ਕੋਰੋਨਾਵਾਇਰਸ ਅਪਡੇਟ: ਅਮਰੀਕਾ ਨੇ ਰੋਕੀਆਂ ਭਾਰਤੀ ਰੈਸਕਿਉ ਉਡਾਣਾਂ , ਪੰਜਾਬ ਦੇ ਸਿਹਤ ਢਾਂਚੇ ਦਾ ਸਿਰਫ਼ 5 ਫੀਸਦ ਵਰਤਿਆ ਜਾ ਰਿਹਾ - ਕੈਪਟਨ

ਪੂਰੀ ਦੁਨੀਆਂ ਵਿੱਚ ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ 91 ਲੱਖ 60 ਹਜ਼ਾਰ ਨੂੰ ਪਾਰ ਕਰ ਗਏ ਹਨ।

ਲਾਈਵ ਕਵਰੇਜ

  1. ਟੈਨਿਸ ਖਿਡਾਰੀ ਨੂੰ ਕੋਰੋਨਾ ਪੌਜ਼ਿਟੀਵ ਹੋਣ ਦਾ ਅਫ਼ਸੋਸ

    ਵਿਸ਼ਵ ਦੇ ਪਹਿਲੇ ਨੰਬਰ ਦੇ ਟੈਨਿਸ ਖਿਡਾਰੀ ਨੋਵਾਕ ਯੋਜੋਵਿਕ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੋਰੋਨਾਵਾਇਰਸ ਨਾਲ ਪੌਜ਼ਿਟੀਵ ਹੋਣ ਵਾਲਾ ਤਾਜ਼ਾ ਟੈਨਿਸ ਖਿਡਾਰੀ ਹੋਣ ਦਾ “ਬਹੁਤ ਅਫ਼ਸੋਸ” ਹੈ

    ਇਸ ਤੋਂ ਪਹਿਲਾਂ ਯੋਜੋਵਿਕ ਵੱਲੋਂ ਕੋਰੋਏਸ਼ੀਆ ਦੇ ਆਡਰੀਆ ਵਿੱਚ ਕਰਵਾਏ ਟੂਰਨਾਮੈਂਟ ਵਿੱਚ ਹਿੱਸਾ ਲੈਣ ਮਗਰੋਂ ਤਿੰਨ ਹੋਰ ਖਿ਼ਡਾਰੀਆਂ ਨੂੰ ਕੋਰੋਨਾਵਾਇਰਸ ਦੀ ਲਾਗ ਲੱਗ ਚੁੱਕੀ ਹੈ।

    ਟਵਿੱਟਰ ਉੱਪਰ 33 ਸਾਲਾ ਖਿਡਾਰੀ ਨੇ ਲਿਖਿਆ ਕਿ ਕੋਈ ਟੂਰਨਾਮੈਂਟ ਕਰਨ ਲਈ ਇਹ ਬਹੁਤ ਕਾਹਲੀ ਸੀ।

    ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਦੇ ‘ਟੂਰਨਾਮੈਂਟ ਕਰ ਕੇੇ ਇਹ ਨੁਕਸਾਨ ਹੋਇਆ ਇਸ ਦਾ ਅਫ਼ਸੋਸ ਹੈ¦ ਪਰ ਟੂਰਨਾਮੈਂਟ “ਸਾਫ਼ ਦਿਲ” ਅਤੇ “ਚੰਗੀ ਭਾਵਨਾ” ਨਾਲ ਕਰਵਾਇਆ ਗਿਆ ਸੀ। ਇਸ ਦੌਰਾਨ “ਸਿਹਤ ਸੰਬੰਧੀ ਵੀ ਸਾਰੇ ਪਰੋਟੋਕਾਲਾਂ ਦੀ ਪਾਲਣਾ ਕੀਤੀ ਗਈ” ਸੀ।

    ਨੋਵਾਕ ਯੋਜੋਵਿਕ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਨੋਵਾਕ ਯੋਜੋਵਿਕ (ਸੱਜਿਓਂ ਦੂਜੇ)
  2. ਕੋਵਿਡ-19 ਦੀਆਂ 3 ਸਟੇਜ਼ਾਂ ’ਤੇ ਠੀਕ ਹੋਣ ਲਈ ਲੱਗਦਾ ਹੈ ਕਿੰਨਾ ਸਮਾਂ, ਜੇਮਜ਼ ਗੈਲਾਹਰ, ਬੀਬੀਸੀ ਸਿਹਤ ਅਤੇ ਸਾਇੰਸ ਪੱਤਰਕਾਰ

    ਦੁਨੀਆਂ ਭਰ ਵਿਚ ਕੋਰੋਨਾਵਾਇਰਸ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਹਾਲਾਂਕਿ ਵੱਡੀ ਗਿਣਤੀ ‘ਚ ਮਰੀਜ਼ ਠੀਕ ਵੀ ਹੋ ਰਹੇ ਹਨ। ਪਰ ਮਰੀਜ਼ਾਂ ਦੇ ਠੀਕ ਹੋਣ ਦਾ ਸਮਾਂ ਵੱਖੋ-ਵੱਖਰਾ ਸਮਾਂ ਹੈ।

    ਕਈ ਲੋਕਾਂ ਵਿਚ ਹਲਕੇ ਲੱਛਣ ਪੈਦਾ ਹੁੰਦੇ ਹਨ ਅਤੇ ਕਈਆਂ ਵਿਚ ਲੱਛਣ ਕਾਫ਼ੀ ਗੰਭੀਰ ਨਜ਼ਰ ਆਉਂਦੇ ਹਨ। ਆਮ ਤੌਰ ਉੱਤੇ ਠੀਕ ਹੋਣ ਵਿਚ ਹਫ਼ਤਾ ਲੱਗਦਾ ਹੈ,ਜਾਂ ਇਸ ਤੋਂ ਵੀ ਕੁਝ ਸਮਾਂ ਜ਼ਿਆਦਾ। 14 ਦਿਨਾਂ ਨੂੰ ਠੀਕ ਹੋਣ ਦਾ ਸਭ ਤੋਂ ਸਟੀਕ ਸਮਾਂ ਮੰਨਿਆ ਗਿਆ ਹੈ।

    ਰੌਇਲ ਕਾਲਜ ਦੇ ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਤੰਬਾਕੂ ਪੀਣਾ ਬੰਦ ਕਰਕੇ, ਸ਼ਰਾਬ ਦਾ ਸੇਵਨ ਘਟਾਕੇ, ਵਧੇਰੇ ਐਕਸਰਸਾਇਜ਼ ਕਰਕੇ ਤੇ ਸਿਹਤਮੰਦ ਭਾਰ ਨੂੰ ਬਰਕਰਾਰ ਰੱਖ ਕੇ ਕੋਰੋਨਾ ਖ਼ਿਲਾਫ਼ ਫ਼ੈਸਲਾਕੁੰਨ ਜੰਗ ਲੜੀ ਜਾ ਸਕਦੀ ਹੈ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

  3. ਬਾਹਰੋਂ ਮੰਗਾਇਆ ਖਾਣਾ ਖਾਣ ਤੋਂ ਪਹਿਲਾਂ ਇਹ ਰੱਖੋ ਸਾਵਧਾਨੀਆਂ

    ਦੁਨੀਆਂ ਭਰ ਵਿਚ ਭਾਵੇਂ ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਪਰ ਹੁਣ ਸਰਕਾਰਾਂ ਲੌਕਡਾਊਨ ਦੀਆਂ ਪਾਬੰਦੀਆਂ ਵਿੱਚ ਛੋਟ ਦੇ ਰਹੀਆਂ ਹਨ।

    ਲੌਕਡਾਊਨ ਪਾਬੰਦੀਆਂ ਵਿੱਚ ਢਿੱਲ ਮਿਲਣ ਤੋਂ ਬਾਅਦ ਜਨਤਕ ਥਾਵਾਂ ਉੱਤੇ ਚਹਿਲ-ਪਹਿਲ ਦਿਖਣੀ ਸ਼ੁਰੂ ਹੋ ਗਈ ਹੈ। ਲੋਕਾਂ ਦੇ ਜਨਤਕ ਥਾਵਾਂ ਉੱਤੇ ਆਉਣ ਤੋਂ ਬਾਅਦ ਕੇਸਾਂ ਦੀ ਗਿਣਤੀ ਵਿਚ ਵੀ ਇਜ਼ਾਫ਼ਾ ਦਰਜ ਕੀਤਾ ਗਿਆ ਹੈ।

    ਅਜਿਹੇ ਵਿੱਚ ਇਹ ਸਵਾਲ ਮਨ ਵਿੱਚ ਆਉਂਦਾ ਹੈ ਕਿ ਖਾਣੇ ਦਾ ਸਮਾਨ ਖਰੀਦਣ ਦਾ ਸਭ ਤੋਂ ਸੁਰੱਖਿਅਤ ਤਰੀਕਾ ਕੀ ਹੈ।

    ਕੀ ਬਾਹਰੋਂ ਭੋਜਨ ਮੰਗਾਉਣਾ ਸਹੀ ਜਾਂ ਲੈ ਕੇ ਆਉਣਾ ਕਿੰਨਾ ਕੁ ਸੁਰੱਖਿਅਤ ਹੈ?

    ਪੂਰੀ ਜਾਣਕਾਰੀ ਪੜ੍ਹਨ ਲਈ ਇੱਥੇ ਕਲਿਕ ਕਰੋ।

    ਖਾਣਾ

    ਤਸਵੀਰ ਸਰੋਤ, Getty Images

  4. ਨਿਊ ਯਾਰਕ ਦੇ ਬੀਚ ਤੈਰਾਕੀ ਲਈ ਖੁੱਲ੍ਹਣਗੇ

    ਨਿਊ ਯਾਰਕ ਸ਼ਹਿਰ ਦੇ ਮੇਅਰ ਨੇ ਟਵੀਟ ਰਾਹੀਂ ਸੂਚਨਾ ਦਿੱਤੀ ਹੈ ਕਿ ਸ਼ਹਿਰ ਦੇ ਬੀਚ ਪਹਿਲੀ ਜੁਲਾਈ ਤੋਂ ਤੈਰਾਕੀ ਲਈ ਖੋਲ੍ਹ ਦਿੱਤੇ ਜਾਣਗੇ।

    ਉਨ੍ਹਾਂ ਨੇ ਲਿਖਿਆ,“ਆਓ ਹਿਫ਼ਾਜ਼ਤ ਰੱਖ ਕੇ ਚੱਲੀਏ, ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਾਈਏ ਭਾਵੇਂ ਬੀਚ ਤੇ ਹੀ ਹੋਈਏ।”

    ਜ਼ਿਕਰਯੋਗ ਹੈ ਕਿ ਸ਼ਹਿਰ ਦੇ ਬੀਚ ਧੁੱਪ ਸੇਕਣ ਲਈ ਤਾਂ ਖੋਲ੍ਹ ਦਿੱਤੇ ਗਏ ਸਨਪਰ ਤੈਰਾਕੀ ਦੀ ਮਨਾਹੀ ਸੀ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  5. ਕੋਰੋਨਾਵਾਇਰਸ ਬਾਰੇ ਤੁਹਾਡੇ 13 ਵੱਡੇ ਸਵਾਲਾਂ ਦੇ ਜਵਾਬ

    ਭਾਰਤ ਅਤੇ ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਅਜਿਹਾ ਲਗਭਗ 100 ਸਾਲ ਬਾਅਦ ਹੋ ਰਿਹਾ ਹੈ ਕਿ ਦੁਨੀਆਂ ਕਿਸੇ ਮਹਾਮਾਰੀ ਨਾਲ ਦੋ-ਚਾਰ ਹੋ ਰਿਹਾ ਹੈ।

    ਇਸ ਪ੍ਰਕਾਰ ਦੀ ਵਿਲੋਕਿੱਤਰੀ ਸਥਿਤੀ ਵਿੱਚ ਸਾਡੇ ਮਨਾਂ ਵਿੱਚ ਬਹੁਤ ਸਾਰੇ ਸਵਾਲ ਇਸ ਬਿਮਾਰੀ ਅਤੇ ਇਸ ਦੇ ਲੱਛਣਾਂ ਅਤ ਬਚਾਅ ਆਦਿ ਬਾਰੇ ਉੱਠਣੇ ਸੁਭਾਵਿਕ ਹੀ ਹਨ।

    ਇੱਥੇ ਅਸੀਂ ਤੁਹਾਡੇ ਮਨ ਦੀਆਂ ਕੁਝ ਦੁਬਿਧਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

    ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

    ਕੋਰੋਨਾਵਾਇਰਸ

    ਤਸਵੀਰ ਸਰੋਤ, Reuters

  6. ਦਿੱਲੀ ਵਿੱਚ ਮਾਸਕ ਨਾ ਪਾਉਣ ਵਾਲਿਆਂ ਨੂੰ ਜੁਰਮਾਨਾ

    ਖ਼ਬਰ ਏਜੰਸੀ ਏਐੱਨਆਈ ਮੁਤਾਬਕ ਦਿੱਲ ਪੁਲਿਸ ਵੱਲੋਂ ਬਿਨਾਂ ਮਾਸਕ ਦੇ ਘੁੰਮਣ ਵਾਲੇ ਲੋਕਾਂ ਨੂੰ ਜੁਰਮਾਨਾ ਕੀਤਾ ਜਾ ਰਿਹਾ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  7. ਭਾਰਤ ਵਿੱਚ ਮਾਮਲਿਆਂ ਵਿੱਚ ਰਿਕਾਰਡ ਵਾਧਾ

    ਖ਼ਬਰ ਏਜੰਸੀ ਏਐੱਨਆਈ ਨੇ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦੇ ਹਵਾਲੇ ਨਾਲ ਦੱਸਿਆ ਹੈ ਕਿ ਪਿਛਲੇ ਚੌਵੀ ਘੰਟਿਆਂ ਦੌਰਾਨ ਇੱਕ ਦਿਨ ਦੌਰਾਨ ਭਾਰਤ ਵਿੱਚ 15968 ਕੇਸਾਂ ਨਾਲ ਕੋਰੋਨਾਵਾਇਰਸ ਮਾਮਲਿਆਂ ਵਿੱਚ ਸਭ ਤੋਂ ਵੱਡਾ ਵਾਧਾ ਦਰਜ ਕੀਤਾ ਗਿਆ। ਜਦਕਿ 465 ਮੌਤਾਂ ਹੋਈਆਂ।

    ਭਾਰਤ ਵਿੱਚ ਲਾਗ ਦੇ ਕੁੱਲ ਕੇਸ 45, 6183 ਹਨ ਜਿਨ੍ਹਾਂ ਵਿੱਚੋਂ 183022 ਸਰਗਰਮ ਕੇਸ ਹਨ ਅਤੇ 14476 ਮੌਤਾਂ ਹੋ ਚੁੱਕੀਆਂ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  8. ਵਿਆਹ ਮੌਕੇ ਕੁਆਰੰਟਨੀਨ ਸੈਂਟਰ ਨੂੰ ਬੈੱਡ ਦਾਨ ਕੀਤੇ

    ਖ਼ਬਰ ਏਜੰਸੀ ਏਐੱਨਆਈ ਮੁਤਾਬਕ ਮਹਾਰਾਸ਼ਟਰ ਦੇ ਵਸਾਏ ਇਲਾਕੇ ਦੇ ਇੱਕ ਜੋੜੇ ਨੇ ਆਪਣੇ ਵਿਆਹ ਮੌਕੇ ਸਥਾਨਕ ਕੋਰਨਵਾਇਰਸ ਕੁਆਰੰਟੀਨ ਸੈਂਟਰ ਨੂੰ 50 ਬੈੱਡ ਦਾਨ ਕੀਤੇ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  9. ਪਤੰਜਲੀ ਦੀ 'ਕੋਰੋਨਾ ਲਈ ਦਵਾਈ' ਦੀ ਜਾਂਚ ਹੋਣ ਤੱਕ ਪ੍ਰਚਾਰ-ਪਸਾਰ 'ਤੇ ਰੋਕ

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

    ਆਯੁਸ਼ ਮੰਤਰਾਲੇ ਨੇ ਪਤੰਜਲੀ ਵਲੋਂ ਕੋਰੋਨਾ ਦੀ ਦਵਾਈ ਲੱਭਣ ਦੇ ਦਾਅਵਿਆਂ 'ਤੇ ਮੀਡੀਆ ਵਿਚ ਛਾਪੀ ਗਈ ਰਿਪੋਰਟ ਦਾ ਨੋਟਿਸ ਲਿਆ ਹੈ। ਮੰਤਰਾਲੇ ਨੇ ਸਾਫ਼ ਕਿਹਾ ਹੈ ਕਿ ਮੰਤਰਾਲੇ ਕੋਲ ਕਥਿਤ ਵਿਗਿਆਨਕ ਅਧਿਐਨ ਦੇ ਦਾਅਵਿਆਂ ਦੀ ਸੱਚਾਈ ਅਤੇ ਵੇਰਵਿਆਂ ਬਾਰੇ ਕੋਈ ਜਾਣਕਾਰੀ ਨਹੀਂ ਹੈ।

    ਪਤੰਜਲੀ ਨੇ ਮੰਗਲਵਾਰ ਨੂੰ 'ਕੋਰੋਨਿਲ ਗੋਲੀਆਂ' ਅਤੇ 'ਸ਼ਵਾਸਰੀ ਵਟੀ' ਨਾਮ ਦੀਆਂ ਦੋ ਦਵਾਈਆਂ ਲਾਂਚ ਕੀਤੀਆਂ, ਜਿਨ੍ਹਾਂ ਬਾਰੇ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਕੋਵਿਡ -19 ਦੀ ਬਿਮਾਰੀ ਦੇ ਆਯੁਰਵੇਦਿਕ ਇਲਾਜ ਹਨ।

    ਮੰਤਰਾਲੇ ਦੇ ਬਿਆਨ ਦੇ ਅਨੁਸਾਰ, ਪਤੰਜਲੀ ਨੂੰ ਇਸ ਬਾਰੇ ਸੂਚਨਾ ਦੇ ਦਿੱਤੀ ਗਈ ਹੈ ਕਿ ਆਯੁਰਵੇਦਿਕ ਦਵਾਈ ਸਮੇਤ ਇਸ ਤਰ੍ਹਾਂ ਦੇ ਇਸ਼ਤਿਹਾਰ ਜਿਸ ਵਿੱਚ ਆਯੁਰਵੇਦਿਕ ਦਵਾਈ ਸ਼ਾਮਿਲ ਹੈ, ਉਹ ਡਰੱਗ ਐਂਡ ਮੈਜਿਕ ਰੈਮੇਡੀਜ਼ (ਇਤਰਾਜ਼ਯੋਗ ਇਸ਼ਤਿਹਾਰ) ਐਕਟ, 1954 ਅਤੇ ਕੋਰੋਨਾ ਮਹਾਮਾਰੀ ਬਾਰੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਧੀਨ ਆਉਂਦਾ ਹੈ।

    ਹਾਲਾਂਕਿ, ਪਤੰਜਲੀ ਕੰਪਨੀ ਦੇ ਸੀਈਓ, ਆਚਾਰੀਆ ਬਾਲਕ੍ਰਿਸ਼ਨ ਨੇ ਬੀਬੀਸੀ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਹੈ ਕਿ 'ਉਨ੍ਹਾਂ ਦੇ ਸੰਸਥਾਨ ਨੇ ਤੀਜੀ ਧਿਰ ਦੀ ਸਹਾਇਤਾ ਨਾਲ ਕਲੀਨਿਕਲ ਅਜ਼ਮਾਇਸ਼ਾਂ ਕੀਤੀਆਂ ਹਨ ਜਿਸ ਨਾਲ ਕੋਰੋਨਿਲ ਦਾ ਸੇਵਨ ਕਰਨ ਵਾਲੇ 100 ਪ੍ਰਤੀਸ਼ਤ ਕੋਵਿਡ -19 ਮਰੀਜ਼ਾਂ ਨੂੰ ਰਾਹਤ ਮਿਲੀ ਹੈ।

    ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕਕਰੋ।

  10. ਅਮਰੀਕਾ ਵਿੱਚ ਮਾਮਲੇ ਵਧਣ ਦਾ ਖ਼ਦਸ਼ਾ

    ਅਮਰੀਕਾ ਦੇ ਮੁੱਖ ਮਹਾਮਾਰ ਰੋਗ ਮਾਹਰ ਡਾ਼ ਫਾਊਚੀ ਨੇ ਕੁਝ ਸੂਬਿਆਂ ਵਿੱਚ ਕੋਰੋਨਾਵਾਇਹਸ ਦੇ ਫੈਲਾਅ ਵਿੱਚ ਤੇਜ਼ੀ ਆਉਣ ਦਾ ਖ਼ਦਸ਼ਾ ਜ਼ਾਹਰ ਕੀਤਾ ਹੈ।

    ਉਨ੍ਹਾਂ ਦੀ ਅਗਵਾਈ ਵਿਚਲੇ ਸਿਹਤ ਮਾਹਰਾਂ ਦੇ ਪੈਨਲ ਨੇ ਸਰਕਾਰ ਨੂੰ ਕੋਰੋਵਾਇਰਸ ਦੀ ਲਾਗ ਦੀ ਦੂਜੀ ਲਹਿਰ ਦੇ ਆਉਣ ਬਾਰੇ ਸੁਚੇਤ ਕੀਤਾ।

    ਅਮਰੀਕਾ ਵਿੱਚ ਕੋਰੋਵਾਇਰਸ ਤੇਜ਼ੀ ਨਾਲ ਫ਼ੈਲ ਰਿਹਾ ਹੈ। ਡਾ਼ ਫਾਊਚੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਅਮਰੀਕੀ ਰਾਸ਼ਟਰਪਤੀ ਨੂੰ ਘੱਟ ਟੈਸਟ ਕਰਨ ਦੀ ਸਲਾਹ ਨਹੀਂ ਦਿੱਤੀ ਹੈ।

    ਦਰਅਸਲ ਟਰੰਪ ਨੇ ਓਖਲਾਹੋਮਾ ਸੂਬੇ ਵਿੱਚ ਪਿਛਲੇ ਹਫ਼ਤੇ ਦੇ ਅੰਤ ਵਿੱਚ ਹੋਈ ਆਪਣੀ ਰੈਲੀ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਥੋੜ੍ਹੇ ਟੈਸਟ ਕਰਾਵਾਏ ਜਾਣ ਦੀ ਸਲਾਹ ਦਿੱਤੀ ਗਈ ਸੀ।

    ਜੌਹਨ ਹੌਪਿਕਨਸ ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿੱਚ ਕੋਰੋਨਾਵਾਇਰਸ ਦੇ 2,345,854 ਮਾਮਲੇ ਹਨ 121217 ਮੌਤਾਂ ਹੋ ਚੁੱਕੀਆਂ ਹਨ।

    ਡਾ਼ ਫਾਊਚੀ

    ਤਸਵੀਰ ਸਰੋਤ, Getty Images

  11. ਜੰਗਲੀ ਜੀਵਾਂ ਤੋਂ ਵਾਇਰਸ ਫੈਲਣ ਬਾਰੇ ਨਵੇਂ ਸਬੂਤ ਕੀ ਕਹਿੰਦੇ ਹਨ

    ਇੱਕ ਨਵੇਂ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਦੱਖਣੀ ਏਸ਼ੀਆ ਦੇ ਕਈ ਬਜ਼ਾਰਾਂ ਅਤੇ ਰੈਸਟੋਰੈਂਟਾਂ ਵਿੱਚ ਵੇਚੇ ਜਾਂਦੇ ਚੂਹਿਆਂ ਵਿੱਚ ਕਈ ਕਿਸਮ ਦੇ ਕੋਰੋਨਾਵਾਇਰਸ ਹੁੰਦਾ ਹੈ।

    ਇਨ੍ਹਾਂ ਜੀਵਾਂ ਵਿੱਚ ਵਾਇਰਸ ਪ੍ਰੋਸੈਸਿੰਗ ਦੌਰਾਨ ਆ ਰਿਹਾ ਸੀ।

    ਵਾਇਰਸ ਦੇ ਜਿਹੜੇ ਸਟਰੇਨ ਇਨ੍ਹਾਂ ਜੀਵਾਂ ਵਿੱਚ ਮਿਲੇ ਹਨ, ਉਹ ਕੋਵਿਡ-19 ਤੋਂ ਵੱਖਰੇ ਹਨ ਅਤੇ ਉਨ੍ਹਾਂ ਨੂੰ ਮਨੁੱਖੀ ਸਿਹਤ ਲਈ ਨੁਕਸਾਨਦੇਹ ਨਹੀਂ ਸਮਝਿਆ ਜਾ ਰਿਹਾ।

    ਹਾਲਾਂਕਿ ਸਾਇੰਸਦਾਨ ਲੰਮੇ ਸਮੇਂ ਤੋਂ ਸੁਚੇਤ ਕਰਦੇ ਆ ਰਹੇ ਹਨ ਕਿ ਜੰਗਲੀ-ਜੀਵਾਂ ਦੇ ਕਾਰੋਬਾਰ ਤੋਂ ਲਾਗ (ਇਨਫ਼ੈਕਸ਼ਨ) ਫ਼ੈਲ ਸਕਦੀ ਹੈ।

    ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

    ਪੈਂਗੁਲਿਨ

    ਤਸਵੀਰ ਸਰੋਤ, Getty Images

  12. ਦੇਸ਼ ਅਤੇ ਦੁਨੀਆਂ ਦਾ ਤਾਜ਼ਾ ਘਟਨਾਕ੍ਰਮ

    ਜੌਹਨ ਹੌਪਿਕਨਸ ਯੂਨੀਵਰਸਿਟੀ ਦੇ ਕੋਰੋਨਾਵਾਇਰਸ ਡੈਸ਼ਬੋਰਡ ਮੁਤਾਬਕ ਪੂਰੀ ਦੁਨੀਆਂ ਵਿੱਚ ਕੋਰੋਨਾਵਇਰਸ ਦੇ ਮਾਮਲੇ 91 ਲੱਖ ਨੂੰ ਪਾਰ ਕਰ ਗਏ ਹਨ ਤੇ ਜ਼ਿਆਦਤਰ ਮਾਮਲੇ ਅਮਰੀਕਾ, ਬ੍ਰਾਜ਼ੀਲ ਤੇ ਭਾਰਤ ਤੋਂ ਹਨ।

    ਪੰਜਾਬ ਵਿਚ ਕੋਰੋਨਾ ਕੇਸਾਂ ਦੀ ਕੁਲ ਗਿਣਤੀ 4397 ਹੈ। ਜਿਨ੍ਹਾਂ ਵਿਚੋਂ 3047 ਠੀਕ ਹੋ ਚੁਕੇ ਹਨ ਅਤੇ 1245 ਇਲਾਜ ਅਧੀਨ ਹਨ। ਪੰਜਾਬ ਪੁਲਿਸ ਦੇ 23000 ਜਵਾਨਾਂ ਦੇ ਟੈਸਟ ਕੀਤੇ ਗਏ ਹਨ ਅਤੇ 111 ਪੌਜਿਟਿਵ ਪਾਏ ਗਏ ਹਨ

    ਭਾਰਤ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਵੈਬਸਾਈਟ ਮੁਤਾਬਕ ਦੇਸ਼ ਵਿੱਚ ਕੋਰੋਨਾਵਾਇਰਸ ਦੇ 440215 ਮਾਮਲੇ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 248189 ਜਣੇ ਠੀਕ ਹੋ ਚੁੱਕੇ ਹਨ ਅਤੇ 14011 ਮੌਤਾਂ ਹੋ ਚੁੱਕੀਆਂ ਹਨ।

    ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਨੇ ਬਾਬਾ ਰਾਮਦੇਵ ਦੀ ਕੋਵਿਡ -19 ਦੀ ਦਵਾਈ ਉੱਤੇ ਜਾਂਚ ਪੂਰੀ ਹੋਣ ਤਕ ਰੋਕ ਲਗਾ ਦਿਤੀ ਹੈ।

    ਜੌਹਨ ਹੌਪਿਕਨਸ ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿੱਚ ਕੋਰੋਨਾਵਾਇਰਸ ਦੇ 2,345,854 ਮਾਮਲੇ ਹਨ 121217 ਮੌਤਾਂ ਹੋ ਚੁੱਕੀਆਂ ਹਨ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦਵਾਈ ਲੱਭਣ ਲਈ ਮਿਲਟਰੀ ਦੀ ਤਾਕਤ ਲਾ ਦਿੱਤੀ ਹੈ ਅਤੇ ਜਲਦੀ ਹੈ ਵੈਕਸੀਨ ਮਿਲ ਜਾਵੇਗੀ।

    ਜੌਹਨ ਹੌਪਿਕਨਸ ਯੂਨੀਵਰਸਿਟੀ ਮੁਤਾਬਕ ਪਾਕਿਸਤਾਨ ਵਿੱਚ ਕੋਰੋਨਾਵਾਇਰਸ ਜੇ ਮਾਮਲੇ 1 ਲੱਖ 85 ਹਜ਼ਾਰ ਤੋਂ ਪਾਰ ਹੋ ਗਏ ਹਨ ਅਤੇ 185,034 ਅਤੇ 3695 ਮੌਤਾਂ ਹੋ ਚੁੱਕੀਆਂ ਹਨ।

    ਪਾਕਿਸਤਾਨੀ ਕ੍ਰਿਕਟ ਟੀਮ ਦੇ ਇੰਗਲੈਂਡ ਦੌਰੇ ਤੋਂ ਪਹਿਲਾਂ 10 ਖਿਡਾਰੀ ਕੋਰੋਨਾ ਪੌਜਿਟੀਵ ਪਾਏ ਗਏ ਹਨ। ਜਿਹੜੇ 28 ਖਿਡਾਰੀ ਨੈਗਿਟੀਵ ਆਏ ਹਨ ਉਹ ਦੌਰੇ ’ਤੇ ਜਾਣਗੇ।

    ਪਾਕਿਸਤਾਨੀ ਕ੍ਰਿਕਟਰ

    ਤਸਵੀਰ ਸਰੋਤ, Getty Images

  13. ਬੀਬੀਸੀ ਪੰਜਾਬੀ ਦੇ ਕੋਰੋਨਵਾਇਰਸ ਬਾਰੇ ਖਾਸ ਲਾਈਵ ਪੇਜ ਉੱਤੇ ਤੁਹਾਡਾ ਸਵਾਗਤ ਹੈ। ਅਸੀਂ ਇਸ ਪੇਜ ਰਾਹੀਂ ਤੁਹਾਨੂੰ ਦੇਸ-ਵਿਦੇਸ਼ ਦੀਆਂ ਕੋਰੋਨਾਵਾਇਰਸ ਨਾਲ ਜੁੜੀਆਂ ਅਹਿਮ ਖ਼ਬਰਾਂ ਦੇਵਾਂਗੇ। ਮੰਗਲਵਾਰ ਤੱਕ ਦੀ ਅਪਡੇਟ ਲਈ ਤੁਸੀਂ ਇੱਥੇ ਕਲਿੱਕ ਕਰੋ।