ਗੁਜਰਾਤ ਦਾ ਮੋਰਬੀ ਪੁਲ਼ ਹਾਦਸਾ : “ਮੈਂ ਬਚ ਗਿਆ ਪਰ ਮੇਰੀ ਭੈਣ ਨਹੀਂ ਮਿਲੀ”

ਗੁਜਰਾਤ ਦੇ ਮੋਰਬੀ ਵਿੱਚ ਨਦੀ 'ਤੇ ਬਣਿਆ ਪੁਲ਼ ਟੁੱਟਿਆ
ਤਸਵੀਰ ਕੈਪਸ਼ਨ, ਇਹ ਨੌਜਵਾਨ ਮਜ਼ਦੂਰੀ ਕਰਦਾ ਹੈ ਅਤੇ ਹੋਰ ਲੋਕਾਂ ਵਾਂਗ ਆਪਣੀ ਭੈਣ ਨਾਲ ਘੁੰਮਣ ਆਇਆ ਸੀ।
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 6 ਮਿੰਟ

ਮੋਰਬੀ ਵਿੱਚ ਇੱਕ ਨੌਜਵਾਨ ਨੇ ਰੋਂਦੇ ਹੋਏ ਬੀਬੀਸੀ ਨੂੰ ਦੱਸਿਆ, "ਮੇਰੀ ਭੈਣ ਨਹੀਂ ਮਿਲ ਰਹੀ। ਕੱਲ੍ਹ ਮੇਰੇ ਨਾਲ ਹੀ ਸੀ। ਅਸੀਂ ਪੁਲ ਉਪਰ ਮੋਬਾਇਲ ਨਾਲ ਤਸਵੀਰਾਂ ਖਿੱਚ ਰਹੇ ਸੀ। ਉੱਥੇ ਕਈ ਹੋਰ ਲੋਕ ਵੀ ਸਨ। ਅਚਾਨਕ ਪੁਲ ਹਿੱਲਣ ਲੱਗਾ ਅਤੇ ਡਿੱਗ ਗਿਆ।"

"ਅਸੀਂ ਬਿਲਕੁਲ ਵਿਚਕਾਰ ਖੜੇ ਸੀ। ਮੈਂ ਆਪਣੀ ਭੈਣ ਦਾ ਹੱਥ ਫੜਿਆ ਹੋਇਆ ਸੀ। ਮੇਰਾ ਹੱਥ ਛੁੱਟ ਗਿਆ। ਮੈਂ ਬਚ ਗਿਆ ਪਰ ਭੈਣ ਨਹੀਂ ਮਿਲੀ।"

ਉਹ ਕਹਿੰਦਾ ਹੈ, "ਉਸ ਸਮੇਂ ਤੋਂ ਲੈ ਕੇ ਹੁਣ ਤੱਕ ਹਰ ਥਾਂ ਗਿਆ ਪਰ ਉਹ ਕਿਤੇ ਨਹੀਂ ਮਿਲੀ। ਸਰਕਾਰੀ ਹਸਪਤਾਲ ਗਿਆ, ਉੱਥੇ ਵੀ ਨਹੀਂ ਦਿਖੀ। ਮੇਰੀ ਭੈਣ ਛੋਟੀ ਜਿਹੀ ਸੀ, ਸਿਰਫ਼ 6 ਸਾਲ ਦੀ। ਇਸ ਪੁਲ ਉਪਰ ਮੈਂ ਕੱਲ੍ਹ ਹੀ ਪਹਿਲੀ ਵਾਰ ਆਇਆ ਸੀ।"

ਇਹ ਨੌਜਵਾਨ ਮਜ਼ਦੂਰੀ ਕਰਦਾ ਹੈ ਅਤੇ ਘਟਨਾ ਵਾਲੀ ਥਾਂ ਤੋਂ ਕੁਝ ਹੀ ਦੂਰੀ ਉਪਰ ਰਹਿੰਦਾ ਹੈ।

ਉਹ ਵੀ ਹੋਰ ਲੋਕਾਂ ਵਾਂਗ ਆਪਣੀ ਭੈਣ ਨਾਲ ਘੁੰਮਣ ਆਇਆ ਸੀ।

ਮੌਤਾਂ ਦਾ ਅੰਕੜਾ 141 ਉੱਤੇ ਪਹੰਚਿਆ, ਹੁਣ ਤੱਕ ਜੋ ਕੁਝ ਪਤਾ ਲੱਗਿਆ ਹੈ

ਗੁਜਰਾਤ ਦੇ ਮੋਰਬੀ ਵਿੱਚ ਨਦੀ 'ਤੇ ਬਣਿਆ ਪੁਲ਼ ਟੁੱਟਿਆ

ਤਸਵੀਰ ਸਰੋਤ, Getty Images

ਗੁਜਰਾਤ ਵਿੱਚ ਮੋਰਬੀ ਵਿੱਚ ਇੱਕ ਨਦੀ 'ਤੇ ਬਣਿਆ ਅਸਥਾਈ ਪੁੱਲ ਟੁੱਟਣ ਨਾਲ 141 ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਲਗਭਗ 177 ਲੋਕਾਂ ਨੂੰ ਬਚਾ ਲਿਆ ਗਿਆ ਹੈ ਜਦਕਿ 19 ਲੋਕ ਇਲਾਜ ਅਧੀਨ ਹਨ।

ਘਟਨਾ ਤੋਂ ਬਾਅਦ ਪੁਲ ਦੀ ਪ੍ਰਬੰਧਕ ਟੀਮ ਖਿਲਾਫ਼ ਆਈਪੀਸੀ ਦੀਆਂ ਧਾਰਾਵਾਂ 304, 308 ਅਤੇ 144 ਤਹਿਤ ਕੇਸ ਦਰਜ ਕੀਤੀ ਗਿਆ ਹੈ।

ਪੁਲਿਸ ਨੇ ਇਸ ਮਾਮਲੇ ਵਿਚ ਪੁਲ਼ ਦਾ ਰੱਖ ਰਖਾਅ ਕਰਨ ਵਾਲੀ ਕਮੇਟੀ ਦੇ 9 ਮੈਨੇਜਰਾਂ ਸਣੇ 9 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੇਰਾ ਮਨ ਮੌਰਬੀ ਦੇ ਪੀੜ੍ਹਤਾਂ ਨਾਲ ਜੁੜਿਆ ਹੋਇਆ ਹੈ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਗੁਜਰਾਤ ਦੇ ਇੱਕ ਸਮਾਗਮ ਵਿੱਚ ਬੋਲਦਿਆਂ ਕਿਹਾ, "ਮੈਂ ਏਕਤਾ ਨਗਰ ਵਿੱਚ ਹਾਂ ਪਰ ਮੇਰਾ ਮਨ ਮੌਰਬੀ ਦੇ ਪੀੜ੍ਹਤਾਂ ਨਾਲ ਜੁੜਿਆ ਹੋਇਆ ਹੈ।"

ਉਹਨਾਂ ਕਿਹਾ, "ਸ਼ਾਇਦ ਹੀ ਜੀਵਨ ਵਿੱਚ ਬਹੁਤ ਘੱਟ ਅਜਿਹੀ ਪੀੜਾ ਮੈਨੂੰ ਅਨੁਭਵ ਹੋਈ ਹੋਵੇ। ਇਕ ਪਾਸੇ ਦਰਦ ਨਾਲ ਭਰਿਆ ਦਿਲ ਹੈ ਤਾਂ ਦੂਜੇ ਪਾਸੇ ਕਰਮ ਅਤੇ ਕਰਤੱਵ ਦਾ ਭਰਿਆ ਰਸਤਾ ਹੈ।"

"ਹਾਦਸੇ ਵਿੱਚ ਜਿੰਨ੍ਹਾਂ ਲੋਕਾਂ ਦੀ ਜਾਨ ਚਲੀ ਗਈ, ਮੈਂ ਉਹਨਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹੈ। ਦੁੱਖ ਦੀ ਇਸ ਘੜੀ ਵਿੱਚ ਸਰਕਾਰ ਉਹਨਾਂ ਨਾਲ ਖੜੀ ਹੈ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਬਚਾਅ ਕਾਰਜ ਜਾਰੀ ਹਨ

ਐਨਡੀਆਰਐਫ਼ ਦੀ ਟੀਮ ਦੇ ਮੈਂਬਰ ਪ੍ਰਸੰਨਾ ਕੁਮਾਰ ਨੇ ਬੀਬੀਸੀ ਨੂੰ ਦੱਸਿਆ ਕਿ ਉਹਨਾਂ ਦਾ ਇੱਕ ਖਾਸ ਵਿੰਗ ਬਚਾਅ ਕਾਰਜਾਂ ਵਿੱਚ ਲੱਗਾ ਹੋਇਆ ਹੈ ।

ਉਹਨਾਂ ਕਿਹਾ ਕਿ ਕੁੱਲ ਕਿੰਨੇ ਲੋਕ ਸਨ, ਇਸ ਦਾ ਕੋਈ ਪੱਕਾ ਆਂਕੜਾ ਨਹੀਂ ਹੈ ਪਰ ਜਿੰਨ੍ਹਾਂ ਸਮਾਂ ਸਾਰੇ ਲਾਪਤਾ ਲੋਕ ਮਿਲ ਨਹੀਂ ਜਾਂਦੇ, ਉਹਨਾਂ ਸਮਾਂ ਬਚਾਅ ਕਰਜ ਜਾਰੀ ਰਹਿਣਗੇ।

ਪ੍ਰਸੰਨਾ ਕੁਮਾਰ ਨੇ ਦੱਸਿਆ ਕਿ ਇਸ ਨਦੀ ਵਿੱਚ ਸੀਵਰੇਜ ਦਾ ਪਾਣੀ ਵੀ ਪੈਂਦਾ ਹੈ ਜਿਸ ਕਾਰਨ ਥੋੜਾ ਹੇਠਾਂ ਦੇਖਣ ਵਿੱਚ ਪ੍ਰੇਸ਼ਾਨੀ ਆਉਂਦੀ ਹੈ।

ਬੀਬੀਸੀ

ਚਿੱਤਰਾਂ ਦੀ ਮਦਦ ਨਾਲ ਦੇਖੋ ਘਟਨਾ ਵਾਪਰਨ ਤੋਂ ਕੁਝ ਚਿਰ ਪਹਿਲਾਂ ਦਾ ਮਾਹੌਲ

ਬੀਬੀਸੀ
ਮੋਰਬੀ ਪੁਲ ਹਾਦਸਾ

ਪੀੜਤਾਂ ਲਈ ਸਹਾਇਤਾ ਰਾਸ਼ੀ ਦਾ ਐਲਾਨ

ਪ੍ਰਧਾਨ ਮੰਤਰੀ ਰਾਹਤ ਕੋਸ਼ ਵਿੱਚੋਂ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤੀ ਗਿਆ ਹੈ।

ਇਸ ਤੋਂ ਇਲਾਵਾ ਗੁਜਰਾਤ ਦੇ ਮੁੱਖ ਮੰਤਰੀ ਭੁੰਪਿੰਦਰ ਪਟੇਲ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤੀ ਹੈ।

ਕਰੀਬ ਇੱਕ ਸਦੀ ਪੁਰਾਣੇ ਇਸ ਪੁਲ ਨੂੰ ਮੁਰੰਮਤ ਤੋਂ ਬਾਅਦ ਪਿਛਲੇ ਸਮੇਂ ਹੀ ਲੋਕਾਂ ਲਈ ਖੋਲਿਆ ਗਿਆ ਸੀ।

ਬੀਬੀਸੀ
  • ਮੋਰਬੀ ਵਿੱਚ ਪੁੱਲ ਟੁੱਟਣ ਨਾਲ 141 ਲੋਕਾਂ ਦੀ ਮੌਤ ਹੋ ਗਈ ਹੈ।
  • ਲਗਭਗ 177 ਲੋਕਾਂ ਨੂੰ ਬਚਾ ਲਿਆ ਗਿਆ ਹੈ ਜਦਕਿ 19 ਲੋਕ ਇਲਾਜ ਅਧੀਨ ਹਨ।
  • ਪੁਲ ਦੀ ਪ੍ਰਬੰਧਕ ਟੀਮ ਖਿਲਾਫ਼ ਆਈਪੀਸੀ ਦੀਆਂ ਧਾਰਾਵਾਂ 304, 308 ਅਤੇ 144 ਤਹਿਤ ਕੇਸ ਦਰਜ।
  • ਸਦੀ ਪੁਰਾਣੇ ਪੁਲ ਨੂੰ ਮੁਰੰਮਤ ਤੋਂ ਬਾਅਦ ਪਿਛਲੇ ਸਮੇਂ ਹੀ ਲੋਕਾਂ ਲਈ ਖੋਲਿਆ ਗਿਆ ਸੀ।
  • ਇਹ ਹਾਦਸਾ ਐਤਵਾਰ ਸ਼ਾਮ 7 ਵਜੇ ਦੇ ਕਰੀਬ ਵਾਪਰਿਆ।
  • ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਹਤ ਫੰਡ 'ਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ।
  • ਸੂਬੇ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ।
  • ਜਾਣਕਾਰੀ ਮੁਤਾਬਕ, ਜਿਸ ਵੇਲੇ ਇਹ ਹਾਦਸਾ ਹੋਇਆ ਉਸ ਵੇਲੇ ਪੁਲ਼ ਉੱਤੇ ਲਗਭਗ 150 ਲੋਕ ਮਜੂਦ ਸਨ।
  • ਹਾਦਸੇ ਨਾਲ ਸਬੰਧਤ ਪੀੜਤ ਪਰਿਵਾਰਾਂ ਲਈ ਜ਼ਿਲ੍ਹਾ ਆਫ਼ਤ ਕੰਟਰੋਲ ਰੂਮ ਦਾ ਨੰਬਰ ਜਾਰੀ ਕੀਤਾ ਗਿਆ ਹੈ।
  • ਅਧਿਕਾਰੀਆਂ ਅਨੁਸਾਰ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਫਸੇ ਜਾਂ ਲਾਪਤਾ ਹਨ, ਉਨ੍ਹਾਂ ਦੀ ਜਾਣਕਾਰੀ ਫੋਨ ਨੰਬਰ 02822 243300 'ਤੇ ਦਿੱਤੀ ਜਾ ਸਕਦੀ ਹੈ।
ਬੀਬੀਸੀ

ਰਾਜਕੋਟ ਤੋਂ ਭਾਜਪਾ ਸੰਸਦ ਮੈਂਬਰ ਮੋਹਨਭਾਈ ਕਲਿਆਣੀ ਕੁੰਡਰੀਆ ਨੇ ਬੀਬੀਸੀ ਪੱਤਰਕਾਰ ਦਿਲਨਵਾਜ਼ ਪਾਸ਼ਾ ਨੂੰ ਕਿਹਾ ਕਿ 50 ਤੋਂ ਵੱਧ ਐਂਬੂਲੈਂਸ 15 ਮਿੰਟ ਦੇ ਅੰਦਰ ਹੀ ਘਟਨਾ ਵਾਲੀ ਥਾਂ ਉੱਤੇ ਪਹੁੰਚ ਗਈਆਂ ਸਨ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਉਨ੍ਹਾਂ ਨੇ ਕਿਹਾ,''ਮੇਰਾ ਮੰਨਣਾ ਹੈ ਕਿ ਪੁਲ ਉੱਤੇ ਵਧੇਰੇ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਸਨ ਜਿਸ ਕਾਰਨ ਪੁਲ ਟੁੱਟ ਗਿਆ। ਪੁੱਲ ਉੱਤੇ ਜਾਣ ਲਈ ਕਿੰਨੇ ਟਿਕਟ ਕੱਟੇ ਗਏ, ਅਜੇ ਇਸਦੀ ਜਾਣਕਾਰੀ ਨਹੀਂ ਮਿਲੀ ਹੈ।''

ਇਹ ਹਾਦਸਾ ਸ਼ਾਮ 7 ਵਜੇ ਦੇ ਕਰੀਬ ਵਾਪਰਿਆ ਹੈ।

ਵੀਡੀਓ ਕੈਪਸ਼ਨ, ਗੁਜਰਾਤ ਵਿੱਚ ਪੁਲ ਟੁੱਟਣ ਨਾਲ 60 ਤੋਂ ਵੱਧ ਲੋਕਾਂ ਦੀ ਮੌਤ, ਹੋਰ ਕਈਆਂ ਦੇ ਡੁੱਬਣ ਦਾ ਖਦਸ਼ਾ

ਉੱਧਰ ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਕਿਹਾ ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਗੁਜਰਾਤ ਦੇ ਮੋਰਬੀ ਵਿੱਚ ਨਦੀ 'ਤੇ ਬਣਿਆ ਪੁਲ਼ ਟੁੱਟਿਆ

ਤਸਵੀਰ ਸਰੋਤ, RAJESH AMBALIYA

ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਜ਼ਖਮੀਆਂ ਨੂੰ ਤੁਰੰਤ ਇਲਾਜ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਪੁਲ਼ ਮਾਛੂ ਨਦੀ 'ਤੇ ਬਣਿਆ ਹੋਇਆ ਸੀ ਜੋ ਕਿ ਲਗਭਗ ਇੱਕ ਸਦੀ ਪੁਰਾਣਾ ਹੈਂਗਿੰਗ ਪੁਲ਼ ਸੀ।

ਇਹ ਨਦੀ ਸ਼ਹਿਰ 'ਚੋਂ ਲੰਘਦੀ ਹੈ ਤੇ ਇਸ 'ਤੇ ਬਣਿਆ ਇਹ ਪੁਲ਼ ਸਾਲਾਂ ਤੋਂ ਬੰਦ ਪਿਆ ਸੀ। ਹਾਲਾਂਕਿ, ਇਸਨੂੰ ਹਾਲ ਹੀ ਵਿੱਚ ਮੁਰੰਮਤ ਤੋਂ ਬਾਅਦ ਲੋਕਾਂ ਲਈ ਦੁਬਾਰਾ ਖੋਲ੍ਹਿਆ ਗਿਆ ਸੀ।

ਗੁਜਰਾਤ ਦੇ ਮੋਰਬੀ ਵਿੱਚ ਨਦੀ 'ਤੇ ਬਣਿਆ ਪੁਲ਼ ਟੁੱਟਿਆ

ਤਸਵੀਰ ਸਰੋਤ, ANI

ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਪਟੇਲ ਨੇ ਇੱਕ ਟਵੀਟ ਕਰਕੇ ਇਸ ਹਾਦਸੇ 'ਤੇ ਦੁੱਖ ਪ੍ਰਗਟਾਇਆ ਹੈ।

ਉਨ੍ਹਾਂ ਟਵੀਟ ਕਰਕੇ ਲਿਖਿਆ, "ਮੋਰਬੀ ਵਿੱਚ ਸਸਪੈਂਸ਼ਨ ਪੁਲ ਟੁੱਟਣ ਦੀ ਦੁਖਦਾਈ ਘਟਨਾ ਤੋਂ ਮੈਂ ਬਹੁਤ ਦੁਖੀ ਹਾਂ। ਸਿਸਟਮ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।''

''ਮੈਂ ਸਿਸਟਮ ਨੂੰ ਜ਼ਖਮੀਆਂ ਦੇ ਤੁਰੰਤ ਇਲਾਜ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਵਿੱਚ ਮੈਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ।''

ਗੁਜਰਾਤ ਦੇ ਮੋਰਬੀ ਵਿੱਚ ਨਦੀ 'ਤੇ ਬਣਿਆ ਪੁਲ਼ ਟੁੱਟਿਆ

ਤਸਵੀਰ ਸਰੋਤ, RAJESH AMBALIYA/UGC

ਹਾਦਸੇ 'ਤੇ ਦੁੱਖ ਜਤਾ ਰਹੇ ਆਗੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ 'ਤੇ ਦੁੱਖ ਜ਼ਾਹਿਰ ਕੀਤਾ ਹੈ। ਪੀਐੱਮਓ ਇੰਡੀਆ ਵੱਲੋਂ ਕੀਤੇ ਟਵੀਟ ਵਿੱਚ ਲਿਖਿਆ ਗਿਆ ਹੈ ਕਿ 'ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਮੋਰਬੀ ਵਿੱਚ ਹੋਏ ਹਾਦਸੇ ਸਬੰਧੀ ਨਾਲ ਗੱਲ ਕੀਤੀ ਹੈ।'

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਟਵੀਟ ਮੁਤਾਬਕ, ਉਨ੍ਹਾਂ ਨੇ ਬਚਾਅ ਕਾਰਜਾਂ ਲਈ ਤੁਰੰਤ ਟੀਮਾਂ ਦੀ ਲਾਮਬੰਦੀ ਦੀ ਮੰਗ ਕੀਤੀ ਹੈ। ਉਨ੍ਹਾਂ ਸਥਿਤੀ ਦੀ ਨੇੜਿਓਂ ਅਤੇ ਨਿਰੰਤਰ ਨਿਗਰਾਨੀ ਰੱਖਣ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਕਿਹਾ ਹੈ।

ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ 'ਚੋਂ 2 ਲੱਖ ਦੇ ਮੁਆਵਜ਼ੇ ਦਾ ਵੀ ਐਲਾਨ ਕੀਤਾ ਗਿਆ ਹੈ। ਨਾਲ ਹੀ ਜ਼ਖਮੀਆਂ ਨੂੰ ਵੀ 50,000 ਰੁਪਏ ਦਿੱਤੇ ਜਾਣਗੇ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ, ''ਗੁਜਰਾਤ ਤੋਂ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ। ਮੋਰਬੀ ਵਿੱਚ ਪੁਲ ਡਿੱਗਣ ਕਾਰਨ ਕਈ ਲੋਕਾਂ ਦੇ ਦਰਿਆ ਵਿੱਚ ਡਿੱਗਣ ਦੀ ਖ਼ਬਰ ਹੈ। ਮੈਂ ਪਰਮਾਤਮਾ ਅੱਗੇ ਉਨ੍ਹਾਂ ਦੀ ਜਾਨ ਅਤੇ ਸਿਹਤ ਲਈ ਅਰਦਾਸ ਕਰਦਾ ਹਾਂ।''ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਜ਼ਾਹਿਰ ਕੀਤਾ ਹੈ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ਉੱਤੇ ਦੁਖ਼ ਜਾਹਰ ਕਰਦਿਆਂ ਕਿਹਾ,''ਮੋਰਬੀ ਵਿੱਚ ਹੋਏ ਹਾਦਸੇ ਤੋਂ ਦੁਖੀ ਹਾਂ। ਇਸ ਮੁੱਦੇ ਉੱਤੇ ਮੈਂ ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਸਥਾਨਕ ਪ੍ਰਸ਼ਾਸਨ ਕਾਰਜ ਵਿੱਚ ਜੁਟਿਆ ਹੋਇਆ ਹੈ।''

''ਐਨਡੀਆਰਐਫ ਦੀਆਂ ਟੀਮਾਂ ਵੀ ਤੁਰੰਤ ਘਟਨਾ ਵਾਲੀਆਂ ਥਾਂ ਉੱਤੇ ਪਹੁੰਚ ਰਹੀਆਂ ਹਨ। ਪ੍ਰਸ਼ਾਸਨ ਨੂੰ ਜ਼ਖਮੀਆਂ ਦਾ ਤੁਰੰਤ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।''

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਘਟਨਾ ਉੱਤੇ ਦੁਖ ਜਤਾਇਆ ਹੈ।

ਉਨ੍ਹਾਂ ਨੇ ਲਿਖਿਆ,''ਗੁਜਰਾਤ ਦੇ ਮੋਰਬੀ ਤੋਂ ਇੱਕ ਦੁਖਦਾਈ ਖ਼ਬਰ ਆ ਰਹੀ ਹੈ। ਮੋਰਬੀ 'ਚ ਪੁੱਲ ਟੁੱਟਣ ਕਾਰਨ ਵੱਡਾ ਹਾਦਸਾ ਹੋਇਆ ਹੈ, ਜਿਸ ਵਿੱਚ ਕਈ ਲੋਕਾਂ ਦੇ ਨਦੀ 'ਚ ਡਿੱਗਣ ਦੀ ਖ਼ਬਰ ਮਿਲ ਰਹੀ ਹੈ।''

''ਰੱਬ ਅੱਗੇ ਅਰਦਾਸ ਕਰਦਾ ਹਾਂ ਕਿ ਸਾਰੇ ਸੁਰੱਖਿਅਤ ਹੋਣ ਤੇ ਜਲਦ ਆਪਣਿਆਂ ਵਿਚਕਾਰ ਪਹੁੰਚਣ।''

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਬੀਬੀਸੀ

ਇਹ ਵੀ ਪੜ੍ਹੋ-

ਬੀਬੀਸੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)