ਅਮ੍ਰਿਤਪਾਲ ਸਿੰਘ: 'ਆਪਣੇ ਸਿਰ 'ਤੇ ਪੈਂਦੀ ਹੈ ਫਿਰ ਸਮਝ ਆਉਂਦੀ ਹੈ'

ਪੰਜਾਬ ਅਤੇ ਦੁਨੀਆਂ ਭਰ ਦੀਆਂ ਅਹਿਮ ਸੁਰਖੀਆਂ ਉੱਤੇ ਇਸ ਲਾਈਵ ਪੇਜ ਜ਼ਰੀਏ ਨਜ਼ਰ ਰਹੇਗੀ

ਲਾਈਵ ਕਵਰੇਜ

  1. ਅਮ੍ਰਿਤਪਾਲ ਸਿੰਘ ਮਾਮਲੇ’ਚ ਹੁਣ ਤੱਕ ਕੀ-ਕੀ ਹੋਇਆ

    ਅਸੀਂ ਆਪਣਾ ਲਾਈਵ ਪੇਜ ਇੱਥੇ ਹੀ ਬੰਦ ਕਰਦੇ ਹਾਂ। ਜਾਣੋ ਅਮ੍ਰਿਤਪਾਲ ਸਿੰਘ ਮਾਮਲੇ ਵਿੱਚ ਅੱਜ ਕੀ-ਕੀ ਹੋਇਆ।

    • ਹਰਿਆਣਾ ਵਿੱਚ ਜਿੱਥੇ ਅਮ੍ਰਿਤਪਾਲ ਸਿੰਘ ਰੁਕਿਆ ਸੀ ਉੱਥੋਂ ਇੱਕ ਔਰਤ ਬਲਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਲਜੀਤ ਕੌਰ ਨੂੰ ਨਕੋਦਰ ਅਦਾਲਤ ਨੇ ਤਿੰਨ ਦਿਨਾਂ ਦੀ ਪੁਲਿਸ ਰਿਮਾਂਡ ਉੱਤੇ ਭੇਜਿਆ।
    • ·ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਲਾਈਵ ਹੋ ਕੇ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਯਕੀਨ ਮੈਂ ਨਹੀਂ ਟੁੱਟਣ ਦੇਣਾ, ਅਸੀਂ ਪੰਜਾਬ ਨੂੰ ਪੰਜਾਬ ਬਣਾਉਣਾ ਹੈ ਅਫ਼ਗਾਨਿਸਤਾਨ ਨਹੀਂ।
    • ·ਖੰਨਾ ਪੁਲਿਸ ਨੇ ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖ਼ਾ ਬਾਬਾ ਨਾਮ ਦੇ ਸ਼ਖਸ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮ੍ਰਿਤਪਾਲ ਦੇ ਇਸ ਸਾਥੀ ਨੂੰ ਆਨੰਦਪੁਰ ਖ਼ਾਲਸਾ ਫੌਜ਼ (ਏਕੇਐੱਫ) ਦਾ ਮੈਂਬਰ ਦੱਸਿਆ ਗਿਆ ਹੈ। ਗੋਰਖ਼ਾ ਬਾਬਾ ਦੇ ਫੋਨ ਵਿੱਚੋਂ ਮਿਲੀਆਂ ਫੋਟੋਆਂ ਅਤੇ ਵੀਡੀਓਜ਼ ਦੇ ਅਧਾਰ ’ਤੇ ਪੁਲਿਸ ਨੇ ਕਈ ਤਰ੍ਹਾਂ ਦੀ ਸਮੱਗਰੀ ਪ੍ਰਾਪਤ ਹੋਣ ਦਾ ਦਾਅਵਾ ਕੀਤਾ।
    • ·ਪੁਲਿਸ ਵੱਲੋਂ ਏਕੇਐੱਫ ਯਾਨੀ ਅਨੰਦਪੁਰ ਖਾਲਸਾ ਫੌਜ ਬਾਰੇ ਕੀਤੇ ਦਾਅਵਿਆਂ ਨੂੰ ਅਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਵੱਲੋਂ ਖਾਰਿਜ ਕੀਤਾ ਗਿਆ ਹੈ। ਇਮਾਨ ਸਿੰਘ ਅਨੁਸਾਰ, ‘‘ਪੁਲਿਸ ਵੱਲੋਂ ਅਦਾਲਤ ਵਿੱਚ ਦਿੱਤੇ ਬਿਆਨ ਵਿੱਚ ਏਕੇਐੱਫ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ ਤੇ ਉਹ ਮੀਡੀਆ ਤੋਂ ਹੀ ਇਸ ਬਾਰੇ ਸੁਣ ਰਹੇ ਹਨ।’’
    • ·‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੀ ਭਾਲ ਲਈ ਉੱਤਰਾਖੰਡ ਸੂਬੇ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਅਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ। ਪੁਲਿਸ ਦੀ ਆਖਰੀ ਸੂਚਨਾ ਮੁਤਾਬਕ ਉਸ ਨੂੰ ਆਖਰੀ ਵਾਰ ਹਰਿਆਣਾ ਵਿੱਚ ਵੇਖਿਆ ਗਿਆ।
    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Getty Images

  2. ਅਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਲੈ ਕੇ ਹੁਣ ਤੱਕ ਕੀ-ਕੀ ਪਤਾ ਹੈ

    18 ਮਾਰਚ ਸ਼ਨੀਵਾਰ ਵਾਲੇ ਦਿਨ ਜਲੰਧਰ ਦੇ ਸ਼ਾਹਕੋਟ-ਮਲਸੀਆਂ ਰੋਡ ’ਤੇ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਸ਼ੁਰੂ ਕੀਤੀ। ਪੁਲਿਸ ਦਾ ਮਕਸਦ ਸੀ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨਾ। ਕਈ ਸਾਥੀ ਤਾਂ ਗ੍ਰਿਫਤਾਰ ਹੋਏ ਪਰ ਅਮ੍ਰਿਤਪਾਲ ਸਿੰਘ ਪੁਲਿਸ ਦੇ ਹੱਥ ਨਾ ਆ ਸਕੇ। ਇਸ ਰਿਪੋਰਟ ਦੇ ਬਣਨ ਤੱਕ ਵੀ ਭਾਵੇਂ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ, ਕਈਆਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਪਰ ਅਜੇ ਤੱਕ ਅਮ੍ਰਿਤਪਾਲ ਸਿੰਘ ਫਰਾਰ ਹੈ। ਇਸ ਰਿਪੋਰਟ ਵਿੱਚ ਅਸੀਂ ਤੁਹਾਨੂੰ ਅਮ੍ਰਿਤਪਾਲ ਸਿੰਘ ਖਿਲਾਫ਼ ਪੁਲਿਸ ਦੀ ਹੁਣ ਤੱਕ ਦੀ ਪੂਰੀ ਕਾਰਵਾਈ ਨੂੰ ਕ੍ਰਮਵਾਰ ਦੱਸ ਰਹੇ ਹਾਂ।

    ਰਿਪੋਰਟ - ਜਸਪਾਲ ਸਿੰਘ, ਐਡਿਟ - ਰਾਜਨ ਪਪਨੇਜਾ

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  3. ਅਮ੍ਰਿਤਪਾਲ ਦੇ ਤਿੰਨ ਸਾਥੀ ਰਿਹਾਅ

    ਫਰੀਦਕੋਟ ਦੀ ਮਾਡਰਨ ਜੇਲ੍ਹ 'ਚੋਂ ਅਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਰਿਹਾਅ ਕੀਤਾ ਗਿਆ ਹੈ।

    ਰਿਹਾਅ ਕੀਤੇ ਗਏ ਨੌਜਵਾਨ ਨੇ ਬਾਹਰ ਆਉਣ ਤੋਂ ਬਾਅਦ ਬਿਆਨ ਦਿੱਤਾ।

    ਨੌਜਵਾਨ ਨੇ ਕਿਹਾ, ‘‘ਅਸੀਂ ਦੀਪ ਸਿੱਧੂ ਦੇ ਵੇਲੇ ਤੋਂ ਹੀ ਅਮ੍ਰਿਤਪਾਲ ਨਾਲ ਜੁੜੇ ਸੀ, ਪਰ ਖ਼ਾਲਸਾ ਵਹੀਰ ਤੋਂ ਪਹਿਲਾਂ ਹੀ ਸਾਡਾ ਉਸ ਨਾਲ ਸੰਪਰਕ ਟੁੱਟ ਗਿਆ।’’

    ਅਜਨਾਲਾ ਘਟਨਾ ਬਾਰੇ ਪੁੱਛੇ ਜਾਣ ਉੱਤੇ ਨੌਜਵਾਨ ਨੇ ਕਿਹਾ ਕਿ ਅਸੀਂ ਉਸ ਘਟਨਾ ਮਗਰੋਂ ਲਗਭਗ ਵੱਖ ਹੋ ਗਏ ਸੀ।

    ਆਈਜੀ (ਹੈੱਡਕੁਆਟਰ) ਸੁਖਚੈਨ ਸਿੰਘ ਗਿੱਲ ਨੇ 23 ਮਾਰਚ ਨੂੰ ਦੱਸਿਆ ਸੀ, ''ਹੁਣ ਤੱਕ ਇਸ ਮਾਮਲੇ ਵਿੱਚ 207 ਬੰਦਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਇਨ੍ਹਾਂ ਵਿੱਚੋਂ 30 ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ।''

    ''177 ਲੋਕਾਂ ਨੂੰ ਪ੍ਰੀਵੈਂਟਿਵ ਕਸਟਡੀ ਵਿੱਚ ਰੱਖਿਆ ਗਿਆ ਹੈ ਤਾਂ ਜੋ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰਹੇ। ਇਨ੍ਹਾਂ ਨੂੰ ਜਲਦ ਛੱਡ ਦਿੱਤਾ ਜਾਵੇਗਾ।''

    ਇਸੇ ਕੜੀ ਵਿੱਚ ਇਹ ਰਿਆਈਆਂ ਹੋਈਆਂ ਹਨ।

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, bharat bhushan azad/bbc

  4. ਬਲਜੀਤ ਕੌਰ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ

    ਅਮ੍ਰਿਤਪਾਲ ਸਿੰਘ ਦੇ ਕੇਸ ’ਚ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਮਾਰਕੰਡਾ ਤੋਂ ਗ੍ਰਿਫ਼ਤਾਰ ਕੀਤੀ ਗਈ ਔਰਤ ਬਲਜੀਤ ਕੌਰ ਨੂੰ ਨਕੋਦਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ।

    ਐਸ.ਐਚ.ਓ ਬਲਰਾਜ ਸਿੰਘ ਨੇ ਦੱਸਿਆ, ‘‘ਅਦਾਲਤ ਨੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ, ਬਲਜੀਤ ਕੌਰ ਨੂੰ 27 ਮਾਰਚ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।’’

    ਪੰਜਾਬ ਪੁਲਿਸ ਮੁਤਾਬਕ ਪੰਜਾਬ ਤੋਂ ਨਿਕਲਣ ਮਗਰੋਂ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਪਪਲਪ੍ਰੀਤ ਨੂੰ ਕੁਰੂਕਸ਼ੇਤਰ ਦੀ ਇਸੇ ਮਹਿਲਾ ਨੇ ਆਪਣੇ ਘਰ ਪਨਾਹ ਦਿੱਤੀ ਸੀ।

    ਅਮ੍ਰਿਤਪਾਲ ਅਤੇ ਉਸਦਾ ਸਾਥੀ ਬਲਜੀਤ ਕੌਰ ਦੇ ਘਰੋਂ ਜਾਣ ਮਗਰੋਂ ਕਿੱਥੇ ਗਏ ਇਸ ਬਾਰੇ ਪੁਲਿਸ ਪਤਾ ਲਗਾ ਰਹੀ ਹੈ।

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, CCTV GRAB

    ਤਸਵੀਰ ਕੈਪਸ਼ਨ, ਇਹ ਵੀਡੀਓ ਕੁਰੂਕਸ਼ੇਤਰ ਦੀ ਦੱਸੀ ਜਾ ਰਹੀ ਹੈ ਜਿੱਥੋਂ ਰੁਕਣ ਮਗਰੋਂ ਅਮ੍ਰਿਤਪਾਲ ਨਿਕਲ ਗਿਆ
  5. ਅਸੀਂ ਪੰਜਾਬ ਨੂੰ ਪੰਜਾਬ ਬਣਾਉਣਾ ਹੈ ਅਫ਼ਗਾਨਿਸਤਾਨ ਨਹੀਂ- ਭਗਵੰਤ ਮਾਨ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਲਾਈਵ ਹੋ ਕੇ ਸੰਦੇਸ਼ ਦਿੱਤਾ।

    ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਯਕੀਨ ਮੈਂ ਨਹੀਂ ਟੁੱਟਣ ਦੇਣਾ, ਅਸੀਂ ਪੰਜਾਬ ਨੂੰ ਪੰਜਾਬ ਬਣਾਉਣਾ ਹੈ ਅਫ਼ਗਾਨਿਸਤਾਨ ਨਹੀਂ।

    ਉਨ੍ਹਾਂ ਕਿਹਾ, ‘‘ਕਿਸੇ ਬੇਗਾਨੇ ਪੁੱਤਰ ਨੂੰ ਹਥਿਆਰ ਚੁੱਕਣ ਲਈ ਕਹਿਣਾ, ਮਰਨ ਮਰਾਉਣ ਦੀਆਂ ਗੱਲਾਂ ਕਰਨੀਆਂ ਅਸਾਨ ਹੁੰਦੀਆਂ ਹਨ। ਜੋ ਲੋਕ ਸਾਡੀ ਜਵਾਨੀ ਨੂੰ ਗਲਤ ਰਾਹ ਉੱਤੇ ਪਾਉਣਾ ਚਾਹੁੰਦੇ ਹਨ ਉਹ ਸੁਚੇਤ ਹੋ ਜਾਣ।’’

  6. ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਗੋਰਖ਼ਾ ਬਾਬਾ ਬਾਰੇ ਇਹ ਦਾਅਵੇ ਕੀਤੇ

    ਖੰਨਾ ਪੁਲਿਸ ਨੇ ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖ਼ਾ ਬਾਬਾ ਨਾਮ ਦੇ ਸ਼ਖਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

    ਉਸ ਨੂੰ ਆਨੰਦਪੁਰ ਖ਼ਾਲਸਾ ਫੌਜ਼ (ਏਕੇਐੱਫ) ਦਾ ਮੈਂਬਰ ਦੱਸਿਆ ਗਿਆ ਹੈ ਅਤੇ ਉਸ ਖਿਲਾਫ਼ ਪਹਿਲਾਂ ਤੋਂ ਦੋ ਮਾਮਲੇ ਦਰਜ ਹਨ।

    ਪੁਲਿਸ ਮੁਤਾਬਕ, ’’ਤੇਜਿੰਦਰ ਨੇ ਖੁਲਾਸਾ ਕੀਤਾ ਹੈ ਕਿ ਉਸ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਹਥਿਆਰ ਚਲਾਉਣ ਦੀ ਟ੍ਰੇਨਿੰਗ ਮਿਲੀ ਸੀ। ਮੈਂਬਰਾਂ ਨੂੰ ਬੈਲਟ ਨੰਬਰ ਦਿੱਤਾ ਗਿਆ ਸੀ ਜਿਵੇਂ ਕਿ AKF 3, AKF 56’’

    ਪੁਲਿਸ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕਰ ਰਹੀ ਹੈ।

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, PUNJAB POLICE INDIA/TWITTER

    ਪੁਲਿਸ ਨੇ ਤੇਜਿੰਦਰ ਸਿੰਘ ਉਰਫ਼ ਗੋਰਖ਼ਾ ਬਾਬਾ ਬਾਰੇ ਕੀ ਦੱਸਿਆ?

    • ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖ਼ਾ ਬਾਬਾ ਖੰਨਾ ਦੇ ਪਿੰਡ ਮੰਗੇਵਾਲ ਦਾ ਰਹਿਣ ਵਾਲਾ ਹੈ। ਤੇਜਿੰਦਰ ਖਿਲਾਫ਼ ਦੋ ਪੁਰਾਣੇ ਮਾਮਲੇ ਦਰਜ ਹਨ।
    • ਪੁਲਿਸ ਮੁਤਾਬਕ ਉਹ ਅਮ੍ਰਿਤਪਾਲ ਦੇ ਸੰਪਰਕ ਵਿੱਚ ਬਿਕਰਮਜੀਤ ਸਿੰਘ ਖ਼ਾਲਸਾ ਦੇ ਰਾਹੀਂ ਆਇਆ, ਬਿਕਰਮਜੀਤ ਉਸਨੂੰ ਕਿਸਾਨ ਅੰਦੋਲਨ ਦੌਰਾਨ ਮਿਲਿਆ ਸੀ। ਉਹ ਪੰਜ ਮਹੀਨੇ ਪਹਿਲਾਂ ਅਮ੍ਰਿਤਪਾਲ ਨੂੰ ਮਿਲਿਆ ਅਤੇ ਉਸ ਨਾਲ ਗੰਨਮੈਨ ਵਜੋਂ ਕੰਮ ਕਰਨ ਲੱਗਾ।
    • ਅਜਨਾਲਾ ਘਟਨਾ ਵੇਲੇ ਵੀ ਉਹ ਅਮ੍ਰਿਤਪਾਲ ਸਿੰਘ ਨਾਲ ਨੇੜਿਓਂ ਜੁੜਿਆ ਰਿਹਾ ਅਤੇ ਖ਼ਾਲਸਾ ਵਹੀਰ ਵੇਲੇ ਵੀ ਉਸਦੇ ਨਾਲ ਸੀ।
    • ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਗੁਰਭੇਜ ਸਿੰਘ ਉਰਫ਼ ਭੇਜਾ ਨੇ ਦੋ ਮਹੀਨੇ ਪਹਿਲਾਂ 10 ਬੁਲੇਟ ਪਰੂਫ਼ ਜੈਕਟਾਂ ਮੁਹੱਈਆ ਕਰਵਾਈਆਂ, ਜਿਨ੍ਹਾਂ ਉੱਤੇ A.K.F ਲਿਖਿਆ ਹੋਇਆ ਸੀ। ਉਸਨੇ ਮੈਂਬਰਾਂ ਨੂੰ ਟਰੇਨਿੰਗ ਦੇਣ ਲਈ ਅਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਆਰਜੀ ਸ਼ੂਟਿੰਗ ਰੇਂਜ ਬਣਾਈ ਸੀ। ਮੈਂਬਰਾਂ ਵੱਲੋਂ ਹਥਿਆਰਾਂ ਦੀ ਸਿਖਲਾਈ ਵੇਲੇ ਦੇ ਵੀਡੀਓ ਵੀ ਬਰਾਮਦ ਹੋਏ ਹਨ।
    • ਹਰਸਿਮਰਤ ਸਿੰਘ ਹੁੰਦਲ ਉਰਫ਼ ਟਾਈਗਰ ਦੀ ਜ਼ਿੰਮੇਵਾਰੀ ਅਮ੍ਰਿਤਪਾਲ ਸਿੰਘ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਸਾਰੇ ਹਥਿਆਰਾਂ ਅਤੇ ਜੈਕਟਾਂ ਉੱਤੇ A.K.F ਦਾ ਹੋਲੋਗ੍ਰਾਮ ਵੀ ਸੀ।
    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, punjab police india/twitter

    ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖ਼ਾ ਬਾਬਾ ਦੇ ਫੋਨ ਵਿੱਚੋਂ ਮਿਲੀਆਂ ਫੋਟੋਆਂ ਅਤੇ ਵੀਡੀਓਜ਼ ਦੇ ਅਧਾਰ ’ਤੇ ਪੁਲਿਸ ਨੇ ਇਹ ਦਾਅਵਾ ਕੀਤਾ

    • ਖ਼ਾਲਿਸਤਾਨ ਨਾਮੀ ਮੁਲਕ ਦਾ ਲੋਗੋ ਅਤੇ ਜਿਨ੍ਹ
    • ਖ਼ਾਲਿਸਤਾਨ ਮੁਲਕ ਦੇ ਸੂਬਿਆਂ ਦੇ ਚਿਨ੍ਹ
    • ਕਥਿਤ ਖ਼ਾਲਿਸਤਾਨ ਨਾਮੀ ਮੁਲਕ ਲਈ 10 ਡਾਲਰ ਦਾ ਖ਼ਾਲਿਸਤਾਨੀ ਕਰੰਸੀ ਨੋਟ
    • A.K.F ਦਾ ਹੋਲੋਗ੍ਰਾਮ ਅਤੇ ਏ.ਕੇ.ਐੱਫ ਦੇ ਮੈਂਬਰਾ ਦੀਆਂ ਤਸਵੀਰਾਂ
    • ਪਾਕਿਸਤਾਨੀ ਡਰਾਈਵਿੰਗ ਲਾਈਸੈਂਸ

    ਪੁਲਿਸ ਤੋਂ ਹੀ ਏਕੇਐੱਫ ਬਾਰੇ ਸੁਣਿਆ- ਅਮ੍ਰਿਤਪਾਲ ਦੇ ਵਕੀਲ

    ਹਾਲਾਂਕਿ ਪੁਲਿਸ ਵੱਲੋਂ ਏਕੇਐੱਫ ਯਾਨੀ ਅਨੰਦਪੁਰ ਖਾਲਸਾ ਫੌਜ ਬਾਰੇ ਕੀਤੇ ਦਾਅਵਿਆਂ ਨੂੰ ਅਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਵੱਲੋਂ ਖਾਰਿਜ ਕੀਤਾਗਿਆ ਹੈ।

    ਇਮਾਨ ਸਿੰਘ ਅਨੁਸਾਰ, ‘‘ਪੁਲਿਸ ਵੱਲੋਂ ਅਦਾਲਤ ਵਿੱਚ ਦਿੱਤੇ ਬਿਆਨ ਵਿੱਚ ਏਕੇਐੱਫ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ ਤੇ ਉਹ ਮੀਡੀਆ ਤੋਂ ਹੀ ਇਸ ਬਾਰੇ ਸੁਣ ਰਹੇ ਹਨ।’’

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  7. ਅਮ੍ਰਿਤਪਾਲ ਨੇ ਕੀ ਗ਼ਲਤੀਆਂ ਕੀਤੀਆਂ, ਜੋ ਉਸ ਉੱਤੇ ਹੁਣ ਭਾਰੀ ਪੈ ਗਈਆਂ -ਨਜ਼ਰੀਆ

    ਪੰਜਾਬ ਸਰਕਾਰ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸਬੰਧਤ 154 ਲੋਕਾਂ ਨੂੰ ਵੱਖ-ਵੱਖ ਕੇਸਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

    ਪਰ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਹਾਲੇ ਵੀ ਪੰਜਾਬ ਦੀ ਪਹੁੰਚ ਤੋਂ ਬਾਹਰ ਦੱਸੇ ਜਾ ਰਹੇ ਹਨ।

    ਅਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਕਾਰਵਾਈ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਕਿਹਾ ਹੈ, “ਦੇਸ਼ ਖ਼ਿਲਾਫ਼ ਪੰਜਾਬ ਵਿੱਚ ਪਨਪਣ ਵਾਲੀ ਕਿਸੇ ਵੀ ਤਾਕਤ ਨੂੰ ਬਖਸ਼ਿਆ ਨਹੀਂ ਜਾਵੇਗਾ। ਆਮ ਆਦਮੀ ਪਾਰਟੀ ਧਰਮ ਨਿਰਪੱਖ਼ ਪਾਰਟੀ ਹੈ। ਦੇਸ ਵਿਰੋਧੀ ਕਿਸੇ ਤਾਕਤ ਨੂੰ ਪੰਜਾਬ ਵਿੱਚ ਸਿਰ ਨਹੀਂ ਚੁੱਕਣ ਦਿਆਂਗੇ।''

    ਆਪਣੇ ਹਿੰਦੀ ਵਿੱਚ ਜਾਰੀ ਕੀਤੇ ਸੰਖ਼ੇਪ ਵੀਡੀਓ ਸੰਦੇਸ਼ ਦੌਰਾਨ ਮਾਨ ਨੇ ਕਿਹਾ, “ਮੇਰੇ ਖੂਨ ਦੀ ਇੱਕ-ਇੱਕ ਬੂੰਦ ਪੰਜਾਬ ਲਈ ਹੈ।”

    ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅਮ੍ਰਿਤਪਾਲ ਨੇ ਨੰਗਲ ਅੰਬੀਆ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕੱਪੜੇ ਬਦਲੇ ਸਨ ਅਤੇ ਫਰਾਰ ਹੋ ਗਏ।

    ਅਮ੍ਰਿਤਪਾਲ ਸਿੰਘ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਦੇ ਪੁੱਤਰ ਦੀ ਜਾਨ ਨੂੰ ਖਤਰਾ ਹੈ।

    ਪੰਜਾਬ ਵਿੱਚ ਚੱਲ ਰਹੇ ਇਸ ਵਰਤਾਰੇ ਬਾਰੇ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕੀਤੀ।

    ਪੜ੍ਹਨ ਲਈ ਇਹ ਲਿੰਕ ਕਲਿੱਕ ਕਰੋ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Reuters

  8. ਅਮ੍ਰਿਤਪਾਲ ਸਿੰਘ ਦੀ ਭਾਲ ਲਈ ਉੱਤਰਾਖੰਡ ਸੂਬੇ ਵਿੱਚ ਅਲਰਟ

    ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੀ ਭਾਲ ਲਈ ਉੱਤਰਾਖੰਡ ਸੂਬੇ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

    ਖ਼ਬਰ ਏਜੰਸੀ ਏਐੱਨਐਆਈ ਮੁਤਾਬਕ ਸੂਬੇ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਕਿਹਾ, ‘‘ਅਮ੍ਰਿਤਪਾਲ ਦੇ ਸੂਬੇ ਵਿੱਚ ਦਾਖਲ ਹੋਣ ਦੇ ਖ਼ਦਸ਼ੇ ਨੂੰ ਦੇਖਦਿਆਂ ਦੇਹਰਾਦੂਨ, ਹਰਿਦੁਆਰ, ਉਧਮ ਸਿੰਘ ਨਗਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।’’

    ਪੰਜਾਬ ਪੁਲਿਸ ਮੁਤਾਬਕ ਅਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ। ਪੁਲਿਸ ਦੀ ਆਖਰੀ ਸੂਚਨਾ ਮੁਤਾਬਕ ਉਸ ਨੂੰ ਆਖਰੀ ਵਾਰ ਹਰਿਆਣਾ ਵਿੱਚ ਵੇਖਿਆ ਗਿਆ।

    ਪਿਛਲੇ 18 ਮਾਰਚ ਨੂੰ ਪੁਲਿਸ ਨੇ ਜਲੰਧਰ ਦੇ ਸ਼ਾਹਕੋਟ ਇਲਾਕੇ ਵਿਚਾਲੇ ਅਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਰੋਕਿਆ ਅਤੇ ਉਸਦੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Getty Images

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  9. ਖ਼ਾਲਿਸਤਾਨ ਦੀ ਮੰਗ ਕਿੰਨੀ ਪੁਰਾਣੀ ਹੈ ਅਤੇ ਇਹ ਕਦੋਂ -ਕਦੋਂ, ਕਿਸ ਰੂਪ ਵਿੱਚ ਉੱਠਦੀ ਰਹੀ ਹੈ

    ''ਮੈਂ ਆਪਣੇ ਆਪ ਨੂੰ ਭਾਰਤੀ ਨਹੀਂ ਮੰਨਦਾ। ਮੇਰੇ ਕੋਲ ਮੌਜੂਦ ਪਾਸਪੋਰਟ ਮੈਨੂੰ ਭਾਰਤੀ ਨਹੀਂ ਬਣਾ ਦਿੰਦਾ, ਇਹ ਮਹਿਜ਼ ਇੱਕ ਯਾਤਰਾ ਦਸਤਾਵੇਜ਼ ਹੈ।"

    ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮ੍ਰਿਤਪਾਲ ਸਿੰਘ ਨੇ ਕੀਤਾ ਸੀ। ਅਮ੍ਰਿਤਪਾਲ ਸਿੰਘ ਮਰਹੂਮ ਦੀਪ ਸਿੱਧੂ ਵੱਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਦੇ ਹਮਾਇਤੀ ਹਨ।

    ਅਮ੍ਰਿਤਪਾਲ ਸਿੰਘ ਪੁਰਜ਼ੋਰ ਤਰੀਕੇ ਨਾਲ ਖਾਲਿਸਤਾਨ ਦੀ ਮੰਗ ਚੁੱਕਣ ਕਰਕੇ ਵਿਵਾਦਾਂ ਵਿੱਚ ਰਹੇ ਹਨ। ਅਮ੍ਰਿਤਪਾਲ ਖ਼ਿਲਾਫ਼ ਹੁਣ ਕਈ ਕੇਸ ਦਰਜ ਹਨ ਤੇ ਫ਼ਿਲਹਾਲ ਫਰਾਰ ਹਨ।

    ਪਰ ਇੱਥੇ ਕੁਝ ਸਵਾਲ ਸਹਿਜ ਹੀ ਦਿਮਾਗ਼ ਵਿੱਚ ਆ ਜਾਂਦੇ ਹਨ ਕਿ ਆਖ਼ਰ ਖ਼ਾਲਿਸਤਾਨ ਹੈ ਕੀ ਅਤੇ ਪਹਿਲੀ ਵਾਰ ਇਸ ਦੀ ਮੰਗ ਕਦੋਂ ਉੱਠੀ ਸੀ।

    ਅਜਿਹੇ ਹੀ ਕੁਝ ਸਵਾਲਾਂ ਦੇ ਜਵਾਬ ਤੁਹਾਨੂੰ ਇਸ ਲੇਖ ਵਿੱਚ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ।

    ਪੜ੍ਹੋ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦਾ ਇਹ ਲੇਖ, ਕਲਿੱਕ ਕਰੋ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Getty Images

  10. ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਅਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ ਅਤੇ ਉਹ ਛੇਤੀ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ। ਅਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਵਧੇਰੇ ਜਾਣਕਾਰੀ ਲਈ ਕਲਿੱਕ ਕਰੋ

    ਸੁਖਚੈਨ ਸਿੰਘ ਗਿੱਲ
  11. ਅਮ੍ਰਿਤਪਾਲ ਸਿੰਘ ਦੇ ਐੱਨਐੱਸਏ ਤਹਿਤ ਫੜ੍ਹੇ ਗਏ 5 ਸਾਥੀ ਕਿਹੜੇ ਹਨ

    ਅਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸਬੰਧਤ ਪੰਜ ਲੋਕਾਂ ਉਪਰ ਐੱਨਐੱਸਏ ਲਗਾਇਆ ਗਿਆ ਹੈ ਅਤੇ ਉਹਨਾਂ ਨੂੰ ਅਸਾਮ ਦੀ ਜੇਲ੍ਹ ਭੇਜ ਦਿੱਤਾ ਗਿਆ।

    ਪਿਛਲੇ 18 ਮਾਰਚ ਨੂੰ ਪੁਲਿਸ ਨੇ ਜਲੰਧਰ ਦੇ ਸ਼ਾਹਕੋਟ ਇਲਾਕੇ ਵਿਚਾਲੇ ਅਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਰੋਕਿਆ ਅਤੇ ਉਸਦੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

    ਪਰ ਪੁਲਿਸ ਦੇ ਦਾਅਵੇ ਮੁਤਾਬਕ ਅਮ੍ਰਿਤਪਾਲ ਸਿੰਘ ਇੱਥੋਂ ਫਰਾਰ ਹੋ ਗਿਆ, ਭਾਵੇਂ ਕਿ ਉਸ ਦੇ ਪਿਤਾ ਤਰਸੇਮ ਸਿੰਘ ਨੇ ਵੀ ਕਿਹਾ ਸੀ ਕਿ ਉਸ ਨੂੰ ਗ੍ਰਿਫ਼ਤਾਰ ਕੀਤਾ ਹੋ ਸਕਦਾ ਹੈ, ਸ਼ਾਇਦ ਪੁਲਿਸ ਦੱਸ ਨਹੀਂ ਰਹੀ।

    ਪੁਲਿਸ ਮੁਤਾਬਕ ਅਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਸਣੇ 154 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

    ਪੁਲਿਸ ਗ੍ਰਿਫ਼ਤਾਰ ਕੀਤੇ 5 ਜਣਿਆਂ ਉੱਤੇ ਐੱਨਐੱਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਲਗਾਇਆ ਗਿਆ ਹੈ।

    ਬੀਬੀਸੀ ਦੀ ਟੀਮ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਇਹਨਾਂ ਲੋਕਾਂ ਦਾ ਪਰਿਵਾਰ ਅਤੇ ਪਿੰਡਵਾਸੀਆਂ ਨਾਲ ਗੱਲਬਾਤ ਕੀਤੀ। ਪੂਰੀ ਖ਼ਬਰ ਪੜ੍ਹਨ ਲਈਕਲਿੱਕ ਕਰੋ

    ਅਮ੍ਰਿਤਪਾਲ ਸਿੰਘ
  12. ਅਮ੍ਰਿਤਪਾਲ ਸਿੰਘ ਮਾਮਲੇ ਵਿੱਚ ਹੁਣ ਤੱਕ ਕੀ-ਕੀ ਹੋਇਆ

    • ਪੰਜਾਬ ਪੁਲਿਸ ਮੁਤਾਬਕ ਅਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ। ਪੁਲਿਸ ਦੀ ਆਖਰੀ ਸੂਚਨਾ ਮੁਤਾਬਕ ਉਸ ਨੂੰ ਆਖਰੀ ਵਾਰ ਹਰਿਆਣਾ ਵਿੱਚ ਵੇਖਿਆ ਗਿਆ ਹੈ।
    • ਪੁਲਿਸ ਮੁਤਾਬਕ ਹਰਿਆਣਾ ਵਿੱਚ ਜਿੱਥੇ ਅਮ੍ਰਿਤਪਾਲ ਸਿੰਘ ਰੁਕਿਆ ਸੀ ਉੱਥੋਂ ਇੱਕ ਔਰਤ ਬਲਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
    • ਆਈਜੀ (ਹੈੱਡਕੁਆਟਰ) ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅਮ੍ਰਿਤਪਾਲ ਸਿੰਘ ਨੂੰ ਸੇਖੂਪੁਰਾ ਨੇੜੇ ਗੁਰਦੁਆਰਾ ਵਿੱਚ ਦੇਖਿਆ ਗਿਆ ਉਸ ਨੇ ਪਹਿਲਾਂ ਨਦੀ ਨੂੰ ਪਾਰ ਕਰਨ ਲਈ ਬੇੜੀ ਦੀ ਭਾਲ ਕੀਤੀ। ਪਰ ਬੇੜੀ ਨਾ ਮਿਲਣ ਦੀ ਸੂਰਤ ਵਿੱਚ ਲਾਡੋਵਾਲ ਦੇ ਪੁਰਾਣੇ ਪੁੱਲ਼ ਰਾਹੀਂ ਨਦੀ ਪਾਰ ਕੀਤੀ।
    • ਹੁਣ ਤੱਕ ਇਸ ਮਾਮਲੇ ਵਿੱਚ 207 ਬੰਦਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਇਨ੍ਹਾਂ ਵਿੱਚੋਂ 30 ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ।
    • 177 ਲੋਕਾਂ ਨੂੰ ਪ੍ਰੀਵੈਂਟਿਵ ਕਸਟਡੀ ਵਿੱਚ ਰੱਖਿਆ ਗਿਆ ਹੈ ਤਾਂ ਜੋ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰਹੇ। ਇਨ੍ਹਾਂ ਨੂੰ ਜਲਦ ਛੱਡ ਦਿੱਤਾ ਜਾਵੇਗਾ।
    • ਅਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਪੁਲਿਸ ਕਾਰਵਾਈ ਵਿੱਚ ਉਨ੍ਹਾਂ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਵੀਰਵਾਰ ਨੂੰ ਬਾਬਾ ਬਕਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।
    ਅਮ੍ਰਿਤਪਾਲ ਸਿੰਘ
  13. ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸੁਆਗਤ ਹੈ। ਇਸ ਪੇਜ ਰਾਹੀਂ ਅਸੀਂ ਤੁਹਾਨੂੰ ਅਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਸਣੇ ਪੰਜਾਬ ਵਿੱਚ ਹੋ ਰਹੀਆਂ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦੇਵਾਂਗੇ।

    23 ਮਾਰਚ ਦੇ ਲਾਈਵ ਅਪਡੇਟਸ ਲਈ ਕਲਿੱਕ ਕਰੋ