ਪੱਛਮੀ ਬੰਗਾਲ ਤੇ ਮਹਾਰਾਸ਼ਟਰ 'ਚ 30 ਅਪ੍ਰੈਲ ਤੱਕ ਲੌਕਡਾਊਨ, ਕੇਜਰੀਵਾਲ ਨੇ ਕਿਹਾ 'ਪੀਐਮ ਨੇ ਲਿਆ ਲੌਕਡਾਊਨ ਵਧਾਉਣ ਦਾ ਸਹੀ ਫੈਸਲਾ'

ਪੂਰੀ ਦੁਨੀਆਂ ਵਿੱਚ ਕੋਰੋਨਾਵਾਇਰਸ ਕਾਰਨ ਇੱਕ ਲੱਖ ਤੋਂ ਵੱਧ ਮੌਤਾਂ ਅਤੇ ਕੁੱਲ ਕੇਸ 17 ਲੱਖ ਤੋਂ ਪਾਰ, 3.5 ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋਏ

ਲਾਈਵ ਕਵਰੇਜ

  1. ਕੀ ਮਾਸਕ ਕੋਰੋਨਾਵਾਇਰਸ ਤੋਂ ਬਚਾਅ ਕਰ ਸਕਦੇ ਹਨ

    ਸਿਹਤ ਮੰਤਰਾਲੇ ਅਤੇ ਡਾਕਟਰਾਂ ਵੱਲੋਂ ਵਾਰ-ਵਾਰ ਮਾਸਕ ਪਾਉਣ ਦਾ ਸੁਝਾਅ ਕੀਤਾ ਜਾ ਰਿਹਾ ਹੈ। ਪੰਜਾਬ ਸਣੇ ਕਈ ਸੂਬਿਆਂ ਵਿੱਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

    ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਕੀ ਮਾਸਕ ਇਸ ਬਿਮਾਰੀ ਤੋਂ ਬਚਾ ਸਕਦੇ ਹਨ?
  2. ਮੋਗਾ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਸਿਹਤ ਜਾਂਚ ਸ਼ੁਰੂ

    ਬੀਬੀਸੀ ਪੰਜਾਬੀ ਲਈ ਸੁਰਿੰਦਰ ਮਾਨ ਦੀ ਰਿਪੋਰਟ: ਕਰਫਿਊ ਦੌਰਾਨ ਡਿਊਟੀ ਉੱਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਸਿਹਤ ਜਾਂਚ ਵੀ ਸ਼ੁਰੂ ਹੋ ਗਈ ਹੈ।

    ਮੋਗਾ ਵਿੱਚ ਨਾਕਿਆਂ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ।

    ਮੋਗਾ ਦੇ ਐੱਸਐੱਸਪੀ ਹਰਮਨਬੀਰ ਸਿੰਘ ਨੇ ਦੱਸਿਆ ਹੈ, “ਕਰਫਿਊ ਨੂੰ ਬਰਕਰਾਰ ਰੱਖਣ ਲਈ ਤਾਇਨਾਤ ਕੀਤੀ ਪੁਲਿਸ ਫੋਰਸ ਦੇ ਵੀ ਕੋਰੋਨਾ ਟੈਸਟ ਕੀਤੇ ਗਏ, ਜਿਨ੍ਹਾਂ ਵਿੱਚ ਸਾਰੇ ਪੁਲਿਸ ਮੁਲਾਜ਼ਮ ਦਰੁਸਤ ਪਾਏ ਗਏ।”

    ਐੱਸਐੱਸਪੀ ਮੁਤਾਬਕ ਜ਼ਿਲ੍ਹਾ ਮੋਗਾ ਵਿੱਚ ਸਾਰੀਆ ਸਬ-ਡਵੀਜਨ ਵਿੱਚ ਐਮਰਜੰਸੀ ਹਲਾਤਾ ਲਈ ਇੱਕ-ਇੱਕ ਟੀਮ ਤਿਆਰ ਕੀਤੀ ਗਈ ਹੈ ਜਿਨ੍ਹਾਂ ਨੂੰ ਪੀਪੀਈ ਕਿਟਸ ਦਿੱਤੀਆ ਗਈਆਂ ਅਤੇ ਉਨ੍ਹਾਂ ਨੂੰ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਸਿਖਲਾਈ ਵੀ ਦਿੱਤੀ ਗਈ।

    Coronavirus

    ਤਸਵੀਰ ਸਰੋਤ, Surinder Mann/BBC

    ਤਸਵੀਰ ਕੈਪਸ਼ਨ, ਮੋਗਾ ਵਿੱਚ ਪੁਲਿਸ ਅਧਿਕਾਰੀਆਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ
    ਮੋਗਾ

    ਤਸਵੀਰ ਸਰੋਤ, Surinder Mann/BBC

    ਤਸਵੀਰ ਕੈਪਸ਼ਨ, ਕਰਞਿਊ ਦੌਰਾਨ ਡਿਊਟੀ ਤੇ ਤਾਇਨਾਤ ਪੁਲਿਸ ਅਧਿਕਾਰੀਆਂ ਦੀ ਸਿਹਤ ਜਾਂਚ ਹੋ ਰਹੀ ਹੈ
  3. ਜੁਮੇ ਦੀ ਨਮਾਜ ਲਈ ਜੁਟੀ ਭਾਰੀ ਭੀੜ, 50 'ਤੇ ਕੇਸ ਦਰਜ

    ਬੀਬੀਸੀ ਲਈ ਪ੍ਰਭਾਕਰ ਮਣੀ ਤਿਵਾਰੀ ਦੀ ਰਿਪੋਰਟ: ਪੱਛਮ ਬੰਗਾਲ ਵਿੱਚ ਪੁਲਿਸ ਨੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਗੋਪੀਪੁਰ ਦੀ ਇੱਕ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਜੁਮੇ ਦੀ ਨਮਾਜ ਲਈ ਵੱਡੀ ਗਿਣਤੀ ਵਿੱਚ ਭੀੜ ਜੁਟਣ ਤੋਂ ਬਾਅਦ 50 ਅਣਪਛਾਤੇ ਲੋਕਾਂ ਖਿਲਾਫ਼ ਲੌਕਡਾਊਨ ਦੀ ਉਲੰਘਣਾ ਦਾ ਮਮਾਲਾ ਦਰਜ ਕਰ ਲਿਆ ਗਿਆ ਹੈ।

    ਪਰ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੱਛਮ ਬੰਗਾਲ ਸਰਕਾਰ ਨੇ ਸੂਬੇ ਵਿੱਚ ਕੋਰੋਨਾਵਾਇਰਸ ਦੇ 10 ਹੌਟਸਪੌਟ ਨੂੰ ਘੱਟੋ-ਘੱਟੋ 14 ਦਿਨਾਂ ਲਈ ਪੂਰੀ ਤਰ੍ਹਾਂ ਲੌਕਡਾਊਨ ਕਰਨ ਦਾ ਫੈਸਲਾ ਲਿਆ ਹੈ।

    ਉੱਥੇ ਹੀ ਮਸਜਿਦ ਵਿੱਚ ਜੁਟੀ ਭੀੜ ਵਿੱਚ ਬੱਚੇ ਤੋਂ ਲੈ ਕੇ ਬੁਜੁਰਗ ਤੱਕ ਸ਼ਾਮਿਲ ਸਨ ਅਤੇ ਉਨ੍ਹਾਂ ਲੋਕਾਂ ਨੇ ਨਾ ਤਾਂ ਮਾਸਕ ਪਾਇਆ ਸੀ ਅਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਸੀ।

    ਮੁਸਲਿਮ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ
  4. ਜਲੰਧਰ ਵਿੱਚ ਕੋਰੋਨਾਵਾਇਰਸ ਦੇ 3 ਹੋਰ ਮਾਮਲਿਆਂ ਦੀ ਪੁਸ਼ਟੀ

    ਬੀਬੀਸੀ ਪੰਜਾਬੀ ਲਈ ਪਾਲ ਸਿੰਘ ਨੌਲੀ ਦੀ ਰਿਪੋਰਟ: ਜਲੰਧਰ ਵਿੱਚ ਕੋਰੋਨਾਵਾਇਰਸ ਦੇ ਤਿੰਨ ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ । ਇਹ ਮਰੀਜ਼ ਮਿੱਠਾ ਬਜ਼ਾਰ ਇਲਾਕੇ ਦੇ ਹਨ।

    ਨੋਡਲ ਅਫਸਰ ਡਾ. ਟੀਪੀ ਸਿੰਘ ਸੰਧੂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕ ਕੋਰੋਨਾਵਾਇਰਸ ਕਾਰਨ ਮਾਰੇ ਗਏ ਵਿਅਕਤੀ ਦੇ ਸੰਪਰਕ ਵਿੱਚ ਆਏ ਸਨ।

    ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾਵਾਇਰਸ ਪੌਜ਼ਿਟਿਵ ਮਾਮਲਿਆਂ ਦੀ ਕੁੱਲ ਗਿਣਤੀ 15 ਹੋ ਗਈ ਹੈ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਜਲੰਧਰ ਵਿੱਚ ਕੋਰੋਨਾਵਾਇਰਸ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ
  5. ਜੇ ਲੌਕਡਾਊਨ ਨਾ ਹੁੰਦਾ ਤਾਂ ਅੱਜ ਕੋਰੋਨਾਵਾਇਰਸ ਦੇ 2 ਲੱਖ ਮਾਮਲੇ ਹੁੰਦੇ- ਸਿਹਤ ਮੰਤਰਾਲਾ

    ਆਈਸੀਐੱਮਆਰ ਮੁਤਾਬਕ 1.7 ਲੱਖ ਕੋਰੋਨਾਵਾਇਰਸ ਦੇ ਟੈਸਟ ਹੋ ਚੁੱਕੇ ਹਨ। 16, 564 ਕੱਲ੍ਹ ਟੈਸਟ ਹੋਏ

    • ਸਿਹਤ ਮੰਤਰਾਲੇ ਦੇ ਬੁਲਾਰੇ ਲਵ ਅਗਰਵਾਲ ਨੇ ਦੱਸਿਆ ਕਿ ਕੁੱਲ 586 ਕੋਵਿਡ-19 ਹਸਪਤਾਲ ਤਿਆਰ ਹਨ।
    • ਇਨ੍ਹਾਂ ਵਿੱਚ 1 ਲੱਖ ਤੋਂ ਵੱਧ ਆਈਸੋਲੇਸ਼ਨ ਬੈੱਡ, 11,500 ਆਈਸੀਯੂ ਬੈੱਡ ਹਨ।
    • ਹੁਣ ਤੱਕ ਕੋਰੋਨਾਵਾਇਰਸ ਤੋਂ ਪੀੜਤ 642 ਲੋਕ ਠੀਕ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਕੁੱਲ 1035 ਮਾਮਲੇ ਵਧੇ। ਭਾਰਤ ਵਿੱਚ ਕੁੱਲ 7447 ਕੋਰੋਨਾਵਾਇਰਸ ਦੇ ਪੌਜ਼ਿਟਿਵ ਮਾਮਲੇ ਹੋਏ।
    • ਇੱਕ ਦਿਨ ਵਿੱਚ ਕੋਰੋਨਾਵਾਇਰਸ ਕਾਰਨ 40 ਮੌਤਾਂ ਹੋਈਆਂ, ਦੇਸ ਵਿੱਚ ਕੁੱਲ 239 ਮੌਤਾਂ ਹੋਈਆਂ।
    • ਦੇਸ ਵਿੱਚ ਕਿੰਨੇ ਮਾਮਲੇ ਵਧ ਰਹੇ ਹਨ ਆਈਸੀਐੱਮਆਰ ਨੇ ਇਸ ਦਾ ਇੱਕ ਵਿਸ਼ਲੇਸ਼ਣ ਕੀਤਾ ਸੀ।
    • ਰਿਪੋਰਟ ਮੁਤਾਬਕ ਜੇ 41 ਫੀਸਦ ਦਰ ’ਤੇ ਮਾਮਲੇ ਵੱਧਦੇ ਤਾਂ ਅੱਜ ਦੇਸ ਵਿੱਚ 8.2 ਲੱਖ ਮਾਮਲੇ ਹੁੰਦੇ।
    • ਲੌਕਡਾਊਨ ਤੋਂ ਪਹਿਲਾਂ ਸਾਡੇ ਦੇਸ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਸਭ ਤੋਂ ਵੱਧ ਦਰ 28 ਫੀਸਦ ਸੀ।
    • ਜੇ ਲੌਕਡਾਊਨ ਨਾ ਹੁੰਦਾ ਤਾਂ ਅੱਜ ਕੋਰੋਨਾਵਾਇਰਸ ਦੇ 2 ਲੱਖ ਮਾਮਲੇ ਹੁੰਦੇ।
    coronavirus

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ
  6. ਪ੍ਰਧਾਨ ਮੰਤਰੀ ਨੇ ਲੌਕਡਾਊਨ ਵਧਾਉਣ ਦਾ ਸਹੀ ਫੈਸਲਾ ਲਿਆ- ਕੇਜਰੀਵਾਲ

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਲੌਕਡਾਊਨ ਵਧਾਉਣ ਦਾ ਸਹੀ ਫੈਸਲਾ ਲਿਆ ਹੈ।

    ਹਾਲਾਂਕਿ ਕੇਂਦਰ ਸਰਕਾਰ ਨੇ ਇਸ ਬਾਰੇ ਕੋਈ ਐਲਾਨ ਨਹੀਂ ਕੀਤਾ ਹੈ।

    ਕੇਜਰੀਵਾਲ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨੇ ਲੌਕਡਾਊਨ ਵਧਾਉਣ ਦਾ ਸਹੀ ਫੈਸਲਾ ਲਿਆ ਹੈ। ਅੱਜ ਭਾਰਤ ਦੀ ਸਥਿਤੀ ਬਹੁਤ ਸਾਰੇ ਵਿਕਸਤ ਦੇਸਾਂ ਨਾਲੋਂ ਬਿਹਤਰ ਹੈ ਕਿਉਂਕਿ ਅਸੀਂ ਛੇਤੀ ਹੀ ਲੌਕਡਾਊਨ ਸ਼ੁਰੂ ਕਰ ਦਿੱਤਾ ਸੀ। ਜੇ ਇਸ ਨੂੰ ਹੁਣ ਖ਼ਤਮ ਦਿੱਤਾ ਤਾਂ ਹੁਣ ਤੱਕ ਦੇ ਸਾਰੇ ਫਾਇਦੇ ਖਤਮ ਹੋ ਜਾਣਗੇ। ਇਸ ਨੂੰ ਵਧਾਉਣਾ ਅਹਿਮ ਹੈ।"

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  7. ਭਾਰਤ ਅਤੇ ਪੰਜਾਬ ਦੀ ਅਪਡੇਟ- ਪੰਜਾਬ 'ਚ 30 ਜੂਨ ਤੱਕ ਸਿੱਖਿਅਕ ਅਦਾਰੇ ਬੰਦ ਰਹਿਣਗੇ

    ਜੋ ਦਰਸ਼ਕ ਹੁਣੇ ਸਾਡੇ ਨਾਲ ਜੁੜੇ ਹਨ, ਉਨ੍ਹਾਂ ਲਈ ਕੋਰੋਨਾਵਇਰਸ ਸਬੰਧੀ ਭਾਰਤ ਅਤੇ ਪੰਜਾਬ ਦੀ ਹੁਣ ਤੱਕ ਦੀ ਜਾਣਕਾਰੀ-

    • ਭਾਰਤ ਵਿੱਚ ਕੋਰੋਨਾਵਾਇਰਸ ਦੇ ਹੁਣ ਤੱਕ 7447 ਮਾਮਲਿਆਂ ਦੀ ਪੁਸ਼ਟੀ, ਜਦੋਂਕਿ 239 ਮੌਤਾਂ ਹੋਈਆਂ ਹਨ।
    • ਮਹਾਰਾਸ਼ਟਰ ਵਿੱਚ ਕੋਰੋਨਾਵਾਇਰਸ ਦੇ 92 ਨਵੇਂ ਮਾਮਲੇ ਸਾਹਮਣੇ ਆਏ, ਕੁੱਲ ਗਿਣਤੀ 1666 ਹੋਈ।
    • ਗੁਜਰਾਤ ਵਿੱਚ ਕੋਰੋਨਾਵਾਇਰਸ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਕੁੱਲ 432 ਕੋਰੋਨਾਵਾਇਰਸ ਪੌਜ਼ਿਟਿਵ ਮਾਮਲੇ ਹੋਏ।
    • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਪੜੇ ਦਾ ਮਾਸਕ ਪਾ ਕੇ ਕੋਰੋਨਾਵਾਇਰਸ ਸਬੰਧੀ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕੀਤੀ।
    • ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲੌਕਡਾਊਨ ਨੂੰ 30 ਅਪ੍ਰੈਲ ਤੱਕ ਵਧਾਉਣ ਦੀ ਅਪੀਲ ਕੀਤੀ।
    • ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਘੱਟੋ-ਘੱਟ 14 ਦਿਨਾਂ ਲਈ ਦੇਸ ਭਰ ਵਿੱਚ ਲੌਕਡਾਊਨ ਵਧਾਉਣ ਦਾ ਸੁਝਾਅ ਦਿੱਤਾ।
    • ਕੈਪਟਨ ਅਮਰਿੰਦਰ ਸਿੰਘ ਨੇ ਟੈਸਟਿੰਗ ਸਹੂਲਤਾਂ ਵਧਾਉਣ ਅਤੇ ਖੇਤੀ ਸੈਕਟਰ ਤੇ ਸਨਅਤ ਨੂੰ ਲੌਕਡਾਊਨ ਚੋਂ ਛੋਟ ਦੇਣ ਲਈ ਕਿਹਾ।
    • ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਮੁਲਾਜਮਾਂ, ਪੁਲਿਸ ਅਧਿਕਾਰੀਆਂ, ਸੈਨੀਟੇਸ਼ਨ ਵਰਕਰਾਂ ਤੇ ਹੋਰਨਾਂ ਮੁਲਾਜ਼ਮਾਂ ਨੂੰ ਸਪੈਸ਼ਲ ਰਿਸਕ ਇੰਸ਼ੋਰੈਂਸ ਦੇਣ ਦੀ ਮੰਗ ਕੀਤੀ।
    • ਪੰਜਾਬ ਵਿੱਚ 30 ਜੂਨ ਤੱਕ ਸਾਰੇ ਸਿੱਖਿਅਕ ਅਦਾਰੇ ਬੰਦ ਰਹਿਣਗੇ। ਬੋਰਡ ਪ੍ਰਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ।
    • ਪੰਜਾਬ ਵਿੱਚ 9 ਅਪ੍ਰੈਲ ਤੱਕ ਪੌਜ਼ਿਟਿਵ ਕੇਸਾਂ ਦੀ ਗਿਣਤੀ 151 ਹੈ ਜਦੋਂਕਿ 11 ਮੌਤਾਂ ਹੋਈਆਂ ਹਨ। ਮੁਹਾਲੀ ਵਿੱਚ ਸਭ ਤੋਂ ਵੱਧ 48 ਕੇਸ ਹਨ।
    • ·ਹਰਿਆਣਾ ਵਿੱਚ ਕੋਰੋਨਾਵਾਇਰਸ 161 ਕੇਸ ਸਾਮਹਣੇ ਆਏ ਹਨ ਜਦੋਂਕਿ ਤਿੰਨ ਮੌਤਾਂ ਹੋਈਆਂ ਹਨ।
    • ·ਗਰੀਬ ਅਤੇ ਲੋੜਵੰਦਾਂ ਦੀ ਮਦਦ ਲਈ ਕਰਨਾਲ ਵਿੱਚ ‘ਅਡੋਪਟ ਅ ਫੈਮਿਲੀ’ ਯੋਜਨਾ ਸ਼ੁਰੂ, 15000 ਪਰਿਵਾਰਾਂ ਨੂੰ ਗੋਦ ਲੈਣ ਦਾ ਦਾਅਵਾ।
    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ
  8. ਖਾਸ ਰਿਸਟ ਬੈਂਡ ਰਾਹੀਂ ਟਰੈਕ ਕਰੇਗਾ ਦੱਖਣੀ ਕੋਰੀਆ

    ਕੋਰੋਨਾਵਾਇਰਸ ਸਬੰਧੀ ਹੁਣ ਤੱਕ ਦੁਨੀਆਂ ਦੇ ਵੱਖ-ਵੱਖ ਦੇਸਾਂ ਦੀ ਅਪਡੇਟ

    • ਦੱਖਣੀ ਕੋਰੀਆ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਨਜ਼ਰ ਰੱਖਣ ਲਈ ਖਾਸ ਰਿਸਟ ਬੈਂਡ ਦੇਵੇਗਾ।
    • ਸ਼ਾਹੀ ਪਰਿਵਾਰ ਨੇ ਕੋਰੋਨਾਵਾਇਰਸ ਦੌਰਾਨ ਗਰੀਬਾਂ ਦੀ ਮਦਦ ਕਰਨ ਵਾਲੇ ਸਿੱਖਾਂ ਦੀ ਤਸਵੀਰ ਸ਼ੇਅਰ ਕੀਤੀ।
    • ਅਮਰੀਕਾ ਵਿੱਚ ਇੱਕ ਦਿਨ ਵਿੱਚ 2104 ਮੌਤਾਂ ਹੋਈਆਂ ਹਨ।
    • ਇਟਲੀ ਨੇ ਤਿੰਨ ਹੋਰ ਹਫ਼ਤਿਆਂ ਲਈ ਲੌਕਡਾਊਨ ਨੂੰ ਵਧਾ ਦਿੱਤਾ ਹੈ, ਹਾਲਾਂਕਿ ਅਗਲੇ ਮੰਗਲਵਾਰ ਤੋਂ ਕੁਝ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਵੀ ਹੈ।
    • ਬ੍ਰਾਜ਼ੀਲ ਵਿੱਚ 1000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।
    • ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਅਧਿਕਾਰੀਆਂ ਨਾਲ ਬੈਠਕ ਦੌਰਾਨ N95 ਫੇਸ ਮਾਸਕ ਪਾਇਆ ਜਿਸ ਤੋਂ ਡਾਕਟਰ ਨਰਾਜ਼ ਹਨ।
    • ਸ਼ੁੱਕਰਵਾਰ ਨੂੰ ਚੀਨ ਵਿੱਚ ਕੋਰੋਨਾਵਾਇਰਸ ਨਾਲ ਲਾਗ ਦੇ 46 ਨਵੇਂ ਮਾਮਲੇ ਸਾਹਮਣੇ ਆਏ ਹਨ।
    • ਜਿਨ੍ਹਾਂ ਦਾ ਸਾਊਦੀ ਅਰਬ ਦਾ ਵੀਜ਼ਾ 25 ਫਰਵਰੀ ਤੋਂ 24 ਮਈ ਵਿਚਕਾਰ ਖ਼ਤਮ ਹੋ ਰਿਹਾ ਸੀ, ਉਨ੍ਹਾਂ ਨੂੰ ਬਿਨਾਂ ਕੋਈ ਫੀਸ ਦੇ ਤਿੰਨ ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ।
    South korea
    ਤਸਵੀਰ ਕੈਪਸ਼ਨ, ਦੱਖਣੀ ਕੋਰੀਆ ਦੇ ਅਧਿਕਾਰੀਆਂ ਮੁਤਾਬਕ ਜਿਹੜੇ 57,000 ਲੋਕਾਂ ਨੂੰ ਘਰਾਂ ਚ ਰਹਿਣ ਦੇ ਹੁਕਮ ਦਿੱਤੇ ਹਨ, ਕਈ ਉਸ ਦੀ ਉਲੰਘਣਾ ਕਰ ਰਹੇ ਹਨ
  9. ਕੋਰੋਨਾਵਾਇਰਸ: ਉਸ ਦਵਾਈ ਬਾਰੇ ਜਾਣੋ ਜਿਸ ਕਰਕੇ ਭਾਰਤ ਚਰਚਾ 'ਚ ਹੈ

  10. ਕੈਪਟਨ ਅਮਰਿੰਦਰ ਨੇ ਟੈਸਟਿੰਗ ਸਹੂਤਲਾਂ ਵਧਾਉਣ ਦੀ ਮੰਗ ਕੀਤੀ

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ PM ਮੋਦੀ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ-

    • ਲੌਕਡਾਊਨ ਕਾਰਨ ਕਾਫੀ ਦਿੱਕਤਾਂ ਆ ਰਹੀਆਂ ਹਨ ਪਰ ਭਾਰਤ ਚਾਂਸ ਨਹੀਂ ਲੈ ਸਕਦਾ।
    • ਪੰਜਾਬ ਵਿੱਚ ਪਹਿਲਾਂ ਹੀ 1 ਮਈ ਤੱਕ ਲੌਕਡਾਊਨ ਵਧਾ ਦਿੱਤਾ ਹੈ।
    • ਸਾਰੇ ਸਿੱਖਿਅਕ ਅਦਾਰੇ ਸੂਬੇ ਵਿੱਚ 30 ਜੂਨ ਤੱਕ ਬੰਦ ਰਹਿਣਗੇ। ਬੋਰਡ ਦੇ ਪੇਪਰ ਵੀ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੇ ਹਨ।
    • ਸਾਰੇ ਸਰਕਾਰੀ ਮੁਲਾਜਮਾਂ, ਪੁਲਿਸ ਅਧਿਕਾਰੀਆਂ, ਸੈਨੀਟੇਸ਼ਨ ਵਰਕਰਾਂ ਤੇ ਹੋਰਨਾਂ ਮੁਲਾਜ਼ਮਾਂ ਨੂੰ ਸਪੈਸ਼ਲ ਰਿਸਕ ਇੰਸ਼ੋਰੈਂਸ ਦਿੱਤਾ ਜਾਵੇ।
    • ਟੈਸਟਿੰਗ ਵਧਾਈ ਜਾਵੇ ਤੇ ਰੈਪਿਡ ਟੈਸਟਿੰਗ ਕੀਤੀ ਜਾਵੇ ਖਾਸ ਕਰਕੇ ਸੂਬੇ ਦੇ ਹੌਟਸਪੌਟ ਖੇਤਰਾਂ- ਨਵਾਂਸ਼ਹਿਰ, ਡੇਰਾ ਬੱਸੀ ਤੇ ਮੁਹਾਲੀ ਵਿੱਚ।
    • ਟੈਸਟਿੰਗ ਕਿੱਟਾਂ ਦੀ ਸਪਲਾਈ ਜਲਦੀ ਕੀਤੀ ਜਾਵੇ। ਪੰਜਾਬ ਨੇ ਆਈਸੀਐੱਮਆਰ ਤੋਂ 10 ਲੱਖ ਕਿੱਟਾਂ ਦੀ ਮੰਗ ਕੀਤੀ ਹੋਈ ਹੈ।
    • ਸਰਕਾਰੀ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਲਈ ਤੁਰੰਤ 500 ਕਰੋੜ ਰੁਪਏ ਦਿੱਤੇ ਜਾਣ।
    • ਉਦਯੋਗਿਕ ਕਰਜ਼ਿਆਂ ’ਤੇ ਛੇ ਮਹੀਨਿਆਂ ਲਈ ਵਸੂਲੀ ਮੁਲਤਵੀ ਕੀਤੀ ਜਾਵੇ ਅਤੇ ਵਿਆਜ ਅਤੇ ਜੁਰਮਾਨੇ ਮੁਆਫ ਕੀਤੇ ਜਾਣ।
    • 14ਵੇਂ ਵਿੱਤ ਕਮਿਸ਼ਨ ਦੀ ਗਰਾਂਟ ਨੂੰ ਐਮਰਜੈਂਸੀ ਰਾਹਤ ਲਈ ਵਰਤਣ ਦੀ ਇਜਾਜ਼ਤ ਦਿੱਤੀ ਜਾਵੇ।
    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  11. ਦੇਸ ਵਿੱਚ ਘੱਟੋ-ਘੱਟ 14 ਦਿਨਾਂ ਲਈ ਲੌਕਡਾਊਨ ਵਧੇ- ਕੈਪਟਨ ਅਮਰਿੰਦਰ ਸਿੰਘ

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਪੂਰੇ ਦੇਸ ਵਿੱਚ ਘੱਟੋ-ਘੱਟ 14 ਦਿਨਾਂ ਲਈ ਲੌਕਡਾਊਨ ਵਧਾਉਣ ਦੀ ਅਪੀਲ ਕੀਤੀ।

    ਪਰ ਨਾਲ ਹੀ ਸਨਅਤ ਅਤੇ ਖੇਤੀਬਾੜੀ ਸੈਕਟਰ ਨੂੰ ਛੋਟ ਦੀ ਅਪੀਲ ਕੀਤੀ। ਉਨ੍ਹਾਂ ਨੇ ਰੈਪਿਡ ਟੈਸਟਿੰਗ ਕਿਟ ਦੀ ਵੀ ਮੰਗ ਕੀਤੀ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  12. ਲੌਕਡਾਊਨ ਦੌਰਾਨ ਘਰੇਲੂ ਹਿੰਸਾ ਦੀ ਸ਼ਿਕਾਇਤ ਲਈ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਨੇ ਲਾਂਚ ਕੀਤਾ ਨੰਬਰ

    ਨੈਸ਼ਨਲ ਕਮਿਸ਼ਨ ਫਾਰ ਵੂਮੈਨ (ਐਨਸੀਡਬਲੂ) ਨੇ ਘਰੇਲੂ ਹਿੰਸਾ ਦੇ ਮਾਮਲਿਆਂ ਦੀ ਰਿਪੋਰਟ ਕਰਨ ਲਈ ਸ਼ੁੱਕਰਵਾਰ ਨੂੰ ਇੱਕ ਵਟਸਐਪ ਨੰਬਰ ਲਾਂਚ ਕੀਤਾ।

    ਕੋਰੋਨਵਾਇਰਸ ਕਾਰਨ ਹੋਏ ਲੌਕਡਾਊਨ ਦੌਰਾਨ ਇਨ੍ਹਾਂ ਮਾਮਲਿਆਂ ਵਿੱਚ ਵਾਧਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

    ਐਨਸੀਡਬਲਯੂ ਨੇ ਕਿਹਾ ਕਿ ਵਟਸਐਪ ਨੰਬਰ 7217735372 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਆਨਲਾਈਨ ਸ਼ਿਕਾਇਤ ਕਰਨ ਲਈ ਲਿੰਕ ਅਤੇ ਈਮੇਲ ਜੋ ਪਹਿਲਾਂ ਸੀ ਉਹ ਵੀ ਚੱਲ ਰਹੇ ਹਨ।

    ਇਹ ਨੰਬਰ ਸਿਰਫ਼ ਲੌਕਡਾਊਨ ਦੇ ਸਮੇਂ ਲਈ ਹੀ ਲਾਂਚ ਕੀਤਾ ਗਿਆ ਹੈ।

    Coronavirus

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ
  13. ਅਰਵਿੰਦ ਕੇਜਰੀਵਾਲ ਨੇ 30 ਅਪ੍ਰੈਲ ਤੱਕ ਲੌਕਡਾਊਨ ਵਧਾਉਣ ਦਾ ਸੁਝਾਅ ਦਿੱਤਾ

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਲੌਕਡਾਊਨ ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਜਾਵੇ।

    ਪ੍ਰਧਾਨ ਮੰਤਰੀ ਨਾਲ ਮੁੱਖ ਮੰਤਰੀਆਂ ਦੀ ਬੈਠਕ ਵਿੱਚ ਉਨ੍ਹਾਂ ਨੇ ਇਹ ਸੁਝਾਅ ਦਿੱਤਾ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  14. ਜੇ ਲੱਗੇ ਕੋਰੋਨਾਵਾਇਰਸ ਹੈ ਤਾਂ ਕੀ ਕਰਨਾ ਚਾਹੀਦਾ ਹੈ?

    ਜੇਕਰ ਤੁਸੀਂ ਹਾਲ ਹੀ ਵਿੱਚ ਕੋਰੋਨਾਵਾਇਰਸ ਪ੍ਰਭਾਵਿਤ ਖੇਤਰਾਂ ਦੀ ਯਾਤਰਾ ਕੀਤੀ ਹੈ ਜਾਂ ਕਿਸੇ ਅਜਿਹੇ ਵਿਅਕਤੀ ਦੇ ਸੰਪਰਕ ਵਿੱਚ ਆਏ ਹੋ ਜੋ ਹਾਲ ਹੀ ਵਿੱਚ ਅਜਿਹੇ ਥਾਵਾਂ 'ਤੇ ਗਿਆ ਹੋਵੇ, ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ?

    ਪੂਰੀ ਜਾਣਕਾਰੀ ਲਈ ਇਸ ਲਿੰਕ 'ਤੇ ਕਲਿੱਕ ਕਰੋ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਕੋਰੋਨਾਵਾਇਰਸ ਦੇ ਲੱਛਣ
  15. ਪੀਐੱਮ ਮੋਦੀ ਨੇ ਕੱਪੜੇ ਦਾ ਮਾਸਕ ਪਾ ਕੇ ਮੁੱਖ-ਮੰਤਰੀਆਂ ਨਾਲ ਬੈਠਕ ਸ਼ੁਰੂ ਕੀਤੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾਵਾਇਰਸ ਦੇ ਇਨਫੈਕਸ਼ਨ ਸਬੰਧੀ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕਰ ਰਹੇ ਹਨ।

    ਇਸ ਬੈਠਕ ਵਿੱਚ ਪੀਐੱਮ ਮੋਦੀ ਨੇ ਕੱਪੜੇ ਦਾ ਮਾਸਕ ਪਾਇਆ ਹੋਇਆ ਹੈ।

    ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਵੀ ਮਾਸਕ ਪਾਇਆ ਹੋਇਆ ਹੈ। ਬੈਠਕ ਵਿੱਚ ਲੌਕਡਾਊਨ ਤੇ ਕੋਈ ਅਹਿਮ ਫੈਸਲੇ ਦੀ ਉਮੀਦ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  16. ਸ਼ਾਹੀ ਪਰਿਵਾਰ ਨੇ ਕੋਰੋਨਾਵਾਇਰਸ ਦੌਰਾਨ ਗਰੀਬਾਂ ਦੀ ਮਦਦ ਕਰਨ ਵਾਲੇ ਸਿੱਖਾਂ ਦੀ ਤਸਵੀਰ ਸ਼ੇਅਰ ਕੀਤੀ

    ਕੋਰੋਨਾਵਾਇਰਸ ਦੌਰਾਨ ਗਰੀਬਾਂ ਦੀ ਮਦਦ ਕਰਦਿਆਂ ਕੁੱਝ ਤਸਵੀਰਾਂ ਰਾਇਲ ਫੈਮਿਲੀ ਨੇ ਟਵੀਟ ਕੀਤੀਆਂ ਹਨ।

    ਉਨ੍ਹਾਂ ਟਵੀਟ ਕਰਦਿਆਂ ਲਿਖਿਆ, “ਇਸ ਮਹਾਂਮਾਰੀ ਦੌਰਾਨ ਫੂਡਹੀਰੋ ਭਾਈਚਾਰਿਆਂ ਦੀ ਮਦਦ ਕਰ ਰਹੇ ਹਨ। ਖਾਲਸਾ ਏਡ ਕੈਨੇਡਾ ਵਿੱਚ ਲੋੜਵੰਦਾਂ ਅਤੇ ਸੈਲਫ਼-ਆਈਸੋਲੇਟ ਲੋਕਾਂ ਨੂੰ ਖਾਣ-ਪੀਣ ਦਾ ਸਮਾਨ ਵੰਡ ਰਹੇ ਹਨ।”

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  17. ਪੰਜਾਬ ਪੁਲਿਸ ਨੇ ਸਿਖਸ ਫਾਰ ਜਸਟਿਸ ਤੇ ਗੁਰਪਤਵੰਤ ਪਨੂੰ ਖਿਲਾਫ਼ ਮਾਮਲਾ ਦਰਜ ਕੀਤਾ

    ਪੰਜਾਬ ਪੁਲਿਸ ਨੇ ਗੁਰਪਤਵੰਤ ਸਿੰਘ ਪਨੂੰ ਅਤੇ ਉਸ ਦੀ ਪਾਬੰਦੀਸ਼ੁਦਾ ਸੰਸਥਾ ਸਿਖਸ ਫਾਰ ਜਸਟਿਸ ਖਿਲਾਫ਼ ਮਾਮਲਾ ਦਰਜ ਕੀਤਾ ਹੈ।

    ਉਸ 'ਤੇ ਕਰਫਿਊ ਜਾਂ ਲੌਕਡਾਊਨ ਦੌਰਾਨ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਭੜਕਾਉਣ ਦੇ ਇਲਜਾਮ ਹਨ।

    ਪਨੂੰ ਅਤੇ ਅਮਰੀਕਾ ਅਧਾਰਤ ਐਸਐਫਜੇ ਦੇ ਖਿਲਾਫ ਆਈਪੀਸੀ ਦੀ ਧਾਰਾ 124 ਏ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ,1967 ਦੀ ਧਾਰਾ 10 (ਏ) ਅਤੇ 13 (1) ਦੇ ਤਹਿਤ ਕੇਸ ਦਰਜ ਕੀਤੇ ਗਏ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  18. ਕੋਰੋਨਾਵਾਇਰਸ ਕੀ ਹੈ ਅਤੇ ਕਿਵੇਂ ਫੈਲਦਾ ਹੈ?

    ਕੋਰੋਨਾਵਾਇਰਸ ਕੋਵਿਡ-19 ਇੱਕ ਤੋਂ ਦੂਜੇ ਵਿਅਕਤੀ ਤੱਕ ਫ਼ੈਲਦਾ ਹੈ। ਇਹ ਖੰਘਣ ਤੇ ਛਿੱਕਣ ਸਮੇਂ ਨਿਕਲਦੇ ਛਿੱਟਿਆਂ ਰਾਹੀਂ ਫ਼ੈਲਦਾ ਹੈ। ਜਦੋਂ ਦੂਜਾ ਵਿਅਕਤੀ ਇਨ੍ਹਾਂ ਤੁਪਕਿਆਂ ਨੂੰ ਸਾਹ ਰਾਹੀਂ ਅੰਦਰ ਲੈ ਲੈਂਦਾ ਹੈ।

    ਹੋਰ ਵੀ ਕਈ ਤਰੀਕੇ ਹਨ ਜਿਸ ਨਾਲ ਕੋਰੋਨਾਵਾਇਰਸ ਫੈਲ ਸਕਦਾ ਹੈ। ਜਾਣਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

    Coronavirus
    ਤਸਵੀਰ ਕੈਪਸ਼ਨ, ਕੋਰੋਨਾਵਾਇਰਸ ਤੋਂ ਬਚਣ ਲਈ ਸੋਸ਼ਲ ਡਿਸਟੈਂਸਿੰਗ ਬਹੁਤ ਜ਼ਰੂਰੀ ਹੈ
  19. ਸਾਊਦੀ ਅਰਬ ਨੇ ਬਿਨਾ ਫੀਸ ਤਿੰਨ ਮਹੀਨੇ ਲਈ ਵਧਾਇਆ ਵੀਜ਼ਾ

    ਸਾਊਦੀ ਪ੍ਰੈਸ ਏਜੰਸੀ ਅਨੁਸਾਰ, ਜਿਨ੍ਹਾਂ ਦਾ ਸਾਊਦੀ ਅਰਬ ਦਾ ਵੀਜ਼ਾ 25 ਫਰਵਰੀ ਤੋਂ 24 ਮਈ ਵਿਚਕਾਰ ਖ਼ਤਮ ਹੋ ਰਿਹਾ ਸੀ, ਉਨ੍ਹਾਂ ਨੂੰ ਬਿਨਾਂ ਕੋਈ ਫੀਸ ਦੇ ਤਿੰਨ ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ।

    ਸਾਊਦੀ ਵਿੱਚ ਕੋਰੋਨਾਵਾਇਰਸ ਦੀ ਲਾਗ ਨੂੰ ਰੋਕਣ ਲਈ ਕਈ ਕਦਮ ਚੁੱਕੇ ਗਏ ਹਨ। ਵੱਡੇ ਸ਼ਹਿਰਾਂ ਵਿੱਚ ਕਰਫਿਊਲਗਾ ਦਿੱਤਾ ਗਿਆ ਹੈ ਅਤੇ ਯਾਤਰਾ ’ਤੇ ਵੀ ਪਾਬੰਦੀ ਲਾਈ ਗਈ ਹੈ। ਸਾਊਦੀ ਪ੍ਰੈਸ ਏਜੰਸੀ ਅਨੁਸਾਰ ਵੀਜ਼ਾ ਧਾਰਕਾਂ ਨੂੰ ਮਿਆਦ ਵਧਾਉਣ ਲਈ ਕਿਸੇ ਵੀ ਦਫ਼ਤਰ ਵਿੱਚ ਨਹੀਂ ਜਾਣਾ ਪਏਗਾ।

  20. ਕੋਰੋਨਾਵਾਇਰਸ ਨਾਲ ਸਬੰਧਤ ਦੇਸ, ਦੁਨੀਆਂ, ਪੰਜਾਬ ਦੀ ਅਪਡੇਟ

    ਜਿਹੜੇ ਦਰਸ਼ਕ ਹੁਣੇ ਸਾਡੇ ਨਾਲ ਜੁੜੇ ਹਨ, ਉਨ੍ਹਾਂ ਲਈ ਦੇਸ, ਦੁਨੀਆਂ ਅਤੇ ਪੰਜਾਬ ਦੀ ਅਪਡੇਟ

    • ਜੌਹਨ ਹੌਪਕਿਨਸ ਯੂਨੀਵਰਸਿਟੀ ਮੁਤਾਬਕ ਕੋਰੋਨਾਵਾਇਰਸ ਕਰਕੇ ਹੁਣ ਤੱਕ ਦੁਨੀਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋ ਗਈ ਹੈ।
    • ਦੁਨੀਆਂ ਭਰ ਵਿੱਚ ਹੁਣ ਤੱਕ ਕੁੱਲ 1,681,964 ਕੋਰੋਨਾਵਾਇਰਸ ਪੌਜਿਟਿਵ ਮਾਮਲੇ ਸਾਹਮਣੇ ਆ ਗਏ ਹਨ।
    • ਅਮਰੀਕਾ ਅਜਿਹਾ ਮੁਲਕ ਬਣ ਗਿਆ ਹੈ ਜਿੱਥੇ 24 ਘੰਟੇ ਵਿੱਚ ਕੋਰੋਨਾਵਾਇਰਸ ਕਾਰਨ ਸਭ ਤੋਂ ਵੱਧ ਮੌਤਾਂ 2108 ਹੋਈਆਂ ਹਨ।
    • ਫਰਾਂਸ ਵਿੱਚ ਕੋਰੋਨਾਵਿਰਸ ਨਾਲ ਹੁਣ ਤੱਕ ਮੌਤਾਂ ਦਾ ਅੰਕੜਾ 13 ਤੋਂ ਪਾਰ ਹੋ ਗਾ ਹੈ ਅਤੇ ਉੱਥੇ ਪਿਛਲੇ 24 ਘੰਟਿਆਂ ਵਿੱਚ 1000 ਲੋਕਾਂ ਦੀ ਮੌਤ ਹੋ ਗਈ ਹੈ।
    • ਇਟਲੀ ਨੇ ਤਿੰਨ ਹੋਰ ਹਫ਼ਤਿਆਂ ਲਈ ਲੌਕਡਾਊਨ ਨੂੰ ਵਧਾ ਦਿੱਤਾ ਹੈ, ਹਾਲਾਂਕਿ ਅਗਲੇ ਮੰਗਲਵਾਰ ਤੋਂ ਕੁਝ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਵੀ ਹੈ।
    • ਬ੍ਰਾਜ਼ੀਲ ਵਿੱਚ ਵੀ ਕੋਵਿਡ-19 ਨਾਲ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।
    • ਭਾਰਤ ਵਿੱਚ ਕੋਰੋਵਾਇਰਸ ਦੇ ਮਾਮਲੇ ਵੱਧ ਕੇ 7447 ਹੋ ਗਏ ਹਨ ਅਤੇ 239 ਮੌਤਾਂ ਹੋ ਗਈਆਂ ਹਨ।
    • ਪੰਜਾਬ ਵਿੱਚ ਲੌਕਡਾਊਨ ਅਤੇ ਕਰਫਿਊ 1 ਮਈ 2020 ਤੱਕ ਵਧਾ ਦਿੱਤਾ ਗਿਆ ਹੈ।
    • ਪੰਜਾਬ ਵਿੱਚ 9 ਅਪ੍ਰੈਲ ਤੱਕ ਪੌਜ਼ਿਟਿਵ ਕੇਸਾਂ ਦੀ ਗਿਣਤੀ 151 ਹੈ ਜਦੋਂਕਿ 11 ਮੌਤਾਂ ਹੋਈਆਂ ਹਨ।
    • ਹਰਿਆਣਾ ਵਿੱਚ ਕੋਰੋਨਾਵਾਇਰਸ 161 ਕੇਸ ਸਾਮਹਣੇ ਆਏ ਹਨ ਜਦੋਂਕਿ ਤਿੰਨ ਮੌਤਾਂ ਹੋਈਆਂ ਹਨ।
    coronavirus

    ਤਸਵੀਰ ਸਰੋਤ, Reuters

    ਤਸਵੀਰ ਕੈਪਸ਼ਨ, ਨਿਊ ਯਾਰਕ ਦੇ ਰੈਫਰਿਜਰੇਟਰ ਟਰੈਕਟਰਾਂ ਵਿੱਚ ਅਸਥਾਈ ਤੌਰ 'ਤੇ ਲਾਸ਼ਾਂ ਰੱਖੀਆਂ ਜਾ ਰਹੀਆਂ ਹਨ