ਅਮਰੀਕਾ ਹਿੰਸਾ: ਵ੍ਹਾਈਟ ਹਾਊਸ ਦੇ ਬਾਹਰ ਮੁਜ਼ਾਹਰੇ

ਪ੍ਰਕਾਸ਼ਿਤ

ਅਫ਼ਰੀਕੀ-ਅਮਰੀਕੀ ਜੌਰਜ ਫਲਾਇਡ ਦੀ ਪੁਲਿਸ ਹਿਰਾਸਤ ’ਚ ਮੌਤ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਫੈ਼ਲੇ ਹਨ।

ਇੱਕ ਵੀਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀ ਨਾਰਾਜ਼ਗੀ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਜੌਰਜ ਫਲਾਇਡ ਨਾਮ ਦੇ ਇਕ ਨਿਹੱਥੇ ਆਦਮੀ ਦੀ ਧੌਣ 'ਤੇ ਗੋਡੇ ਟੇਕਦੇ ਦੇਖਿਆ ਗਿਆ। ਕੁਝ ਮਿੰਟਾਂ ਬਾਅਦ, 46-ਸਾਲਾ ਜੌਰਜ ਫਲਾਇਡ ਦੀ ਮੌਤ ਹੋ ਗਈ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਜੌਰਜ ਅਤੇ ਉਸ ਦੇ ਆਸ ਪਾਸ ਦੇ ਲੋਕ ਪੁਲਿਸ ਅਧਿਕਾਰੀ ਕੋਲ ਫਲਾਇਡ ਨੂੰ ਛੱਡਣ ਦੀ ਬੇਨਤੀ ਕਰ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)