ਕੋਰੋਨਾਵਾਇਰਸ ਬਾਰੇ ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਤੁਸੀਂ ਐਤਵਾਰ ਦੀ ਅਪਡੇਟ ਲਈ ਇੱਥੇ ਕਲਿੱਕ ਕਰੋ।
ਕੋਰੋਨਾਵਾਇਰਸ ਅਪਡੇਟ: ਦਿੱਲੀ ਦੇ ਉਪ ਰਾਜਪਾਲ ਨੇ ਬਦਲਿਆ ਆਪਣਾ ਫੈਸਲਾ
ਪੂਰੀ ਦੁਨੀਆਂ ਵਿੱਚ ਕੋਰੋਨਾਵਾਇਰਸ ਦੇ ਮਾਮਲੇ 86 ਲੱਖ ਤੋਂ ਪਾਰ ਪਹੁੰਚ ਚੁੱਕੇ ਹਨ।
ਲਾਈਵ ਕਵਰੇਜ
ਦੇਸ਼ ਤੇ ਦੁਨੀਆਂ ਦੇ ਅਪਡੇਟ
- ਕੋਵਿਡ-19 ਦੇ ਮਰੀਜ਼ਾਂ ਨੂੰ ਪੰਜ ਦਿਨ ਤੱਕ ਸਰਕਾਰੀ ਕੁਆਰੰਟੀਨ ਸੈਂਟਰ ਵਿੱਚ ਰੱਖਣ ਦੇ ਆਪਣੇ ਫੈਸਲੇ ਨੂੰ ਦਿੱਲੀ ਦੇ ਉਪ ਰਾਜਪਾਲ ਨੇ ਬਦਲ ਦਿੱਤਾ ਹੈ।
- ਹੁਣ ਤੱਕ ਪੰਜ ਹਜ਼ਾਰ ਤੋਂ ਵੱਧ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸਰਕਾਰ ਦੀ ਵੰਦੇ ਭਾਰਤ ਮੁਹਿੰਮ ਤਹਿਤ ਵਾਪਸ ਲਿਆਂਦਾ ਜਾ ਚੁੱਕਾ ਹੈ।
- ਮੈਕਸੀਕੋ ਸ਼ਹਿਰ ਦੇ ਮੇਅਰ ਕਲੋਡਿਆ ਸ਼ਿਨਬੋਮ ਨੇ ਸ਼ਹਿਰ ਵਿੱਚ ਵਧਦੇ ਕੋਰੋਨਾਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਹੋਇਆ ਢਿੱਲ ਦੇਣ ਦੇ ਫ਼ੈਸਲੇ 'ਤੇ ਰੋਕ ਲਾ ਦਿੱਤੀ ਹੈ।
- ਆਸਟਰੇਲੀਆ ਦੇ ਵਿਕਟੋਰੀਆ ਸੂਬੇ ਦੀ ਸਰਕਾਰ ਨੇ ਮੁੜ ਲੌਕਡਾਊਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
- ਪੂਰੀ ਦੁਨੀਆਂ ਵਿੱਚ ਕੋਰੋਨਾਵਾਇਰਸ ਦੇ 86 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 4 ਲੱਖ 53 ਹਜ਼ਾਰ ਮੌਤਾਂ ਹੋ ਚੁੱਕੀਆਂ ਹਨ।
- ਅਮਰੀਕਾ ਦੇ ਕਈ ਸੂਬਿਆਂ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਵੇਖਿਆ ਗਿਆ ਹੈ।
- ਬ੍ਰਾਜ਼ੀਲ ਅਮਰੀਕਾ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ ਜਿੱਥੇ ਲਾਗ ਦੇ ਕੇਸ 10 ਲੱਖ ਤੋਂ ਪਾਰ ਹੋ ਗਏ ਹਨ।
- ਭਾਰਤ ਵਿੱਚ ਕੋਰੋਨਾਵਾਇਰਸ ਦੇ ਕੁੱਲ ਮਾਮਲੇ 3.90 ਲੱਖ ਤੋਂ ਜ਼ਿਆਦਾ ਹੋ ਚੁੱਕੇ ਹਨ ਤੇ 12,900 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।
ਕੋਰੋਨਾਵਾਇਰਸ: ਅਮਰੀਕਾ ਤੋਂ ਬਾਅਦ ਕਿੱਥੇ ਮਾਮਲੇ 10 ਲੱਖ ਤੋਂ ਟੱਪੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ‘ਗਰੀਬ ਭਲਾਈ ਰੁਜ਼ਗਾਰ ਮੁਹਿੰਮ’ ਯੋਜਨਾ ਦੀ ਸ਼ੁਰੂਆਤ ਕੀਤੀ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਅੱਜ ਤੱਕ ਦੇ ਸਭ ਤੋਂ ਵੱਧ ਮਾਮਲੇ - 14516 - ਸਾਹਮਣੇ ਆਏ ਹਨ।
ਅਮਰੀਕਾ ਦੇ ਬਹੁਤ ਸਾਰੇ ਰਾਜਾਂ ਵਿੱਚ ਕੋਰੋਨਾ ਦੇ ਰਿਕਾਰਡ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ਵਿੱਚ ਲਾਗ ਦਾ ਦੂਜਾ ਦੌਰ ਸ਼ੁਰੂ ਹੋਣ ਦਾ ਡਰ ਹੈ। ਜਾਣੋ ਕੋਰੋਨਾਵਾਇਰਸ ਰਾਊਂਡਅਪ ਵਿੱਚ
ਵੀਡੀਓ ਕੈਪਸ਼ਨ, Coronavirus Roundup: ਅਮਰੀਕਾ ਤੋਂ ਬਾਅਦ ਕਿੱਥੇ ਮਾਮਲੇ 10 ਲੱਖ ਤੋਂ ਟੱਪੇ #AskCaptain: ‘ਹਰ ਜ਼ੁਕਾਮ ਨੂੰ ਖ਼ਤਰਨਾਕ ਸਮਝੋ’
ਪੰਜਾਬ ਦੇ ਮੁੱਖ ਮੰਤਰੀ ਨੇ ਸ਼ਨਿੱਚਰਵਾਰ ਨੂੰ #AskCaptain ਦੀ ਸੱਤਵੀਂ ਕਿਸ਼ਤ ਵਿੱਚ ਸੂਬੇ ਦੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪੇਸ਼ ਹਨ ਉਨ੍ਹਾਂ ਦੇ ਸੰਬੋਧਨ ਦੀਆਂ ਮੁੱਖ ਗੱਲਾਂ:
- ਹਰ ਜ਼ੁਕਾਮ ਨੂੰ ਖ਼ਤਰਨਾਕ ਸਮਝੋ ਅਤੇ ਇਲਾਜ ਕਰਵਾਓ। ਇਲਾਜ ਕਰਵਾਉਣ ਲਈ ਆਪਣੀ ਹਾਲਤ ਵਿਗੜਨ ਦੀ ਉਡੀਕ ਨਾ ਕਰੋ।
- ਕੋਵਿਡ ਦੇ ਹਾਲਾਤ ਪੂਰੀ ਦੁਨੀਆਂ ਵਿੱਚ ਹੀ ਖ਼ਰਾਬ ਹੋ ਰਹੇ ਹਨ। ਭਾਰਤ ਦੇ ਆਂਕੜੇ ਵੀ ਵੱਧ ਰਹੇ ਹਨ। ਆਪਾਂ-ਆਪਣੇ ਆਪ ਨੂੰ ਬਚਾਉਣਾ ਹੈ। ਡਾਕਟਰਾਂ ਦੀ ਗੱਲ ਮੰਨੋ।
- ਫ਼ੌਜੀਆਂ ਨੂੰ ਬੇਹਥਿਆਰ ਸਰਹੱਦ ’ਤੇ ਭੇਜਣ ਦੀ ਨੀਤੀ ਖ਼ਤਮ ਹੋਣੀ ਚਾਹੀਦੀ ਹੈ।
- ਐਗਰੀਕਲਚਰਲ ਮਾਰਕਿਟਿੰਗ ਆਰਡੀਨੈਂਸ ਰਾਹੀਂ ਕੇਂਦਰ ਸਰਕਾਰ ਘੱਟੋ-ਘੱਟ ਕੀਮਤ ਬੰਦ ਕਰਨਾ ਚਾਹੁੰਦੀ ਹੈ ਅਤੇ ਮਾਰਕਿਟਿੰਗ ਐਕਟ ਨੂੰ ਬਦਲਣਾ ਚਾਹੁੰਦੀ ਹੈ। ਸਰਬ ਪਾਰਟੀ ਮੀਟਿੰਗ ਵਿੱਚ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ।
- ਉੱਤਰ ਪ੍ਰਦੇਸ਼ ਦੇ ਸਿੱਖ 1947 ਤੋਂ ਉੱਥੇ ਵਸੇ ਹੋਏ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਇਸ ਦੇ ਵਿਰੋਧ ਵਿੱਚ ਚਿੱਠੀ ਲਿਖੀ ਹੈ। ਉਹ ਮੰਨਣਗੇ ਨਹੀਂ ਤਾਂ ਕੇਂਦਰ ਕੋਲ ਮਸਲਾ ਚੁੱਕਾਂਗੇ।
- ਬਾਹਰਲੇ ਸੂਬਿਆਂ ਤੋਂ ਪੰਜਾਬ ਵਿੱਚ ਆਉਣ ਵਾਲਿਆਂ ਲਈ ਆਪਣੇ ਸੂਬਿਆਂ ਤੋਂ ਤੰਦਰੁਸਤੀ ਦਾ ਸਰਟੀਫਿਕੇਟ ਲਿਆਉਣਾ ਜ਼ਰੂਰੀ ਕਰਨ ਦੀ ਮੰਗ ਅਸੀਂ ਕੇਂਦਰ ਤੋਂ ਕੀਤੀ ਸੀ। ਇਸ ਬਾਰੇ ਫ਼ੈਸਲਾ ਕੇਂਦਰ ਨੇ ਕਰਨਾ ਹੈ।
- ਨਿੱਜੀ ਹਸਪਤਾਲ ਬਹੁਤ ਜ਼ਿਆਦਾ ਲੈ ਰਹੇ ਹਨ। ਸੋਮਵਾਰ ਤੱਕ ਅਸੀਂ ਵੀ ਇਸ ਦੀ ਫ਼ੀਸ ਤੈਅ ਕਰ ਦਿਆਂਗੇ। ਅਜਿਹੇ ਸਮੇਂ ਵਿੱਚ ਮੁਨਾਫ਼ਾਖੋਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
- ਹੁਣ ਮਾਈਕ੍ਰੋ-ਕੰਟੇਨਮੈਂਟ ਜ਼ੋਨ ਬਣਾ ਦਿੱਤੇ ਗਏ ਹਨ। ਮੰਨ ਲਓ ਜਿੱਥੇ ਕਿਸੇ ਇੱਕ ਘਰ ਵਿੱਚ ਕੇਸ ਆਇਆ ਹੈ ਉਸ ਦੇ ਨਾਲ ਲਗਦੇ ਘਰਾਂ ਨੂੰ ਬੰਦ ਕਰ ਦਿੱਤਾ ਜਾਂਦਾ ਹੈ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਮੁਜ਼ਾਹਰਾਕਾਰੀਆਂ ਨੇ ਫਰਾਂਸ ਦੇ ਸਿਹਤ ਮੰਤਰਾਲੇ ਨੂੰ ਰੰਗਿਆ ਲਾਲ
ਮੁਜ਼ਾਹਰਾਕਾਰੀਆਂ ਨੇ ਫਰਾਂਸ ਦੇ ਸਿਹਤ ਮੰਤਰਾਲੇ ਦੀ ਇਮਾਰਤ 'ਤੇ ਲਾਲ ਰੰਗ ਪਾ ਕੇ ਕੋਵਿਡ-19 ਕਰਕੇ ਮਰਨ ਵਾਲੇ ਲੋਕਾਂ ਦਾ ਰੋਸ ਪ੍ਰਗਟ ਕੀਤਾ।
ਇੱਕ ਵੀਡੀਓ ਵਿੱਚ ਪ੍ਰਦਰਸ਼ਨਕਾਰੀ ਪੈਰਿਸ ਵਿੱਚ ਮੌਜੂਦ ਮੰਤਰਾਲੇ ਦੇ ਦਫ਼ਤਰ ਨੂੰ ਰੰਗਦੇ ਨਜ਼ਰ ਆਉਂਦੇ ਹਨ। ਉਨ੍ਹਾਂ ਨੇ ਇਮਾਰਤ ਦੇ ਬਾਹਰ ਇੱਕ ਮੈਡਲ ਵਰਗਾ ਬੈਨਰ ਵੀ ਰੱਖਿਆ ਹੈ।
ਉਨ੍ਹਾਂ ਕਿਹਾ ਕਿ ਉਹ ਦੇਸ ਵਿੱਚ ਹੋ ਰਹੀਆਂ ਮੌਤਾਂ ਤੇ ਸਿਹਤ ਕਰਮੀਆਂ ਪ੍ਰਤੀ ਵਰਤੀ ਜਾ ਰਹੀਆਂ ਢਿੱਲਾਂ ਕਰਕੇ ਪ੍ਰਦਰਸ਼ਨ ਕਰ ਰਹੇ ਹਨ।
ਸਰਕਾਰ 'ਤੇ ਇਲਜ਼ਾਮ ਹੈ ਕਿ ਉਹ ਸਿਹਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਕੰਮ ਦੇ ਹਿਸਾਬ ਨਾਲ ਮੁਆਫਜ਼ਾ ਨਹੀਂ ਦੇ ਪਾ ਰਹੇ।
ਫਰਾਂਸ ਵਿੱਚ ਅਜੇ ਤੱਕ 1,96,000 ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਲਗਭਗ 30,000 ਲੋਕਾਂ ਦੀ ਮੌਤ ਹੋ ਚੁੱਕੀ ਹੈ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਦਿੱਲੀ ਦੇ ਉਪ ਰਾਜਪਾਲ ਨੇ ਬਦਲਿਆ ਆਪਣਾ ਫੈਸਲਾ
ਕੋਵਿਡ-19 ਦੇ ਮਰੀਜ਼ਾਂ ਨੂੰ ਪੰਜ ਦਿਨ ਤੱਕ ਸਰਕਾਰੀ ਕੁਆਰੰਟੀਨ ਸੈਂਟਰ ਵਿੱਚ ਰੱਖਣ ਦੇ ਆਪਣੇ ਫੈਸਲੇ ਨੂੰ ਦਿੱਲੀ ਦੇ ਉਪ ਰਾਜਪਾਲ ਨੇ ਬਦਲ ਦਿੱਤਾ ਹੈ।
ਉਨ੍ਹਾਂ ਦੇ ਇਸ ਫੈਸਲੇ ਦਾ ਦਿੱਲੀ ਸਰਕਾਰ ਤੇ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਹੋ ਰਿਹਾ ਸੀ।
ਉਪ ਰਾਜਪਾਲ ਨੇ ਹੁਣ ਕਿਹਾ ਹੈ ਕਿ ਸਰਕਾਰੀ ਕੁਆਰੰਟੀਨ ਸੈਂਟਰ ਵਿੱਚ ਉਨ੍ਹਾਂ ਹੀ ਲੋਕਾਂ ਨੂੰ ਰੱਖਿਆ ਜਾਵੇਗਾ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ ਦੀ ਲੋੜ ਨਹੀਂ ਹੈ, ਪਰ ਉਨ੍ਹਾਂ ਦੇ ਘਰ ਆਈਸੋਲੇਸ਼ਨ ਦੀ ਸੁਵਿਧਾ ਨਹੀਂ ਹੈ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਵੰਦੇ ਭਾਰਤ ਮਿਸ਼ਨ: 5000 ਤੋਂ ਵੱਧ ਭਾਰਤੀ ਨਾਗਰਿਕ ਘਰ ਪਰਤੇ
ਹੁਣ ਤੱਕ ਪੰਜ ਹਜ਼ਾਰ ਤੋਂ ਵੱਧ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਭਾਰਤ ਸਰਕਾਰ ਦੀ ਮੁਹਿੰਮ ਤਹਿਤ ਵਾਪਸ ਲਿਆਂਦਾ ਜਾ ਚੁੱਕਾ ਹੈ।
ਸਰਕਾਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 45 ਦਿਨਾਂ ਵਿੱਚ ਸ਼ੁੱਕਰਵਾਰ ਤੱਕ 5078 ਭਾਰਤੀ ਨਾਗਰਿਕਾਂ ਨੂੰ ਵੰਦੇ ਭਾਰਤ ਮਿਸ਼ਨ ਤਹਿਤ ਵਿਦੇਸ਼ ਤੋਂ ਵਾਪਸ ਲਿਆਂਦਾ ਗਿਆ ਹੈ।
ਇਸ ਤੋਂ ਇਲਾਵਾ ਸ਼ਨੀਵਾਰ ਨੂੰ ਏਅਰ ਇੰਡੀਆ ਦੇ 41 ਜਹਾਜ਼ ਨਿਰਧਾਰਤ ਕੀਤੇ ਗਏ ਹਨ ਜੋ ਵਿਦੇਸ਼ਾਂ ਤੋਂ ਭਾਰਤੀ ਨਾਗਰਿਕਾਂ ਨੂੰ ਲਿਆਉਣਗੇ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਮੈਕਸੀਕੋ ਵਿੱਚ ਲੌਕਡਾਊਨ 'ਚ ਢਿੱਲ ਦੇਣ 'ਤੇ ਲੱਗੀ ਰੋਕ, ਮੌਤਾਂ ਦਾ ਅੰਕੜਾ 20 ਹਜ਼ਾਰ ਪਾਰ
ਮੈਕਸੀਕੋ ਸ਼ਹਿਰ ਦੇ ਮੇਅਰ ਕਲੋਡਿਆ ਸ਼ਿਨਬੋਮ ਨੇ ਸ਼ਹਿਰ ਵਿੱਚ ਵਧਦੇ ਕੋਰੋਨਾਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਹੋਇਆ ਢਿੱਲ ਦੇਣ ਦੇ ਫ਼ੈਸਲੇ 'ਤੇ ਰੋਕ ਲਾ ਦਿੱਤੀ ਹੈ।
ਸ਼ਹਿਰ ਵਿੱਚ ਹੋਟਲ, ਰੈਸਟੋਰੈਂਟ, ਸ਼ੋਪਿੰਗ ਮਾਲ ਆਦਿ ਖੋਲ੍ਹਣ ਬਾਰੇ ਸੋਚਿਆ ਜਾ ਰਿਹਾ ਸੀ। ਸ਼ਨੀਵਾਰ ਨੂੰ ਸ਼ਹਿਰ ਦੇ ਮੇਅਰ ਨੇ ਐਲਾਨ ਕੀਤਾ ਕਿ ਅਗਲੇ ਹਫ਼ਤੇ ਤੱਕ ਲੌਕਡਾਊਨ ਵਿੱਚ ਸਖ਼ਤੀ ਵਰਤੀ ਜਾਵੇਗੀ।
ਉਨ੍ਹਾਂ ਕਿਹਾ, "ਅਸੀਂ ਲਾਗ ਦੇ ਮਾਮਲਿਆਂ ਦੇ ਘੱਟਣ ਦਾ ਇੰਤਜ਼ਾਰ ਕਰਾਂਗੇ।"
ਸ਼ੁੱਕਰਵਾਰ ਤੱਕ ਮੈਕਸੀਕੋ ਵਿੱਚ 20,000 ਨਾਲੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ ਤੇ ਇੱਥੇ ਕੋਰੋਨਾ ਦੇ 1,70,000 ਮਾਮਲੇ ਹਨ।

ਤਸਵੀਰ ਸਰੋਤ, Getty Images
ਆਸਟਰੇਲੀਆ ਦੇ ਇਸ ਸ਼ਹਿਰ ਵਿੱਚ ਮੁੜ ਲੱਗਿਆ ਲੌਕਡਾਊਨ
ਆਸਟਰੇਲੀਆ ਦੇ ਵਿਕਟੋਰੀਆ ਸੂਬੇ ਦੀ ਸਰਕਾਰ ਨੇ ਮੁੜ ਲੌਕਡਾਊਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਪਹਿਲਾਂ ਸਰਕਾਰ ਲੌਕਡਾਊਨ ਵਿੱਚ ਢਿੱਲ ਦੇਣ ਦੀ ਯੋਜਨਾ ਬਣਾ ਰਹੀ ਸੀ, ਪਰ ਕੋਰੋਨਾ ਦੇ ਵਧਦੇ ਮਾਮਲਿਆਂ ਕਰਕੇ, ਇੱਥੇ ਇੱਕ ਵਾਰ ਫਿਰ ਤਾਲਾਬੰਦੀ ਦਾ ਐਲਾਨ ਕੀਤਾ ਜਾ ਰਿਹਾ ਹੈ।
ਸ਼ਨੀਵਾਰ ਤੱਕ, ਵਿਕਟੋਰੀਆ ਵਿੱਚ ਕੋਰੋਨਾ ਦੀ ਲਾਗ ਦੇ 1817 ਮਾਮਲੇ ਸਨ।
ਸੂਬੇ ਦੇ ਪ੍ਰਧਾਨ ਡੈਨੀਅਲ ਐਂਡਰੀਊਜ਼ ਨੇ ਕਿਹਾ ਕਿ ਕੋਰੋਨਾ ਇਨਫੈਕਸ਼ਨ ਦੇ ਵੱਧ ਰਹੇ ਮਾਮਲਿਆਂ ਕਾਰਨ 12 ਜੁਲਾਈ ਤੋਂ ਪਹਿਲਾਂ ਲੌਕਡਾਊਨ ਵਿੱਚ ਛੋਟ ਦੇਣਾ ਮੁਸ਼ਕਲ ਹੈ।

ਤਸਵੀਰ ਸਰੋਤ, Getty Images
ਵਰਲਡ ਕੋਰੋਨਾ ਮੀਟਰ: ਕਿਸ ਦੇਸ਼ ਵਿੱਚ ਕੋਰੋਨਾ ਦਾ ਕੀ ਹੈ ਹਾਲ
- ਪੂਰੀ ਦੁਨੀਆਂ ਵਿੱਚ ਕੋਰੋਨਾਵਾਇਰਸ ਦੇ 86 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 4 ਲੱਖ 53 ਹਜ਼ਾਰ ਮੌਤਾਂ ਹੋ ਚੁੱਕੀਆਂ ਹਨ।
- ਅਮਰੀਕਾ ਦੇ ਕਈ ਸੂਬਿਆਂ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਵੇਖਿਆ ਗਿਆ ਹੈ।
- ਬ੍ਰਾਜ਼ੀਲ ਅਮਰੀਕਾ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ ਜਿੱਥੇ ਲਾਗ ਦੇ ਕੇਸ 10 ਲੱਖ ਤੋਂ ਪਾਰ ਹੋ ਗਏ ਹਨ।
- ਭਾਰਤ ਵਿੱਚ ਕੋਰੋਨਾਵਾਇਰਸ ਦੇ ਕੁੱਲ ਮਾਮਲੇ 3.90 ਲੱਖ ਤੋਂ ਜ਼ਿਆਦਾ ਹੋ ਚੁੱਕੇ ਹਨ ਤੇ 12,900 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।
- ਇਟਲੀ ਦੇ ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੇ ਦੋ ਸ਼ਹਿਰਾਂ ਦੇ ਸੀਵਰੇਜ ਵਿੱਚ ਦਸੰਬਰ ਵਿੱਚ ਹੀ ਕੋਰੋਨਾ ਦੇ ਨਿਸ਼ਾਨ ਮਿਲੇ ਸਨ।
- ਨਿਊਜ਼ੀਲੈਂਡ ਮੁੜ ਤੋਂ ਕੋਰੋਨਵਾਇਰਸ ਦੇ ਜ਼ੀਰੋ ਕੇਸ ਦੇ ਪੱਧਰ ਤੱਕ ਪਹੁੰਚ ਗਿਆ ਹੈ।
- ਪੰਜਾਬ ਵਿੱਚ 19 ਜੂਨ ਦੀ ਸ਼ਾਮ ਦੇ ਸਰਕਾਰੀ ਸੂਚਨਾ ਸਾਰ ਮੁਤਾਬਕ ਕੋਰੋਨਾਵਾਇਰਸ ਦੇ 217 ਨਵੇਂ ਮਾਮਲੇ ਰਿਪੋਰਟ ਹੋਏ ਅਤੇ 9 ਮੌਤਾਂ ਹੋਈਆਂ।
- ਦਿੱਲੀ ਵਿੱਚ ਹੁਣ ਘਰ ਵਿੱਚ ਕੁਆਰੰਟੀਨ ਹੋਣ ਵਾਲਿਆਂ ਨੂੰ ਵੀ ਪੰਜ ਦਿਨਾਂ ਵਾਸਤੇ ਸੰਸਥਾਗਤ ਕੁਆਰੰਟੀਨ ਵਿੱਚ ਰਹਿਣਾ ਪਵੇਗਾ।
ਦਿੱਲੀ ਦੇ ਸਿਹਤ ਮੰਤਰੀ ਨੂੰ ਦਿੱਤੀ ਗਈ ਪਲਾਜ਼ਮਾ ਥੈਰੇਪੀ
ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਕੋਰੋਨਾ ਪੌਜ਼ਿਟਿਵ ਪਾਏ ਜਾਣ ਮਗਰੋਂ ਹਸਪਤਾਲ ਦਾਖਲ ਹੋਏ ਤੇ ਹੁਣ ਉਨ੍ਹਾਂ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ।
ਹੁਣ ਉਨ੍ਹਾਂ ਨੂੰ ਬੁਖ਼ਾਰ ਨਹੀਂ ਹੈ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਸਿਹਤ ਮੰਤਰੀ ਦੇ ਦਫਤਰ ਵਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਅਗਲੇ 24 ਘੰਟਿਆਂ ਲਈ ਆਈਸੀਯੂ ਵਿੱਚ ਰੱਖਿਆ ਜਾਵੇਗਾ ਅਤੇ ਸਥਿਤੀ ਦੇਖੀ ਜਾਏਗੀ।
ਸਤਿੰਦਰ ਜੈਨ 17 ਜੂਨ ਨੂੰ ਕੋਰੋਨਾ ਪੌਜ਼ਿਟਿਵ ਪਾਏ ਗਏ ਸੀ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਕੋਰੋਨਾਵਾਇਰਸ: ਕੀ ਹਨ ਦੁਨੀਆਂ ਨੇ ਸਭ ਤੋਂ ਵੱਧ ਪ੍ਰਭਾਵਿਤ ਦੇਸਾਂ ਦੇ ਹਾਲਾਤ?
ਦੁਨੀਆਂ ਵਿਚ ਹੁਣ ਤੱਕ 8,665,92 ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 460,043 ਹੋ ਚੁੱਕੀ ਹੈ।
ਜੌਹਨ ਹੌਪਕਿੰਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ, ਦੁਨੀਆਂ ਵਿਚ ਸਭ ਤੋਂ ਵੱਧ ਪ੍ਰਭਾਵਿਤ ਦੇਸਾਂ ਦੇ ਹਾਲਾਤ ਕੁਝ ਇਸ ਤਰ੍ਹਾਂ ਹਨ।
- ਅਮਰੀਕਾ- 2,220,961 ਕੇਸ ਤੇ 1,19,112 ਮੌਤਾਂ
- ਬ੍ਰਾਜ਼ੀਲ- 1,032,913 ਕੇਸ ਤੇ 48,954 ਮੌਤਾਂ
- ਰੂਸ- 568,292 ਕੇਸ ਤੇ 7,831 ਮੌਤਾਂ
- ਭਾਰਤ- 395,048 ਕੇਸ ਤੇ 12,948 ਮੌਤਾਂ
- ਯੂਕੇ- 303,265 ਕੇਸ ਤੇ 42,546 ਮੌਤਾਂ

ਤਸਵੀਰ ਸਰੋਤ, john hopkins university
ਇਟਲੀ ਵਿੱਚ 24 ਘੰਟਿਆਂ ਵਿੱਚ 47 ਮੌਤਾਂ
ਇਟਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਕਰਕੇ 47 ਮੌਤਾਂ ਹੋਈਆਂ ਹਨ ਅਤੇ 253 ਕੇਸ ਸਾਹਮਣੇ ਆਏ ਹਨ।
ਕਦੇ ਮਹਾਂਮਾਰੀ ਦੇ ਕੇਂਦਰ ਰਿਹਾ ਇਟਲੀ ਹੁਣ ਮੌਤਾਂ ਦੇ ਅੰਕੜੇ ਨੂੰ ਲੈ ਕੇ ਚੌਥੇ ਨੰਬਰ ’ਤੇ ਹੈ। ਇਸ ਤੋਂ ਪਹਿਲਾਂ ਅਮਰੀਕਾ, ਬ੍ਰਾਜ਼ੀਲ ਅਤੇ ਬ੍ਰਿਟੇਨ ਆਉਂਦੇ ਹਨ।
ਦੇਸ਼ ਦੀ ਸਿਵਿਲ ਪ੍ਰੋਟੈਕਸ਼ਨ ਏਜੰਸੀ ਮੁਤਾਬਕ ਮੌਤਾਂ ਦਾ ਕੁੱਲ ਅੰਕੜਾ 34,561 ਹੈ ਅਤੇ ਪੂਰੇ ਦੇਸ਼ ਵਿੱਚ ਕੇਸਾਂ ਦੀ ਗਿਣਤੀ 2,38,000 ਹੈ।

ਤਸਵੀਰ ਸਰੋਤ, Getty Images
ਕੋਰੋਨਾਵਾਇਰਸ: ਦਿੱਲੀ ਲਈ ਵੱਖਰੇ ਨਿਯਮ ਕਿਉਂ?
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੰਡੀਅਨ ਕਾਉਂਸਿਲ ਆਫ਼ ਮੇਡੀਕਲ ਰਿਸਰਚ ਹਲਕੇ ਅਤੇ ਬਿਨਾਂ ਲੱਛਣਾਂ ਵਾਲੇ ਲੋਕਾਂ ਨੂੰ ਘਰ ਵਿਚ ਹੀ ਵੱਖ ਕਰਨ ਲਈ ਕਹਿ ਰਹੀ ਹੈ।
ਕੇਜਰੀਵਾਲ ਨੇ ਸਵਾਲ ਚੁੱਕਿਆ ਕਿ ਫਿਰ ਦਿੱਲੀ ਵਿਚ ਨਿਯਮ ਪੂਰੇ ਦੇਸ ਤੋਂ ਵੱਖਰੇ ਕਿਉਂ ਹਨ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਹੋਮ ਆਈਸੋਲੇਸ਼ਨ 'ਤੇ ਦਿੱਲੀ ਸਰਕਾਰ ਅਤੇ ਐਲਜੀ ਇਕ ਵਾਰ ਫਿਰ ਆਹਮੋ-ਸਾਹਮਣੇ
ਦਿੱਲੀ ਦੇ ਉਪ ਰਾਜਪਾਲ ਨੇ ਸ਼ੁੱਕਰਵਾਰ ਨੂੰ ਇਕ ਆਦੇਸ਼ ਜਾਰੀ ਕੀਤਾ ਹੈ ਅਤੇ ਕੋਰੋਨਾ ਸਕਾਰਾਤਮਕ ਲੋਕਾਂ ਨੂੰ ਜ਼ਰੂਰੀ ਪੰਜ ਦਿਨਾਂ ਦੇ ਹੋਮ ਕੁਆਰੰਟੀਨ ਦੀ ਬਜਾਏ ਸਰਕਾਰੀ ਕੁਆਰੰਟੀਨ ਸੈਂਟਰਾਂ ਵਿਚ ਰੱਖਿਆ ਜਾਵੇ।
ਦਿੱਲੀ ਸਰਕਾਰ ਐਲਜੀ ਦੇ ਇਸ ਆਦੇਸ਼ ਦਾ ਵਿਰੋਧ ਕਰ ਰਹੀ ਹੈ।
ਐਲ ਜੀ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜੇ ਕੋਈ ਵਿਅਕਤੀ ਕੋਰੋਨਾ ਸਕਾਰਾਤਮਕ ਪਾਇਆ ਗਿਆ ਤਾਂ ਉਸਨੂੰ ਘਰ ਦੀ ਬਜਾਏ ਸਰਕਾਰੀ ਕੁਆਰੰਟੀਨ ਸੈਂਟਰ ਵਿੱਚ ਰਹਿਣਾ ਪਏਗਾ। ਜੇ ਇਨ੍ਹਾਂ ਪੰਜ ਦਿਨਾਂ ਵਿਚ ਲੱਛਣਾਂ ਦਾ ਵਿਕਾਸ ਹੋ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਜਾਵੇਗਾ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਇਸ ਆਦੇਸ਼ ਨਾਲ ਦਿੱਲੀ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋਵੇਗਾ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਕੈਪਟਨ ਅਮਰਿੰਦਰ ਵਲੋਂ ਸਾਂਝੀ ਕੀਤੀ ਗਈ ਵੀਡੀਓ ਵਿਚ ਡਾਕਟਰ ਕੀ ਕਹਿ ਰਹੇ ਹਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਹੈਂਡਲ ਤੇ ਇਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿਚ ਡਾਕਟਰ ਕੋਰੋਨਾਵਾਇਰਸ ਬਾਰੇ ਵਧੇਰੇ ਜਾਣਕਾਰੀ ਦੇ ਰਹੇ ਹਨ।
ਕੈਪਟਨ ਨੇ ਅਪੀਲ ਕੀਤੀ ਹੈ ਕਿ ਹਲਕੇ ਲੱਛਣ ਵੀ ਮਹਿਸੂਸ ਹੋਣ ਤਾਂ ਸਾਨੂੰ ਸਜਗ ਹੋ ਜਾਣਾ ਚਾਹੀਦਾ ਹੈ, ਕਿਉਂਕਿ ਵਧੇਰੇ ਲੋਕਾਂ ਵਿਚ ਹਲਕੇ ਲੱਛਣਾਂ ਤੋਂ ਬਾਅਦ ਹੀ ਸਥਿਤੀ ਕਾਬੂ ਤੋਂ ਬਾਹਰ ਹੋਈ ਹੈ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਕੋਰੋਨਾਵਾਇਰਸ ਇਲਾਜ: ਡੈਕਸਾਮੀਥੇਸੋਨ ਦਵਾਈ ਕੀ ਹੈ, ਜੋ ਵੈਂਟੀਲੇਟਰ ਉੱਤੇ ਪਏ ਮਰੀਜ਼ਾਂ ਨੂੰ ਠੀਕ ਕਰ ਦਿੰਦੀ ਹੈ
ਡੈਕਸਾਮੀਥੇਸੋਨ ਨਾਮ ਦੀ ਇੱਕ ਐਂਟੀ-ਇਨਫਲਾਮੈਟਰੀ ਦਵਾਈ ਹਸਪਤਾਲ ਵਿੱਚ ਗੰਭੀਰ ਤੌਰ 'ਤੇ ਬਿਮਾਰ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ।
ਬਰਤਾਨੀਆ ਵਿੱਚ ਕੀਤੇ ਗਏ ਟ੍ਰਾਇਲ ਵਿੱਚ ਦੇਖਿਆ ਗਿਆ ਹੈ ਕਿ ਇਹ ਦਵਾਈ ਜਾਨਾਂ ਬਚਾ ਸਕਦੀ ਹੈ, ਕੌਮਾਂਤਰੀ ਪੱਧਰ 'ਤੇ ਇਸ ਦੀ ਵਰਤੋਂ ਪਹਿਲਾਂ ਇਸ ਨੂੰ ਤੁਰੰਤ ਨੈਸ਼ਨਲ ਹੈਲਥ ਸਰਵਿਸ ਵਿੱਚ ਇਸਤੇਮਾਲ ਕੀਤਾ ਜਾ ਸਕਦਾ ਹੈ। ਪੂਰੀਖ਼ਬਰ ਪੜ੍ਹੋ।

ਤਸਵੀਰ ਸਰੋਤ, Getty Images
ਪ੍ਰਧਾਨ ਮੰਤਰੀ ਮੋਦੀ ਨੇ 'ਗਰੀਬ ਭਲਾਈ ਰੁਜ਼ਗਾਰ ਮੁਹਿੰਮ' ਦੀ ਸ਼ੁਰੂਆਤ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ‘ਗਰੀਬ ਭਲਾਈ ਰੁਜ਼ਗਾਰ ਮੁਹਿੰਮ’ ਯੋਜਨਾ ਦੀ ਸ਼ੁਰੂਆਤ ਕੀਤੀ।
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਯੋਜਨਾ ਦੀ ਸ਼ੁਰੂਆਤ ਕੀਤੀ।
ਇਹ ਯੋਜਨਾ ਬਿਹਾਰ ਦੇ ਖਗਰੀਆ ਜ਼ਿਲੇ ਦੇ ਤੇਲੀਹਰ ਪਿੰਡ ਤੋਂ ਸ਼ੁਰੂ ਕੀਤੀ ਗਈ ਸੀ। ਵੀਡੀਓ ਕਾਨਫਰੰਸਿੰਗ ਵਿੱਚ ਬਿਹਾਰ ਦੇ ਮੁੱਖ ਮੰਤਰੀ ਵੀ ਮੌਜੂਦ ਸਨ।
ਇਸ ਯੋਜਨਾ ਦਾ ਉਦੇਸ਼ ਉਨ੍ਹਾਂ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ ਜੋ ਆਪਣੇ ਜ਼ਿਲ੍ਹੇ ਵਿੱਚ ਤਾਲਾਬੰਦੀ ਦੌਰਾਨ ਸ਼ਹਿਰਾਂ ਤੋਂ ਪਿੰਡਾਂ ਵਿੱਚ ਪਰਤ ਆਏ ਹਨ।
ਇਸ ਯੋਜਨਾ ਦੇ ਤਹਿਤ, 6 ਰਾਜਾਂ ਦੇ 116 ਜ਼ਿਲ੍ਹਿਆਂ ਵਿੱਚ 125 ਦਿਨਾਂ ਦਾ ਕੰਮ ਉਪਲਬਧ ਹੋਵੇਗਾ, ਜਿਸ ਕਾਰਨ ਪਰਵਾਸੀ ਮਜ਼ਦੂਰਾਂ ਨੂੰ ਪਈ ਰੋਜ਼ੀ-ਰੋਟੀ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।
ਮਜ਼ਦੂਰਾਂ ਨੂੰ ਕੰਮ ਦੇਣ ਲਈ 25 ਵੱਖ-ਵੱਖ ਕਿਸਮਾਂ ਦੇ ਕੰਮ ਸ਼ੁਰੂ ਕੀਤੇ ਜਾਣਗੇ ਅਤੇ ਲੋਕ ਉਨ੍ਹਾਂ ਦੇ ਹੁਨਰ ਦੇ ਅਨੁਸਾਰ ਕੰਮ ਕਰਨ ਦੇ ਯੋਗ ਹੋਣਗੇ।

ਤਸਵੀਰ ਸਰੋਤ, BJP
24 ਘੰਟਿਆਂ ਵਿੱਚ ਕੋਰੋਨਾ ਲਈ ਕਰੀਬ 1.90 ਲੱਖ ਨਮੂਨੇ ਹੋਏ ਟੈਸਟ
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ, 19 ਜੂਨ ਨੂੰ 24 ਘੰਟਿਆਂ ਵਿੱਚ ਕੁੱਲ 1,89,869 ਨਮੂਨੇ ਟੈਸਟ ਕੀਤੇ ਗਏ ਹਨ।
19 ਜੂਨ ਤੱਕ ਦੇਸ਼ ਵਿੱਚ ਕੁੱਲ 66,16,496 ਨਮੂਨੇ ਟੈਸਟ ਕੀਤੇ ਗਏ ਹਨ।
ਭਾਰਤ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਕੁਲ ਗਿਣਤੀ 3,95,048 ਹੈ। ਇਨ੍ਹਾਂ ਵਿੱਚੋਂ 2,13,831 ਲੋਕ ਇਲਾਜ ਮਗਰੋਂ ਠੀਕ ਹੋ ਚੁੱਕੇ ਹਨ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਕੋਰੋਨਾਵਾਇਰਸ ਖਿਲਾਫ ਵੀਡੀਓ ਗੇਮ ਖੇਡਣਾ ਚਾਹੋਗੇ?
ਵੀਡੀਓ ਗੇਮ ਖੇਡਣਾ ਚਾਹੋਗੇ? ਕੋਰੋਨਾ ਖ਼ਿਲਾਫ!
ਕੋਰੋਨਾਵਾਇਰਸ ਨਾਲ ਮੁਤਾਲਕ ਇਹ ਗੇਮ ਦੋ ਪਾਕਿਸਤਾਨੀ ਭਰਾਵਾਂ ਨੇ ਬਣਾਈ ਹੈI
ਵੀਡੀਓ ਗੇਮ ਦੇ ਵੱਖ-ਵੱਖ ਪੜਾਅ ਕੋਰੋਨਾਵਾਇਰਸ ਬਾਰੇ ਜਾਣਕਾਰੀ ਦਿੰਦੇ ਨੇ, ਕੋਰੋਨਾਵਾਇਰਸ ਤੋਂ ਕਿਵੇਂ ਬਚਣਾ ਹੈ, ਇਹ ਵੀ ਸਿੱਖਿਆ ਜਾ ਸਕਦਾ ਹੈI
ਤਾਂ ਫਿਰ ਕੀ ਖਿਆਲ ਹੈ? ਹੋ ਜਾਵੇ ਮੁਕਾਬਲਾ?
ਵੀਡੀਓ ਕੈਪਸ਼ਨ, ਕੋਰੋਨਾਵਾਇਰਸ ਖਿਲਾਫ ਵੀਡੀਓ ਗੇਮ ਖੇਡਣਾ ਚਾਹੋਗੇ?