ਇਟਲੀ ਵਿੱਚ ਉਡਾਣਾਂ ਫਿਰ ਤੋਂ ਸ਼ੁਰੂ ਕਰਨ ਦੀ ਇਜਾਜ਼ਤ
ਇਟਲੀ ਵਿੱਚ ਲੌਕਡਾਊਨ ਵਿੱਚ ਢਿੱਲ ਦਾ ਆਖਰੀ ਪੜਾਅ ਹੈ ਅਤੇ ਪ੍ਰਧਾਨ ਮੰਤਰੀ ਜਿਊਸੈਪ ਕੌਂਟੇ ਨੇ ਇੱਕ ਉਮੀਦ ਭਰਿਆ ਮੈਸੇਜ ਦਿੱਤਾ ਹੈ।
ਉਨ੍ਹਾਂ ਨੇ ਕਿਹਾ, “ਅਸੀਂ ਕਈ ਹਫਤਿਆਂ ਦੀ ਕੁਰਬਾਨੀ ਤੋਂ ਬਾਅਦ ਮੁਸਕੁਰਾਉਣ ਤੇਖ਼ੁਸ਼ ਹੋਣ ਦੇ ਹੱਕਦਾਰ ਹਾਂ।’’
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਦੇਸ ਲਈ ਆਰਥਿਕ ਸੁਧਾਰਾਂ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ।
ਦੇਸ ਲੌਕਡਾਊਨ ਪਾਬੰਦੀਆਂ ਵਿੱਚ ਢਿੱਲ ਦੇਣ ਦੇ ਅੰਤਮ ਪੜਾਅ ਵਿੱਚ ਦਾਖਲ ਹੋਇਆ ਹੈ। ਇਸ ਨਾਲ ਘਰੇਲੂ ਹਵਾਈ ਯਾਤਰਾ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਕੌਮਾਂਤਰੀ ਸਰਹੱਦਾਂ ਖੋਲ੍ਹੀਆਂ ਗਈਆਂ ਹਨ।
ਕੋਰੋਨਾਵਾਇਰਸ ਦੀ ਸ਼ੁਰੂਆਤ ਤੋਂ ਬਾਅਦ 33,600 ਤੋਂ ਵੱਧ ਮੌਤਾਂ ਅਤੇ ਲਗਭਗ 234,000 ਮਾਮਲਿਆਂ ਦੇ ਨਾਲਇਟਲੀ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚੋਂ ਇੱਕ ਰਿਹਾ ਹੈ।