ਨਗਰ ਨਿਗਮ, ਨਗਰ ਕੌਂਸਲ ਅਤੇ
ਨਗਰ ਪੰਚਾਇਤਾਂ ਦਾ ਕੰਮ ਉਨ੍ਹਾਂ ਅਧੀਨ ਆਉਂਦੇ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਦੇਣਾ ਅਤੇ
ਇਲਾਕੇ ਦੇ ਵਿਕਾਸ ਲਈ ਕੰਮ ਕਰਨਾ ਹੁੰਦਾ ਹੈ।
ਪੀਣ ਵਾਲੇ ਪਾਣੀ ਤੇ ਸਟ੍ਰੀਟ ਲਾਈਟਾਂ ਦਾ
ਪ੍ਰਬੰਧ, ਸਥਾਨਕ
ਸੜਕਾਂ, ਗਲੀਆਂ
ਦਾ ਨਿਰਮਾਣ ਤੇ ਸਾਂਭ ਸੰਭਾਲ, ਕੂੜੇ ਦਾ ਨਿਪਟਾਰਾ, ਸੀਵਰੇਜ ਸਿਸਟਮ ਅਤੇ ਸਫਾਈ ਦਾ ਪ੍ਰਬੰਧ ਕਰਾਉਣਾ ਨਗਰ ਪਾਲਿਕਾਵਾਂ ਦੇ ਅਧੀਨ ਆਉਂਦੇ
ਹਨ। ਇਸ ਤੋਂ ਇਲਾਵਾ ਨਵੀਆਂ ਇਮਾਰਤਾਂ ਦੇ ਨਕਸ਼ੇ ਦੀ ਜਾਂਚ ਕਰਨੀ, ਨਕਸ਼ੇ ਪਾਸ ਕਰਨੇ ਆਦਿ ਵੀ ਨਗਰ ਪਾਲਿਕਾਵਾਂ ਦੇ ਕੰਮ
ਹੁੰਦੇ ਹਨ।
ਇਲਾਕੇ ਲਈ ਬੁਨਿਆਦੀ ਸੇਵਾਵਾਂ ਜਿਵੇਂ ਕਿ
ਫਾਇਰ ਬ੍ਰਿਗੇਡ, ਅਵਾਰਾ ਪਸ਼ੂਆਂ ਦਾ ਪ੍ਰਬੰਧ, ਗਰੀਬਾਂ ਲਈ ਰੈਣ ਬਸੇਰੇ ਬਣਾਉਣੇ ਤੇ ਝੁੱਗੀ-ਝੌਂਪੜੀ
ਵਾਲੇ ਇਲਾਕਿਆਂ ਦਾ ਸੁਧਾਰ ਕਰਨਾ, ਅੰਤਿਮ ਸੰਸਕਾਰ ਵਾਲੀਆਂ ਥਾਂਵਾਂ ਜਿਵੇਂ ਕਿ ਕਬਰਸਤਾਨ ਤੇ ਸ਼ਮਸ਼ਾਨਘਾਟਾਂ ਦਾ
ਪ੍ਰਬੰਧ ਦੇਖਣਾ, ਇਲਾਕੇ ਦੇ ਸੁੰਦਰੀਕਰਨ ਲਈ ਕੋਸ਼ਿਸ਼ਾਂ ਕਰਨਾ ਵੀ ਇਨ੍ਹਾਂ ਅਧੀਨ ਆਉਂਦਾ ਹੈ।
ਕਈ ਤਰ੍ਹਾਂ ਦੇ ਸਰਟੀਫਿਕੇਟ ਵੀ ਨਗਰ
ਪਾਲਿਕਾਵਾਂ ਤੋਂ ਬਣਦੇ ਹਨ।