ਲਹਿੰਦੇ ਪੰਜਾਬ ਦੀ ਅਸੈਂਬਲੀ ਵਿਚ ਵਿਧਾਇਕ ਹੋਏ ਹੱਥੋਪਾਈ, ਡਿਪਟੀ ਸਪੀਕਰ ਖਿੱਚਧੂਹ ਦੌਰਾਨ ਜ਼ਖ਼ਮੀ

ਵੀਡੀਓ ਕੈਪਸ਼ਨ, ਪਾਕਿਸਤਾਨ: ਲਹਿੰਦੇ ਪੰਜਾਬ ਦੀ ਅਸੈਂਬਲੀ ਵਿੱਚ ਚੱਲੇ ਲੋਟੇ, ਵਿਧਾਇਕਾਂ ਵਿਚਾਲੇ ਹੋਈ ਹੱਥੋਪਾਈ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਖ਼ਬਰ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਸੂਬੇ ਦੀ ਅਸੈਂਬਲੀ ਦੇ ਡਿਪਟੀ ਸਪੀਕਰ ਉੱਪਰ ਹਮਲਾ ਕੀਤਾ ਹੈ।

ਬੀਬੀਸੀ ਪੱਤਰਕਾਰ ਤਰਹਬ ਅਸਗਰ ਮੁਤਾਬਕ ਜਦੋਂ ਡਿਪਟੀ ਸਪੀਕਰ ਅਸੈਂਬਲੀ ਵਿੱਚ ਆਏ ਤਾਂ ਉਨ੍ਹਾਂ ਉੱਪਰ ਲੋਟੇ ਸੁੱਟੇ ਗਏ। ਇਸ ਕਾਰਨ ਉਹ ਜ਼ਖਮੀ ਹੋ ਗਏ। ਪੀਟੀਆਈ ਦੇ ਵਿਧਾਇਕਾਂ ਵੱਲੋਂ ਉਨ੍ਹਾਂ ਦੀ ਕੁਰਸੀ ਅਤੇ ਮੇਜ਼ ਵੀ ਤੋੜੀ ਗਈ।

ਡਿਪਟੀ ਸਪੀਕਰ ਉਪਰ ਹਮਲੇ ਦੀ ਨਿੰਦਾ ਕਰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਇਹ ਪਿਛਲੀ ਫਾਸ਼ੀਵਾਦੀ ਸਰਕਾਰ ਦਾ ਫ਼ੈਲਾਇਆ ਹੋਇਆ ਜ਼ਹਿਰ ਹੈ।

ਜ਼ਿਕਰਯੋਗ ਹੈ ਕਿ ਸ਼ਨਿੱਚਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਖ਼ਾਸ ਇਜਲਾਸ ਸੂਬੇ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਪ੍ਰਕਿਰਿਆ ਵਿੱਚ ਹੈ।

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਬੇਟੀ ਮਰੀਅਮ ਔਰੰਗਜ਼ੇਬ ਨੇ ਅਸੈਂਬਲੀ ਵਿੱਚ ਵਾਪਰੀ ਘਟਨਾ ਦੀ ਵੀਡੀਓ ਟਵਿੱਟਰ ਉੱਪਰ ਸਾਂਝੀ ਕੀਤੀ।

ਪੰਜਾਬ ਵਿਧਾਨ ਸਭਾ
ਤਸਵੀਰ ਕੈਪਸ਼ਨ, ਹੰਗਾਮੇ ਦੌਰਾਨ ਮਹਿਲਾ ਵਿਧਾਇਕਾਂ ਨੇ ਸਪੀਕਰ ਦੀ ਸੀਟ ਉੱਤੇ ਕਬਜ਼ਾ ਕਰ ਲਿਆ

ਉਨ੍ਹਾਂ ਨੇ ਲਿਖਿਆ,'' ਇਹ ਹੈ ਗੁੰਡਾਗਰਦੀ, ਬਦਤਮੀਜ਼ੀ ਜੋ ਇਮਰਾਨ ਖ਼ਾਨ ਸਾਹਿਬ ਦੀ ਦੇਣ ਹੈ। ਪਹਿਲਾਂ ਨੈਸ਼ਨਲ ਅਸੈਂਬਲੀ ਵਿੱਚ ਸੰਵਿਧਾਨ ਉੱਪਰ ਹਮਲਾ ਅਤੇ ਹੁਣ ਪੰਜਾਬ ਅਸੈਂਬਲੀ ਵਿੱਚ ਇਹ ਸਾਜਿਸ਼ ਅਸਫ਼ਲ ਹੋਈ ਹੈ।''

ਉਨ੍ਹਾਂ ਨੇ ਲਿਖਿਆ ਕਿ ਡਿਪਟੀ ਸਪੀਕਰ ਉੱਪਰ ਇਹ ਹਮਲਾ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਹਿਣ 'ਤੇ ਕੀਤਾ ਗਿਆ।

ਇਹ ਵੀ ਪੜ੍ਹੋ:

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਦੂਜੇ ਪਾਸੇ ਪਾਕਿਤਸਤਾਨ ਦੀ ਨੈਸ਼ਨਲ ਅਸੰਬਲੀ ਵਿੱਚ ਪੰਜਾਬ ਅਸੈਂਬਲੀ ਦੇ ਡਿਪਟੀ ਸਪੀਕਰ ਨਾਲ ਵਾਪਰੀ ਇਸ ਘਟਨਾ ਦੀ ਨਿੰਦਾ ਵਿੱਚ ਮਤਾ ਪਾਸ ਕੀਤਾ ਗਿਆ ਹੈ।

ਡਿਪਟੀ ਸਪੀਕਰ ਨੇ ਕੀ ਕਿਹਾ?

ਪੰਜਾਬ ਅਸੈਂਬਲੀ ਦੀ ਡਿਪਟੀ ਸਪੀਕਰ ਦੋਸਤ ਮੁਹੰਮਦ ਮਜਾਰੀ
ਤਸਵੀਰ ਕੈਪਸ਼ਨ, ਪੰਜਾਬ ਅਸੈਂਬਲੀ ਦੀ ਡਿਪਟੀ ਸਪੀਕਰ ਦੋਸਤ ਮੁਹੰਮਦ ਮਜਾਰੀ

ਪੰਜਾਬ ਅਸੈਂਬਲੀ ਦੀ ਡਿਪਟੀ ਸਪੀਕਰ ਦੋਸਤ ਮੁਹੰਮਦ ਮਜ਼ਾਰੀ ਨੇ ਬੀਬੀਸੀ ਨਾਲ ਗੱਲਬਾਤ ਕੀਤੀ।

ਉਨ੍ਹਾਂ ਨੇ ਕਿਹਾ ਕਿ ਉਹ ''ਕਾਨੂੰਨ ਮੁਤਾਬਕ ਕਾਰਵਾਈ ਚਲਾਉਣਾ'' ਚਾਹੁੰਦੇ ਸਨ ਅਤੇ ਕਿਸੇ ਨੇ ਹਾਰਨਾ ਹੈ ਅਤੇ ਕਿਸੇ ਨੇ ਜਿੱਤਣਾ ਹੈ।

ਦੋਸਤ ਮੁਹੰਮਦ ਮਜਾਰੀ ਨੇ ਕਿਹਾ, ''ਅੱਜ ਜੋ ਹੋਇਆ ਉਹ ਸਾਰਿਆਂ ਨੇ ਦੇਖਿਆ। ਉਨ੍ਹਾਂ ਨੂੰ ਲਗਦਾ ਹੈ ਕਿ ਉਨ੍ਹਾਂ ਨੇ ਜੋ ਕੁਝ ਕੀਤਾ ਉਹ ਸਾਡੇ ਹੌਂਸਲੇ ਨੂੰ ਢਾਹ ਲਗਾਵੇਗਾ। ਅਜਿਹਾ ਨਹੀਂ ਹੋਵੇਗਾ। ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਅਤੇ ਮੈਂ ਇਸ ਪ੍ਰਕਿਰਿਆ ਨੂੰ ਪੂਰਾ ਕਰਾਂਗਾ।''

ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਜਾਂ ਉਨ੍ਹਾਂ ਨੂੰ ਮੁਅੱਤਲ ਕੀਤੇ ਜਾਣ ਦੀ ਸੰਭਾਵਨਾ ਬਾਰੇ ਉਨ੍ਹਾਂ ਨੇ ਕਿਹਾ ਕਿ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)