ਰੂਸ ਦੇ ਸ਼ਹਿਰ ਕਜ਼ਾਨ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ, ਕਈ ਬੱਚਿਆਂ ਦੀ ਮੌਤ

ਪ੍ਰਕਾਸ਼ਿਤ

ਰੂਸ ਦੇ ਸ਼ਹਿਰ ਕਜ਼ਾਨ ਵਿੱਚ ਇੱਕ ਸਕੂਲ ਵਿੱਚ ਗੋਲੀਬਾਰੀ ਹੋਈ ਹੈ। ਇਸ ਵਿੱਚ ਕਈ ਲੋਕਾਂ ਦੀਆਂ ਜਾਨਾਂ ਗਈਆਂ ਹਨ ਜਿਨ੍ਹਾਂ ਵਿੱਚ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ।

ਅਧਿਕਾਰੀਆਂ ਮੁਤਾਬਕ ਇਸ ਵਿੱਚ ਦੋ ਲੋਕਾਂ ਨੇ ਅੰਨੇਵਾਹ ਫਾਇਰਿੰਗ ਕੀਤੀ ਹੈ ਅਤੇ ਇੱਕ 19 ਸਾਲਾ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਇਹ ਹਮਲਾ ਮਾਸਕੋ ਤੋਂ 820 ਕਿੱਲੋਮੀਟਰ ਦੂਰ ਹੋਇਆ। ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਵੀਡੀਓਜ਼ ਵਿੱਚ ਕਈ ਬੱਚਿਆਂ ਨੂੰ ਖਿੜਕੀ ਵਿੱਚੋਂ ਛਾਲ ਮਾਰਦੇ ਵੀ ਦਿਖਾਇਆ ਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)