ਪਾਕਿਸਤਾਨ ਭਾਰਤ ਨਾਲ ਕੂਟਨੀਤਕ ਰਿਸ਼ਤਿਆਂ ਨੂੰ ਕਰੇਗਾ ਸੀਮਿਤ
ਪ੍ਰਕਾਸ਼ਿਤ
ਪਾਕਿਸਤਾਨ ਨੇ ਭਾਰਤ ਨਾਲ ਆਪਣੇ ਕੂਟਨੀਤਕ ਰਿਸ਼ਤਿਆਂ ਵਿੱਚ ਕਮੀ ਲਿਆਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਭਾਰਤ ਨਾਲ ਦੁਵੱਲੇ ਵਪਾਰ ਨੂੰ ਫਿਲਹਾਲ ਰੋਕਣ ਦਾ ਵੀ ਫੈਸਲਾ ਲਿਆ ਹੈ।
ਇਹ ਫੈਸਲੇ ਪਾਕਿਸਤਾਨ ਨੇ ਭਾਰਤ ਵੱਲੋਂ ਭਾਰਤ ਸ਼ਾਸਿਤ ਕਸ਼ਮੀਰ ’ਚੋਂ ਧਾਰਾ 370 ਖ਼ਤਮ ਕੀਤੇ ਜਾਣ ਦੀ ਪ੍ਰਤੀਕਿਰਿਆ ਵਜੋਂ ਲਏ ਹਨ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੁਰੱਖਿਆਕੌਂਸਲ ਦੀ ਮੀਟਿੰਗ ਬੁਲਾਈ ਅਤੇ ਉਸ ਵਿੱਚ ਇਹ ਫੈਸਲੇ ਲਏ ਗਏ ਹਨ।
ਇਸ ਮੀਟਿੰਗ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰਤਰੀ, ਰੱਖਿਆ ਮੰਤਰੀ ਸਣੇ ਫੌਜ ਤੇ ਖੂਫ਼ੀਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਪਾਕਿਸਤਾਨ ਤੋਂ ਆਸਿਫ਼ ਫ਼ਾਰੂਕੀ ਦੀ ਰਿਪੋਰਟ