ਗੁਜਰਾਤ ਵਿੱਚ ਕੋਰੋਨਾਵਾਇਰਸ ਦੇ 105 ਨਵੇਂ ਮਾਮਲੇ
ਗੁਜਰਾਤ ਵਿੱਚ ਕੋਰੋਨਾਵਾਇਰਸ ਦੇ 105 ਨਵੇਂ ਪੌਜ਼ਿਟਿਵ ਮਾਮਲੇ ਸਾਹਮਣੇ ਆਏ ਹਨ।
ਇਸ ਤਰ੍ਹਾਂ ਗੁੁਜਰਾਤ ਵਿੱਚ ਕੋਰੋਨਾਵਾਇਰਸ ਦੇ ਕੁੱਲ 871 ਮਾਮਲੇ ਹੋ ਗਏ ਹਨ।
ਸੂਬੇ ਵਿੱਚ ਮ੍ਰਿਤਕਾਂ ਦੀ ਗਿਣਤੀ 36 ਹੋਈ।
You’re viewing a text-only version of this website that uses less data. View the main version of the website including all images and videos.
ਕੌਮਾਂਤਰੀ ਮੁਦਰਾ ਕੋਸ਼ ਦੀ ਵਿਕਾਸ ਨੂੰ ਲੈ ਕੇ ਚਿਤਾਵਨੀ, ਅਮਰੀਕਾ ਵਿੱਚ ਇਸ ਵੇਲੇ ਤਕਰੀਬਨ 6 ਲੱਖ 35 ਹਜ਼ਾਰ ਤੋਂ ਵੱਧ ਮਾਮਲੇ ਅਤੇ 30 ਹਜ਼ਾਰ ਤੋਂ ਜ਼ਿਆਦਾ ਮੌਤਾਂ
ਗੁਜਰਾਤ ਵਿੱਚ ਕੋਰੋਨਾਵਾਇਰਸ ਦੇ 105 ਨਵੇਂ ਪੌਜ਼ਿਟਿਵ ਮਾਮਲੇ ਸਾਹਮਣੇ ਆਏ ਹਨ।
ਇਸ ਤਰ੍ਹਾਂ ਗੁੁਜਰਾਤ ਵਿੱਚ ਕੋਰੋਨਾਵਾਇਰਸ ਦੇ ਕੁੱਲ 871 ਮਾਮਲੇ ਹੋ ਗਏ ਹਨ।
ਸੂਬੇ ਵਿੱਚ ਮ੍ਰਿਤਕਾਂ ਦੀ ਗਿਣਤੀ 36 ਹੋਈ।
ਜੇਕਰ ਤੁਸੀਂ ਹਾਲ ਹੀ ਵਿੱਚ ਕੋਰੋਨਾਵਾਇਰਸ ਪ੍ਰਭਾਵਿਤ ਖੇਤਰਾਂ ਦੀ ਯਾਤਰਾ ਕੀਤੀ ਹੈ ਜਾਂ
ਕਿਸੇ ਅਜਿਹੇ ਵਿਅਕਤੀ ਦੇ ਸੰਪਰਕ ਵਿੱਚ ਆਏ ਹੋ ਜੋ ਹਾਲ ਹੀ ਵਿੱਚ ਅਜਿਹੇ ਥਾਵਾਂ 'ਤੇ ਗਿਆ ਹੋਵੇ, ਤਾਂ ਤੁਹਾਨੂੰ ਕੀ ਕਰਨਾ ਚਾਹੀਦਾ ਹੈ?
ਘਰ ਦੇ ਅੰਦਰ ਰਹੋ ਅਤੇ ਦੂਜੇ ਲੋਕਾਂ ਦੇ ਸੰਪਰਕ ਵਿੱਚ ਆਉਣ ਤੋਂ ਬਚੋ। ਪੂਰੀ ਖ਼ਬਰ ਪੜ੍ਹਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਰਾਜਸਥਾਨ ਵਿੱਚ ਕੋਰੋਨਾਵਾਇਰਸ ਦੇ 25 ਨਵੇਂ ਪੌਜ਼ਿਟਿਵ ਮਾਮਲੇ ਸਾਹਮਣੇ ਆਏ।
ਇਸ ਤਰ੍ਹਾਂ ਰਾਜਸਥਾਨ ਵਿੱਚ ਕੋਰੋਨਾਵਾਇਰਸ ਦੇ ਕੁੱਲ ਮਾਮਲੇ 1101 ਹੋ ਗਏ ਹਨ।
ਕੋਵਿਡ-19 ਇੱਕ ਤੋਂ ਦੂਜੇ ਵਿਅਕਤੀ ਤੱਕ ਫ਼ੈਲਦਾ ਹੈ। ਇਹ ਖੰਘਣ ਤੇ ਛਿੱਕਣ ਸਮੇਂ ਨਿਕਲਦੇ ਛਿੱਟਿਆਂ ਰਾਹੀਂ ਫ਼ੈਲਦਾ ਹੈ।
ਜਦੋਂ ਦੂਜਾ ਵਿਅਕਤੀ ਇਨ੍ਹਾਂ ਤੁਪਕਿਆਂ ਨੂੰ ਸਾਹ ਰਾਹੀਂ ਅੰਦਰ ਲੈ ਲੈਂਦਾ ਹੈ।
ਕੋਰੋਨਾਵਾਇਰਸ ਤੋਂ ਬਚਣ ਲਈ ਕਿਹੜੀ-ਕਿਹੜੀ ਸਾਵਧਾਨੀ ਵਰਤਣੀ ਚਾਹੀਦੀ ਹੈ, ਜਾਣਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
10 ਦਿਨਾਂ ਵਿੱਚ ਪ੍ਰਸ਼ਾਸਨ ਨੇ ਸੜਕਾਂ 'ਤੇ ਸੁੱਟੀਆਂ ਕਰੀਬ 300 ਲਾਸ਼ਾਂ ਚੁੱਕੀਆਂ ਹਨ ਪਰ ਜੋ ਲੋਕ ਹਸਪਤਾਲ 'ਚ ਮਰ ਜਾਂਦੇ ਹਨ, ਉਨ੍ਹਾਂ ਦੀ ਲਾਸ਼ ਲੈਣਾ ਵੀ ਵੱਡਾ ਸੰਘਰਸ਼ ਹੈ।
ਗੁਆਇਆਕਿਲ ਵਿੱਚ ਹੁਣ ਲੱਕੜ ਦੇ ਤਾਬੂਤ ਵੀ ਨਹੀਂ ਬਚੇ। ਕਈ ਲਾਸ਼ਾਂ ਨੂੰ ਗੱਤੇ ਦੇ ਬਕਸਿਆਂ ਵਿੱਚ ਦਫ਼ਨਾਇਆ ਜਾ ਰਿਹਾ ਹੈ।
ਪਾਕਿਸਤਾਨ ਨੇ ਇੱਕ ਦਰਜਨ ਤੋਂ ਵੱਧ ਸਨਅਤੀ ਖੇਤਰਾਂ ਵਿੱਚ ਪਾਬੰਦੀਆਂ ਵਿੱਚ ਢਿੱਲ ਦੇ ਦਿੱਤੀ ਹੈ।
ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਇਨ੍ਹਾਂ ਉਦਯੋਗਾਂ ਵਿੱਚ ਉਸਾਰੀ, ਸੀਮਿੰਟ, ਖਾਦ, ਈ-ਕਾਮਰਸ, ਪੈਕੇਜਿੰਗ ਨਿਰਮਾਤਾ ਅਤੇ ਕੁਝ ਹੋਰ ਛੋਟੇ ਕਾਰੋਬਾਰ ਸ਼ਾਮਲ ਹਨ।
ਜਿਹੜੇ ਲੋਕ ਹੁਣੇ ਸਾਡੇ ਨਾਲ ਜੁੜੇ ਹਨ, ਉਨ੍ਹਾਂ ਲਈ ਕੋਰੋਨਾਵਾਇਰਸ ਸਬੰਧੀ ਹੁਣ ਤੱਕ ਦੀ ਜਾਣਕਾਰੀ
ਕੋਰੋਨਾਵਾਇਰਸ ਤੋਂ ਬਚਣ ਲਈ ਵਾਰ-ਵਾਰ ਮਾਸਕ ਪਾਉਣ ਦਾ ਸੁਝਾਅ ਦਿੱਤਾ ਜਾਂਦਾ ਹੈ।
ਭਾਰਤ ਦੇ ਸਿਹਤ ਮੰਤਰਾਲੇ ਵੱਲੋਂ ਗਰ ਵਿੱਚ ਬਣਿਆ ਮਾਸਕ ਪਾਉਣ ਦੀ ਸਲਾਹ ਵੀ ਦਿੱਤੀ ਗਈ ਹੈ।
ਆਖਿਰ ਇੰਨਾ ਜ਼ਰੂਰੀ ਕਿਉਂ ਹੈ ਮਾਸਕ ਪਾਉਣਾ, ਇਹ ਵੀਡੀਓ ਦੇਖੋ ਅਤੇ ਜਾਣੋ।
ਦਿ ਇੰਡੀਅਨ ਐਕਸਪ੍ਰੈਸ ਮੁਤਾਬਕ ਦਿੱਲੀ ਵਿੱਚ ਇੱਕ ਪੀਜਾ ਡਿਲੀਵਰੀ ਕਰਨ ਵਾਲੇ ਵਿਅਕਤੀ ਦੇ ਕੋਰੋਨਾਵਾਇਰਸ ਪੌਜ਼ਿਟਿਵ ਪਾਏ ਜਾਣ ਤੋਂ ਬਾਅਦ 72 ਲੋਕਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਦਿ ਇੰਡੀਅਨ ਐਕਸਪ੍ਰੈਸ ਮੁਤਾਬਕ ਹਾਲੇ ਤੱਕ ਕਿਸੇ ਦਾ ਵੀ ਟੈਸਟ ਨਹੀਂ ਹੋਇਆ ਹੈ।
ਅਧਿਕਾਰੀਆਂ ਮੁਤਾਬਕ “ਇਹ ਸਾਰੇ ਲੋਕ ਘਰ ਵਿੱਚ ਹੀ ਕੁਆਰੰਟਾਈਨ ਕੀਤੇ ਗਏ ਹਨ। ਜੇ ਕੋਰੋਨਾਵਾਇਰਸ ਦੇ ਲੱਛਣ ਪਾਏ ਜਾਂਦੇ ਹਨ ਤਾਂ ਹੀ ਟੈਸਟ ਕੀਤੇ ਜਾਣਗੇ।”
ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਨੂੰ ਕੋਰੋਨਾਵਾਇਰਸ ਦਾ ਹੌਟਸਪੋਟ ਐਲਾਨ ਦਿੱਤਾ ਹੈ।
ਸਿਹਤ ਮੰਤਰਾਲੇ ਨੇ ਮੁੱਖ ਤੌਰ 'ਤੇ ਭਾਰਤ ਦੇ ਜ਼ਿਲ੍ਹਿਆਂ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਹੈ।
ਪੰਜਾਬ ਦੇ ਕਿਹੜੇ ਜ਼ਿਲ੍ਹੇ ਹੌਟਸਪੋਟ ਬਣੇ ਤੇ ਕਿਹੜੇ ਜ਼ਿਲ੍ਹਿਆਂ ਦੇ ਕੁਝ ਕਲਸਟਰ ਹੀ ਹੌਟਸਪੋਟ ਬਣੇ, ਜਾਣਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਵਿਗਿਆਨੀ ਟੀਕਾ ਲੱਭਣ ਲਈ ਦਿਨ-ਰਾਤ ਲੱਗੇ ਹੋਏ ਹਨ ਪਰ ਹਾਲੇ ਤੱਕ ਕਾਮਯਾਬੀ ਨਹੀਂ ਮਿਲੀ ਹੈ।
ਇਸ ਵਿਚਾਲੇ ਉਮੀਦ ਦੀ ਕਿਰਨ ਕੇਰਲ ਸੂਬੇ ਤੋਂ ਨਜ਼ਰ ਆ ਰਹੀ ਹੈ।
ਪੂਰੀ ਖ਼ਬਰ ਪੜ੍ਹਣ ਲਈ ਇਸ ਲਿੰਕ ’ਤੇ ਕਲਿੱਕ ਕਰੋ।
ਭਾਰਤ ਦੇ ਸਿਹਤ ਮੰਤਰਾਲੇ ਮੁਤਾਬਕ ਭਾਰਤ ਵਿੱਚ ਕੋਰੋਨਾਵਾਇਰਸ ਦੇ ਕੁੱਲ ਪੌਜ਼ਿਟਿਵ ਮਾਮਲਿਆਂ ਦੀ ਗਿਣਤੀ 12,380 ਹੋ ਗਈ ਹੈ।
414 ਮਰੀਜਾਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਹੁਣ ਤੱਕ 1489 ਮਰੀਜ਼ ਠੀਕ ਹੋ ਚੁੱਕੇ ਹਨ।
ਚੀਨ ਵਿੱਚ ਸ਼ੈਨਜੈਨ ਤੋਂ ਬਾਅਦ ਜੁਹਾਈ ਸੂਬੇ ਨੇ ਵੀ ਕੁੱਤਿਆਂ ਅਤੇ ਬਿੱਲੀਆਂ ਦੇ ਮੀਟ ਖਾਣ 'ਤੇ ਪਾਬੰਦੀ ਲਾ ਦਿੱਤੀ ਹੈ।
ਪਾਬੰਦੀ ਲਾਉਣ ਵਾਲਾ ਇਹ ਚੀਨ ਦਾ ਦੂਜਾ ਸ਼ਹਿਰ ਹੈ।
ਦੋਹਾਂ ਸੂਬਿਆਂ ਵਿੱਚ ਇਹ ਨਿਯਮ 1 ਮਈ ਤੋਂ ਲਾਗੂ ਹੋਵੇਗਾ।
ਜੌਹਨ ਹੌਪਕਿਨਜ਼ ਯੂਨਿਵਰਸਿਟੀ ਮੁਤਾਬਕ ਕੋਰੋਨਾਵਾਇਰਸ ਕਾਰਨ ਦੁਨੀਆਂ ਭਰ ਵਿੱਚ ਹੁਣ ਤੱਕ ਇੱਕ ਲੱਖ 36 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਹੈ।
ਸਭ ਤੋਂ ਵੱਧ ਮੌਤਾਂ ਅਮਰੀਕੀ ਵਿੱਚ ਹੋਈਆਂ ਹਨ।
ਜੌਹਨ ਹੌਪਕਿਨਜ਼ ਯੂਨਿਵਰਸਿਟੀ ਦੇ ਤਾਜ਼ਾ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਮਰਨ ਵਾਲਿਆਂ ਦੀ ਗਿਣਤੀ 30 ਹਜ਼ਾਰ ਤੋਂ ਪਾਰ ਹੋ ਗਈ ਹੈ।
ਅਮਰੀਕਾ ਵਿੱਚ ਹੁਣ ਤੱਕ ਕੋਰੋਨਾਵਾਇਰਸ ਦੇ ਕੁੱਲ 6 ਲੱਖ 37 ਹਜ਼ਾਰ 716 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ.) ਦਾ ਕਹਿਣਾ ਹੈ ਕਿ ਏਸ਼ੀਆ ਦਾ ਆਰਥਿਕ ਵਿਕਾਸ ਇਸ ਸਾਲ 60 ਸਾਲਾਂ ਵਿੱਚ ਪਹਿਲੀ ਵਾਰ ਰੁੱਕ ਜਾਏਗਾ।
ਵਿਕਾਸ ਦੀ ਕਮੀ ਗਲੋਬਲ ਵਿੱਤੀ ਸੰਕਟ (4.7%) ਜਾਂ ਏਸ਼ੀਆਈ ਵਿੱਤੀ ਸੰਕਟ (1.3%) ਦੌਰਾਨ ਸਾਲਾਨਾ ਔਸਤ ਵਿਕਾਸ ਦਰ ਨਾਲੋਂ ਵੀ ਮਾੜੀ ਹੋਵੇਗੀ।ਆਈਐੱਮਐੱਫ ਨੇ ਅੱਗੇ ਕਿਹਾ ਕਿ ਜੇ ਕੰਟੇਨਮੈਂਟ ਨੀਤੀਆਂ ਅਸਰਦਾਰ ਹੁੰਦੀਆਂ ਹਨ ਤਾਂ 2021 ਵਿੱਚ ਸੁਧਾਰ ਹੋਵੇਗਾ।
ਜਰਮਨੀ ਦੀ ਚਾਂਸਲਰ ਏਂਗੇਲਾ ਮਾਰਕਲ ਨੇ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ ਦੇ ਇਨਫੈਕਸ਼ਨ ਨੂੰ ਰੋਕਣ ਲਈ ਚੱਲ ਰਹੀਆਂ ਪਾਬੰਦੀਆਂ ਹੌਲੀ-ਹੌਲੀ ਖ਼ਤਮ ਕੀਤੀਆਂ ਜਾਣਗੀਆਂ।
ਹਾਲਾਂਕਿ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਘੱਟੋ-ਘੱਟ ਤਿੰਨ ਮਈ ਤੱਕ ਲਾਗੂ ਰਹਿਣਗੇ।
ਇਸ ਦੇ ਨਾਲ ਹੀ ਸਾਰੇ ਨਾਗਰਿਕਾਂ ਨੂੰ ਜਨਤਕ ਥਾਵਾਂ 'ਤੇ ਫੇਸ ਮਾਸਕ ਪਾਉਣ ਦੀ ਅਪੀਲ ਕੀਤੀ ਗਈ ਹੈ।
ਅਗਲੇ ਹਫ਼ਤੇ ਦੁਕਾਨਾਂ ਖੋਲ੍ਹ ਦਿੱਤੀਆਂ ਜਾਣਗੀਆਂ। ਸਾਰੇ ਸਕੂਲ ਚਾਰ ਮਈ ਤੋਂ ਖੁਲ੍ਹਣੇ ਸ਼ੁਰੂ ਹੋਣਗੇ।
ਕੋਰੋਨਾਵਾਇਰਸ ਨਾਲ ਪਹਿਲਾਂ ਤੁਹਾਨੂੰ ਬੁਖ਼ਾਰ ਹੁੰਦਾ ਹੈ। ਇਸ ਤੋਂ ਬਾਅਦ, ਖੁਸ਼ਕ ਖਾਂਸੀ ਹੁੰਦੀ ਹੈ ਅਤੇ ਫਿਰ ਇੱਕ ਹਫ਼ਤੇ ਬਾਅਦ, ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ।
ਹਾਲਾਂਕਿ, ਇਨ੍ਹਾਂ ਲੱਛਣਾਂ ਦਾ ਇਹ ਮਤਲਬ ਨਹੀਂ ਹੈ ਕਿ ਜ਼ਰੂਰ ਹੀ ਤੁਹਾਨੂੰ ਕੋਰੋਨਾਵਾਇਰਸ ਦੀ ਲਾਗ ਹੈ।
ਇਸ ਤੋਂ ਬਚਣ ਦੇ ਤਰੀਕੇ ਜਾਣਨ ਲਈ ਇਸ ਲਿੰਕ 'ਤੇ ਕਲਿੱਕ ਕਰੋ।