ਕੋਰੋਨਾਵਾਇਰਸ ਅਪਡੇਟ: ਔਕਸਫੋਰਡ ਵਾਲੀ ਵੈਕਸੀਨ ਦਾ ਭਾਰਤ ਵਿਚ ਟਰਾਇਲ ਕਦੋਂ ਤੋਂ

ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਦੇ ਮਾਮਲੇ 1.45 ਕਰੋੜ ਤੋਂ ਪਾਰ ਹੇ ਗਏ ਹਨ

ਲਾਈਵ ਕਵਰੇਜ

  1. ਭਾਰਤ ਵਿੱਚ 37148 ਨਵੇਂ ਮਾਮਲੇ ਸਾਹਮਣੇ ਆਏ ਹਨ

    ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾਵਾਇਰਸ ਦੇ 37148 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਭਾਰਤ ਵਿੱਚ ਕੇਸਾਂ ਦੀ ਗਿਣਤੀ 11.55 ਲੱਖ ਪਾਰ ਕਰ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 587 ਲੋਕਾਂ ਦੀ ਮੌਤ ਹੋਈ ਹੈ।

    ਭਾਰਤ ਵਿੱਚ ਕੋਰੋਨਾਵਾਇਰਸ ਕਾਰਨ 28 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  2. ਮਾਸਕ ਪਹਿਨਣ ’ਤੇ ਟਰੰਪ ਨੇ ਕਿਹਾ, ਉਨ੍ਹਾਂ ਤੋਂ ਵੱਡਾ ਦੇਸ਼ਭਗਤ ਕੋਈ ਨਹੀਂ

    ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਮਾਕਸ ਪਹਿਨੇ ਹੋਏ ਦੀ ਆਪਣੀ ਤਸਵੀਰ ਟਵੀਟ ਕਰਦਿਆਂ ਲਿਖਿਆ, ’’ਅਸੀਂ ਨਾ ਦਿਖਣ ਵਾਲੇ ਚੀਨੀ ਵਾਇਰਸ ਨੂੰ ਹਰਾਉਣ ਲਈ ਇੱਕਜੁੱਟ ਹਾਂ ਅਤੇ ਕਈ ਲੋਕ ਕਹਿੰਦੇ ਹਨ ਕਿ ਜੇ ਸੋਸ਼ਲ ਡਿਸਟੈਂਸਿੰਗ ਨਹੀਂ ਕੀਤੀ ਜਾ ਸਕਦੀ ਤਾਂ ਮਾਸਕ ਪਹਿਨਣਾ ਦੇਸ਼ਭਗਤੀ ਦਾ ਕੰਮ ਹੈ। ਫ਼ਿਰ ਇੱਥੇ ਮੇਰੇ ਤੋਂ ਵੱਡਾ ਦੇਸ਼ਭਗਤ ਕੋਈ ਨਹੀਂ ਹੈ, ਤੁਹਾਡਾ ਪਸੰਦੀਦਾ ਰਾਸ਼ਟਰਪਤੀ।’’

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  3. ਬ੍ਰਾਜ਼ੀਲ ’ਚ ਕੋਰੋਨਾਵਾਇਰਸ ਕਰਕੇ ਹੁਣ ਤੱਕ 80 ਹਜ਼ਾਰ ਤੋਂ ਵੱਧ ਮੌਤਾਂ

    ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਕੋਰੋਨਾ ਦੀ ਲਾਗ ਤੋਂ ਪ੍ਰਭਾਵਿਤ ਦੂਜਾ ਮੁਲਕ ਹੈ।

    ਜੌਨਸ ਹੌਪਕਿਨਸ ਯੂਨੀਵਰਸਿਟੀ ਵੱਲੋਂ ਸਾਂਝੇ ਕੀਤੇ ਅੰਕੜਿਆਂ ਮੁਤਾਬਕ ਬ੍ਰਾਜ਼ੀਲ ਵਿੱਚ ਇਸ ਲਾਗ ਤੋਂ ਪੀੜਤ ਲੋਕਾਂ ਦੀ ਗਿਣਤੀ 21 ਲੱਖ 18 ਹਜ਼ਾਰ ਤੋਂ ਵੀ ਵੱਧ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 80 ਹਜ਼ਾਰ ਤੋਂ ਪਾਰ ਹੋ ਗਈ ਹੈ।

    ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਵੀ ਕੋਰੋਨਾਵਾਇਰਸ ਪੌਜ਼ਿਟਿਵ ਹਨ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

  4. ਵੈਕਸੀਨ ਬਾਰੇ WHO ਨੇ ਕਿਹਾ ਅਜੇ ਲੰਬਾ ਰਸਤਾ ਤੈਅ ਕਰਨਾ ਬਾਕੀ

    ਕੋਰੋਨਾਵਾਇਰਸ ਦੀ ਵੈਕਸੀਨ ਦੇ ਚੰਗੇ ਨਤੀਜੇ ਮਿਲਣ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ ਨੇ ਇਸ ਦਾ ਸੁਆਗਤ ਕੀਤਾ ਹੈ, ਪਰ ਕਿਹਾ ਹੈ ਕਿ ਕੋਵਿਡ-19 ਨੂੰ ਰੋਕਣ ਲਈ ਅਜੇ ਵੀ ਕੰਮ ਕਰਨਾ ਬਾਕੀ ਹੈ।

    ਜੇਨੇਵਾ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਹੈਲਥ ਐਮਰਜੈਂਸੀ ਪ੍ਰੋਗਰਾਮ ਦੇ ਨਿਰਦੇਸ਼ਕ ਡਾ. ਮਾਈਕ ਰਾਇਨ ਨੇ ਕਿਹਾ ਕਿ ਅਜੇ ਲੰਬਾ ਰਸਤੇ ਤੈਅ ਕਰਨਾ ਬਾਕੀ ਹੈ।

    ਉਨ੍ਹਾਂ ਨੇ ਕਿਹਾ ਕਿ ਹੁਣ ‘ਅਸਲੀ ਦੁਨੀਆਂ’ ਦਾ ਟ੍ਰਾਇਲ ਵੀ ਵੱਡੇ ਪੱਧਰ ’ਤੇ ਹੋਣਾ ਚਾਹੀਦਾ ਹੈ।

    Coronavirus

    ਤਸਵੀਰ ਸਰੋਤ, Getty Images

  5. ਕੋਰੋਨਾਵਾਇਰਸ ਨਾਲ ਜੁੜੀਆਂ ਹੁਣ ਤੱਕ ਦੀਆਂ ਤਾਜ਼ਾ ਅਪਡੇਟਸ

    • ਜੌਨਸ ਹੌਪਕਿਨਸ ਯੂਨੀਵਰਸਿਟੀ ਮੁਤਾਬਕ ਪੂਰੀ ਦੁਨੀਆਂ ਵਿੱਚ ਕੋਰੋਨਾਵਾਇਰਸ ਲਾਗ ਦੇ 1 ਕਰੋੜ 46 ਲੱਖ 41 ਹਜ਼ਾਰ 789 ਮਾਮਲੇ ਹੋ ਗਏ ਹਨ ਅਤੇ ਮੌਤਾਂ ਦਾ ਅੰਕੜਾ 6 ਲੱਖ 8 ਹਜ਼ਾਰ 637 ਹੋ ਗਿਆ ਹੈ।
    • ਕੋਰੋਨਾ ਮਾਮਲਿਆਂ ਵਿੱਚ ਸਭ ਤੋਂ ਜ਼ਿਆਦਾ ਅਸਰ ਅਮਰੀਕਾ ਉੱਤੇ ਦਿੱਖ ਰਿਹਾ ਹੈ। ਇੱਥੇ ਲਾਗ ਦੇ ਕੁੱਲ ਮਾਮਲੇ 38,23,369 ਹੋ ਗਏ ਹਨ ਅਤੇ ਮੌਤਾਂ ਦਾ ਅੰਕੜਾ 1 ਲੱਖ 40 ਹਜ਼ਾਰ 922 ਹੋ ਗਿਆ ਹੈ।
    • ਦੁਨੀਆਂ ਵਿੱਚ ਤੀਜੇ ਨੰਬਰ ’ਤੇ ਭਾਰਤ ਹੈ, ਜਿੱਥੇ ਕੋਵਿਡ-19 ਦੇ ਮਾਮਲਿਆਂ ਦਾ ਅੰਕੜਾ 11 ਲੱਖ 18 ਹਜ਼ਾਰ 206 ਹੋ ਗਿਆ ਹੈ ਅਤੇ ਮੌਤਾਂ ਦੀ ਗਿਣਤੀ 27,497 ਹੋ ਗਈ ਹੈ।
    • ਪੰਜਾਬ ਵਿੱਚ ਕੋਰੋਨਾਵਾਇਰਸ ਦੇ 10,100 ਕੇਸ ਦਰਜ ਕੀਤੇ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 254 ਹੋ ਗਈ ਹੈ। 6535 ਲੋਕ ਠੀਕ ਵੀ ਹੋ ਗਏ ਹਨ।
    • ਜਪਾਨ ਵਿੱਚ ਸਿਹਤ ਮਾਹਰ ਸ਼ਿਨਿਆ ਲਵਾਮੁਰੋ ਨੇ ਕਿਹਾ ਕਿ ਬਾਰ ਕਰਮੀਆਂ ਲਈ ਵਿਹਾਰਕ ਨਿਯਮ ਬਣਾਏ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਦੱਸਿਆ ਜਾਣਾ ਚਾਹੀਦਾ ਹੈ ਕਿ ਗਾਹਕਾਂ ਨਾਲ ਕਿਵੇਂ ਗੱਲ ਕੀਤੀ ਜਾਵੇ। ਉਨ੍ਹਾਂ ਕਿਹਾ, "ਇਸਦਾ ਅਰਥ ਇਹ ਹੈ ਕਿ ਇੱਥੇ ਚੁੰਮਣ ਅਤੇ ਇੱਕ ਦੂਜੇ ਦੇ ਨਾਲ ਪਲੇਟਾਂ ਸ਼ੇਅਰ ਕਰਨ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।"
    • ਔਕਸਫੋਰਡ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਕੋਰੋਨਾਵਾਇਰਸ ਵੈਕਸੀਨ ਸੁਰੱਖਿਅਤ ਲੱਗਦੀ ਹੈ ਅਤੇ ਇਹ ਮਨੁੱਖੀ ਸਰੀਰ ਦੀ ਬਿਮਾਰੀਆਂ ਨਾਲ ਲੜਨ ਵਾਲੀ ਸ਼ਕਤੀ ‘ਇਮੀਊਨ ਸਿਸਟਮ’ ਨੂੰ ਤਿਆਰ ਕਰਦੀ ਹੈ। 1077 ਜਣਿਆਂ 'ਤੇ ਹੋਏ ਟ੍ਰਾਇਲ ਵਿੱਚ ਪਤਾ ਲੱਗਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਇਸ ਵੈਕਸੀਨ ਦਾ ਟੀਕਾ ਲਾਇਆ ਗਿਆ, ਉਨ੍ਹਾਂ ਵਿੱਚ ਕੋਰੋਨਾਵਾਇਰਸ ਨਾਲ ਲੜਨ ਵਾਲੇ ਐਂਟੀਬਾਡੀਜ਼ ਅਤੇ ਵਾਈਟ ਬਲੱਡ ਸੈੱਲ ਪੈਦਾ ਹੋਏ।
    • ਚੀਨ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਕਾਰਨ ਲਗਭਗ ਛੇ ਮਹੀਨਿਆਂ ਤੋਂ ਬੰਦ ਪਏ ਥੀਏਟਰ ਹੁਣ ਖੁੱਲ੍ਹਣੇ ਸ਼ੁਰੂ ਹੋ ਗਏ ਹਨ
    • ਕੋਰੋਨਾਵਾਇਰਸ ਕਾਰਨ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਆਸਟਰੇਲੀਆ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਟੂਰਨਾਮੈਂਟ 18 ਅਕਤੂਬਰ ਤੋਂ 15 ਨਵੰਬਰ ਤੱਕ ਆਸਟਰੇਲੀਆ ਵਿੱਚ ਹੋਣਾ ਸੀ।
    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

  6. ਕੋਰੋਨਾਵਾਇਰਸ ਲਾਈਵ ਪੇਜ 'ਤੇ ਤੁਹਾਡਾ ਸੁਆਗਤ ਹੈ। ਪੰਜਾਬ ਸਣੇ ਭਾਰਤ ਅਤੇ ਦੁਨੀਆਂ ਦੀਆਂ ਅਹਿਮ ਖ਼ਬਰਾਂ ਤੁਹਾਨੂੰ ਬੀਬੀਸੀ ਪੰਜਾਬੀ ਦੇ ਇਸ LIVE ਪੇਜ ਉੱਤੇ ਮਿਲਣਗੀਆਂ। ਇਸ ਦੇ ਨਾਲ ਹੀ ਤੁਸੀਂ ਜਾਣਕਾਰੀ ਭਰਪੂਰ ਵੀਡੀਓਜ਼ ਵੀ ਦੇਖ ਸਕਦੇ ਹੋ। ਤੁਸੀਂ 20 ਜੁਲਾਈ (ਸੋਮਵਾਰ) ਦੀਆਂ ਅਪਡੇਟਸ ਲਈ ਇੱਥੇ ਕਲਿੱਕ ਕਰ ਸਕਦੇ ਹੋ।