ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਭੀੜ ਨੇ ਘੇਰਿਆ, ਕੀਤੀ ਪੱਥਰਬਾਜ਼ੀ
ਪ੍ਰਕਾਸ਼ਿਤ
ਕੁਝ ਸਮਾਂ ਪਹਿਲਾਂ ਸਿੱਖ ਲੜਕੀ ਦੇ ਕਥਿਤ ਤੌਰ ਉੱਤੇ ਜ਼ਬਰੀ ਧਰਮ ਪਰਿਵਰਤਨ ਕਰਵਾਉਣ ਵਾਲੇ ਮੁਸਲਿਮ ਲੜਕੇ ਮੁਹੰਮਦ ਹਸਨ ਦੇ ਪਰਿਵਾਰ ਦੀ ਅਗਵਾਈ ਵਿਚ ਸੈਂਕੜੇ ਮੁਜ਼ਾਹਰਾਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਪੱਥਰਬਾਜ਼ੀ ਕੀਤੀ।
ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਮੁਜ਼ਾਹਰਾਕਾਰੀਆਂ ਦੀ ਭੀੜ ਗੁਰਦੁਆਰੇ ਅੱਗੇ ਇਕੱਠੀ ਹੋ ਗਈ ਅਤੇ ਸਥਾਨਕ ਪ੍ਰਸਾਸ਼ਨ ਦੇ ਨਾਲ-ਨਾਲ ਸਿੱਖਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੀ।
ਰਿਪੋਰਟ: ਬੀਬੀਸੀ ਪੱਤਰਕਾਰ ਸ਼ੁਮਾਇਲਾ ਜਾਫ਼ਰੀ ਤੇ ਬੀਬੀਸੀ ਪੰਜਾਬੀ ਲਈ ਰਵਿੰਦਰ ਸਿੰਘ ਰੌਬਿਨ