You’re viewing a text-only version of this website that uses less data. View the main version of the website including all images and videos.
ਪਾਕਿਸਤਾਨ ਚੋਣਾਂ 'ਚ ਇਮਰਾਨ ਖਾਨ ਦੀ ਪਾਰਟੀ ਦੇ ਪੋਸਟਰ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ
- ਲੇਖਕ, ਉਮਰਦਰਾਜ਼ ਨੰਗਿਆਣਾ
- ਰੋਲ, ਬੀਬੀਸੀ ਉਰਦੂ ਸਰਵਿਸ, ਲਾਹੌਰ
- ਪ੍ਰਕਾਸ਼ਿਤ
- ਪੜ੍ਹਨ ਦਾ ਸਮਾਂ: 4 ਮਿੰਟ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ ਇੱਕ ਮਹੀਨਾ ਬੀਤ ਚੁੱਕਿਆ ਹੈ।
ਉਦੋਂ ਤੋਂ ਪਾਕਿਸਤਾਨ ਵਿੱਚ ਰਹਿੰਦੇ ਉਨ੍ਹਾਂ ਦੇ ਪ੍ਰਸ਼ੰਸਕ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਤਸਵੀਰ ਦੀ ਵਰਤੋਂ ਕਰ ਰਹੇ ਹਨ।
ਹਾਲਾਂਕਿ ਹੁਣ ਉਨ੍ਹਾਂ ਦੀ ਤਸਵੀਰ ਪਾਕਿਸਤਾਨ ਦੀ ਘਰੇਲੂ ਸਿਆਸਤ ਵਿੱਚ ਵੀ ਵਰਤੀ ਜਾ ਰਹੀ ਹੈ।
ਪਾਕਿਸਤਾਨ ਦੇ ਪੰਜਾਬ 'ਚ ਹੋਈ ਜ਼ਿਮਨੀ ਚੋਣ ਵਿੱਚ ਇਮਰਾਨ ਖਾਨ ਦੀ ਪਾਰਟੀ ਦੇ ਉਮੀਦਵਾਰ ਜ਼ੈਨ ਕੁਰੈਸ਼ੀ ਦੇ ਨਾਲ ਮੂਸੇਵਾਲਾ ਦੀ ਤਸਵੀਰ ਦੇਖਣ ਵਿੱਚ ਆਈ ਹੈ।
ਜ਼ੈਨ ਕੁਰੈਸ਼ੀ ਮੁਲਤਾਨ ਖੇਤਰ ਦੇ ਪੀਪੀ 217 ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਦੇ ਚੋਣ ਹੋਰਡਿੰਗ 'ਤੇ ਛਪੀ ਮੂਸੇਵਾਲਾ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਾ ਬਣ ਗਈ ਹੈ।
ਪੋਸਟਰ 'ਤੇ ਉਨ੍ਹਾਂ ਦੀ ਪਾਰਟੀ ਦੇ ਕੁਝ ਅਹੁਦੇਦਾਰਾਂ ਦੇ ਨਾਂ ਅਤੇ ਤਸਵੀਰਾਂ ਵੀ ਹਨ, ਜਿਨ੍ਹਾਂ ਨੇ ਉਨ੍ਹਾਂ ਦੀ ਹਮਾਇਤ ਕੀਤੀ ਸੀ ਅਤੇ ਮੂਸੇਵਾਲਾ ਦੀ ਤਸਵੀਰ ਦੇ ਨਾਲ ਸਿੱਧੂ ਮੂਸੇਵਾਲਾ ਦੇ ਗੀਤ ਵੱਲ ਇਸ਼ਾਰਾ '295' ਲਿਖ ਕੇ ਵੀ ਕੀਤਾ ਗਿਆ ਹੈ।
ਜ਼ੈਨ ਕੁਰੈਸ਼ੀ ਦਾ ਮੂਸੇਵਾਲਾ ਨਾਲ ਕੀ ਸਬੰਧ ਹੈ?
ਜ਼ੈਨ ਕੁਰੈਸ਼ੀ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ 'ਪੀਟੀਆਈ' ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਦੇ ਪੁੱਤਰ ਹਨ।
ਉਹ ਪਿਛਲੀਆਂ ਆਮ ਚੋਣਾਂ ਵਿੱਚ ਮੁਲਤਾਨ ਤੋਂ ਚੁਣੇ ਜਾਣ ਤੋਂ ਬਾਅਦ ਨੈਸ਼ਨਲ ਅਸੈਂਬਲੀ ਵਿੱਚ ਪੁੱਜੇ ਸਨ।
ਹਾਲ ਹੀ ਵਿੱਚ ਸਰਕਾਰ ਗੁਆਉਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਨੇ ਨੈਸ਼ਨਲ ਅਸੈਂਬਲੀ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਸੀ।
ਇਹ ਵੀ ਪੜ੍ਹੋ:
ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਗੀਤ ਖ਼ਾਸ ਕਰਕੇ ਨੌਜਵਾਨਾਂ ਵਿੱਚ ਬਹੁਤ ਮਸ਼ਹੂਰ ਹਨ।
ਉਨ੍ਹਾਂ ਦੇ ਕਈ ਗੀਤਾਂ ਨੂੰ ਸੋਸ਼ਲ ਮੀਡੀਆ 'ਤੇ ਲੱਖਾਂ ਵਾਰ ਦੇਖਿਆ ਜਾ ਚੁੱਕਾ ਹੈ। ਪਾਕਿਸਤਾਨੀ ਪੰਜਾਬ 'ਚ ਵੀ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਵੱਡੀ ਗਿਣਤੀ ਹੈ।
ਅਜਿਹੇ ਵਿੱਚ ਸਵਾਲ ਇਹ ਉੱਠਦਾ ਹੈ ਕਿ ਕੀ ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੀ ਇਹੀ ਲੋਕਪ੍ਰਿਅਤਾ 'ਪੀਟੀਆਈ' ਦੇ ਉਮੀਦਵਾਰ ਜ਼ੈਨ ਕੁਰੈਸ਼ੀ ਦੇ ਪੋਸਟਰ 'ਤੇ ਉਨ੍ਹਾਂ ਦੀ ਤਸਵੀਰ ਲਗਾਉਣ ਦਾ ਕਾਰਨ ਬਣ ਗਈ ਹੈ?
ਕਿਸ ਨੇ ਛਪਵਾਈ ਮੂਸੇਵਾਲਾ ਦੀ ਫ਼ੋਟੋ
ਹਾਲਾਂਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦੇ ਪੋਸਟਰ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਕਿਵੇਂ ਆਈ ਅਤੇ ਕਿਸ ਨੇ ਛਾਪੀ ਹੈ।
'ਪਰ ਜਿਸ ਨੇ ਵੀ ਇਹ ਤਸਵੀਰ ਛਾਪੀ ਹੈ, ਮੈਂ ਉਨ੍ਹਾਂ ਦਾ ਧੰਨਵਾਦ ਕਰਨਾ ਚਾਹਾਂਗਾ ਕਿਉਂਕਿ ਉਸ ਕਾਰਨ ਇਹ ਪੋਸਟਰ ਇੰਨਾ ਵਾਇਰਲ ਹੋਇਆ ਹੈ ਜਿੰਨਾ ਸਾਡਾ ਕੋਈ ਵੀ ਪੋਸਟਰ ਵਾਇਰਲ ਨਹੀਂ ਹੋਇਆ।'
ਜ਼ੈਨ ਕੁਰੈਸ਼ੀ ਨੇ ਕਿਹਾ ਕਿ ਉਹ ਇਹ ਪਤਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੇ ਪੋਸਟਰ ਕਿਸ ਨੇ ਛਪਵਾਏ ਅਤੇ ਕਿੱਥੇ ਲਗਾਏ ਗਏ ਅਤੇ ਇਸ ਪਿੱਛੇ ਕੀ ਮਕਸਦ ਸੀ।
ਹਾਲਾਂਕਿ ਉਨ੍ਹਾਂ ਦੇ ਵਿਚਾਰ ਵਿੱਚ ਜ਼ਰੂਰ ਉਨ੍ਹਾਂ ਦੀ ਪਾਰਟੀ ਦੇ ਕਿਸੇ ਹਮਾਇਤੀ ਨੇ ਉਨ੍ਹਾਂ ਦੀ ਹਮਾਇਤ ਵਿੱਚ ਅਜਿਹਾ ਕੀਤਾ ਹੋਵੇਗਾ।
ਪੀਟੀਆਈ ਦੇ ਹਲਕਾ ਪੀਪੀ 217 ਤੋਂ ਉਮੀਦਵਾਰ ਜ਼ੈਨ ਕੁਰੈਸ਼ੀ ਨੇ ਕਿਹਾ ਕਿ ਉਹ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਬਾਰੇ ਬਹੁਤਾ ਨਹੀਂ ਜਾਣਦੇ ਸਨ।
'ਸਿੱਧੂ ਖਾਸ ਤੌਰ 'ਤੇ ਨੌਜਵਾਨਾਂ ਵਿੱਚ ਬਹੁਤ ਚਹੇਤੇ ਸਨ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕਰਦੇ ਸਨ ਅਤੇ ਇਸ ਪ੍ਰਸਿੱਧੀ ਤੋਂ ਬਾਅਦ ਉਨ੍ਹਾਂ ਦਾ ਸਿਆਸਤ ਵਿੱਚ ਆਉਣਾ ਹੀ ਮੌਤ ਦੀ ਵਜ੍ਹਾ ਬਣੀ ਹੋਵੇ।'
ਸੋਸ਼ਲ ਮੀਡੀਆ ਯੂਜ਼ਰਸ ਵੱਲੋਂ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲਾ ਪੋਸਟਰ ਪਾਉਣ ਤੋਂ ਬਾਅਦ ਇਸ 'ਤੇ ਬਹਿਸ ਹੋਣ ਲੱਗੀ।
ਤਸਵੀਰ ਸ਼ੇਅਰ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ ਕਿ 2108 ਦੀਆਂ ਚੋਣਾਂ 'ਚ ਜ਼ੈਨ ਕੁਰੈਸ਼ੀ ਨੇ ਆਪਣੇ ਬੈਨਰਾਂ 'ਤੇ ਸਾਬਕਾ ਆਈਐੱਸਆਈ ਡੀਜੀ ਫੈਜ਼ ਹਮੀਦ ਅਤੇ ਆਰਮੀ ਚੀਫ ਕਮਰ ਜਾਵੇਦ ਬਾਜਵਾ ਦੀਆਂ ਤਸਵੀਰਾਂ ਛਾਪੀਆਂ ਸਨ ਅਤੇ ਇਸ ਵਾਰ ਸਿੱਧੂ ਮੂਸੇਵਾਲਾ। ਪਾਕਿਸਤਾਨ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਡੀ ਵਿਚਾਰਧਾਰਕ ਤਬਦੀਲੀ ਹੋਵੇਗੀ।
ਯਾਦ ਰਹੇ ਕਿ ਸਿੱਧੂ ਮੂਸੇਵਾਲਾ ਦੇ ਜ਼ਿਆਦਾਤਰ ਗੀਤ ਅਤੇ ਖਾਸ ਕਰਕੇ '295' ਭਾਰਤ ਸਰਕਾਰ ਦੇ ਖਿਲਾਫ਼ ਰਹੇ ਹਨ।
ਹਾਲਾਂਕਿ ਇਸ ਤੁਲਨਾ 'ਤੇ ਇਕ ਹੋਰ ਯੂਜ਼ਰ ਜਵਾਦ ਖਵਾਜਾ ਨੇ ਉਨ੍ਹਾਂ ਨੂੰ ਜਵਾਬ ਦਿੰਦੇ ਹੋਏ ਲਿਖਿਆ ਹੈ ਕਿ 'ਜੇਕਰ ਮੈਂ ਸਹੀ ਸਮਝ ਰਿਹਾ ਹਾਂ ਤਾਂ ਕੀ ਤੁਹਾਨੂੰ ਲੱਗਦਾ ਹੈ ਕਿ ਉਹ ਯਾਨੀ ਜ਼ੈਨ ਕੁਰੈਸ਼ੀ ਖੁਦ ਆਪਣੇ ਇਲਾਕੇ 'ਚ ਸਾਰੇ ਪੋਸਟਰ ਡਿਜ਼ਾਈਨ ਕਰਦਾ ਹੈ ਜਾਂ ਇਜਾਜ਼ਤ ਦਿੰਦਾ ਹੈ?'
ਇੱਕ ਹੋਰ ਯੂਜ਼ਰ ਮੁਰਤਜ਼ਾ ਨਕਵੀ ਨੇ ਲਿਖਿਆ ਕਿ 'ਮੈਂ ਇਸ ਕਾਰਨ ਉਸ ਨੂੰ ਯਾਨੀ ਜ਼ੈਨ ਕੁਰੈਸ਼ੀ ਨੂੰ ਵੋਟ ਪਾਵਾਂਗਾ' ਜਦਕਿ ਜ਼ਰੀਆਬ ਨੇ ਸਵਾਲ ਚੁੱਕਿਆ ਕਿ 'ਦੱਖਣੀ ਪੰਜਾਬ ਵਿੱਚ ਸਿੱਧੂ?'
ਬੀਬੀਸੀ ਨਾਲ ਗੱਲਬਾਤ ਕਰਦਿਆਂ ਜ਼ੈਨ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੇ ਕਿਸੇ ਵੀ ਪੋਸਟਰ ਦੀ ਛਪਾਈ ਸਬੰਧੀ ਕਿਸੇ ਨੂੰ ਕੋਈ ਹਦਾਇਤ ਨਹੀਂ ਦਿੱਤੀ ਅਤੇ ਨਾ ਹੀ ਉਨ੍ਹਾਂ ਦੀ ਜਾਣਕਾਰੀ ਵਿੱਚ ਅਜਿਹਾ ਕੋਈ ਪੋਸਟਰ ਛਾਪਿਆ ਗਿਆ ਹੈ।
ਹਾਲਾਂਕਿ ਮੈਨੂੰ ਇਹ ਪੋਸਟਰ ਅਤੇ ਇਸ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਦੇਖ ਕੇ ਕੋਈ ਇਤਰਾਜ਼ ਨਹੀਂ ਹੋਇਆ। ਚੋਣ ਪ੍ਰਚਾਰ ਦੇ ਦਿਨਾਂ ਵਿੱਚ ਨਾਂਹ-ਪੱਖੀ ਪ੍ਰਚਾਰ ਨਾਮ ਦੀ ਕੋਈ ਗੱਲ ਨਹੀਂ ਹੈ। ਤੁਸੀਂ ਜਿਸ ਵੀ ਮਾਧਿਅਮ ਦਾ ਪ੍ਰਚਾਰ ਕਰ ਰਹੇ ਹੋ, ਤੁਹਾਨੂੰ ਫ਼ਾਇਦਾ ਹੁੰਦਾ ਹੈ।
ਜ਼ੈਨ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਨੇ ਇਸ ਪੋਸਟਰ ਨੂੰ ਸਿਆਸੀ ਮੁਹਿੰਮ ਵਿੱਚ ਉਨ੍ਹਾਂ ਦੇ ਖਿਲਾਫ਼ ਵਰਤਣ ਦੀ ਕੋਸ਼ਿਸ਼ ਕੀਤੀ ਹੈ, ਪਰ ਉਨ੍ਹਾਂ ਦੇ ਨਜ਼ਰੀਏ ਵਿੱਚ ਵਾਇਰਲ ਹੋ ਰਹੀ ਤਸਵੀਰ ਤੋਂ ਹੋਰ ਤਾਰੀਫ਼ ਹੀ ਮਿਲੀ ਹੈ।
ਇਹ ਵੀ ਪੜ੍ਹੋ: