You’re viewing a text-only version of this website that uses less data. View the main version of the website including all images and videos.

Take me to the main website

ਪੰਜਾਬ ਜ਼ਿਮਨੀ ਚੋਣ: ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਤੋਂ ‘ਆਪ’ ਜਿੱਤੀ, ਬਰਨਾਲਾ ਤੋਂ ਕਾਂਗਰਸ ਜੇਤੂ ਰਹੀ

ਪੰਜਾਬ ਦੀਆਂ ਚਾਰ ਸੀਟਾਂ, ਮਹਾਰਾਸ਼ਟਰ ਤੇ ਝਾਰਖੰਡ ਦੀਆਂ ਵਿਧਾਨ ਸਭਾ ਸੀਟਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ।

ਸਾਰ

  • ਪੰਜਾਬ ਵਿਧਾਨ ਸਭਾ ਦੇ ਚਾਰ ਹਲਕਿਆਂ ਵਿੱਚੋਂ 'ਆਪ' ਨੇ ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਜ਼ਿਮਨੀ ਚੋਣਾਂ ਜਿੱਤੀਆਂ ।
  • ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਨੇ ਜਿੱਤ ਹਾਸਿਲ ਕੀਤੀ।
  • ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀਆਂ 94 ਸੀਟਾਂ ਹੋਈਆਂ।
  • ਮਹਾਰਾਸ਼ਟਰ ਵਿਧਾਨ ਸਭਾ ਵਿੱਚ ਬੀਜੇਪੀ ਦਾ ਗਠਜੋੜ ਅੱਗੇ।
  • ਝਾਰਖੰਡ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜੇਐੱਮਐੱਮ ਅੱਗੇ।
  • ਪੰਜਾਬ ਤੋਂ ਇਲਾਵਾ 13 ਹੋਰ ਸੂਬਿਆਂ ਦੀਆਂ 44 ਵਿਧਾਨ ਸਭਾ ਸੀਟਾਂ ’ਤੇ ਹੋਈ ਜ਼ਿਮਨੀ ਚੋਣ ਦੇ ਨਤੀਜੇ ਵੀ ਐਲਾਨੇ ਜਾ ਰਹੇ ਹਨ।

ਲਾਈਵ ਕਵਰੇਜ

ਰਿਪੋਰਟ: ਅਵਤਾਰ ਸਿੰਘ ਅਤੇ ਬਰਿੰਦਰ ਸਿੰਘ

ਬੀਬੀਸੀ ਪੰਜਾਬੀ ਦੇ ਲਾਈਵ ਪੇਜ ਉੱਤੇ ਤੁਹਾਡਾ ਸਵਾਗਤ ਹੈ।

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ, ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਦੀਆਂ ਜ਼ਿਮਨੀ ਚੋਣਾਂ ਲਈ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਤੇ ਝਾਰਖੰਡ ਦੀਆਂ ਵਿਧਾਨ ਸਭਾ ਸੀਟਾਂ ਲਈ ਵੀ ਨਤੀਜੇ ਐਲਾਨੇ ਜਾ ਰਹੇ ਹਨ।

ਰੁਝਾਨਾਂ ਤੇ ਨਤੀਜਿਆਂ ਬਾਰੇ ਤੁਸੀਂ ਇਸ ਪੇਜ ਉੱਤੇ ਸਾਡੀ ਲਾਈਵ ਕਵਰੇਜ ਵੇਖ ਸਕਦੇ ਹੋ।