu Moosewala
ਪੰਜਾਬ ਪੁਲਿਸ ਸ਼ੁਭਦੀਪ ਸਿੰਘ ਸਿੱਧੂ ਯਾਨੀ ਸਿੱਧੂ ਮੂਸੇਵਾਲਾ ਕੇਸ ਵਿੱਚ ਦਿੱਲੀ ਪੁਲਿਸ ਸਣੇ ਕਈ ਹੋਰ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ।
ਹਾਲ ਹੀ ਵਿੱਚ ਦਿੱਲੀ ਪੁਲਿਸ ਨੇ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੌਕਰ ਨੂੰ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਇਨ੍ਹਾਂ ਤਿੰਨਾ ਨੂੰ ਪੇਸ਼ੀ ਲਈ ਪੰਜਾਬ ਲਿਆਂਦਾ ਗਿਆ ਸੀ।
ਪੰਜਾਬ ਦੇ ਡੀਜੀਪੀ ਨੇ ਬੀਬੀਸੀ ਪੰਜਾਬੀ ਨਾਲ ਗੱਲਬਾਤ ਵਿੱਚ ਸਿੱਧੂ ਮੂਸੇਵਾਲਾ ਕੇਸ ਵਿੱਚ ਇਨਸਾਫ਼ ਦੇਣ ਦੀ ਵਚਨਬੱਧਤਾ ਦੁਹਰਾਈ ਹੈ।
ਡੀਜੀਪੀ ਗੌਰਵ ਯਾਦਵ ਨਾਲ ਗੱਲਬਾਤ ਦਾ ਵੀਡੀਓ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post
ਉਨ੍ਹਾਂ ਮੁਤਾਬਕ ਪੰਜਾਬ ਪੁਲਿਸ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹਨ। ਗੋਲਡੀ ਬਰਾੜ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੈਨੇਡੀਅਨ ਅਥਾਰਿਟੀ ਨੂੰ ਇੰਟਰਪੋਲ ਨੋਟਿਸ ਦੇ ਦਿੱਤਾ ਗਿਆ ਹੈ ਅਤੇ ਜਲਦੀ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ।
ਸਲਮਾਨ ਖਾਨ ਨੂੰ ਨਿਸ਼ਾਨਾ ਬਣਾਏ ਜਾਣ ਪਿੱਛੇ ਵੀ ਉਨ੍ਹਾਂ ਆਪਣਾ ਪੱਖ ਰੱਖਿਆ ਕਿ ਆਖ਼ਿਰ ਉਨ੍ਹਾਂ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਸਕਦਾ ਹੈ, ਉਨ੍ਹਾਂ ਮੁਤਾਬਕ ਇਸ ਪਿੱਛੇ ਸੰਭਾਵਨਾ ਹਿਰਨ ਵਾਲੇ ਕੇਸ ਨਾਲ ਜੁੜੀ ਗੱਲ ਹੋ ਸਕਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਮੂਸੇਵਾਲਾ ਕੇਸ, ਉਨ੍ਹਾਂ ਦੇ ਪਰਿਵਾਰ ਵੱਲੋਂ ਇਨਸਾਫ਼ ਵਿੱਚ ਨਿਰਾਸ਼ਾ, ਪੰਜਾਬ ਵਿੱਚ ਗੈਂਗਸਟਰਵਾਦ, ਸਣੇ ਕਈ ਪਹਿਲੂਆਂ ਉੱਤੇ ਗੱਲਬਾਤ ਕੀਤੀ।
(ਰਿਪੋਰਟ - ਅਰਵਿੰਦ ਛਾਬੜਾ, ਸ਼ੂਟ - ਮਯੰਕ ਮੋਂਗੀਆ, ਐਡਿਟ - ਰਾਜਨ ਪਪਨੇਜਾ)












