ਬੀਤੇ 24 ਘੰਟਿਆਂ ਵਿੱਚ ਦੁਨੀਆਂ ਭਰ ਵਿੱਚ ਲਾਗ ਦੇ 2.6 ਲੱਖ ਮਾਮਲੇ ਦਰਜ
ਵਿਸ਼ਵ ਸਿਹਤ ਸੰਗਠਨ ਮੁਤਾਬਕ ਬੀਤੇ 24 ਘੰਟਿਆਂ ਵਿੱਚ ਦੁਨੀਆਂ ਭਰ ਵਿੱਚ ਕੋਰੋਨਾ ਲਾਗ ਦੇ 2 ਲੱਖ 60 ਹਜ਼ਾਰ ਮਾਮਲੇ ਦਰਜ ਕੀਤੇ ਗਏ ਹਨ ਜੋ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਧ ਹਨ।
ਲਾਗ ਦੇ ਸਭ ਤੋਂ ਵੱਧ ਮਾਮਲੇ ਅਮਰੀਕਾ, ਬ੍ਰਾਜ਼ੀਲ, ਭਾਰਤ ਅਤੇ ਦੱਖਣੀ ਅਫਰੀਕਾ ਵਿੱਚ ਦਰਜ ਕੀਤੇ ਗਏ ਹਨ।
ਸੰਗਠਨ ਮੁਤਾਬਕ ਅਮਰੀਕਾ ਵਿੱਚ ਬੀਤੇ 24 ਘੰਟਿਆਂ ਵਿੱਚ ਲਾਗ 71,484 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉਹੀ ਬ੍ਰਾਜ਼ੀਲ ਵਿੱਚ 45,403 ਭਾਰਤ ਵਿੱਚ 34,884 ਅਤੇ ਦੱਖਣੀ ਅਫਰੀਕਾ ਵਿੱਚ ਮਾਮਲੇ ਦਰਜ ਕੀਤੇ ਗਏ ਹਨ।
ਸੰਗਠਨ ਮੁਤਾਬਕ ਪਹਿਲੀ ਵਾਰ ਇੱਕ ਦਿਨ ਵਿੱਚ ਲਾਗ ਦੀ ਗਿਣਤੀ ਢਾਈ ਲੱਖ ਤੋਂ ਪਾਰ ਹੋ ਗਈ ਹੈ। ਇਹੀ ਨਹੀਂ ਬੀਤੇ 24 ਘੰਟਿਆਂ ਵਿੱਚ ਦੁਨੀਆਂ ਭਰ ਦੇ 7,360 ਲੋਕ ਮਾਰੇ ਗਏ ਹਨ, ਜੋ 10 ਮਈ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਡੀ ਗਿਣਤੀ ਹੈ।
ਜੌਨਸ ਹੋਪਕਿਨਸ ਯੂਨੀਵਰਸਿਟੀ ਮੁਤਾਬਕ ਦੁਨੀਆਂ ਵਿੱਚ ਕੋਰੋਨਾਵਾਇਰਸ ਲਾਗ ਦੇ ਮਾਮਲੇ ਹੁਣ 1.42 ਕਰੋੜ ਤੋਂ ਵੱਧ ਹੋ ਗਏ ਹਨ ਅਤੇ ਮੌਤਾਂ ਦਾ ਅੰਕੜਾ 6,01,213 ਹੋ ਗਿਆ ਹੈ।

ਤਸਵੀਰ ਸਰੋਤ, AFP




