ਕੋਰੋਨਾਵਾਇਰਸ: ਦੱਖਣੀ ਕੋਰੀਆ 'ਚ 91 'ਠੀਕ ਹੋ ਚੁੱਕੇ ਮਰੀਜ਼ਾਂ' ਦੇ ਟੈਸਟ ਫਿਰ ਆਏ ਪੌਜ਼ਿਟਿਵ, ਨਿਊਯਾਰਕ ਵਿੱਚ ਸਮੂਹਿਕ ਕਬਰਾਂ 'ਚ ਲਾਸ਼ਾਂ ਦਫਨਾਈਆਂ ਜਾ ਰਹੀਆਂ

ਕੋਰੋਨਾਵਾਇਰਸ ਤੋਂ ਦੇ ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਪਾਰ ਅਤੇ ਪੂਰੀ ਦੁਨੀਆਂ 'ਚ ਮ੍ਰਿਤਕਾਂ ਦੀ ਗਿਣਤੀ 95 ਹਜ਼ਾਰ ਟੱਪੀ

ਲਾਈਵ ਕਵਰੇਜ

  1. ਥਾਈਲੈਂਡ ਵਿੱਚ ਨਵਜਨਮੇ ਬੱਚਿਆਂ ਲਈ ਸ਼ੀਲਡ

    ਥਾਈਲੈਂਡ ਵਿੱਚ ਕੋਰੋਨਾਵਾਇਰਸ ਤੋਂ ਬਚਾਉਣ ਲਈ ਨਵਜਨਮੇ ਬੱਚਿਆਂ ਲਈ ਚਿਹਰਾ ਢਕਣ ਵਾਸਤੇ ਛੋਟੀ ਸ਼ੀਲਡ ਲਾਈ ਜਾ ਰਹੀ ਹੈ।

    ਬੈਂਕਾਕ ਦੇ ਪਰਾਰਮ ਹਸਪਤਾਲ ਦੀਆਂ ਇਹ ਤਸਵੀਰਾਂ ਹਨ। ਨਰਸਾਂ ਨਵਜਨਮੇ ਬੱਚੇ ਦੇ ਪਲਾਸਟਿਕ ਸ਼ੀਲਡ ਲਗਾ ਰਹੀਆਂ ਹਨ।

    corona

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਥਾਈਲੈਂਡ ਦੇ ਇੱਕ ਹਸਪਤਾਲ ਵਿੱਚ ਨਵਜਨਮੇ ਬੱਚੇ ਨੂੰ ਪਲਾਸਟਿਕ ਦੀ ਸ਼ੀਲਡ ਲਗਾਈ ਗਈ
    Coronvirus

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਥਾਈਲੈਂਡ ਵਿੱਚ ਨਵਜਨਮੇ ਬੱਚਿਆਂ ਲਈ ਇੱਕ ਸ਼ੀਲਡ ਬਣਾਈ ਗਈ ਹੈ
  2. ਮੌਤ ਤੋਂ ਬਾਅਦ ਕੋਰੋਨਾਵਾਇਰਸ ਪੌਜ਼ਿਟਿਵ ਪਾਇਆ ਗਿਆ ਮਰੀਜ਼

    ਮੰਡੀ ਖਰੜ ਤੋਂ ਇੱਕ ਮਰੀਜ਼ ਨੂੰ ਖਰੜ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਵਿੱਚ ਲਿਆਂਦਾ ਗਿਆ ਸੀਅਤੇ 7 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ।

    ਮੌਤ ਤੋਂ ਬਾਅਦ ਟੈਸਟ ਕੀਤਾ ਗਿਆ ਤਾਂ ਕੋਰੋਨਾਵਾਇਰਸ ਪੌਜਿਟਿਵ ਪਾਇਆ ਗਿਆ। ਪ੍ਰੋਟੋਕੋਲ ਦੇ ਅਨੁਸਾਰ ਸਰੀਰ ਦਾ ਪਹਿਲਾਂ ਹੀ ਸਸਕਾਰ ਕਰ ਦਿੱਤਾ ਗਿਆ ਸੀ। ਮ੍ਰਿਤਕ ਦੇ ਪ੍ਰਾਇਮਰੀ ਸੰਪਰਕ ਟਰੇਸ ਕੀਤੇ ਗਏ ਹਨ ਅਤੇ ਟੈਸਟ ਕੀਤੇ ਜਾਣਗੇ।

    ਮੁਹਾਲੀ ਵਿੱਚ ਹੁਣ ਤੱਕ ਕੋਰੋਨਾਵਾਇਰਸ ਦੇ 38 ਮਾਮਲੇ ਪੌਜਿਟਿਵ ਆ ਚੁੱਕੇ ਹਨ ਜਦੋਂਕਿ 2 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 5 ਠੀਕ ਹੋਏ ਹਨ।

    coronavirus

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ
  3. ਪੰਜਾਬ ਵਿੱਚ ਮਾਸਕ ਪਾਉਣਾ ਲਾਜ਼ਮੀ

    ਪੰਜਾਬ ਦੇ ਵਿੱਚ ਮਾਸਕ ਲਾਜ਼ਮੀ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਵੀ ਕੋਈ ਜ਼ਰੂਰੀ ਸਮਾਨ ਖਰੀਦਣ ਲਈ ਘਰੋਂ ਬਾਹਰ ਨਿਕਲੋ ਤਾਂ ਮਾਸਕ ਪਾਓ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਪੰਜਾਬ ਸਰਕਾਰ ਨੇ ਸੂਬੇ ਵਿੱਚ ਮਾਸਕ ਪਾਉਣਾ ਲਾਜ਼ਮੀ ਕੀਤਾ
  4. ਕੋਰੋਨਾਵਾਇਰਸ ਦੌਰਾਨ ਬਾਹਰ ਦਾ ਖਾਣਾ ਕਿੰਨਾ ਖ਼ਤਰਨਾਕ?

  5. ਕੋਰੋਨਾਵਾਇਰਸ: ਲੌਕਡਾਊਨ ਵਿੱਚ ਦਿੱਤੀ ਢਿੱਲ ਦੇ ਬਾਵਜੂਦ ਇਨ੍ਹਾਂ ਚੀਜ਼ਾ ਦਾ ਰੱਖੋ ਧਿਆਨ

  6. ਏਸ਼ੀਆ ਦੀ ਸਭ ਤੋਂ ਵੱਡੇ ਸਲੱਮ 'ਚ 5 ਨਵੇਂ ਕੋਰੋਨਾ ਮਰੀਜ਼, ਮੁਬੰਈ 'ਚ ਵਸੀ ਧਾਰਾਵੀ 'ਚ ਸਾਹਮਣੇ ਆਏ ਨਵੇਂ ਮਾਮਲਿਆਂ ਨੇ ਹੜਕੰਪ ਮਚਾ ਦਿੱਤਾ ਹੈ।

    ਏਸ਼ੀਆ ਦੀ ਸਭ ਤੋਂ ਵੱਡੀ ਝੁੱਗੀ ਧਾਰਾਵੀ, ਜੋ ਮੁਬੰਈ ਵਿੱਚ ਹੈ, 'ਚ 5 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਸ ਅੰਕੜੇ ਨੇ ਪ੍ਰਸ਼ਾਸਨ ਨੂੰ ਭਾਜੜਾ ਪਾ ਦਿੱਤੀਆਂ ਹਨ। ਇਸ ਇਲਾਕੇ ਵਿੱਚ ਵੱਡੀ ਗਿਣਤੀ 'ਚ ਲੋਕ ਰਹਿੰਦੇ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  7. ਕੋਰੋਨਾਵਾਇਰਸ - ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਈ 199

    ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ਵਿੱਚ ਕੋਰੋਨਾ ਕਾਰਨ ਵੀਰਵਾਰ ਰਾਤ ਤੋਂ ਹੁਣ ਤੱਕ 30 ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

    ਇਸ ਤੋਂ ਬਾਅਦ ਇਸ ਵਾਇਰਸ ਨਾਲ ਹੋਈਆਂ ਮੌਤਾਂ ਦੀ ਕੁੱਲ ਸੰਖਿਆ ਹੁਣ 199 ਹੋ ਗਈ ਹੈ।

    ਇਸ ਦੇ ਨਾਲ ਹੀ ਇਸ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 6412 ਤੱਕ ਪਹੁੰਚ ਗਈ ਹੈ ਅਤੇ ਇਲਾਜ ਤੋਂ ਬਾਅਦ 504 ਵੀ ਠੀਕ ਹੋ ਚੁੱਕੇ ਹਨ।

    ਭਾਰਤ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ, ਤਾਮਿਲਨਾਡੂ ਅਤੇ ਦਿੱਲੀ ਵਿੱਚ ਸਾਹਮਣੇ ਆਏ ਹਨ।

    ਮਹਾਰਾਸ਼ਟਰ ਵਿੱਚ ਸੰਕਰਮਿਤ ਸੰਕਰਮਣ ਦੀ ਗਿਣਤੀ 1364 ਹੈ, ਜਦੋਂ ਕਿ ਤਾਮਿਲਨਾਡੂ ਵਿੱਚ ਸੰਕਰਮਣ ਦੀ ਗਿਣਤੀ 834 ਅਤੇ ਦਿੱਲੀ ਵਿੱਚ 720 ਹੈ।

    ਮਹਾਰਾਸ਼ਟਰ ਵਿਚ ਕੋਰੋਨਾ ਕਾਰਨ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਇੱਥੇ ਇਸ ਵਾਇਰਸ ਕਾਰਨ 97 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ।

    corona
    ਤਸਵੀਰ ਕੈਪਸ਼ਨ, ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 6412 ਤੱਕ ਪਹੁੰਚ ਗਈ ਹੈ
  8. ਕੋਰੋਨਾਵਾਇਰਸ – ਹਰਿਆਣਾ ਸਰਕਾਰ ਨੇ ਸਿਹਤ ਕਰਮਚਾਰੀਆਂ ਦੀ ਸੈਲਰੀ ਕੀਤੀ ਦੁਗਨੀ

    ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸਿਹਤ ਕਰਮਚਾਰੀਆਂ ਲਈ ਵੱਡਾ ਬਿਆਨ

    ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੋਵਿਡ-19 ਲਈ ਕੰਮ ਕਰ ਰਹੇ ਸਾਰੇ ਡਾਕਟਰਾਂ, ਨਰਸਾਂ, ਪੈਰਾ-ਮੈਡੀਕਲ ਸਟਾਫ਼, ਹਸਪਤਾਲਾਂ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਦੀ ਸੈਲਰੀ ਦੁਗਨੀ ਕਰਨ ਦਾ ਵੱਡਾ ਫੈਸਲਾ ਲਿਆ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  9. ਪਤਨੀ ਨੂੰ ਸਾਈਕਲ 'ਤੇ ਬਿਠਾ ਕੇ 750 ਕਿਲੋਮੀਟਰ ਸਫ਼ਰ ਕਰਨ ਵਾਲਾ ਮਜ਼ਦੂਰ

  10. Get Involved

    ਕੋਰੋਨਾਵਾਇਰਸ ਨਾਲ ਜੁੜੇ ਕੌਮਾਂਤਰੀ ਅਪਡੇਟ: (9 ਅਪ੍ਰੈਲ)

    • ਅਮਰੀਕਾ ਦੀ ਜੌਹਨ ਹੌਪਕਿਨਸ ਯੂਨੀਵਰਸਿਟੀ ਮੁਤਾਬਕ ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਦੇ ਪੌਜਿਟਿਵ ਮਾਮਲਿਆਂ ਦੀ ਗਿਣਤੀ 15 ਲੱਖ ਹੋ ਗਈ ਹੈ।
    • ਦੁਨੀਆਂ ਭਰ ਵਿੱਚ ਹੁਣ ਤੱਕ 90,000 ਲੋਕਾਂ ਦਾ ਮੌਤ ਹੋ ਚੁੱਕੀ ਹੈ ਅਤੇ 3,37,000 ਲੋਕ ਠੀਕ ਹੋ ਚੁੱਕੇ ਹਨ।
    • ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਪੌਜਿਟਿਵ ਮਾਮਲੇ ਹਨ ਜਿੱਥੇ 432,000 ਲੋਕਾਂ ਨੂੰ ਇਨਫੈਕਸ਼ਨ ਹੈ।
    • ਇਸ ਤੋਂ ਬਾਅਦ ਅਮਰੀਕਾ, ਇਟਲੀ ਅਤੇ ਜਰਮਨੀ ਦਾ ਨੰਬਰ ਆਉਂਦਾ ਹੈ।
    • ਸਭ ਤੋਂ ਵੱਧ ਲੋਕ ਇਟਲੀ ਵਿੱਚ ਮਾਰੇ ਗਏ ਹਨ ਜਿੱਥੇ 17,000 ਤੋਂ ਵੱਧ ਲੋਕ ਕੋਰੋਨਾਵਾਇਰਸ ਕਾਰਨ ਜਾਨ ਗੁਆ ਚੁੱਕੇ ਹਨ।
    • ਸਪੇਨ ਵਿੱਚ 15000 ਤੋਂ ਵੱਧ ਅਤੇ ਫਰਾਂਸ ਵਿੱਚ ਤਕਰੀਬਨ 10,000 ਲੋਕਾਂ ਦੀ ਮੌਤ ਹੋਈ ਹੈ।
    • ਯੂਕੇ ਵਿੱਚ 700 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।
    coronavirus

    ਤਸਵੀਰ ਸਰੋਤ, Getty Images

  11. ਕੋਰੋਨਾਵਾਇਰਸ - ਮੌਤਾਂ ਦੇ ਅੰਕੜਿਆਂ ਤੋਂ ਫਿਰ ਕੰਬਿਆ ਨਿਊ ਯਾਰਕ

    ਨਿਊਯਾਰਕ ਵਿੱਚ ਕੋਵਿਡ -19 ਨਾਲ ਇਕ ਹੀ ਦਿਨ ਵਿੱਚ 799 ਮੌਤਾਂ ਦਰਜ ਕੀਤੀਆਂ ਗਈਆਂ ਹਨ। ਯੂਐਸ ਵਿੱਚ ਵਾਇਰਸ ਦੇ ਫੈਲਣ ਤੋਂ ਬਾਅਦ ਇਕ ਦਿਨ ਵਿੱਚ ਹੋਣ ਵਾਲੀਆਂ ਮੌਤਾਂ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ।

    ਕੋਰੋਨਾਵਾਇਰਸ ਦਾ ਅਮਰੀਕਾ ਵਿੱਚ ਹੁਣ ਤੱਕ ਸਭ ਤੋਂ ਵੱਧ ਪ੍ਰਭਾਵ ਨਿਊਯਾਰਕ ਵਿੱਚ ਹੀ ਵੇਖਣ ਨੂੰ ਮਿਲਿਆ।

    ਪਰ ਰਾਜ ਦੇ ਇਕ ਹਸਪਤਾਲ ਵਿੱਚ ਨਵੇਂ ਦਾਖਲ ਮਰੀਜ਼ਾਂ ਦੀ ਗਿਣਤੀ ਦੂਜੇ ਦਿਨ ਘਟ ਕੇ 200 ਹੋ ਗਈ।

    ਹੁਣ ਤੱਕ ਅਮਰੀਕਾ ਵਿੱਚ ਕੋਰੋਨਾਵਾਇਰਸ ਨਾਲ 16,500 ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ ਇਸ ਵੇਲੇ ਲਾਗ ਦੀ ਪੁਸ਼ਟੀ ਦੇ ਮਾਮਲੇ 4,30,000 ਤੋਂ ਵੀ ਵੱਧ ਹੈ।

    coronavirus

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਨਿਊਯਾਰਕ ਵਿੱਚ ਕੋਵਿਡ -19 ਨਾਲ ਇਕ ਹੀ ਦਿਨ ਵਿੱਚ 799 ਮੌਤਾਂ ਦਰਜ ਕੀਤੀਆਂ ਗਈਆਂ ਹਨ।
  12. ਕੋਰੋਨਾਵਾਇਰਸ - ਵਿਸ਼ਵ ਭਰ ਵਿੱਚ ਕੋਰੋਨਾ ਨਾਲ 95 ਹਜ਼ਾਰ ਤੋਂ ਵੱਧ ਮੌਤਾਂ, ਭਾਰਤ ਵਿੱਚ ਮਰੀਜਾਂ ਦਾ ਅੰਕੜਾ 6000 ਦੇ ਕਰੀਬ

    ਕੋਰੋਨਾਵਾਇਰਸ ਵਿਸ਼ਵ-ਵਿਆਪੀ ਮੌਤਾਂ ਦਾ ਕਾਰਨ ਬਣਿਆ ਹੋਇਆ ਹੈ। ਇਸ ਮਹਾਂਮਾਰੀ ਦੇ ਕਾਰਨ ਵਿਸ਼ਵ ਭਰ ਵਿੱਚ ਹੁਣ ਤੱਕ 95 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

    ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਡੈਸ਼ਬੋਰਡ ਦੇ ਅਨੁਸਾਰ, ਵੀਰਵਾਰ ਦੀ ਰਾਤ ਤੱਕ, 184 ਦੇਸ਼ਾਂ ਵਿੱਚ 15.9 ਲੱਖ ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋਏ ਹਨ। ਅਮਰੀਕਾ ਵਿੱਚ, ਸੰਕਰਮਿਤ ਮਰੀਜ਼ਾਂ ਦੀ ਗਿਣਤੀ 4,60,000 ਨੂੰ ਪਾਰ ਕਰ ਗਈ ਹੈ, ਜਦੋਂ ਕਿ 16.5 ਹਜ਼ਾਰ ਤੋਂ ਵੱਧ ਲੋਕ ਉਥੇ ਮਰ ਚੁੱਕੇ ਹਨ।

    ਅਮਰੀਕਾ ਦੀ ਫਰਸਟ ਲੇਡੀ ਮੇਲਾਨੀਆ ਟਰੰਪ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।

    ਦੂਜੇ ਪਾਸੇ, ਭਾਰਤ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕਈ ਹੌਟਸਪਾਟ ਇਲਾਕਿਆਂ ਨੂੰ ਵੀਰਵਾਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਦੇਸ ਵਿਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 5800 ਨੂੰ ਪਾਰ ਕਰ ਗਈ ਹੈ। ਵਾਇਰਸ ਨਾਲ ਦੇਸ਼ ਭਰ ਵਿੱਚ 169 ਮੌਤਾਂ ਹੋ ਚੁੱਕੀਆਂ ਹਨ।

    ਇਟਲੀ ਅਜੇ ਵੀ ਮੌਤ ਦੇ ਅੰਕੜਿਆਂ ਦੀ ਬੁਰੀ ਸਥਿਤੀ ਵਿੱਚ ਹੈ। ਇਟਲੀ ਵਿੱਚ ਕੋਰੋਨਾ ਦੀ ਲਾਗ ਦੇ ਕੁਲ ਕੇਸ 143,626 ਹਨ। ਹੁਣ ਤੱਕ ਇੱਥੇ 18,279 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਨਾਲ ਸੰਕਰਮਿਤ 28,470 ਵਿਅਕਤੀਆਂ ਦਾ ਇਲਾਜ ਵੀ ਕੀਤਾ ਗਿਆ ਹੈ। ਜਦਕਿ ਸਪੇਨ ਵਿਚ ਕੋਰੋਨਾ ਦੀ ਲਾਗ ਕਾਰਨ 153,222 ਲੋਕ ਸਕਾਰਾਤਮਕ ਪਾਏ ਗਏ ਹਨ। ਹੁਣ ਤਕ ਇਥੇ 15.4 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

    coronavirus

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਵਿਸ਼ਵ ਭਰ ਵਿੱਚ ਕੋਰੋਨਾ ਨਾਲ 95 ਹਜ਼ਾਰ ਤੋਂ ਵੱਧ ਮੌਤਾਂ, ਭਾਰਤ ਵਿੱਚ ਮਰੀਜਾਂ ਦਾ ਅੰਕੜਾ 6000 ਦੇ ਕਰੀਬ
  13. ਕੋਰੋਨਾਵਾਇਰਸ ਤੋਂ ਪੀੜਤ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਆਈਸੀਯੂ ਤੋਂ ਬਾਹਰ ਕੱਢਿਆ ਗਿਆ। ਦੂਜੇ ਪਾਸੇ ਅਮਰੀਕਾ ਵਿੱਚ ਹਰ ਰੋਜ਼ ਹੋ ਰਹੇ ਹਨ ਇੱਕ ਲੱਖ ਟੈਸਟ। ਅਸੀਂ ਮੁੜ ਆਪਣਾ LIVE ਪੇਜ ਸ਼ੁਰੂ ਕਰ ਰਹੇ ਹਾਂ। ਪੇਸ਼ ਹਨ ਹੁਣ ਤੱਕ ਦੇ ਕੋਰੋਨਾਵਾਇਰਸ ਨਾਲ ਜੁੜੇ ਕੌਮਾਂਤਰੀ ਅਪਡੇਟ:

    • ਅਮਰੀਕਾ ਦੀ ਜੌਹਨ ਹੌਪਕਿਨਸ ਯੂਨੀਵਰਸਿਟੀ ਮੁਤਾਬਕ ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਦੇ ਪੌਜ਼ਿਟਿਵ ਮਾਮਲਿਆਂ ਦੀ ਗਿਣਤੀ 15 ਲੱਖ ਹੋ ਗਈ ਹੈ।
    • ਦੁਨੀਆਂ ਭਰ ਵਿੱਚ ਹੁਣ ਤੱਕ 95,000 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3,37,000 ਲੋਕ ਠੀਕ ਹੋ ਚੁੱਕੇ ਹਨ।
    • ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਪੌਜ਼ਿਟਿਵ ਮਾਮਲੇ ਹਨ ਜਿੱਥੇ 432,000 ਲੋਕਾਂ ਨੂੰ ਇਨਫੈਕਸ਼ਨ ਹੈ।
    • ਇਸ ਤੋਂ ਬਾਅਦ ਅਮਰੀਕਾ, ਇਟਲੀ ਅਤੇ ਜਰਮਨੀ ਦਾ ਨੰਬਰ ਆਉਂਦਾ ਹੈ।
    • ਸਭ ਤੋਂ ਵੱਧ ਲੋਕ ਇਟਲੀ ਵਿੱਚ ਮਾਰੇ ਗਏ ਹਨ ਜਿੱਥੇ 17,000 ਤੋਂ ਵੱਧ ਲੋਕ ਕੋਰੋਨਾਵਾਇਰਸ ਕਾਰਨ ਜਾਨ ਗੁਆ ਚੁੱਕੇ ਹਨ।
    • ਸਪੇਨ ਵਿੱਚ 15000 ਤੋਂ ਵੱਧ ਅਤੇ ਫਰਾਂਸ ਵਿੱਚ ਤਕਰੀਬਨ 10,000 ਲੋਕਾਂ ਦੀ ਮੌਤ ਹੋਈ ਹੈ।
    • ਯੂਕੇ ਵਿੱਚ 8000ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।