You’re viewing a text-only version of this website that uses less data. View the main version of the website including all images and videos.
'ਸੰਸਦ ਹਿੰਦੁਤਵ ਦੀ ਬਣ ਕੇ ਰਹਿ ਗਈ ਹੈ, ਸਿੱਖਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ'
ਗੈਂਗਸਟਰ ਤੋਂ ਸਮਾਜਿਕ ਕਾਰਕੁਨ ਬਣੇ ਲੱਖਾ ਸਿਧਾਣਾ ਖ਼ਿਲਾਫ਼ ਤਰਨਤਾਰਨ ਪੁਲਿਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਦੇ ਵਿਰੋਧ ਵਿੱਚ ਬਠਿੰਡਾ ’ਚ ਜਨਤਕ ਇਕੱਠ ਕੀਤਾ ਗਿਆ।
ਲੱਖਾ ਸਿਧਾਣਾ ’ਤੇ ਤਰਨਤਾਰਨ ਪੁਲਿਸ ਨੇ ਰੰਗਦਾਰੀ ਅਤੇ ਨਸ਼ਿਆਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਸੀ।
ਹਾਲਾਂਕਿ ਪੰਜਾਬ ਪੁਲਿਸ ਨੇ ਲੱਖਾ ਸਿਧਾਣਾ ਖ਼ਿਲਾਫ਼ ਦਰਜ ਕੀਤਾ ਮਾਮਲਾ ਵਾਪਸ ਲੈ ਲਿਆ ਹੈ।
ਲੱਖਾ ਸਿਧਾਣਾ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਨਾ ਫੜਨ ਲਈ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਇਸ ਇਕੱਠ ’ਚ ਸ਼ਾਮਿਲ ਹੋਏ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਕਈ ਸਵਾਲ ਖੜੇ ਕੀਤੇ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ।
(ਰਿਪੋਰਟ – ਸੁਰਿੰਦਰ ਮਾਨ, ਐਡਿਟ – ਅਸਮਾ ਹਾਫ਼ਿਜ਼)