ਦੱਖਣੀ ਕੋਰੀਆ 'ਚ ਫਿਰ ਤੋਂ ਸਖ਼ਤ ਪਾਬੰਦੀਆਂ ਹੋਣਗੀਆਂ ਲਾਗੂ

ਤਸਵੀਰ ਸਰੋਤ, Reuters
ਦੱਖਣੀ ਕੋਰੀਆ ਦਾ ਪੰਜਵਾਂ ਸਭ ਤੋਂ ਵੱਡਾ ਸ਼ਹਿਰ ਡਿਜੀਅਨ ਇਕ ਵਾਰ ਫਿਰ ਆਪਣੀਆਂ ਪਾਬੰਦੀਆਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਜਾ ਰਿਹਾ ਹੈ।
ਇਹ ਫੈਸਲਾ ਕੋਰੋਨਾ ਵਾਇਰਸ ਦੇ ਕਲੱਸਟਰ ਮਾਮਲਿਆਂ ਨੂੰ ਦੇਖਦਿਆਂ ਲਿਆ ਗਿਆ ਹੈ।
ਦੱਖਣੀ ਕੋਰੀਆ ਵਿੱਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 17 ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ ਛੇ ਵਿਦੇਸ਼ ਤੋਂ ਆਏ ਲੋਕਾਂ ਦੇ ਸਨ।










