ਖ਼ਬਰ ਏਜੰਸੀ
ਪੀਟੀਆਈ ਮੁਤਾਬਕ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹਾਲਤ ਵਿਗੜ ਗਈ ਹੈ।
ਦਰਅਸਲ 17 ਜੂਨ ਨੂੰ ਉਨ੍ਹਾਂ ਦਾ ਕੋਰੋਨਾਵਾਇਰਸ ਟੈਸਟ ਪੌਜ਼ਿਟਿਵ ਨਿਕਲਿਆ ਸੀ।
ਉਨ੍ਹਾਂ ਦਾ
ਆਕਸੀਜ਼ਨ ਦਾ ਪੱਧਰ ਘੱਟ ਗਿਆ ਹੈ ਅਤੇ ਆਈਸੀਯੂ ਵਿੱਚ ਸ਼ਿਫ਼ਟ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਨਿਮੋਨੀਆ
ਵੀ ਹੋ ਗਿਆ ਹੈ।
ਖ਼ਬਰ ਏਜੰਸੀ
ਏਐੱਨਆਈ ਮੁਤਾਬਕ ਉਨ੍ਹਾਂ ਨੂੰ ਸਾਕੇਤ ਦੇ ਮੈਕਸ ਹਸਪਤਾਲ ਵਿੱਚ ਸ਼ਿਫ਼ਟ ਕੀਤਾ ਜਾ ਰਿਹਾ ਹੈ, ਉੱਥੇ ਉਨ੍ਹਾਂ ਦਾ
ਇਲਾਜ ਪਲਾਜ਼ਮਾ ਥੈਰੇਪੀ ਨਾਲ ਕੀਤਾ ਜਾਵੇਗਾ।
ਉਨ੍ਹਾਂ ਦਾ ਪਹਿਲਾ ਟੈਸਟ ਨੈਗੇਟਿਵ ਆਇਆ ਸੀ ਪਰ ਕੋਰੋਨਾ ਦੇ
ਲੱਛਣ ਹੋਣ ਕਾਰਨ ਉਨ੍ਹਾਂ ਦਾ ਟੈਸਟ ਦੁਬਾਰਾ ਕੀਤਾ ਗਿਆ ਸੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੇ ਕਿਹਾ,“ਸਤੇਂਦਰ ਜੈਨ ਦੀ ਤਾਜ਼ਾ ਸੀਟੀ ਸਕੈਨ ਰਿਪੋਰਟ ਵਿੱਚ ਉਨ੍ਹਾਂ ਦੇ ਫੇਫੜਿਆਂ ਵਿੱਚ ਨਿਮੋਨੀਆ ਪੈਚ ਵੱਧ ਗਏ ਹਨ। ਉਨ੍ਹਾਂ ਨੂੰ ਅੱਜ ਵਧੇਰੇ ਥਕਾਵਟ ਮਹਿਸੂਸ ਹੋ ਰਹੀ ਸੀ। ਡਾਕਟਰਾਂ ਦੀ ਸਲਾਹ 'ਤੇ ਅਮਲ ਕੀਤਾ ਜਾਵੇਗਾ।"