ਪਰਵਾਸੀ ਮਜ਼ਦੂਰਾਂ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦਾ ਕੈਪਟਨ ਨੇ ਕੀਤਾ ਸਵਾਗਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀ ਮਜ਼ਦੂਰਾਂ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਉਨ੍ਹਾਂ ਟਵੀਟ ਕਰਕੇ ਕਿਹਾ, "ਪਰਵਾਸੀ ਮਜ਼ਦੂਰਾਂ ਤੋਂ ਕਿਰਾਇਆ ਨਾ ਲੈਣ, ਖਾਣਾ ਮੁਹੱਈਆ ਕਰਵਾਉਣ ਤੇ ਯਕੀਨੀ ਕਰਨ ਕਿ ਕੋਈ ਪੈਦਲ ਨਾ ਚੱਲੇ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ।
ਮੈਨੂੰ ਖੁਸ਼ੀ ਹੈ ਕਿ ਪੰਜਾਬ ਅਜਿਹਾ ਹੀ ਕਰ ਰਿਹਾ ਹੈ।"