ਅਮਰੀਕਾ ਦੇ ਓਕਲਾਹੋਮਾ ਦੇ ਹਸਪਤਾਲ ਵਿੱਚ ਗੋਲੀਬਾਰੀ ਦੌਰਾਨ 4 ਦੀ ਮੌਤ, ਕਈ ਜ਼ਖ਼ਮੀ

ਤਸਵੀਰ ਸਰੋਤ, Reuters
ਪੁਲਿਸ ਮੁਤਾਬਕ ਓਕਲਾਹੋਮਾ ਦੇ ਟਲਸਾ ਵਿੱਚ ਇੱਕ ਹਸਪਤਾਲ ਵਿੱਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ।
ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਇਸ ਦੌਰਾਨ ਸ਼ੱਕੀ ਹਮਲਾਵਰ ਦੀ ਵੀ ਮੌਤ ਹੋ ਗਈ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਅਜੇ ਵੀ ਸੇਂਟ ਫ੍ਰਾਂਸਿਸ ਹਸਪਤਾਲ ਦੇ ਕੈਂਪਸ ਨੂੰ ਖਾਲੀ ਕਰਵਾਉਣ ਦਾ ਕੰਮ ਕਰ ਰਹੇ ਹਨ, ਜਿੱਥੇ ਰਿਪੋਰਟਾਂ ਮਿਲੀਆਂ ਸਨ ਕਿ ਉੱਥੇ ਇੱਕ ਰਾਈਫਲ ਵਾਲਾ ਵਿਅਕਤੀ ਵੜ੍ਹ ਆਇਆ ਹੈ।
ਅਧਿਕਾਰੀਆਂ ਨੇ ਇਸ ਦੌਰਾਨ ਕਈ ਲੋਕਾਂ ਦੇ ਜਖ਼ਮੀ ਹੋਣ ਬਾਰੇ ਵੀ ਦੱਸਿਆ ਹੈ।
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ, ਉਪ ਪੁਲਿਸ ਮੁਖੀ ਜੋਨਾਥਨ ਬਰੂਕਸ ਨੇ ਕਿਹਾ, "ਹਮਲੇ ਵਿੱਚ ਚਾਰ ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਹਮਲਾਵਰ ਵੀ ਮਾਰਿਆ ਗਿਆ ਹੈ।"
ਉਨ੍ਹਾਂ ਨੇ ਕਿਹਾ ਕਿ ਗੋਲੀਬਾਰੀ ਕਰਨ ਵਾਲੇ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ-

ਤਸਵੀਰ ਸਰੋਤ, Reuters
ਉਨ੍ਹਾਂ ਮੁਤਾਬਕ, ਸ਼ੱਕੀ ਵਿਅਕਤੀ ਕੋਲ ਇੱਕ ਲੰਬੀ ਰਾਈਫਲ ਹੈਂਡ ਗੰਨ ਦੇਖੀ ਗਈ ਹੈ। ਹਮਲੇ ਲਈ ਸੰਭਾਵਿਤ ਉਦੇਸ਼ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
ਡਿਪਟੀ ਬਰੂਕਸ ਨੇ ਕਿਹਾ ਕਿ ਪੁਲਿਸ ਨੂੰ ਸਥਾਨਕ ਸਮੇਂ ਮੁਤਾਬਕ ਸ਼ਾਮੀਂ 4.52 (20:52 ਜੀਐੱਮਟੀ) ਘਟਨਾ ਬਾਰੇ ਫੋਨ 'ਤੇ ਪੁਲਿਸ ਨੂੰ ਜਾਣਕਾਰੀ ਮਿਲੀ ਅਤੇ ਉਹ ਤਿੰਨ ਮਿੰਟਾਂ ਵਿੱਚ ਘਟਨਾ ਸਥਾਨ 'ਤੇ ਪਹੁੰਚ ਗਈ।
ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੂੰ ਟਲਸਾ ਗੋਲੀਬਾਰੀ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਪਿਛਲੇ ਸ਼ਨੀਵਾਰ, ਟੈਕਸਸ ਦੇ ਇੱਕ ਸਕੂਲ ਵਿੱਚ ਹੋਈ ਗੋਲੀਬਾਰੀ ਦੌਰਾਨ 19 ਬੱਚਿਆਂ ਅਤੇ ਦੋ ਅਧਿਆਪਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












