ਅਮਰੀਕਾ ਨੇ ਭਾਰਤ ਤੋਂ ਮੰਗਵਾਈ ਮਲੇਰੀਏ ਦੀ ਦਵਾਈ- ਟਰੰਪ
ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਭਾਰਤ ਸਰਕਾਰ ਨੂੰ ਮਲੇਰੀਆ ਰੋਕੂ ਦਵਾਈ ਹਾਈਡ੍ਰੋਕਸਾਈਕਲੋਰੋਕਿਨ ਦੀ ਖੇਪ ਅਮਰੀਕਾ ਭੇਜਣ ਦੀ ਅਪੀਲ ਕੀਤੀ ਹੈ।
ਰਾਸ਼ਟਰਪਤੀ ਟਰੰਪ ਨੇ ਸੁਝਾਅ ਦਿੱਤਾ ਹੈ ਕਿ ਇਹ ਦਵਾਈ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਵਿਚ ਕਾਰਗਰ ਸਾਬਤ ਹੋ ਸਕਦੀ ਹੈ।
ਹਾਲਾਂਕਿ, ਡਾਕਟਰੀ ਮਾਹਿਰਾਂ ਨੇ ਅਜੇ ਤੱਕ ਕੋਈ ਠੋਸ ਰਿਪੋਰਟ ਨਹੀਂ ਦਿੱਤੀ ਹੈ, ਜੋ ਕੋਰੋਨਾ ਦੀ ਲਾਗ ਦੇ ਇਲਾਜ ਵਿਚ ਪ੍ਰਭਾਵਸ਼ਾਲੀ ਹੋਣ ਦਾ ਦਾਅਵਾ ਕਰਦੀ ਹੈ।
ਭਾਰਤ ਇਸ ਦਵਾਈ ਦਾ ਦੁਨੀਆਂ ਵਿਚ ਮੋਹਰੀ ਨਿਰਮਾਤਾ ਹੈ ਪਰ ਇਨ੍ਹੀਂ ਦਿਨੀਂ ਭਾਰਤ ਨੇ ਇਸ ਦੇ ਬਰਾਮਦ 'ਤੇ ਪਾਬੰਦੀ ਲਗਾਈ ਹੋਈ ਹੈ। ਭਾਰਤ ਦਾ ਅਨੁਮਾਨ ਹੈ ਕਿ ਜੇ ਕੋਰੋਨਾ ਦੀ ਲਾਗ ਤੇਜ਼ੀ ਨਾਲ ਫੈਲਦੀ ਹੈ, ਤਾਂ ਇਸ ਨੂੰ ਆਪਣੀ ਆਬਾਦੀ ਲਈ ਇਸ ਦਵਾਈ ਦੀ ਜ਼ਰੂਰਤ ਪੈ ਸਕਦੀ ਹੈ।

ਤਸਵੀਰ ਸਰੋਤ, Getty Images










