ਕੋਰੋਨਾਵਾਇਰਸ ਨਾਲ ਲੜਨ ਲਈ ਗੂਗਲ ਅਤੇ ਐੱਪਲ ਹੋਏ ਇਕੱਠੇ
ਐੱਪਲ ਅਤੇ ਗੂਗਲ ਕੋਰੋਨਾਵਾਇਰਸ ਦਾ ਮੁਕਾਬਲਾ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ।
ਇਹ ਦੋਵੇਂ ਕੰਪਨੀਆਂ ਮਿਲ ਕੇ ਇੱਕ ਅਜਿਹੀ ਤਕਨੀਕ 'ਤੇ ਕੰਮ ਕਰ ਰਹੀਆਂ ਹਨ ਜੋ ਲੋਕਾਂ ਨੂੰ ਸੁਚੇਤ ਕਰੇਗੀ।
ਜੇ ਕੋਈ ਵਿਅਕਤੀ ਕਿਸੇ ਵਿਅਕਤੀ ਜਾਂ ਲੋਕਾਂ ਨਾਲ ਸੰਪਰਕ ਵਿੱਚ ਆਉਂਦਾ ਹੈ ਜੋ ਕੋਰੋਨਾਵਾਇਰਸ ਦੀ ਲਾਗ ਵਿੱਚ ਹਨ ਤਾਂ ਇਹ ਤਕਨੀਕ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਕੰਮ ਕਰੇਗੀ।
ਦੋਹਾਂ ਕੰਪਨੀਆਂ ਨੇ ਦਾਅਵਾ ਕੀਤਾ ਹੈ ਕਿ ਕਿਸੇ ਦੀ ਵੀ ਜੀਪੀਐੱਸ ਲੋਕੇਸ਼ਨ ਜਾਂ ਨਿੱਜੀ ਡਾਟਾ ਰਿਕਾਰਡ ਨਹੀਂ ਕੀਤਾ ਜਾਵੇਗਾ।

ਤਸਵੀਰ ਸਰੋਤ, Getty Images




