ਕੋਰੋਨਾਵਾਇਰਸ ਬਾਰੇ ਖੋਜ ਦੇ ਕੰਮ ’ਚ ਲੱਗੇ ਚੀਨੀ ਖੋਜਾਰਥੀ ਦੇ ਕਤਲ ਬਾਰੇ ਕਿਸ ਤਰ੍ਹਾਂ ਦੀਆਂ ਗੱਲਾਂ ਹੋ ਰਹੀਆਂ

ਬਿੰਗ ਲੀ

ਤਸਵੀਰ ਸਰੋਤ, UNIVERSITY OF PITTSBURGH

ਤਸਵੀਰ ਕੈਪਸ਼ਨ, 37 ਸਾਲਾ ਬਿੰਗ ਲੀ ਦੀ ਲਾਸ਼ ਸ਼ਨੀਵਾਰ ਨੂੰ ਉਨ੍ਹਾਂ ਦੇ ਘਰ ਵਿੱਚ ਮਿਲੀ
    • ਲੇਖਕ, ਜ਼ਾਓਇਨ ਫੇਂਗ
    • ਰੋਲ, ਬੀਬੀਸੀ ਚੀਨੀ ਸੇਵਾ, ਵਾਸ਼ਿੰਗਟਨ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 3 ਮਿੰਟ

ਅਮਰੀਕਾ ਵਿਚ ਕੋਰੋਨਾਵਾਇਰਸ 'ਤੇ ਕੰਮ ਕਰ ਰਹੇ ਇੱਕ ਚੀਨੀ ਖੋਜਾਰਥੀ ਦੀ ਮੌਤ ਬਾਰੇ ਪੂਰੀ ਦੁਨੀਆਂ ਵਿਚ 'ਸਾਜ਼ਿਸ਼ ਦੀਆਂ ਕਹਾਣੀਆਂ' ਬਣਾਈਆਂ ਜਾ ਰਹੀਆਂ ਹਨ।

37 ਸਾਲਾ ਬਿੰਗ ਲੀ ਦੀ ਲਾਸ਼ ਸ਼ਨੀਵਾਰ ਨੂੰ ਉਨ੍ਹਾਂ ਦੇ ਘਰ ਵਿੱਚ ਮਿਲੀ। ਉਹ ਪਿਟਸਬਰਗ ਯੂਨੀਵਰਸਿਟੀ ਦੇ ਸਕੂਲ ਆਫ਼ ਮੈਡੀਸਨ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਸਨ।

ਕੋਰੋਨਾਵਾਇਰਸ
ਕੋਰੋਨਾਵਾਇਰਸ

ਉਨ੍ਹਾਂ ਦੇ ਨਾਲ ਕੰਮ ਕਰਨ ਵਾਲੇ ਲੋਕ ਕਹਿੰਦੇ ਹਨ ਕਿ ਉਹ ਕੋਵਿਡ -19 ਬਾਰੇ 'ਮਹੱਤਵਪੂਰਣ ਖੋਜ' ਦੇ ਨੇੜੇ ਪਹੁੰਚ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਕਤਲ ਦੀ ਖ਼ਬਰ ਆਨਲਾਈਨ ਮੀਡੀਆ ਰਾਹੀਂ ਸਾਹਮਣੇ ਆਈ।

ਬਿੰਗ ਲੀ ਦੀ ਮੌਤ ਕਿਵੇਂ ਹੋਈ?

ਇਸ ਮਾਮਲੇ 'ਤੇ ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ ਦੋ ਲੋਕਾਂ ਦੀ ਮੌਤ ਹੋਈ ਹੈ, ਇਕ ਮਾਰਿਆ ਗਿਆ ਹੈ ਅਤੇ ਦੂਜੇ ਨੇ ਖੁਦਕੁਸ਼ੀ ਕੀਤੀ ਹੈ।

ਸਥਾਨਕ ਪੁਲਿਸ ਅਨੁਸਾਰ ਪਿਟਸਬਰਗ ਵਿੱਚ ਬਿੰਗ ਲੀ ਦੇ ਸਿਰ, ਧੜ, ਬਾਂਹਾਂ ਅਤੇ ਲੱਤਾਂ ਵਿੱਚ ਗੋਲੀ ਲੱਗੀ ਸੀ। ਗੋਲੀ ਮਾਰਨ ਵਾਲੇ ਸ਼ੱਕੀ ਦੀ ਪਛਾਣ 46 ਸਾਲਾ ਸਾਫ਼ਟਵੇਅਰ ਇੰਜੀਨੀਅਰ ਹਾਉ ਗੁ ਵਜੋਂ ਹੋਈ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਉਸ ਨੇ ਆਪਣੀ ਜਾਨ ਵੀ ਲੈ ਲਈ। ਬਿੰਗ ਲੀ ਅਤੇ ਹਾਉ ਗੁ ਇਕ ਦੂਜੇ ਨੂੰ ਜਾਣਦੇ ਸਨ।

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

ਜਾਂਚ ਵਿੱਚ ਪਾਇਆ ਗਿਆ ਹੈ ਕਿ ਇਹ ਕਤਲ ਅਤੇ ਫਿਰ ਖੁਦਕੁਸ਼ੀ ਦਾ ਮਾਮਲਾ ਹੈ। ਪਹਿਲਾਂ ਦੋਹਾਂ ਵਿਚਾਲੇ ਉਨ੍ਹਾਂ ਦੇ ਨਜ਼ਦੀਕੀ ਸਾਥੀ ਨੂੰ ਲੈ ਕੇ ਲੰਮੀ ਬਹਿਸ ਹੋਈ ਸੀ।

ਜਾਂਚ ਕਰ ਰਹੀ ਟੀਮ ਦਾ ਕਹਿਣਾ ਹੈ ਕਿ ਇਸ ਗੱਲ ਦਾ ''ਕੋਈ ਸਬੂਤ ਨਹੀਂ'' ਹਨ ਕਿ ਲੀ ਦੀ ਅਜੋਕੀ ਖੋਜ ਦਾ ਉਸ ਦੇ ਕਤਲ ਨਾਲ ਕੋਈ ਲੈਣਾ ਦੇਣਾ ਹੈ।

ਕੌਣ ਸੀ ਬਿੰਗ ਲੀ?

ਲੀ ਚੀਨ ਤੋਂ ਸੀ। ਉਨ੍ਹਾਂ ਨੇ ਸਿੰਗਾਪੁਰ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਪੀਐੱਚਡੀ ਦੀ ਡਿਗਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਉਹ ਖੋਜ ਲਈ ਅਮਰੀਕਾ ਚਲੇ ਗਏ।

ਲੀ ਦੇ ਸਾਥੀ ਉਸ ਨੂੰ ਇੱਕ ਮਹੱਤਵਪੂਰਣ ਖੋਜਕਰਤਾ ਮੰਨਦੇ ਹਨ ਜੋ ਕੋਰੋਨਾ ਬਾਰੇ ਲਗਭਗ 'ਕਿਸੀ ਮਹੱਤਵਪੂਰਣ ਖੋਜ' 'ਤੇ ਪਹੁੰਚ ਗਿਆ ਸੀ। ਉਨ੍ਹਾਂ ਨੇ ਲੀ ਨੂੰ ਸ਼ਰਧਾਂਜਲੀ ਦਿੱਤੀ।

ਸਾਜ਼ਿਸ਼ ਦੀਆਂ ਕਹਾਣੀਆਂ ਕੀ ਹਨ?

ਚੀਨੀ ਸੋਸ਼ਲ ਪਲੇਟਫਾਰਮ ਵੀਬੋ ਦੇ ਇੱਕ ਯੂਜ਼ਰ ਨੇ ਲਿਖਿਆ, "ਹੇ ਮੇਰੇ ਰੱਬ, ਅਜਿਹਾ ਜਾਪਦਾ ਹੈ ਕਿ ਇਹ ਮਿਸ਼ਨ ਇੰਪੋਸੀਬਲ ਦੀ ਕਹਾਣੀ ਹੈ। ਹੋ ਸਕਦਾ ਹੈ ਕਿ ਉਹ ਅਮਰੀਕਾ ਦੀ ਲੈਬ ਵਿੱਚ ਤਿਆਰ ਕੀਤੇ ਜਾ ਰਹੇ ਵਿਸ਼ਾਣੂ ਦੇ ਸਿੱਟੇ 'ਤੇ ਪਹੁੰਚ ਗਏ ਹੋਣ।"

ਕੁਝ ਦਿਨ ਪਹਿਲਾਂ, ਚੀਨੀ ਅਧਿਕਾਰੀਆਂ ਅਤੇ ਸਰਕਾਰੀ ਮੀਡੀਆ ਨੇ ਅਮਰੀਕੀ ਲੈਬ ਵਿੱਚ ਵਾਇਰਸ ਤਿਆਰ ਕਰਨ ਅਤੇ ਯੂਐੱਸ ਫ਼ੌਜ ਦੀ ਸਹਾਇਤਾ ਨਾਲ ਵੂਹਾਨ ਲਿਆਉਣ ਲਈ ਦਾ ਦਾਅਵਾ ਕੀਤਾ ਸੀ।

ਕੁਝ ਵੀਬੋ ਯੂਜ਼ਰ ਕਹਿੰਦੇ ਹਨ ਕਿ "ਇਹ ਇਤਫਾਕ ਨਹੀਂ ਜਾਪਦਾ।" ਇੱਕ ਨੇ ਲਿਖਿਆ, "ਇਹ ਇਕ ਬਹੁਤ ਹੀ ਅਸਾਧਾਰਣ ਮਾਮਲਾ ਹੈ। ਇਸ ਵਿਚ ਬਹੁਤ ਸਾਰੇ ਰਹੱਸ ਦੱਬੇ ਹੋਏ ਹਨ।"

ਬਹੁਤ ਸਾਰੇ ਹੋਰ ਯੂਜ਼ਰ ਕਹਿੰਦੇ ਹਨ ਕਿ ਲੀ ਦੇ ਚੀਨੀ ਹੋਣ ਨੇ ਉਨ੍ਹਾਂ ਨੂੰ ਅਮਰੀਕਾ ਵਿਚ ਜੋਖ਼ਮ ਵਿੱਚ ਪਾ ਦਿੱਤਾ।

ਲੀ ਨੂੰ ਉਨ੍ਹਾਂ ਦੇ ਚੀਨੀ ਹੋਣ ਕਾਰਨ ਨਿਸ਼ਾਨਾ ਬਣਾਇਆ ਗਿਆ ਹੈ, ਇਸ ਬਾਰੇ ਅਜੇ ਤੱਕ ਇਸ ਦਾ ਕੋਈ ਸਬੂਤ ਨਹੀਂ ਮਿਲਿਆ ਹੈ।

ਚੀਨ ਦੇ ਮੀਡੀਆ ਨਾਲ ਜੁੜੀ ਇਕ ਵੈੱਬਸਾਈਟ ਗਲੋਬਲ ਟਾਈਮਜ਼ ਨੇ ਇਕ ਲੇਖ ਪ੍ਰਕਾਸ਼ਿਤ ਕੀਤਾ ਹੈ ਜਿਸ ਵਿਚ ਲੀ ਦੀ ਮੌਤ ਨਾਲ ਜੁੜੀਆਂ ਕਈ ਅਟਕਲਾਂ ਲਗਾਈਆਂ ਗਈਆਂ ਹਨ।

ਕੋਰੋਨਾਵਾਇਰਸ
ਕੋਰੋਨਾਵਾਇਰਸ

ਇਸ ਦੌਰਾਨ ਟਵਿੱਟਰ 'ਤੇ ਬਹੁਤ ਸਾਰੇ ਲੋਕਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਚੀਨ ਦੀ ਭੂਮਿਕਾ ਹੋ ਸਕਦੀ ਹੈ।

ਕੋਵਿਡ -19 ਮਹਾਂਮਾਰੀ ਦੇ ਵਿਚਕਾਰ, ਵਾਇਰਸ ਅਤੇ ਇਸ ਦੀ ਸ਼ੁਰੂਆਤ ਬਾਰੇ ਕਈ ਤਰ੍ਹਾਂ ਦੀਆਂ ਸਾਜ਼ਿਸਾਂ ਅਤੇ ਸਿਧਾਂਤਾਂ ਬਾਰੇ ਆਨਲਾਈਨ ਪਲੇਟਫਾਰਮਜ਼ 'ਤੇ ਚਰਚਾ ਹੋ ਰਹੀ ਹੈ। ਕੁਝ ਅਣ-ਪ੍ਰਮਾਣਿਤ ਦਾਅਵਿਆਂ ਨੂੰ ਅਮਰੀਕਾ ਅਤੇ ਚੀਨ ਦੋਵਾਂ ਵਿੱਚ ਸਿਆਸਤਦਾਨਾਂ ਅਤੇ ਮੀਡੀਆ ਆਊਟਲੈਟਾਂ ਦੁਆਰਾ ਅੱਗੇ ਫੈਲਾਇਆ ਗਿਆ ਹੈ।

ਕੋਰੋਨਾਵਾਇਰਸ
ਹੈਲਪਲਾਈਨ ਨੰਬਰ
ਕੋਰੋਨਾਵਾਇਰਸ

ਇਹ ਵੀਡੀਓਜ਼ ਵੀ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)