ਕਰਤਾਰਪੁਰ ਸਾਹਿਬ: ਤੂਫ਼ਾਨ ਕਾਰਨ ਕੰਪਲੈਕਸ 'ਚ ਲੱਗੇ ਤਿੰਨ ਗੁੰਬਦ ਡਿੱਗੇ

ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਦੀਵਾਨ ਹਾਲ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਅੰਦਰ ਤਿੰਨ ਗੁੰਬਦ ਤੂਫ਼ਾਨ ਦੀ ਰਫ਼ਤਾਰ ਨਾ ਸਹਿੰਦੇ ਹੋਏ ਡਿੱਗ ਪਏ ਸਨ। (ਫਾਈਲ ਫੋਟੋ)
    • ਲੇਖਕ, ਸ਼ੁਮਾਇਲਾ ਜਾਫ਼ਰੀ ਤੇ ਰਵਿੰਦਰ ਸਿੰਘ ਰੌਬਿਨ
    • ਰੋਲ, ਪਾਕਿਸਤਾਨ ਤੋਂ ਬੀਬੀਸੀ ਪੱਤਰਕਾਰ/ ਅੰਮ੍ਰਿਤਸਰ ਤੋਂ ਬੀਬੀਸੀ ਸਹਿਯੋਗੀ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 2 ਮਿੰਟ

ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਮੀਂਹ ਤੇ ਹਨੇਰੀ ਕਾਰਨ ਕੰਪਲੈਕਸ ਦੇ ਤਿੰਨ ਛੋਟੇ ਗੁੰਬਦ ਡਿੱਗ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੁਰੰਮਤ ਦਾ ਕੰਮ ਚੱਲ ਰਿਹਾ ਹੈ।

ਗੁੰਬਦ ਡਿੱਗਣ ਬਾਰੇ ਸੋਸ਼ਲ ਮੀਡੀਆ ’ਤੇ ਟਵੀਟ ਤੋਂ ਬਾਅਦ ਪਾਕਿਸਤਾਨ ਦੇ ਸਾਇੰਸ ਤੇ ਤਕਨਾਲੋਜੀ ਮੰਤਰੀ ਫ਼ਵਾਦ ਚੌਧਰੀ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਧਾਰਮਿਕ ਮਸਲਿਆਂ ਦੇ ਮੰਤਰੀ ਨੂਰ ਉਲ ਹੱਕ ਕਾਦਰੀ ਨੂੰ ਇਸ ਬਾਰੇ ਦੱਸ ਦਿੱਤਾ ਹੈ ਤੇ ਜਾਂਚ ਕਰਨ ਦੀ ਗੁਜ਼ਾਰਿਸ਼ ਕੀਤੀ ਹੈ।

ਕਿੰਨਾ ਨੁਕਸਾਨ ਹੋਇਆ

ਗਿਆਨੀ ਗੋਬਿੰਦ ਸਿੰਘ ਮੁਤਾਬਕ, ਗੁੰਬਦ ਫਾਈਬਰ ਦੇ ਬਣੇ ਹੋਏ ਸਨ ਅਤੇ ਰਾਤ ਨੂੰ ਆਇਆ ਤੂਫਾਨ ਨੂੰ ਨਹੀਂ ਝਲ ਸਕੇ।

ਉਨ੍ਹਾਂ ਨੇ ਕਿਹਾ, "ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਭਾਰਤੀ ਮੀਡੀਆ ਇਸ ਪ੍ਰੋਜੈਕਟ ਨੂੰ ਹਮੇਸ਼ਾ ਵਿਵਾਦਾਂ ਵਿੱਚ ਘੇਰੀ ਰੱਖਦਾ ਹੈ ਤੇ ਛੋਟੀਆਂ-ਛੋਟੀਆਂ ਗੱਲਾਂ ਨੂੰ ਵਧਾਅ-ਚੜ੍ਹਾਅ ਕੇ ਦਸਦਾ ਹੈ ਤਾਂਕਿ ਪਾਕਿਸਤਾਨ ਨੂੰ ਬੁਰਾ ਦਿਖਾਇਆ ਜਾ ਸਕੇ।"

ਇਹ ਵੀ ਪੜ੍ਹੋ:

"ਇਹ ਪ੍ਰੋਜੈਕਟ ਨੌ ਮਹੀਨਿਆਂ ਵਿੱਚ ਪੂਰਾ ਕੀਤਾ ਗਿਆ ਸੀ ਅਤੇ ਪਾਕਿਸਤਾਨ ਨੇ ਇੰਨੇ ਵੱਡੇ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਬਹੁਤ ਵਧੀਆ ਕੋਸ਼ਿਸ਼ ਕੀਤੀ।"

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਬੀਤੀ ਰਾਤ ਆਏ ਤੇਜ਼ ਮੀਂਹ ਕਾਰਨ ਗੁੰਬਦ ਡਿੱਗ ਗਏ ਸਨ।

ਗੁੰਬਦਾਂ ਦੀ ਮੁਰੰਮਤ ਮੁਕੰਮਲ

ਗੁਰਦੁਆਰੇ ਦੇ ਹੈੱਡ ਗ੍ਰੰਥੀ ਗੋਬਿੰਦ ਸਿੰਘ ਨੇ ਇੱਕ ਵੀਡੀਓ ਜਾਰੀ ਕਰ ਕੇ ਦੱਸਿਆ ਕਿ ਗੁੰਬਦਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਹੋ ਗਿਆ ਹੈ।

ਵੀਡੀਓ ਕੈਪਸ਼ਨ, ਕਰਤਾਰਪੁਰ ਸਾਹਿਬ ਦੇ ਗੁੰਬਦਾਂ ਦੀ ਮੁਰੰਮਤ ਮੁਕੰਮਲ ਹੋਈ-ਹੈੱਡ ਗ੍ਰੰਥੀ

ਕਰਤਾਰਪੁਰ ਲਾਂਘੇ ਦਾ ਉਦਘਾਟਨ ਨਵੰਬਰ 2019 ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੁਆਰਾ ਕੀਤਾ ਗਿਆ ਸੀ।

ਇਹ ਵੀਡੀਓ ਵੀ ਦੇਖੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)