ਕੋਰੋਨਾਵਾਇਰਸ ਅਪਡੇਟ: ਐੱਚਸੀਕਿਉ ਦਵਾਈ 'ਤੇ WHO ਦੀ ਨਾਂਹ, ਪਰ ਭਾਰਤ ਦੀ ਹਾਂ, ਕਿਉਂ?

ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਇਹ ਦਾਅਵਾ ਕੀਤਾ ਸੀ ਕੀ ਉਹ ਹਾਈਡਰੋਕਸੀਕਲੋਰੋਕਵਿਨ ਦਾ ਇਸਤੇਮਾਲ ਕਰ ਰਹੇ ਹਨ।

ਲਾਈਵ ਕਵਰੇਜ

  1. ਦੁਨੀਆਂ ਭਰ ਵਿੱਚ ਅਜੇ ਤੱਕ ਕੀ ਵਾਪਰਿਆ

    • ਦੁਨੀਆਂ ਭਰ ਵਿੱਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 54,62,447 ਤੱਕ ਪਹੁੰਚ ਗਈ ਹੈ। ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ 3 ਲੱਖ 44 ਹਜ਼ਾਰ ਪਾਰ ਕਰ ਗਈ ਹੈ।
    • ਈਰਾਨ ਨੇ ਕੋਰੋਨਾ ਮਹਾਮਾਰੀ ਕਾਰਨ ਬੰਦ ਹੋਏ ਸਾਰੇ ਵੱਡੇ ਸ਼ੀਆ ਧਾਰਮਿਕ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ।
    • ਬ੍ਰਾਜ਼ੀਲ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਅਮਰੀਕਾ ਨੇ ਪਿਛਲੇ ਦੋ ਹਫ਼ਤਿਆਂ ਦੌਰਾਨ ਬ੍ਰਾਜ਼ੀਲ ਆਉਣ ਵਾਲਿਆਂ 'ਤੇ ਦੇਸ ਵਿੱਚ ਆਉਣ 'ਤੇ ਲਾਈ ਰੋਕ।
    • ਜਪਾਨ ਨੇ ਕੋਰੋਨਾਵਾਇਰਸ ਕਾਰਨ ਲਾਈ ਗਈ ਰਾਸ਼ਟਰੀ ਐਮਰਜੈਂਸੀ ਨੂੰ ਹਟਾਉਣ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਹੁਣ ਉੱਥੇ ਆਰਥਿਕ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।
    • ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਬਾਵਜੂਦ, ਭਾਰਤ ਨੇ ਸੋਮਵਾਰ ਨੂੰ ਘਰੇਲੂ ਹਵਾਈ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇੱਥੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਕਰੀਬ ਸੱਤ ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ।
    • ਜੌਨਜ਼ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ, ਹੁਣ ਤੱਕ ਅਮਰੀਕਾ ਵਿੱਚ ਕੋਰੋਨਾਵਾਇਰਸ ਕਰਕੇ 98,218 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 16.62 ਲੱਖ ਲੋਕ ਇਸ ਬਿਮਾਰੀ ਨਾਲ ਪੀੜਤ ਹੋਏ।
    • ਸਪੇਨ ਨੇ ਦੇਸ਼ ਵਿੱਚ ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦੀ ਸੰਖਿਆ ਨੂੰ ਘਟਾਇਆ ਹੈ। ਸਪੇਨ ਦਾ ਕਹਿਣਾ ਹੈ ਕਿ ਮੌਤਾਂ ਦੀ ਗਿਣਤੀ ਕਰਦੇ ਸਮੇਂ ਕਰੀਬ 2000 ਲੋਕਾਂ ਦੇ ਅੰਕੜੇ ਦੋ ਵਾਰ ਗਿਣੇ ਗਏ। ਇਸ ਨਾਲ ਸਪੇਨ ਵਿੱਚ ਕੋਰੋਨਾਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ ਹੁਣ 26,834 ਹੋ ਗਈ ਹੈ। ਇੱਕ ਦਿਨ ਪਹਿਲਾਂ ਇਹ ਅੰਕੜਾ 28,752 ਸੀ।
    • ਯੂਕੇ ਵਿੱਚ ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ 15 ਜੂਨ ਤੋਂ ਮੁੜ ਖੁਲ੍ਹਣਗੀਆਂ। ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਲੌਕਡਾਊਨ ਵਿੱਚ ਢਿੱਲ ਦਿੰਦੇ ਹੋਏ ਕੀਤਾ ਐਲਾਨ।
    ਕੋਰੋਨਾਵਾਇਰਸ

    ਤਸਵੀਰ ਸਰੋਤ, REUTERS Adnan Abidi

  2. ਸਾਡੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਕੋਰੋਨਾਵਾਇਰਸ ਨਾਲ ਜੁੜੇ ਦੇਸ ਤੇ ਦੁਨੀਆਂ ਦੇ ਤਾਜ਼ਾ ਅਪਡੇਟਸ ਤੁਹਾਡੇ ਨਾਲ ਸਾਂਝੇ ਕਰਾਂਗੇ। 25 ਮਈ ਦੇ ਅਪਡੇਟਸ ਲਈ ਇੱਥੇ ਕਲਿੱਕ ਕਰੋ।