ਕੋਰੋਨਾਵਾਇਰਸ ਲੌਕਡਾਊਨ ਖੁਲ੍ਹੇਗਾ: ਜਾਣੋ ਜੂਨ 1 ਤੋਂ ਕੀ ਕਰ ਸਕੋਗੇ ਤੇ ਕੀ ਨਹੀਂ

ਕੋਰੋਨਾਵਾਇਰਸ ਕਾਰਨ ਅਮਰੀਕੀ ਰਾਸ਼ਟਰਪਤੀ ਚੀਨ ਅਤੇ WHO ਨੂੰ ਲਗਾਤਾਰ ਘੇਰਦੇ ਰਹੇ ਹਨ

ਲਾਈਵ ਕਵਰੇਜ

  1. ਦਿੱਲੀ-ਗਾਜ਼ਿਆਬਾਦ ਬਾਰਡਰ 'ਤੇ ਟ੍ਰੈਫਿਕ ਜਾਮ

    ਲੌਕਡਾਊਨ ਦੇ ਵਿਚ ਮਿਲੀ ਛੂਟ ਤੋਂ ਬਾਅਦ ਲੋਕ ਕੰਮਕਾਜਾਂ 'ਤੇ ਪਰਤ ਆਏ ਹਨ।

    ਦਿੱਲੀ-ਗਾਜ਼ਿਆਬਾਦ ਬਾਰਡਰ 'ਤੇ ਪੁਲਿਸ ਵਲੋਂ ਕੀਤੀ ਜਾ ਰਹੀ ਚੈਕਿੰਗ ਤੋਂ ਬਾਅਦ ਉੱਥੇ ਵੱਡਾ ਜਾਮ ਲੱਗ ਗਿਆ ਹੈ।

    ਖ਼ਬਰ ਏਜੰਸੀ ਏਐੱਨਆਈ ਦੇ ਮੁਤਾਬ਼ਕ, ਪੁਲਿਸ ਵਲੋਂ ਪੱਛਾਣ ਪੱਤਰ ਚੈੱਕ ਕੀਤੇ ਜਾ ਰਹੇ ਹਨ, ਜਿਸ ਕਾਰਨ ਜਾਮ 'ਚ ਵਾਧਾ ਹੋਇਆ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  2. ਭਾਰਤ 'ਚ ਅਗਲੇ ਕੁਝ ਹਫ਼ਤਿਆਂ ਦੌਰਾਨ ਹਾਲਾਤ ਗੰਭੀਰ ਕਿਉਂ ਹੋ ਜਾਣਗੇ

    ਕੋਰੋਨਾਵਾਇਰਸ: ਭਾਰਤ 'ਚ ਅਗਲੇ ਕੁਝ ਹਫ਼ਤਿਆਂ ਦੌਰਾਨ ਹਾਲਾਤ ਗੰਭੀਰ ਕਿਉਂ ਹੋ ਜਾਣਗੇ

    ਰਾਜਧਾਨੀ ਦਿੱਲੀ ਸਣੇ ਮੁੰਬਈ ਸ਼ਹਿਰ ਦੇ ਡਾਕਟਰਾਂ ਨੇ ਸਾਨੂੰ ਦੱਸਿਆ ਕਿ ਉਹ ਪਹਿਲਾਂ ਤੋਂ ਹੀ ਕੋਵਿਡ-19 ਦੇ ਮਾਮਲਿਆਂ ਨੂੰ ਲੈ ਕੇ ਦਾਖਲਿਆਂ ਵਿੱਚ ਵਾਧਾ ਦੇਖਰ ਹੇ ਹਨ ਅਤੇ ਹਸਪਤਾਲ ਤੇ ਕ੍ਰਿਟੀਕਲ ਕੇਅਰ ਯੁਨਿਟ ਵਿੱਚ ਬਿਸਤਰਿਆਂ ਦੀ ਘਾਟ ਨੂੰ ਲੈ ਕੇ ਉਹ ਚਿੰਤਤ ਹਨ।

    ਜਿਵੇਂ ਮੰਨਿਆ ਜਾ ਰਿਹਾ ਹੈ ਕਿ ਕੋਰੋਨਾਵਾਇਰਸ ਦੇ ਮਾਮਲੇ ਜੁਲਾਈ ਵਿੱਚ ਸਿਖ਼ਰ 'ਤੇ ਹੋਣਗੇ ਤਾਂ ਇਸ ਵਾਧੇ ਕਾਰਨ ਕਈ ਮੌਤਾਂ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਘਾਟ ਜਾਂ ਇਲਾਜ ਵਿੱਚ ਦੇਰੀ ਕਾਰਨ ਹੋਣਗੀਆਂ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

  3. ਲੌਕਡਾਊਨ ਨੇ ਕਰਵਾਈ ਪੰਜਾਬ ਦੇ ਇਨ੍ਹਾਂ ਅਲੋਪ ਹੋ ਰਹੇ ਪੰਛੀਆਂ ਦੀ ਵਾਪਸੀ, ਸੁਖਚਰਨ ਪ੍ਰੀਤ ਦੀ ਰਿਪੋਰਟ

    ਕੋਰੋਨਾਵਾਇਰਸ ਮਹਾਂਮਾਰੀ ਤੋਂ ਬਚਣ ਲਈ ਦੁਨੀਆਂ ਦੇ ਲਗਭਗ ਹਰ ਦੇਸ਼ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਕਰਫ਼ਿਊ ਜਾਂ ਲੌਕਡਾਊਨ ਨਾਲ ਘਰਾਂ ਵਿੱਚ ਬਿਠਾ ਦਿੱਤਾ ਹੈ।

    ਅਜਿਹੇ ਵਿੱਚ ਜੇ ਕੋਈ ਅਸਲੀ ਅਜ਼ਾਦੀ ਅਤੇ ਖੁੱਲ੍ਹ ਮਾਣ ਰਿਹਾ ਹੈ ਤਾਂ ਉਹ ਹਨ ਕੁਦਰਤੀ ਜੀਵਨ ਅਤੇ ਵਣ-ਪ੍ਰਣੀ। ਇਹ ਬਦਲਾਅ ਤੁਸੀਂ ਵੀ ਜ਼ਰੂਰ ਆਪਣੇ ਆਲੇ-ਦੁਆਲੇ ਵਿੱਚ ਮਹਿਸੂਸ ਕੀਤਾ ਹੋਵੇਗਾ।

    ਕੁਦਰਤ ਪ੍ਰੇਮੀ ਸੁਸਾਇਟੀ ਬਰਨਾਲਾ ਦੀ ਮੰਨੀਏ ਤਾਂ ਇਹ ਸਮਾਂ ਪੰਛੀਆਂ ਦੀਆਂ ਅਲੋਪ ਹੋ ਰਹੀਆਂ ਪ੍ਰਜਾਤੀਆਂ ਵਰਦਾਨ ਤੋਂ ਘੱਟ ਨਹੀਂ ਰਿਹਾ।

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  4. ਇਹ ਸਮਾਂ ਦੇਸ਼ ਦਾ ਸੁਨਹਿਰੀ ਅਧਿਆਏ- ਮੋਦੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਵਿਚਲੀ ਭਾਜਪਾ ਸਰਕਾਰ ਦੇ 6 ਸਾਲ ਪੂਰੇ ਹੋ ਗਏ ਹਨ ਇਸ ਮੌਕੇ ਪ੍ਰਧਾਨ ਮੰਤਰੀ ਨੇ ਇੱਕ ਚਿੱਠੀ ਰਾਹੀਂ ਦੇਸ਼ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।

    ਚਿੱਠੀ ਦੇ ਸ਼ੁਰੂ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਕੋਰੋਨਾ ਮਾਹਾਂਮਾਰੀ ਦੇ ਕਾਰਨ ਸਧਾਰਣ ਸਥਿਤੀ ਨਹੀਂ ਹੈ ਅਤੇ ਇਸੇ ਕਾਰਣ ਉਨ੍ਹਾਂ ਨੂੰ ਇਹ ਚਿੱਠੀ ਲਿਖਣੀ ਪੈ ਰਹੀ ਹੈ।

    ਉਨ੍ਹਾਂ ਨੇ ਲਿਖਿਆ ਹੈ, "ਦਹਾਕਿਆਂ ਤੋਂ ਬਾਅਦ ਭਾਰਤ ਪੂਰਣ ਬਹੁਮਤ ਦੀ ਕਿਸੇ ਸਰਕਾਰ ਨੂੰ ਲਗਾਤਾਰ ਦੂਜੀ ਵਾਰ ਦੇਸ਼ ਦੀ ਜਨਤਾ ਨੇ ਜਿੰਮੇਵਾਰੀ ਸੌਂਪੀ ਸੀ। ਇਹ ਭਾਰਤੀ ਇਤਿਹਾਸ ਦਾ ਸੁਨਹਿਰੀ ਅਧਿਆਏ ਹੈ।"

    ਉਨ੍ਹਾਂ ਨੇ ਆਪਣੀ ਚਿੱਠੀ ਵਿੱਚ ਆਪਣੀ ਸਰਕਾਰ ਦੇ ਫ਼ੈਸਲਿਆਂ ਦਾ ਜ਼ਿਕਰ ਕੀਤਾ ਹੈ ਅਤੇ ਕੋਰੋਨਾਵਾਇਰਸ ਮਹਾਂਮਾਰੀ ਵੱਲ ਇਸ਼ਾਰਾ ਕਰਦੇ ਹੋਏ ਲਿਖਿਆ ਕਿ ਕੋਈ ਵੀ ਮੁਸ਼ਕਲ ਸਥਿਤੀ ਸਾਡੇ ਭਵਿੱਖ ਦਾ ਫ਼ੈਸਲਾ ਨਹੀਂ ਕਰ ਸਕਦੀ।

    ਨਰਿੰਦਰ ਮੋਦੀ

    ਤਸਵੀਰ ਸਰੋਤ, ANI

  5. ਪ੍ਰਵਾਸੀ ਮਜ਼ਦੂਰਾਂ ਦਾ ਪ੍ਰਵਾਸ

    ਉਡੀਸ਼ਾ ਵਿੱਚ ਕੁਝ ਪ੍ਰਵਾਸੀ ਮਜ਼ਦੂਰ ਟਰੈਕਟਰਾਂ ਨਾਲ ਲੱਦੇ ਟਰਾਲੇ ਉੱਪਰ ਸਫ਼ਰ ਕਰਦੇ ਦੇਖੇ ਗਏ। ਉਨ੍ਹਾਂ ਵਿੱਚੋਂ ਕੁਝ ਟਰੈਕਟਰਾਂ ਦੇ ਹੇਠਾਂ ਵੀ ਪਏ ਸਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  6. ਕੋਰੋਨਾਵਾਇਰਸ ਦੇ ਕੇਸਾਂ ਵਿੱਚ ਅਮਰੀਕਾ ਬਹੁਤ ਅੱਗੇ

    ਖ਼ਬਰ ਏਜੰਸੀ ਏਐੱਨਆਈ ਮੁਤਾਬਕ ਜੌਹਨ ਹੌਪਕਿਨਸ ਯੂਨੀਵਰਸਿਟੀ ਦੀ ਟੈਲੀ ਮੁਤਾਬਕ ਅਮਰੀਕਾ ਵਿੱਚ ਕੋਰੋਨਾਵਾਇਰਸ ਨਾਲ ਹੋਈਆਂ 1,225 ਨਵੀਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,02,798 ਹੋ ਗਈ ਹੈ। ਜਦਕਿ ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 17,45,606 ਹੈ। ਇਹ ਗਿਣਤੀ ਦੁਨੀਆਂ ਦੇ ਕਿਸੇ ਵੀ ਹੋਰ ਦੇਸ਼ ਨਾਲ ਬਹੁਤ ਜ਼ਿਆਦਾ ਹੈ।

    ਜੌਹਨ ਹੌਪਕਿਨਸ ਯੂਨੀਵਰਸਿਟੀ ਦੀ ਟੈਲੀ ਮੁਤਾਬਕ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਲਾਗ ਦੇ 4,65,166, ਰੂਸ ਵਿੱਚ 3,87,623 ਅਤੇ ਬ੍ਰਿਟੇਨ ਵਿੱਚ 272607 ਮਾਮਲੇ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  7. ਘਰੇਲੂ ਉਡਾਣਾਂ ਸੀਮਤ ਕੀਤੀਆਂ ਜਾਣ- ਪੰਜਾਬ ਦੇ ਸਿਹਤ ਮੰਤਰੀ

    ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣੀ ਚਾਹੀਦੀ ਹੈ।

    ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਹਵਾਈ ਅੱਡੇ ਉੱਪਰ ਦੋ ਤੋਂ ਵਧੇਰੇ ਉਡਾਣਾਂ ਨਹੀਂ ਉਤਰਨੀਆਂ ਚਾਹੀਦੀਆਂ ਤਾਂ ਜੋ ਯਾਤਰੀਆਂ ਦੇ ਟੈਸਟ ਸੁਖਾਲੇ ਤਰੀਕੇ ਨਾਲ ਕੀਤੇ ਜਾ ਸਕਣ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  8. ਕੋਰੋਨਾਵਾਇਰਸ ਕਾਰਨ ਪਿੰਡਾਂ ਨੂੰ ਵਾਪਸ ਮੁੜਦੇ ਹਾਥੀ

    ਕੋਰੋਨਾਵਾਇਰਸ ਦਾ ਖਾਸਾ ਅਸਰ ਹਾਥੀਆਂ ਦੇ ਰਖਵਾਲਿਆਂ ਉੱਤੇ ਵੀ ਪਿਆ ਹੈ।

    ਥਾਈਲੈਂਡ ਵਿੱਚ ਸੈਂਕੜੇ ਹਾਥੀਆਂ ਦਾ ਇਹੀ ਹਾਲ ਹੈ ਸੈਲਾਨੀ ਨਾ ਆਉਣ ਕਰਕੇ ਅਤੇ ਸੈਰ-ਸਪਾਟਾ ਉਦਯੋਗ ਘਾਟੇ ਵਿੱਚ ਜਾਣ ਕਰਕੇ ਰਾਖੇ ਹਾਥੀਆਂ ਨੂੰ ਪਿੰਡਾਂ ਵਿੱਚ ਵਾਪਿਸ ਲਿਜਾ ਰਹੇ ਹਨ।

    ਉਨ੍ਹਾਂ ਮੁਤਾਬਕ ਉਨ੍ਹਾਂ ਨੂੰ ਉਮੀਦ ਸੀ ਕਿ ਸ਼ਾਇਦ ਸਭ ਕੁਝ ਠੀਕ ਹੋ ਜਾਵੇਗਾ ਪਰ ਅਜਿਹਾ ਹੋਇਆ ਨਹੀਂ।

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  9. ਪਾਕਿਸਤਾਨ ’ਚ ਫਸੇ ਭਾਰਤੀ ਵਾਪਸੀ ਦੀ ਉਡੀਕ ’ਚ: ‘ਅਸੀਂ ਕਿਹੜਾ ਜਹਾਜ਼ ਮੰਗਦੇ ਹਾਂ, ਪੈਦਲ ਆ ਜਾਵਾਂਗੇ’

    ਕੋਰੋਨਾ ਕਰਕੇ ਲੱਗੇ ਲੌਕਡਾਊਨ ਵਿਚਾਲੇ ਕੁਝ ਭਾਰਤੀ ਪਾਕਿਸਤਾਨ ਵਿੱਚ ਫਸੇ ਹੋਏ ਹਨ। ਵੀਜ਼ਾ ਦੀ ਮਿਆਦ ਤਾਂ ਵਧ ਗਈ ਪਰ ਇਹ ਘਰ ਆਉਣਾ ਚਾਹੁੰਦੇ ਹਨ। ਰਿਪੋਰਟ ਸਰੋਤ: ਰਵਿੰਦਰ ਸਿੰਘ ਰੌਬਿਨ, ਐਡਿਟ: ਰਾਜਨ ਪਪਨੇਜਾ

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  10. ਦੱਖਣੀ ਕੋਰੀਆ ਤੇ ਈਰਾਨ ਵਿੱਚ ਕੋਰੋਨਾ ਦੀ ਵਾਪਸੀ

    ਈਰਾਨ ਵਿੱਚ ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਇੱਕ ਵਾਰ ਫਿਰ ਵਧਣ ਲੱਗੇ ਹਨ। ਸ਼ੁਕਰਵਾਰ ਨੂੰ ਇੱਥੇ ਲਾਗੇ ਦੇ 2,819 ਮਾਮਲੇ ਸਾਹਮਣੇ ਆਏ।

    ਈਰਾਨ ਦੇ ਸਿਹਤ ਮੰਤਰਾਲਾ ਦੇ ਬੁਲਾਰੇ ਕਿਆਨੋਸ਼ ਜਹਾਂਪੁਰ ਨੇ ਕਿਹਾ ਕਿ ਇਸੇ ਦੌਰਨ 50 ਹੋਰ ਮੌਤਾਂ ਹੋਈਆਂ ਹਨ।

    ਈਰਾਨ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ 7,677 ਹੋ ਗਈ ਹੈ ਜਦਕਿ ਲਾਗ ਵਾਲੇ ਲੋਕਾਂ ਦੀ ਸੰਖਿਆ 1,46,668 ਹੋ ਗਈ ਹੈ।

    ਦੱਖਣੀ ਕੋਰੀਆ ਵਿੱਚ ਇੱਕ ਵਾਰ ਮੁੜ ਤੋਂ ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਵਧੇ ਹਨ।

    ਇਸ ਨੂੰ ਦੇਖਦੇ ਹੋਏ 800 ਸਕੂਲਾਂ ਨੂੰ ਖੋਲ੍ਹਣ ਦੀ ਯੋਜਨਾ ਰੱਦ ਕਰ ਦਿੱਤੀ ਗਈ ਹੈ।

    ਦੱਖਣੀ ਕੋਰੀਆ ਲੌਕਡਾਊਨ ਦੀਆਂ ਪਾਬੰਦੀਆਂ ਵਿੱਚ ਢਿੱਲ ਦੇ ਰਿਹਾ ਸੀ। ਬਦਲਦੇ ਹਾਲਾਤ ਦੇ ਮੱਦੇ ਨਜ਼ਰ ਸ਼ੁਕਰਵਾਰ ਨੂੰ ਅਜਾਇਬ-ਘਰ, ਪਾਰਕ ਅਤੇ ਗੈਲਰੀਆਂ ਨੂੰ ਇੱਕ ਵਾਰ ਫਿਰ ਬੰਦ ਕਰ ਦਿੱਤਾ ਗਿਆ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

  11. ਕੋਰੋਨਾਵਾਇਰਸ ਦੇ ਇਲਾਜ ਦੇ ਦਾਅਵਿਆਂ ਦੀ ਸੱਚਾਈ ਕੀ ਹੈ

    ਕੋਰੋਨਾਵਾਇਰਸ ਹੌਲੀ-ਹੌਲੀ ਦੁਨੀਆ ਦੇ ਬਹੁਤੇ ਦੇਸਾਂ ਵਿੱਚ ਆਪਣੇ ਪੈਰ ਪਸਾਰ ਚੁੱਕਿਆ ਹੈ।

    ਹਾਲੇ ਤੱਕ ਇਸ ਦਾ ਕੋਈ ਵੈਕਸੀਨ ਤਿਆਰ ਨਹੀਂ ਹੋ ਸਕਿਆ ਹੈ। ਇਸ ਦੇ ਦੇਸੀ ਇਲਾਜਾਂ ਬਾਰੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ ਜਿਵੇਂ ਕਿ ਗਰਮੀ ਦੀ ਮਦਦ ਨਾਲ ਕੋਰੋਨਾਵਾਇਰਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

    ਕਿਹਾ ਜਾ ਰਿਹਾ ਹੈ ਕਿ ਗਰਮ ਪਾਣੀ ਪੀਣ ਨਾਲ ਤੇ ਸੂਰਜ ਦੀ ਰੋਸ਼ਨੀ ਵਿੱਚ ਰਹਿਣ ਨਾਲ ਇਸ ਵਾਇਰਸ ਨੂੰ ਮਾਰਿਆ ਜਾ ਸਕਦਾ ਹੈ।

    ਇਸ ਦਾਅਵੇ ਵਿੱਚ ਆਇਸਕ੍ਰੀਮ ਨਾ ਖਾਣ ਦੀ ਵੀ ਸਲਾਹ ਦਿੱਤਾ ਗਈ ਹੈ। ਆਖ਼ਰ ਕੀ ਹੈ, ਇਨ੍ਹਾਂ ਦਾਅਵਿਆਂ ਦੀ ਸੱਚਾਈ, ਇੱਥੇ ਪੜ੍ਹੋ

  12. WHO ਤੋਂ ਤੋੜ ਵਿਛੋੜਾ ਕਰਨ ਮੌਕੇ ਟਰੰਪ ਨੇ ਕੀ ਕਿਹਾ

    ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਵਿਸ਼ਵ ਸਿਹਤ ਸੰਗਠਨ ਤੋਂ ਤੋੜ ਵਿਛੋੜਾ ਕਰਨ ਜਾ ਰਹੇ ਹਨ।

    ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਸੰਗਠਨ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਵਿੱਚ ਅਸਫ਼ਲ ਰਿਹਾ ਹੈ। ਉਹ ਸੰਗਠਨ ਨੂੰ ਅਮਰੀਕਾ ਵੱਲੋਂ ਮਿਲਣ ਵਾਲੇ ਚੰਦੇ ਉੱਪਰ ਪਹਿਲਾਂ ਹੀ ਰੋਕ ਲਾ ਚੁੱਕੇ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਸੰਗਠਨ ਚੀਨ ਦੀ ਕਠਪੁਤਲੀ ਹੈ।

    ਉਨ੍ਹਾਂ ਨੇ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨੂੰ ਕਿਹਾ, “ਅਸੀਂ WHO ਵਿੱਚ ਵਿਆਪਕ ਸੁਧਾਰਾਂ ਦੀ ਬੇਨਤੀ ਕੀਤੀ ਸੀ ਪਰ ਉਹ ਅਜਿਹਾ ਨਹੀਂ ਕਰ ਸਕੇ। ਅੱਜ ਤੋਂ ਅਸੀਂ ਵਿਸ਼ਵ ਸਿਹਤ ਸੰਗਠਨ ਤੋਂ ਆਪਣਾ ਰਿਸ਼ਤਾ ਤੋੜ ਰਹੇ ਹਾਂ।"

    ਉਨ੍ਹਾਂ ਨੇ ਕਿਹਾ ਕਿ ਅਮਰੀਕਾ ਇਹ ਫੰਡ ਸਿਹਤ ਖੇਤਰ ਨਾਲ ਜੁੜੀਆਂ ਵਿਸ਼ਵ ਦੀਆਂ ਹੋਰ ਸੰਸਥਾਵਾਂ ਨੂੰ ਦੇਵੇਗਾ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  13. ਕੋਰੋਨਾਵਾਇਰਸ 'ਤੇ ਦੇਸ ਦੁਨੀਆਂ ਦੀਆਂ ਮੁੱਖ ਖ਼ਬਰਾਂ

    • ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ ਤੋਂ ਸਬੰਧ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫੰਡ ਰੋਕਣ ਦੀ ਗੱਲ ਕਹੀ ਸੀ। ਟਰੰਪ ਨੇ ਕਿਹਾ ਕਿ ਵਿਸ਼ਵ ਪੱਧਰ ’ਤੇ ਦੂਜੀਆਂ ਸੰਸਥਾਵਾਂ ਨੂੰ ਫੰਡ ਦਿੱਤਾ ਜਾਵੇਗਾ।
    • ਈਰਾਨ ਅਤੇ ਦੱਖਣੀ ਕੋਰੀਆ ਵਿੱਚ ਕੋਰੋਨਾਵਾਇਰਸ ਦੇ ਮੁੜ ਨਵੇਂ ਮਾਮਲੇ ਸਾਹਮਣੇ ਆਉਣ ਲੱਗੇ ਹਨ।
    • ਜੌਨਸ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ, ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਕੁਲ ਗਿਣਤੀ 59 ਲੱਖ ਹੋ ਗਈ ਹੈ ਅਤੇ ਮੌਤਾਂ ਦੀ ਕੁੱਲ ਸੰਖਿਆ 3.64 ਲੱਖ ਤੋਂ ਵੱਧ ਹੋ ਗਈ ਹੈ।
    • ਵਿਸ਼ਵ ਸਿਹਤ ਸੰਗਠਨ ਨੇ ਕਿਹਾ, 'ਸਾਨੂੰ ਲਾਜ਼ਮੀ ਤੌਰ' ਤੇ ਕੋਰੋਨਾਵਾਇਰਸ ਦੀ ਲਾਗ ਦੇ ਇੱਕ ਹੋਰ ਝਟਕੇ ਲਈ ਤਿਆਰ ਰਹਿਣਾ ਚਾਹੀਦਾ ਹੈ।'
    • ਬ੍ਰਾਜ਼ੀਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਕਾਰਨ 1,124 ਲੋਕਾਂ ਦੀ ਮੌਤ ਹੋ ਗਈ ਹੈ। ਇਹ ਇਸ ਮੁਲਕ ਵਿੱਚ ਕੁੱਲ ਮੌਤਾਂ 27 ਹਜ਼ਾਰ ਤੋਂ ਵੱਧ ਹੋ ਗਈਆਂ ਹਨ ਜੋ ਸਪੇਨ ਨਾਲੋਂ ਵੀ ਜ਼ਿਆਦਾ ਹਨ। ਬ੍ਰਾਜ਼ੀਲ ਨੂੰ ਲਾਤੀਨੀ ਅਮਰੀਕਾ ਵਿੱਚ ਕੋਰੋਨਾਵਾਇਰਸ ਦੀ ਲਾਗ ਦਾ ਸਭ ਤੋਂ ਵੱਡਾ ਕੇਂਦਰ ਕਿਹਾ ਜਾ ਰਿਹਾ ਹੈ।
    • ਦੱਖਣੀ ਕੋਰੀਆ ਨੇ ਲਾਗ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਆਪਣੇ ਸੈਂਕੜੇ ਸਕੂਲ ਦੁਬਾਰਾ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪਾਰਕ ਮਿਊਜ਼ੀਅਮ ਵੀ ਬੰਦ
    • ਭਾਰਤ ਸਰਕਾਰ ਨੇ ਸਾਲ 2019-20 ਵਿੱਚ ਦੇਸ਼ ਦੀ ਆਰਥਿਕਤਾ ਦੀ ਵਿਕਾਸ ਦਰ 4.2% ਰਹਿਣ ਦੀ ਉਮੀਦ ਕੀਤੀ ਹੈ। ਇਹ ਦੇਸ਼ ਦੇ ਜੀਡੀਪੀ ਦੀ ਪਿਛਲੇ 11 ਸਾਲਾਂ ਦੀ ਸਭ ਤੋਂ ਘੱਟ ਵਿਕਾਸ ਦਰ ਹੈ।
    • ਲੌਕਡਾਊਨ ਦੇ ਪੰਜਵੇਂ ਦੌਰ ਦੀਆਂ ਅਟਕਲਾਂ ਦੇ ਚਲਦਿਆਂ ਪੱਛਮੀ ਬੰਗਾਲ ਸਰਕਾਰ ਨੇ 1 ਜੂਨ ਤੋਂ ਸੂਬੇ ਦੇ ਤਮਾਮ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਪੱਛਮੀ ਬੰਗਾਲ ਲੌਕਡਾਊਨ ਦੇ ਬਾਅਦ ਧਾਰਮਿਕ ਸਥਾਨ ਖੋਲ੍ਹਣ ਵਾਲਾ ਪਹਿਲਾ ਸੂਬਾ ਹੈ।
    • ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਮਿਲ ਕੇ ਲੋਕਡਾਊਨ ਨੂੰ 31 ਮਈ ਤੋਂ ਅੱਗੇ ਵਧਾਉਣ ਦੇ ਬਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੁਆਰਾ ਦਿੱਤੀ ਰਾਇ ਬਾਰੇ ਦੱਸਿਆ।
    • ਭਾਰਤ ਵਿੱਚ ਲਾਗ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਹੁਣ ਤੱਕ 4700 ਤੋਂ ਵੱਧ ਮੌਤਾਂ ਹੋਈਆਂ ਹਨ।
    • ਮਹਾਰਾਸ਼ਟਰ ਵਿੱਚ ਸ਼ੁੱਕਰਵਾਰ ਨੂੰ 116 ਵਿਅਕਤੀਆਂ ਦੀ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਹੈ। ਸੂਬੇ ਵਿੱਚ ਇੱਕ ਦਿਨ ਵਿੱਚ ਬਿਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਇਹ ਗਿਣਤੀ ਸਭ ਤੋਂ ਵੱਧ ਹੈ।
    • ਇਸ ਤੋਂ ਇਲਾਵਾ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਸੰਖਿਆ ਹੁਣ 62,228 ਹੋ ਗਈ ਹੈ। ਲਾਗ ਨਾਲ ਮਾਰੇ ਗਏ ਲੋਕਾਂ ਦੀ ਗਿਣਤੀ 2,098 ਹੋ ਗਈ ਹੈ। ਮਹਾਰਾਸ਼ਟਰ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ।
    • ਪੰਜਾਬ ਵਿੱਚ ਕੁੱਲ ਮਾਮਲੇ 2197 ਹਨ ਅਤੇ 40 ਲੋਕਾਂ ਦੀ ਮੌਤ ਹੋਈ ਹੈ।
    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images