ਕਰਨਾਟਕ ਚੋਣ ਨਤੀਜੇ: ਰੁਝਾਨਾਂ ਤੋਂ ਬਾਅਦ ਕਾਂਗਰਸ ਦਫ਼ਤਰ ਦੇ ਬਾਹਰ ਜਸ਼ਨ ਸ਼ੁਰੂ
ਕਰਨਾਟਕ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਕਾਂਗਰਸ ਬਹੁਮਤ ਵੱਲ ਵਧਦੀ ਨਜ਼ਰ ਆ ਰਹੀ ਹੈ।
ਵਿਧਾਨ ਸਭਾ ਦੀਆਂ 224 ਸੀਟਾਂ ਲਈ 10 ਮਈ ਨੂੰ ਵੋਟਿੰਗ ਹੋਈ ਸੀ। ਇੱਥੇ ਬਹੁਮਤ ਲਈ ਕਿਸੇ ਪਾਰਟੀ ਨੂੰ 113 ਸੀਟਾਂ ਜਿੱਤਣੀਆਂ ਜ਼ਰੂਰੀ ਹਨ। ਚੋਣ ਕਮਿਸ਼ਨ ਦੇ ਅਧਿਕਾਰਤ ਅੰਕੜਿਆਂ ਮੁਤਾਬਕ ਕਾਂਗਰਸ ਇਸ ਸਮੇਂ 119 ਸੀਟਾਂ 'ਤੇ ਅੱਗੇ ਹੈ। ਜਦਕਿ ਭਾਜਪਾ 72 ਸੀਟਾਂ ’ਤੇ ਅੱਗੇ ਚੱਲ ਰਹੀ ਹੈ।
ਕਾਂਗਰਸ ਦੇ ਦਿੱਲੀ ਦਫ਼ਤਰ ਵਿੱਚ ਜਸ਼ਨ ਵੀ ਸ਼ੁਰੂ ਹੋ ਚੁੱਕੇ ਹਨ।