You’re viewing a text-only version of this website that uses less data. View the main version of the website including all images and videos.
ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ 'ਲਾਪਤਾ', ਪਿਤਾ ਨੇ ਲਾਈ ਮਦਦ ਦੀ ਗੁਹਾਰ
ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਵਿੱਚ ਪੈਂਦੇ ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਦੇ ਰੋਸ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਡੀਐਸਜੀਐਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਉਹ ਇਸ ਮਸਲੇ ਨੂੰ ਯੂਐਨ ਤੱਕ ਲੈ ਕੇ ਜਾਣਗੇ।
ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਪ੍ਰੀਤਮ ਸਿੰਘ ਨੇ ਇੱਕ ਆਡੀਓ ਕਲਿੱਪ ਜਾਰੀ ਕਰਕੇ ਮਦਦ ਦੀ ਗੁਹਾਰ ਲਾਈ ਹੈ। ਕਰੀਬ ਦੋ ਹਫ਼ਤੇ ਤੋਂ ਉਨ੍ਹਾਂ ਦੀ ਧੀ ਲਾਪਤਾ ਹੈ।
ਪਾਕਿਸਤਾਨ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਚ ਪਾਕਿਸਤਾਨ ਦੇ ਸੀਨੀਅਰ ਅਧਿਕਾਰੀਆਂ ਅਤੇ ਸਿਆਸਤਦਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ ਅਤੇ ਦੋਸ਼ੀਆ ਨੂੰ ਸਖ਼ਤ ਸਜਾ ਦੇਣ ਦੀ ਮੰਗ ਕੀਤੀ ਗਈ।
ਫੁਟੇਜ- ਰਵਿੰਦਰ ਸਿੰਘ ਰੌਬਿਨ ਵੱਲੋਂ ਮੁਹੱਈਆ ਕਰਵਾਈ ਗਈ
ਐਡਿਟ- ਸਦਫ਼ ਖ਼ਾਨ