ਕੋਰੋਨਾਵਾਇਰਸ ਅਪਡੇਟ: ਬਾਰਸੀਲੋਨਾ ਵਿੱਚ 40 ਲੱਖ ਲੋਕਾਂ ਨੂੰ ਘਰ ਰਹਿਣ ਲਈ ਕਿਹਾ ਗਿਆ

ਕੋਰੋਨਾਵਾਇਰਸ ਦਾ ਗਲੋਬਲ ਅੰਕੜਾ 1.40 ਕਰੋੜ ਨੂੰ ਟੱਪ ਗਿਆ ਗਿਆ ਹੈ ਅਤੇ 6 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ

ਲਾਈਵ ਕਵਰੇਜ

  1. ਕੋਰੋਨਾਵਾਇਰਸ ਮਹਾਮਾਰੀ: ਕੀ ਰੋਗੀ ਮੌਤ ਤੋਂ ਬਾਅਦ ਵੀ ਕੋਰੋਨਾ ਫ਼ੈਲਾ ਸਕਦਾ ਹੈ

    ਕੋਰੋਨਾਵਾਇਰਸ ਨਾਲ ਹੋਈਆਂ ਮੌਤਾਂ ਦੇ ਸਸਕਾਰ ਨੂੰ ਲੈ ਕੇ ਬੀਤੇ ਦਿਨੀਂ ਕਈ ਥਾਂ ਵਿਵਾਦ ਹੋਇਆ।

    ਕਈ ਥਾਵਾਂ ਉੱਤੇ ਪਰਿਵਾਰ ਵਾਲੇ ਆਪਣੇ ਸਕੇ ਸਬੰਧੀਆਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਨਹੀਂ ਹੋਏ। ਇਸ ਨੂੰ ਮਹਾਮਾਰੀ ਦਾ ਡਰ ਕਹੋ ਜਾਂ ਵਾਇਰਸ ਬਾਰੇ ਅਗਿਆਨਤਾ, ਇੱਕ ਗੱਲ ਤਾਂ ਸਾਫ਼ ਹੈ ਕਿ ਇਸ ਵਾਇਰਸ ਦੇ ਫੈਲਾਅ ਨੇ ਸਮਾਜਿਕ ਤਾਣੇ-ਬਾਣੇ ਨੂੰ ਹਿਲਾ ਕੇ ਰੱਖ ਦਿੱਤਾ।

    ਮਾਹਰਾਂ ਤੇ ਵਿਗਿਆਨੀਆਂ ਦੇ ਹਵਾਲੇ ਨਾਲ ਸਵਾਲ ਇਹ ਹੈ ਕਿ ਕੀ ਰੋਗੀ ਮੌਤ ਤੋਂ ਬਾਅਦ ਵੀ ਕੋਰੋਨਾ ਫੈਲਾ ਸਕਦਾ ਹੈ, ਕੀ ਲਾਸ਼ਾਂ ਤੋਂ ਕੋਰੋਨਾ ਦੀ ਲਾਗ ਦਾ ਖ਼ਤਰਾ ਬਣਿਆ ਰਹਿ ਸਕਦਾ ਹੈ। ਪੂਰੀ ਖ਼ਬਰ ਪੜ੍ਹੋ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

  2. ਪਾਕਿਸਤਾਨ: ਇਮਰਾਨ ਖ਼ਾਨ ਦੀ ਅਪੀਲ, ਸਾਦਗੀ ਨਾਲ ਈਦ-ਉਲ-ਅਜ਼ਹਾ ਮਨਾਉਣ ਲੋਕ

    ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੇ ਤਿਓਹਾਰ ਈਦ-ਉਲ-ਅਜ਼ਹਾ ਨੂੰ ਸਾਦਗੀ ਨਾਲ ਮਨਾਇਆ ਜਾਵੇ, ਤਾਂ ਜੋ ਕੋਰੋਨਾਵਾਇਰਸ ਲਾਗ ਤੇਜ਼ੀ ਨਾਲ ਨਾ ਫੈਲੇ।

    ਈਦ-ਉਲ-ਅਜ਼ਹਾ ਜੁਲਾਈ ਦੇ ਅੰਤ ਵਿੱਚ ਮਨਾਇਆ ਜਾਣਾ ਹੈ। ਇਸ ਤਿਓਹਾਰ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸ਼ਹਿਰਾਂ ਤੋਂ ਪਿੰਡਾਂ ਵੱਲ ਜਾ ਰਹੇ ਹਨ।

    ਰਮਜ਼ਾਨ ਦੌਰਾਨ ਪਾਕਿਸਤਾਨ ਵਿੱਚ ਸੋਸ਼ਲ ਡਿਸਟੈਂਸਿੰਗ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਕਰਕੇ ਕੋਰੋਨਾਵਾਇਰਸ ਦੀ ਲਾਗ ਤੇਜ਼ੀ ਨਾਲ ਵਧੀ ਸੀ।

    ਇਮਰਾਨ ਖ਼ਾਨ ਨੇ ਟਵਿੱਟ ’ਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹੀ ਹਾਲਾਤ ਦੁਬਾਰਾ ਨਾ ਹੋਣ, ਇਸ ਦਾ ਧਿਆਨ ਰੱਖਿਆ ਜਾਵੇ।

    ਇਮਰਾਨ ਖ਼ਾਨ ਨੇ ਲੋਕਾਂ ਨੂੰ ਇਹ ਵੀ ਯਾਦ ਦਿਵਾਇਆ ਕਿ ਉਸ ਵੇਲੇ ਹਸਪਤਾਲਾਂ ਦੇ ਬੈੱਡ ਭਰ ਗਏ ਸਨ।

    ਪਾਕਿਸਤਾਨ ਵਿੱਚ ਹੁਣ ਤੱਕ ਦੋ ਲੱਖ 60 ਹਜ਼ਾਰ ਲੋਕ ਕੋਰੋਨਾ ਨਾਲ ਪੀੜਤ ਹਨ ਅਤੇ ਉੱਥੇ ਹੀ 5,470 ਲੋਕਾਂ ਦੀ ਮੌਤ ਹੋ ਗਈ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  3. ਟਰੰਪ ਨੇ ਕਿਉਂ ਕਿਹਾ ਕਿ ਅਮਰੀਕੀਆਂ ਨੂੰ ਮਾਸਕ ਪਾਉਣ ਦਾ ਆਦੇਸ਼ ਨਹੀਂ ਦੇਵਾਂਗਾ

    ਅਮਰੀਕੀ ਰਾਸ਼ਟਰਪਟੀ ਡੌਨਲਡ ਟਰੰਪ ਨੇ ਕਿਹਾ ਹੈ ਕਿ ਉਹ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਅਮਰੀਕੀਆਂ ਨੂੰ ਮਾਸਕ ਪਾਉਣ ਦਾ ਆਦੇਸ਼ ਨਹੀਂ ਦੇਣਗੇ।

    ਉਨ੍ਹਾਂ ਇਹ ਟਿੱਪਣੀ ਦੇਸ਼ ਦੇ ਮੋਹਰੀ ਲਾਗ ਵਾਲੇ ਰੋਗਾਂ ਦੇ ਮਾਹਿਰ ਡਾ. ਐਂਥਨੀ ਫਾਊਚੀ ਦੇ ਬਿਆਨ ਤੋਂ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸੂਬਾ ਸਰਕਾਰਾਂ ਅਤੇ ਸਥਾਨਕ ਨੇਤਾਵਾਂ ਨੂੰ ‘ਜਿੰਨਾ ਸੰਭਵ ਹੋ ਸਕੇ ਓਨੀਂ ਅਸਰਦਾਰ ਤਰੀਕੇ ਨਾਲ’ ਲੋਕਾਂ ਨੂੰ ਮਾਸਕ ਪਹਿਨਣ ਦਾ ਆਦੇਸ਼ ਜਾਰੀ ਕਰਨ ਲਈ ਕਿਹਾ ਸੀ।

    ਡਾ. ਫਾਊਚੀ ਨੇ ਕਿਹਾ, “ਚਿਹਰਾ ਢਕਾਣ ਅਸਲ ਵਿੱਚ ਮਹੱਤਵਪੂਰਨ ਹੈ ਅਤੇ ਸਾਨੂੰ ਸਾਰਿਆਂ ਨੂੰ ਅਜਿਹਾ ਕਰਨ ਲਈ ਕਹਿਣਾ ਚਾਹੀਦਾ ਹੈ।”

    ਅਮਰੀਕਾ ਵਿੱਚ ਮਾਸਕ ਪਹਿਨਣ ਨੂੰ ਲੈ ਕੇ ਵੱਡੇ ਪੱਧਰ ’ਤੇ ਰਾਜਨੀਤੀ ਚੱਲ ਰਹੀ ਹੈ।

    ਰਾਸ਼ਟਰਪਤੀ ਟਰੰਪ, ਜਿਨ੍ਹਾਂ ਨੇ ਪਹਿਲਾਂ ਖ਼ੁਦ ਮਾਸਕ ਪਹਿਨਣ ਦਾ ਵਿਰੋਧ ਕੀਤਾ ਸੀ, ਉਹ ਵੀ ਪਿਛਲੇ ਸ਼ਨਿੱਚਰਵਾਰ ਨੂੰ ਪਹਿਲੀ ਵਾਰ ਮਾਸਕ ਪਹਿਨ ਕੇ ਲੋਕਾਂ ਸਾਹਮਣੇ ਆਏ ਸਨ।

    ਫੌਕਸ ਨਿਊਜ਼ ਨਾਲ ਟਰੰਪ ਨੇ ਗੱਲਬਾਤ ਵਿੱਚ ਕਿਹਾ, ''ਮੈਂ ਕੌਮੀ ਪੱਧਰ 'ਤੇ ਮਾਸਕ ਲਾਜ਼ਮੀ ਕਰਨ ਦੇ ਹੱਕ ਵਿੱਚ ਨਹੀਂ ਹਾਂ, ਲੋਕਾਂ ਨੂੰ ਕਿਸੇ ਹੱਦ ਤੱਕ ਤਾਂ ਆਜ਼ਾਦੀ ਮਿਲਣੀ ਚਾਹੀਦੀ ਹੈ।''

    ਅਮਰੀਕੀ ਰਾਸ਼ਟਰਪਟੀ ਡੌਨਲਡ ਟਰੰਪ

    ਤਸਵੀਰ ਸਰੋਤ, EPA

  4. ‘ਕੇਰਲ ਵਿੱਚ ਹੋ ਰਹੀ ਕਮਿਊਨਿਟੀ ਟਰਾਂਸਮਿਸ਼ਨ’

    ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਇਹ ਮੰਨਣ ਵਾਲੇ ਪਹਿਲੇ ਮੁੱਖ ਮੰਤਰੀ ਬਣੇ ਕਿ ਭਾਰਤ ਵਿੱਚ ਕੋਰੋਨਾਵਾਇਰਸ ਦਾ ਕਮਿਊਨਿਟੀ ਟਰਾਂਸਮਿਸ਼ਨ ਹੋ ਰਿਹਾ ਹੈ।

    ਕਮਿਊਨਿਟੀ ਟਰਾਂਸਮਿਸ਼ਨ ਉਹ ਦੌਰ ਹੁੰਦਾ ਹੈ ਜਿਸ ਵਿੱਚ ਪਤਾ ਨਹੀਂ ਚੱਲਦਾ ਕਿ ਕਿਸੇ ਸ਼ਖ਼ਸ ਨੂੰ ਲਾਗ ਕਿੱਥੋਂ ਲੱਗੀ।

    ਭਾਰਤ ਵਿੱਚ ਉਨ੍ਹਾਂ ਲੋਕਾਂ ਨੂੰ ਲਾਗ ਲੱਗ ਰਹੀ ਹੈ ਜੋ ਨਾ ਤਾਂ ਕਿਸੇ ਦੇ ਸੰਪਰਕ ਵਿੱਚ ਆਏ ਹਨ ਜਿਸ ਨੂੰ ਇਨਫੈਕਸ਼ਨ ਹੋਵੇ ਤੇ ਨਾਂ ਹੀ ਉਨ੍ਹਾਂ ਦੀ ਕੋਈ ਟ੍ਰੈਵਲ ਹਿਸਟਰੀ ਹੈ।

    ਕੇਰਲ ਦੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਤਿਰੁਅਨਤਪੁਰਮ ਜ਼ਿਲ੍ਹੇ ਦੇ ਪੁੰਥੁਰਾ ਅਤੇ ਦੂਜੇ ਨਾਲ ਲੱਗਦੇ ਇਲਾਕਿਆਂ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਹੋਇਆ ਹੈ। ਕੇਰਲ ਨੂੰ ਸਾਵਧਾਨ ਰਹਿਣ ਦੀ ਲੋੜ ਹੈ।”

    ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ

    ਤਸਵੀਰ ਸਰੋਤ, Getty Images

  5. ਭਾਰਤੀ ਕੋਰੋਨਾਵਾਇਰਸ ਵੈਕਸੀਨ ਦਾ ਹਿਊਮਨ ਟ੍ਰਾਇਲ ਸ਼ੁਰੂ

    ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਮੁਤਾਬਕ ਭਾਰਤ ਵਿੱਚ ਤਿਆਰ ਹੋਣ ਵਾਲੀ ਕੋਰੋਨਾਵਾਇਰਸ ਵੈਕਸੀਨ ਦਾ ਹਿਊਮਨ ਟ੍ਰਾਇਲ ਪੀਜੀਆਈ ਰੋਹਤਕ ਵਿੱਚ ਸ਼ੁਰੂ ਹੋ ਗਿਆ ਹੈ।

    ਭਾਰਤ ਬਾਇਓਟੈਕ ਕੰਪਨੀ ਵੱਲੋਂ ਤਿਆਰ ਕੀਤੇ ਗਏ ਕੋਵੈਕਸੀਨ ਦਾ ਸਫਲ ਪ੍ਰਯੋਗ ਚੂਹਿਆਂ ਅਤੇ ਖਰਗੋਸ਼ਾਂ ਉੱਤੇ ਕੀਤਾ ਜਾ ਚੁੱਕਿਆ ਹੈ।

    ਇਸ ਤੋਂ ਬਾਅਦ ਹੁਣ ਇਨਸਾਨਾਂ 'ਤੇ ਇਸਦਾ ਟ੍ਰਾਇਲ ਸ਼ੁਰੂ ਕੀਤਾ ਗਿਆ ਹੈ। ਅਨਿਲ ਵਿਜ ਮੁਤਾਬਕ ਇਹ ਵੈਕਸੀਨ ਜਿਹੜੇ ਲੋਕਾਂ ਨੂੰ ਦਿੱਤੀ ਗਈ ਹੈ ਉਨ੍ਹਾਂ ਵਿੱਚ ਹੁਣ ਤੱਕ ਕੋਈ ਮਾੜਾ ਅਸਰ ਨਹੀਂ ਦਿਖਿਆ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  6. ਐਸ਼ਵਰਿਆ ਰਾਏ ਬੱਚਨ, ਧੀ ਨਾਲ ਹਸਪਤਾਲ ਵਿੱਚ ਭਰਤੀ: ਏਐੱਨਆਈ

    ਸਮਾਚਾਰ ਏਜੰਸੀ ਏਐੱਨਆਈ ਮੁਤਾਬਕ ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਧੀ ਅਰਾਧਿਆ ਬੱਚਨ ਨੂੰ ਹਸਪਤਾਲ ਵਿੱਚ ਬਰਤੀ ਕਰਵਾਇਆ ਗਿਆ ਹੈ।

    ਦੋਵਾਂ ਨੂੰ ਕੋਰੋਨਾ ਪੌਜ਼ੀਟਿਵ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਉਹ ਆਪਣੇ ਘਰ ਵਿੱਚ ਹੀ ਸੈਲਫ ਆਈਸੋਲੇਸ਼ਨ ਵਿੱਚ ਰਹਿ ਰਹੇ ਸਨ।

    ਏਜੰਸੀ ਮੁਤਾਬਕ ਐਸ਼ਵਰਿਆ ਰਾਏ ਬੱਚਨ ਨੂੰ ਨਾਨਾਵਤੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

    ਇਸ ਤੋਂ ਪਹਿਲਾਂ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਵੀ ਕੋਰੋਨਾ ਪੌਜ਼ਿਟਿਵ ਹੋਣ ਕਰਕੇ ਹਸਪਤਾਲ ਵਿੱਚ ਭਰਤੀ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  7. ਕੋਰੋਨਾਵਾਇਰਸ: ਭਾਰਤ ਸਣੇ ਦੁਨੀਆਂ ਦਾ ਤਾਜ਼ਾ ਅਪਡੇਟ

    ਕੋਵਿਡ-19 ਮਹਾਂਮਾਰੀ ਕਾਰਨ ਪੂਰੀ ਦੁਨੀਆਂ ਵਿੱਚ ਹਲਚਲ ਮਚ ਗਈ ਹੈ। ਹਰੇਕ ਪਲ ਕੁਝ ਨਾ ਕੁਝ ਨਵਾਂ ਹੋ ਰਿਹਾ ਹੈ, ਆਓ ਇੱਕ ਝਾਤ ਮਾਰਦੇ ਹਾਂ ਤਾਜ਼ਾ ਹਾਲਾਤ ’ਤੇ...

    • ਜੌਨਸ ਹੌਪਕਿਨਸ ਯੂਨੀਵਰਸਿਟੀ ਮੁਤਾਬਕ ਪੂਰੀ ਦੁਨੀਆਂ ਵਿੱਚ ਲਾਗ ਦੇ ਮਾਮਲੇ 1.4 ਕਰੋੜ ਤੋਂ ਪਾਰ ਹੋ ਗਏ ਹਨ ਅਤੇ ਮੌਤਾਂ ਦਾ ਅੰਕੜਾ 60 ਹਜ਼ਾਰ ਨੂੰ ਟੱਪ ਗਿਆ ਹੈ।
    • ਭਾਰਤ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਤੀਜੇ ਨੰਬਰ ਦਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਬਣ ਗਿਆ ਹੈ, ਇੱਥੇ ਕੋਵਿਡ-19 ਦੇ ਮਾਮਲਿਆਂ ਦਾ ਅੰਕੜਾ 10,03,832 ਹੋ ਗਿਆ ਹੈ ਅਤੇ ਮੌਤਾਂ ਦੀ ਗਿਣਤੀ 25,602 ਹੋ ਗਈ ਹੈ।
    • ਅਮਰੀਕਾ ਵਿੱਚ ਇੱਕ ਦਿਨ ਵਿੱਚ 74,500 ਨਵੇਂ ਮਾਮਲੇ ਦਰਜ ਹੋਏ, ਇਹ ਅੰਕੜਾ ਦੇਸ਼ ਵਿੱਚ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਇੱਕ ਦਿਨ ਵਿੱਚ ਦਰਜ ਹੋਇਆ ਸਭ ਤੋਂ ਵੱਡਾ ਅੰਕੜਾ ਹੈ, ਇਸ ਦੇ ਨਾਲ ਅਮਰੀਕਾ ਵਿੱਚ ਲਾਗ ਕੁੱਲ ਮਾਮਲੇ 36,41,335 ਹੋ ਗਏ ਹਨ ਅਤੇ ਮੌਤਾਂ ਦਾ ਅੰਕੜਾ 1.39 ਲੱਖ ਤੋਂ ਪਾਰ ਹੋ ਗਿਆ ਹੈ।
    • ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਹਫ਼ਤੇ ਵਿੱਚ ਇੰਗਲੈਂਡ ਵਿੱਚ ਕੋਰੋਨਾਵਾਇਰਸ ਸਬੰਧੀ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾਵੇਗੀ। ਇਸ ਨੂੰ ਕ੍ਰਿਸਮਸ ਤੱਕ ‘ਆਮ ਹਾਲਾਤ’ ਬਹਾਲ ਕਰਨ ਦੀ ਯੋਜਨਾ ਵਜੋਂ ਦੇਖਿਆ ਜਾ ਰਿਹਾ ਹੈ।
    • ਕੈਟੇਲੋਨੀਆ ਵਿੱਚ ਬਰਸੀਲੋਨਾ ਅਤੇ ਉਸ ਦੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਨਵੇਂ ਨਿਯਮਾਂ ਮੁਤਾਬਕ ਘਰਾਂ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ।
    • ਪੰਜਾਬ ਵਿੱਚ ਕੋਰੋਨਾਵਾਇਰਸ ਦੇ 9442 ਕੇਸ ਦਰਜ ਕੀਤੇ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 239 ਹੋ ਗਈ ਹੈ। 6300 ਤੋਂ ਵੱਧ ਲੋਕ ਠੀਕ ਵੀ ਹੋ ਗਏ ਹਨ।
    • ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੂੰ ਵੀ ਧੀ ਸਣੇ ਹਸਪਤਾਲ ਭਰਤੀ ਕਰਵਾਇਆ ਗਿਆ।
    ਕੋਵਿਡ-19

    ਤਸਵੀਰ ਸਰੋਤ, Getty Images

  8. ਕੋਰੋਨਾਵਾਇਰਸ ਲਾਈਵ ਪੇਜ ਵਿੱਚ ਤੁਹਾਡਾ ਸੁਆਗਤ ਹੈ। ਭਾਰਤ ਸਣੇ ਦੁਨੀਆਂ ਦੀਆਂ ਅਹਿਮ ਖ਼ਬਰਾਂ ਇਸ ਪੇਜ ਉੱਤੇ ਮਿਲਣਗੀਆਂ ਅਤੇ ਤੁਸੀਂ ਦੇਖ ਸਕੋਗੇ ਕੁਝ ਜਾਣਕਾਰੀ ਭਰਪੂਰ ਵੀਡੀਓ ਵੀ। ਤੁਸੀਂ 17 ਜੁਲਾਈ ਦਿਨ ਸ਼ੁੱਕਰਵਾਰ ਦੀਆਂ ਅਪਡੇਟਸ ਵੀ ਇਸ ਲਿੰਕ 'ਤੇ ਜਾ ਕੇ ਲੈ ਸਕਦੇ ਹੋ। ਧੰਨਵਾਦ