ਕੋਰੋਨਾਵਾਇਰਸ ਅਪਡੇਟ: ਪੰਜਾਬ ਵਿਚ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨਿਆਂ ਦਾ ਐਲਾਨ

ਦੁਨੀਆਂ ਵਿਚ ਕੋਰੋਨਾ ਮਰੀਜ਼ਾ ਦਾ ਅੰਕੜਾ ਡੇਢ ਕਰੋੜ ਨੂੰ ਪਾਰ ਕਰ ਗਿਆ ਹੈ, ਜਦਕਿ 6.17ਲੱਖ ਲੋਕ ਮਾਰੇ ਜਾ ਚੁੱਕੇ ਹਨ

ਲਾਈਵ ਕਵਰੇਜ

  1. ਅੱਜ ਦਾ ਇਹ ਲਾਈਵ ਪੇਜ ਅਸੀਂ ਇੱਥੇ ਹੀ ਬੰਦ ਕਰਦੇ ਹਾਂ। ਤੁਸੀਂ 24 ਜੁਲਾਈ ਦੀਆਂ ਅਪਡੇਟਸ ਲਈ ਇਸ ਲਿੰਕ ਉੱਤੇ ਆ ਸਕਦੇ ਹੋ। ਧੰਨਵਾਦ

  2. ਕੋਰੋਨਾਵਾਇਰਸ ਨਾਲ ਟਾਕਰੇ ਲਈ ਹੁਣ ਪੰਜਾਬ ਪੁਲਿਸ ਕਿਹੜੀ ਤਿਆਰੀ ਕਰ ਰਹੀ

  3. ਪੰਜਾਬ ਕੋਰੋਨਾ ਅਪਡੇਟ : ਘਰੇਲੂ ਏਕਾਂਤਵਾਸ ਦੀ ਉਲੰਘਣਾ ਉੱਤੇ 5000 ਦਾ ਜੁਰਮਾਨਾ

    ਪੰਜਾਬ 'ਚ ਘਰੇਲੂ ਏਕਾਂਤਵਾਸ ਅਤੇ ਰੈਸਟੋਰੈਂਟ/ਖਾਣ ਪੀਣ ਵਾਲੀਆਂ ਥਾਵਾਂ 'ਤੇ ਸਮਾਜਿਕ ਦੂਰੀ ਦਾ ਉਲੰਘਣ ਕਰਨ ਵਾਲੇ ਨੂੰ 5000 ਰੁਪਏ ਜੁਰਮਾਨਾ ਹੋਵੇਗਾ

    ਕੈਪਟਨ ਅਮਰਿੰਦਰ ਸਿੰਘ ਨੇ ਇਕੱਠਾਂ ਵਿੱਚ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੀ 10000 ਰੁਪਏ ਜੁਰਮਾਨਾ ਕਰਨ ਦਾ ਐਲਾਨ ਕੀਤਾ

    ਧਾਰਮਿਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਬੰਧਕਾਂ ਨੂੰ ਧਾਰਮਿਕ ਸਥਾਨਾਂ 'ਤੇ ਸਾਰੇ ਕੋਵਿਡ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ

    ਮੁੱਖ ਸਕੱਤਰ ਤੇ ਸਿਹਤ ਮਾਹਿਰਾਂ ਨੂੰ ਸੂਬੇ ਵਿੱਚ ਦੋ ਹੋਰ ਪਲਾਜ਼ਮਾ ਬੈਂਕ ਸਥਾਪਤ ਕਰਨ ਬਾਰੇ ਰੂਪ-ਰੇਖਾ ਉਲੀਕਣ ਲਈ ਕਿਹਾ

    ਪੰਜਾਬ ਕੋਰੋਨਾ
  4. ਮੇਰੇ ਕੋਰੋਨਾ ਨੈਗੇਟਿਵ ਹੋਣ ਕੀ ਖ਼ਬਰ ਝੂਠੀ : ਅਮਿਤਾਭ

    ਅਮਿਤਾਭ ਬੱਚਨ ਸਣੇ ਉਨ੍ਹਾਂ ਦੇ ਪਰਿਵਾਰ ਦੇ ਕਈ ਜੀਅ ਕੋਰੋਨਾ ਪੌਜ਼ਿਟਿਵ ਪਾਏ ਗਏ ਸਨ। ਜਿਸ ਕਾਰਨ ਉਨ੍ਹਾਂ ਵਿਚੋਂ ਅਮਿਤਾਭ ਤੇ ਐਸ਼ਵਰਿਆ ਹਸਪਤਾਲ ਵਿਚ ਭਰਤੀ ਹਨ।

    ਇਸੇ ਦੌਰਾਨ ਅਮਿਤਾਭ ਦੇ ਕੋਰੋਨਾ ਨੈਗੇਟਿਵ ਹੋਣ ਦੀਆਂ ਕੁਝ ਰਿਪੋਰਟਾਂ ਆ ਰਹੀਆਂ ਸਨ।

    ਫਿਲਮ ਅਦਾਕਾਰ ਅਮਿਤਾਭ ਬੱਚਨ ਨੇ ਆਪਣੇ ਕੋਰੋਨਾ ਨੈਗੇਟਿਵ ਹੋਣ ਦੀ ਖ਼ਬਰ ਨੂੰ ਰੱਦ ਕੀਤਾ ਹੈ, ਆਪਣੇ ਇੱਕ ਟਵੀਟ ਰਾਹੀ ਬਾਲੀਵੱਡ ਸੁਪਰ ਸਟਾਰ ਨੇ ਕਿਹਾ ਕਿ ਇਹ ਖ਼ਬਰ ਬਿਲਕੁੱਲ਼ ਗਲਤ, ਗੈਰਜ਼ਿੰਮੇਵਰਾਨਾ ਤੇ ਝੂਠੀ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  5. ਅਕਾਲੀ ਵਿਧਾਇਕ ਲੋਧੀਨੰਗਲ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ

    ਅਕਾਲੀ ਦਲ ਦੇ ਹਲਕਾ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਕੋਰੋਨਾਵਾਇਰਸ ਬਾਬਤ ਰਿਪੋਰਟ ਪੌਜ਼ਿਟਿਵ ਆਈ ਹੈ।

    ਬੀਬੀਸੀ ਦੇ ਗੁਰਦਾਸਪੁਰ ਤੋਂ ਸਹਿਯੋਗੀ ਗੁਰਪ੍ਰੀਤ ਸਿੰਘ ਚਾਵਲਾ ਮੁਤਾਬਕ ਵੀਰਾਵਰ ਨੂੰ ਜ਼ਿਲ੍ਹੇ ਵਿਚ ਪੌਜ਼ਿਟਿਵ ਪਾਏ ਗਏ 14 ਵਿਅਕਤੀਆਂ ਵਿਚੋਂ ਇੱਕ ਅਕਾਲੀ ਵਿਧਾਇਕ ਲੋਧੀਨੰਗਲ ਦਾ ਨਾਂ ਵੀ ਸ਼ਾਮਲ ਹੈ।

    ਜ਼ਿਲ੍ਹਾ ਗੁਰਦਾਸਪੁਰ ਵਿਚ ਵੀਰਾਵਰ ਸ਼ਾਮ ਤੱਕ 365 ਵਿਅਕਤੀ ਕੋਰੋਨਾ ਪੌਜ਼ਿਟਿਵ ਪਾਏ ਗਏ ਹਨ।

    ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਸਣੇ ਤਿੰਨ ਕਾਂਗਰਸੀ ਵਿਧਾਇਕ ਪੌਜ਼ਿਟਿਵ ਪਾਏ ਗਏ ਹਨ।

    ਲਖਬੀਰ ਸਿੰਘ ਲੋਧੀ ਨੰਗਲ

    ਤਸਵੀਰ ਸਰੋਤ, ਲਖਬੀਰ ਸਿੰਘ ਲੋਧੀ ਨੰਗਲ

  6. ਕੋਰੋਨਾਵਾਇਰਸ ਦੀ ਵੈਕਸੀਨ ਭਾਰਤ ਤੱਕ ਕਦੋਂ ਪਹੁੰਚ ਸਕੇਗੀ

    ਕੋਰੋਨਾਵਾਇਰਸ ਦੀ ਵੈਕਸੀਨ ਵਿਕਸਤ ਕਰਨ ਵਿੱਚ ਬ੍ਰਿਟੇਨ ਦੀ ਔਕਸਫੋਰਡ ਯੂਨੀਵਰਸਿਟੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਯੂਨੀਵਰਸਿਟੀ ਦੀ ਇਸ ਵੈਕਸੀਨ ਦੇ ਇਨਸਾਨਾਂ ਉੱਤੇ ਕੀਤੇ ਪ੍ਰੀਖਣਾਂ ਵਿੱਚ ਇਹ ਸੁਰੱਖਿਅਤ ਸਾਬਿਤ ਹੋਈ ਹੈ।

    ਹਾਲਾਂਕਿ ਇਹ ਸ਼ੁਰੂਆਤੀ ਰੁਝਾਨ ਹੈ। ਅੱਗੇ ਇਸ ਦਾ ਹੋਰ ਲੋਕਾਂ 'ਤੇ ਟ੍ਰਾਇਲ ਹੋਣਾ ਬਾਕੀ ਹੈ। ਯੂਨੀਵਰਸਿਟੀ ਨੇ ਹਿਊਮਨ ਟ੍ਰਾਇਲ ਦੌਰਾਨ ਇਹ ਦੇਖਿਆ ਹੈ ਕਿ ਇਸ ਵੈਕਸੀਨ ਨਾਲ ਲੋਕਾਂ ਵਿੱਚ ਕੋਰੋਨਾਵਾਇਰਸ ਨਾਲ ਲੜਨ ਦੀ ਇਮਯੂਨਿਟੀ ਯਾਨੀ ਵਾਇਰਸ ਨਾਲ ਲੜਨ ਦੀ ਪ੍ਰਤੀਰੋਧਕ ਸਮਰੱਥਾ ਵਿਕਸਤ ਹੋਈ ਹੈ।

    Corona

    ਤਸਵੀਰ ਸਰੋਤ, OXford

  7. ਕੋਰੋਨਾ ਕਾਲ ਵਿਚ ਪੜ੍ਹੋ ਇਸ ਵਿਦਿਆਰਥਣ ਦੀ ਸਫ਼ਲਤਾ ਦੀ ਇਬਾਰਤ

    ਗੁਰਦਾਸਪੁਰ ਦੇ ਕਾਹਨੂੰਵਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪਰਵਿੰਕਲਜੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ ਵਿੱਚੋਂ 450 ਅੰਕਾਂ ‘ਚੋਂ 449 ਅੰਕ ਲੈ ਕੇ ਪਹਿਲੇ 6 ਅੱਵਲ ਵਿਦਿਆਰਥੀਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਪਰਵਿੰਕਲਜੀਤ ਕੌਰ ਨੇ ਦੱਸਿਆ ਕਿ ਸਕੂਲ ਅਧਿਆਪਕਾਂ ਨੇ ਸਖਤ ਮਿਹਨਤ ਕਰਵਾਈI ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਕਰ ਵਧਾਈ ਦਿੱਤੀ ਹੈI

    ਵੀਡੀਓ ਕੈਪਸ਼ਨ, ਪਹਿਲਾਂ ਸਾਇੰਸ ਦੀ ਪੜ੍ਹਾਈ ਤੋਂ ਡਰੀ ਪਰ ਫਿਰ ਅੱਵਲ ਆਈ ਪਰਵਿੰਕਲ ਕੌਰ
  8. ਕੋਰੋਨਾਵਾਇਰਸ: ਅੱਤ ਨਾਜ਼ੁਕ ਹਾਲਤ ਵਿਚ ਇਲਾਜ ਕਰਨ ਵਾਲੇ ਡਾਕਟਰਾਂ ਦਾ ਹਾਲ

    ਵੀਡੀਓ ਕੈਪਸ਼ਨ, ਕੋਰੋਨਾਵਾਇਰਸ ਦੇ ਮਰੀਜ਼ ਦੇਖਣ ਵਾਲੇ ਡਾਕਟਰ ਕਿਹੜੇ ਹਾਲਾਂ ਵਿੱਚ ਕੰਮ ਕਰਦੇ ਹਨ
  9. ਇਸਰਾਈਲ ਦੇ ਕੋਰੋਨਾ ਕਾਨੂੰਨ ਦਾ ਵਿਰੋਧ , ਸੜ੍ਹਕਾਂ ਉੱਤੇ ਲੋਕ

    ਇਸਰਾਈਲ ਨੇ ਇਕ ਨਵਾਂ ਵਿਵਾਦਤ ਕਾਨੂੰਨ ਪਾਸ ਕੀਤਾ ਹੈ। ਇਹ ਕਾਨੂੰਨ ਸਰਕਾਰ ਨੂੰ ਕੋਰੋਨਾਵਾਇਰਸ ਨਾਲ ਸਬੰਧਤ ਅਜਿਹੇ ਨਿਯਮਾਂ ਨੂੰ ਲਾਗੂ ਕਰਨ ਦਾ ਅਧਿਕਾਰ ਦਿੰਦਾ ਹੈ, ਜਿਸ 'ਤੇ ਸੰਸਦ ਦੀ ਸੀਮਿਤ ਦਖਲਅੰਦਾਜ਼ੀ ਹੋਵੇਗੀ।

    ਦੇਸ਼ ਦਾ ਨਵਾਂ 'ਗ੍ਰੈਂਡ ਕੋਰੋਨਾ ਲਾਅ' ਕੈਬਨਿਟ ਨੂੰ ਉਹ ਪਾਬੰਦੀਆਂ ਲਾਗੂ ਕਰਨ ਦੀ ਸ਼ਕਤੀ ਦੇਵੇਗਾ, ਜੋ ਇਸ ਨੂੰ ਜ਼ਰੂਰੀ ਸਮਝਦੀ ਹੈ – ਜਿਵੇਂ ਲੌਕਡਾਊਨ ਹਾਲਾਂਕਿਸੰਸਦ ਨੂੰ ਮੰਤਰੀ ਮੰਡਲ ਦੁਆਰਾ ਲਗਾਈਆਂ ਗਈਆਂ ਇਨ੍ਹਾਂ ਪਾਬੰਦੀਆਂ ਦੀ ਸਮੀਖਿਆ ਕਰਨ ਦਾ ਅਧਿਕਾਰ 24 ਘੰਟਿਆਂ ਬਾਅਦ ਹੀ ਪ੍ਰਾਪਤ ਹੋਵੇਗਾ।

    ਇਸ਼ਰਾਈਲ ਵਿਚ ਵਿਰੋਧੀ ਧਿਰ ਆਗੂ ਨਵੇਂ ਕਾਨੂੰਨ ਦੀ ਇਹ ਕਹਿ ਕੇ ਆਲੋਚਨਾ ਕਰ ਰਹੇ ਹਨ ਕਿ ਇਸ ਨਾਲ ਲੋਕਤੰਤਰ ਨੂੰ ਕਮਜ਼ੋਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਉਸ ਨੂੰ ਆਪਣੇ ਅਧਿਕਾਰਾਂ ਦੀ ਇਕ ਨਵੇਂ ਤਰੀਕੇ ਨਾਲ ਵਰਤੋਂ ਕਰਨੀ ਪਵੇਗੀ।

    ਇਸ ਕਾਨੂੰਨ ਦਾ ਵਿਰੋਧ ਕਰਨ ਵਾਲੇ ਲੋਕ ਸੜਕਾਂ ਉੱਤੇ ਵੀ ਉਤਰ ਰਹੇ ਹਨ।

    ਹਾਲ ਹੀ ਦੇ ਹਫ਼ਤਿਆਂ ਵਿੱਚ ਇਸਰਾਈਲ ਵਿੱਚ ਹਰ ਰੋਜ਼ ਕੋਵਿਡ -19 ਲਾਗ ਦੇ 1000 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਬੇਰੁਜ਼ਗਾਰੀ ਵੀ ਰਿਕਾਰਡ ਦੇ ਪੱਧਰ 'ਤੇ ਪਹੁੰਚ ਗਈ ਹੈ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

  10. ਕੋਰੋਨਾਵਾਇਰਸ ਨਾਲ ਕਿਵੇਂ ਲੜਦਾ ਹੈ ਸਾਡਾ ਸਰੀਰ

    ਵੀਡੀਓ ਕੈਪਸ਼ਨ, ਕੋਰੋਨਾਵਾਇਰਸ ਨਾਲ ਕਿਵੇਂ ਲੜਦਾ ਹੈ ਸਾਡਾ ਸਰੀਰ?
  11. ਕੋਰੋਨਾਵਾਇਰਸ ਨਾਲ ਲੜਨ ਲਈ ਪਾਕਿਸਤਾਨ ਨੂੰ 25 ਕਰੋੜ ਡਾਲਰ ਦਾ ਲੋਨ

    ਚੀਨ ਸਮਰਥਿਤ ਏਸ਼ੀਅਨ ਇਨਫਰਾਸਟ੍ਰੱਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਹ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਪਾਕਿਸਤਾਨ ਨੂੰ 25 ਕਰੋੜ ਡਾਲਰ ਦਾ ਲੋਨ ਦੇਵੇਗਾ।

    ਸਮਾਚਾਰ ਏਜੰਸੀ ਰੌਇਟਰਜ਼ ਦੇ ਮੁਤਾਬਕ ਏਆਈਆਈਬੀ ਤੋਂ ਇਲਾਵਾ ਵਿਸ਼ਵ ਬੈਂਕ ਵੀ ਇਸ ਲੋਨ ਵਿੱਚ ਹਿੱਸੇਦਾਰ ਹੋਵੇਗਾ।

    ਬੈਂਕ ਨੇ ਬਿਆਨ ਜਾਰੀ ਕਰ ਕੇ ਕਿਹਾ ਹੈ ਇਸ ਲੋਨ ਨਾਲ ਪਾਕਿਸਤਾਨ ਕੋਰੋਨਾਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਆਪਣੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਕਰ ਸਕੇਗਾ।

    ਇਸ ਤੋਂ ਪਹਿਲਾਂ ਏਆਈਆਈਬੀ ਨੇ ਪਾਕਿਸਤਾਨ ਨੂੰ 50 ਕਰੋੜ ਡਾਲਰ ਦਾ ਲੋਨ ਦਿੱਤਾ ਸੀ। ਮੌਜੂਦਾ ਲੋਨ ਅਤੇ ਪਿਛਲਾ ਲੋਨ ਦੋਵੇਂ ਹੀ ਏਆਈਆਈਬੀ ਦੇ 10 ਅਰਬ ਡਾਲਰ ਦੇ ਫੰਡ ਦਾ ਹਿੱਸਾ ਹੈ ਜੋ ਬੈਂਕ ਨੇ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਅਲਗ ਕਰ ਕੇ ਰੱਖਿਆ ਹੈ।

  12. ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਮੁੜ ਕੋਰੋਨਾਵਾਇਰਸ ਪੌਜ਼ੀਟਿਵ ਮਿਲੇ

    ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਮੁੜ ਕੋਰੋਨਾਵਾਇਰਸ ਪੌਜ਼ਿਟਿਵ ਮਿਲੇ ਹਨ। ਉਨ੍ਹਾਂ ਦੇ ਦਫ਼ਤਰ ਨੇ ਬੁੱਧਵਾਰ ਨੂੰ ਇਸ ਦੀ ਪੁਸ਼ਟੀ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਕੁਆਰੰਟੀਨ ਨੂੰ ਹੋਰ ਦੋ ਹਫ਼ਤਿਆਂ ਲਈ ਵਧਾ ਦਿੱਤਾ ਹੈ ਅਤੇ ਉਨ੍ਹਾਂ ਨੇ ਆਪਣੀ ਤਮਾਮ ਯਾਤਰਾਵਾਂ ਮੁਅੱਤਲ ਕਰ ਦਿੱਤੀਆਂ ਹਨ।

    ਇਸ ਤੋਂ ਪਹਿਲਾਂ ਉਹ 7 ਜੁਲਾਈ ਨੂੰ ਹੋਏ ਕੋਰੋਨਾਵਾਇਰਸ ਟੈਸਟ ਵਿੱਚ ਪਹਿਲੀ ਵਾਰ ਪੌਜ਼ੀਟਿਵ ਪਾਏ ਗਏ ਸਨ। ਉਸ ਤੋਂ ਬਾਅਦ ਨਾਲ ਹੀ ਉਹ ਰਾਸ਼ਟਰਪਤੀ ਆਵਾਸ ਵਿੱਚ ਸੈਲਫ ਆਈਸੋਲੇਸ਼ਨ ਵਿੱਚ ਆਰਾਮ ਕਰ ਰਹੇ ਸਨ।

    ਪਰ ਬੁੱਧਵਾਰ ਨੂੰ ਉਨ੍ਹਾਂ ਦਾ ਮੁੜ ਕੋਰੋਨਾ ਟੈਸਟ ਹੋਇਆ ਅਤੇ ਉਹ ਇੱਕ ਵਾਰ ਫਿਰ ਪੌਜ਼ਿਟਿਵ ਹਨ।

    ਰਾਸ਼ਟਰਪਤੀ ਪਹਿਲਾਂ ਕੋਰੋਨਾਵਾਇਰਸ ਨੂੰ ਪੂਰੀ ਤਰ੍ਹਾਂ ਨਜ਼ਰ-ਅੰਦਾਜ਼ ਕਰਦੇ ਰਹੇ ਹਨ ਅਤੇ ਉਹ ਕੋਰੋਨਾਵਾਇਰਸ ਨੂੰ ਮਾਮੂਲੀ ਬੁਖ਼ਾਰ ਕਹਿ ਚੁੱਕੇ ਹੈ। ਇਸ ਲਈ ਉਨ੍ਹਾਂ ਦੀ ਕਾਫੀ ਆਲੋਚਨਾ ਹੋਈ ਸੀ।

    ਕੋਰੋਨਾਵਾਇਰਸ ਮਹਾਂਮਾਰੀ ਨਾਲ ਹੋਣ ਵਾਲੇ ਨੁਕਸਾਨ ਦੇ ਮਾਮਲੇ ਵਿੱਚ ਅਮਰੀਕਾ ਦੇ ਬਾਅਦ ਬ੍ਰਾਜ਼ੀਲ ਦੂਜੇ ਨੰਬਰ 'ਤੇ ਹੈ।

    ਬ੍ਰਾਜ਼ੀਲ ਵਿੱਚ ਹੁਣ ਤੱਕ ਕਰੀਬ 22 ਲੱਖ ਲੋਕ ਲਾਗ ਦੇ ਸ਼ਿਕਾਰ ਹੋਏ ਹਨ ਅਤੇ 80 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ।

    ਰਾਸ਼ਟਰਪਤੀ ਜਾਇਰ ਬੋਲਸੋਨਾਰੋ

    ਤਸਵੀਰ ਸਰੋਤ, Getty Images

  13. ਭਾਰਤ ’ਚ ਡੇਢ ਕਰੋੜ ਤੋਂ ਵੱਧ ਟੈਸਟ ਹੋਏ: ਆਈਸੀਐੱਮਆਰ

    ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ ਮੁਤਾਬਕ 22 ਜੁਲਾਈ ਤੱਕ ਕੋਵਿਡ-19 ਦੇ 1,50,75,369 ਟੈਸਟ ਹੋ ਗਏ ਹਨ ਅਤੇ ਇਨ੍ਹਾਂ ਵਿੱਚੋਂ ਬੀਤੇ ਦਿਨੀਂ 3,50,823 ਟੈਸਟ ਹੋਏ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  14. ਭਾਰਤ ’ਚ ਪਿਛਲੇ 24 ਘੰਟਿਆਂ ਵਿੱਚ 45 ਹਜ਼ਾਰ ਤੋਂ ਵੱਧ ਮਾਮਲੇ

    ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 45,720 ਨਵੇਂ ਮਾਮਲੇ ਅਤੇ 1129 ਮੌਤਾਂ ਦਰਜ ਹੋਈਆਂ ਹਨ।

    ਇਸ ਦੇ ਨਾਲ ਭਾਰਤ ਵਿੱਚ ਕੋਵਿਡ-19 ਦੇ ਕੁੱਲ ਮਾਮਲੇ 12,38,635 ਹੋ ਗਏ ਹਨ, ਜਿਨ੍ਹਾਂ ਵਿੱਚੋਂ 4,26,167 ਸਰਗਰਮ ਮਾਮਲੇ ਹਨ ਜਦਕਿ 7,82,606 ਮਰੀਜ਼ ਠੀਕ ਹੋ ਗਏ ਹਨ।

    ਭਾਰਤ ਵਿੱਚ ਕੋਰੋਨਾਵਾਇਰਸ ਲਾਗ ਨਾਲ ਮਰਨ ਵਾਲਿਆਂ ਅੰਕੜਾ 29,861 ਹੋ ਗਿਆ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  15. 2021 ਤੋਂ ਪਹਿਲਾਂ ਕੋਰੋਨਾ ਵੈਕਸੀਨ ਦੀ ਕੋਈ ਆਸ ਨਹੀਂ: WHO

    ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਅਗਲੇ ਸਾਲ ਯਾਨਿ 2021 ਤੋਂ ਪਹਿਲਾਂ ਕੋਰੋਨਾਵਾਇਰਸ ਵੈਕਸੀਨ ਬਣਨ ਦੀ ਕੋਈ ਆਸ ਨਹੀਂ ਹੈ।

    ਵਿਸ਼ਵ ਸਿਹਤ ਸੰਗਠਨ ਦੇ ਕਾਰਜਕਾਰੀ ਨਿਰਦੇਸ਼ਕ ਮਾਈਕ ਰਿਆਨ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਦੀ ਵੈਕਸੀਨ ਬਣਾਉਣ ਦੇ ਮਾਮਲੇ ਵਿੱਚ ਖੋਜਕਾਰਾਂ ਨੂੰ ਸਹੀ ਸਫ਼ਲਤਾ ਮਿਲ ਰਹੀ ਹੈ ਪਰ ਸਾਲ 2021 ਦੇ ਸ਼ੁਰੂਆਤੀ ਦਿਨਾਂ ਤੋਂ ਪਹਿਲਾਂ ਇਸ ਦੀ ਕੋਈ ਆਸ ਨਹੀਂ ਕੀਤੀ ਜਾ ਸਕਦੀ ਹੈ।

    ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਹ ਜ਼ਰੂਰੀ ਹੈ ਕਿ ਵੈਕਸੀਨ ਦੀ ਸੁਰੱਖਿਆ ਮਾਨਕਾਂ ਵਿੱਚ ਕੋਈ ਕਮੀ ਨਾ ਕੀਤੀ ਜਾਵੇ, ਬੇਸ਼ੱਕ ਹੀ ਇਸ ਨਾਲ ਵੈਕਸੀਨ ਬਣਨ ਦੀ ਰਫ਼ਤਾਰ ਥੋੜ੍ਹੀ ਹੌਲੀ ਹੋ ਜਾਵੇ।

    ਉਨ੍ਹਾਂ ਨੇ ਕਿਹਾ, “ਸਾਨੂੰ ਆਪਣੀਆਂ ਅੱਖਾਂ ਵਿੱਚ ਦੇਖਣ ਦੀ ਹਿੰਮਤ ਹੋਣੀ ਚਾਹੀਦੀ ਹੈ ਅਤੇ ਲੋਕਾਂ ਨਾਲ ਅੱਖਾਂ ਮਿਲਾਉਣ ਦੀ ਵੀ ਹਿੰਮਤ ਹੋਣੀ ਚਾਹੀਦੀ ਹੈ। ਆਮ ਲੋਕਾਂ ਨੂੰ ਇਹ ਵੈਕਸੀਨ ਦੇਣ ਤੋਂ ਪਹਿਲਾਂ, ਸਾਨੂੰ ਤੈਅ ਕਰਨਾ ਹੈ ਕਿ ਵੈਕਸੀਨ ਨੂੰ ਸੁਰੱਖਿਅਤ ਅਤੇ ਅਸਰਦਾਰ ਬਣਾਉਣ ਲਈ ਅਸੀਂ ਹਰ ਸੰਭਵ ਅਹਿਤਿਆਤ ਵਰਤਦੇ ਹਾਂ।”

    “ਅਸੀਂ ਅਜਿਹਾ ਕਰਨ ਵਿੱਚ ਥੋੜ੍ਹਾ ਘੱਟ ਸਮਾਂ ਲੈ ਸਕਦੇ ਹਾਂ ਪਰ ਅਸਲ ਵਿੱਚ ਦੇਖਿਆ ਜਾਵੇ ਤਾਂ ਅਗਲੇ ਸਾਲ ਦੇ ਹਿੱਸੇ ਵਿੱਚ ਹੀ ਅਸੀਂ ਲੋਕਾਂ ਨੂੰ ਵੈਕਸੀਨੇਟ ਕਰਨਾ ਸ਼ੁਰੂ ਕਰ ਸਕਾਂਗੇ।”

    ਉਨ੍ਹਾਂ ਨੇ ਕਿਹਾ ਹੈ ਕਿ ਕਈ ਸੰਭਾਵਿਤ ਵੈਕਸੀਨ ਆਪਣੇ ਟ੍ਰਾਇਲ ਦੇ ਤੀਜੇ ਫੇਜ਼ ਵਿੱਚ ਹਨ ਅਤੇ ਕੋਈ ਵੀ ਵੈਕਸੀਨ ਸੁਰੱਖਿਆ ਮਾਨਕਾਂ ਜਾਂ ਅਸਰਦਾਰ ਹੋਣ ਵਿੱਚ ਅਜੇ ਤੱਕ ਫੇਲ੍ਹ ਨਹੀਂ ਹੋਈ ਹੈ।

    2021 ਤੋਂ ਪਹਿਲਾਂ ਕੋਰੋਨਾ ਵੈਕਸੀਨ ਦੀ ਕੋਈ ਆਸ ਨਹੀਂ

    ਤਸਵੀਰ ਸਰੋਤ, Getty Images

  16. ਕੋਰੋਨਾਵਾਇਰਸ: ਦੁਨੀਆਂ ਦਾ ਹਾਲ

    • ਕੋਵਿਡ-19 ਮਹਾਂਮਾਰੀ ਕਾਰਨ ਹਰੇਕ ਪਲ ਹਾਲਾਤ ਬਦਲ ਰਹੇ ਹਨ, ਆਓ ਇੱਕ ਝਾਤ ਮਾਰਦੇ ਹਾਂ ਹੁਣ ਤੱਕ ਦੇ ਹਾਲਾਤ ’ਤੇ
    • ਜੌਨਸ ਹੌਪਕਿਨਸ ਯੂਨੀਵਰਸਿਟੀ ਮੁਤਾਬਕ ਪੂਰੀ ਦੁਨੀਆਂ ਵਿੱਚ ਲਾਗ ਦੇ 1 ਕਰੋੜ 50 ਲੱਖ 77 ਹਜ਼ਾਰ 182 ਮਾਮਲੇ ਹੋ ਗਏ ਹਨ ਅਤੇ ਮੌਤਾਂ ਦਾ ਅੰਕੜਾ 6 ਲੱਖ 20 ਹਜ਼ਾਰ ਤੋਂ ਟੱਪ ਗਿਆ ਹੈ।
    • ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਅਮਰੀਕਾ ਵਿੱਚ ਲਾਗ ਦੇ ਕੁੱਲ ਮਾਮਲੇ 39,55,860 ਹੋ ਗਏ ਹਨ ਅਤੇ ਮੌਤਾਂ ਦਾ ਅੰਕੜਾ 4,42,942 ਹੋ ਗਿਆ ਹੈ
    • ਜੇਕਰ ਗੱਲ ਭਾਰਤ ਦੀ ਕਰੀਏ ਤਾਂ ਇੱਥੇ ਕੋਵਿਡ-19 ਦੇ ਮਾਮਲੇ 12 ਲੱਖ ਤੋਂ ਵੱਧ ਹਨ ਅਤੇ ਮੌਤਾਂ ਦੀ ਗਿਣਤੀ 28,732 ਹੋ ਗਈ ਹੈ।
    • ਪੰਜਾਬ ਵਿੱਚ ਕੋਰੋਨਾਵਾਇਰਸ ਦੇ 11,301 ਮਾਮਲੇ ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 269 ਤੱਕ ਪਹੁੰਚ ਗਈ ਹੈ।
    • ਬ੍ਰਾਜ਼ੀਲ ਦੇ ਰਾਸ਼ਟਰਪਤੀ ਮੁੜ ਕੋਰੋਨਾ ਪੌਜ਼ਿਟਿਵ ਮਿਲੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕੁਆਰੰਟੀਨ ਸਮਾਂ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਹ 7 ਜੁਲਾਈ ਨੂੰ ਪਹਿਲੀ ਵਾਰ ਕੋਰੋਨਾਵਾਇਰਸ ਪੌਜ਼ਿਟਿਵ ਮਿਲੇ ਸਨ। ਬ੍ਰਾਜ਼ੀਲ ਵਿੱਚ ਕਰੀਬ 21 ਲੱਖ ਤੋਂ ਵੱਧ ਲਾਗ ਨਾਲ ਪੀੜਤ ਹਨ ਅਤੇ 80 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।
    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

  17. ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸੁਆਗਤ ਹੈ। ਅਸੀਂ ਕੋਰੋਨਾਵਾਇਰਸ ਨਾਲ ਜੁੜੀਆਂ ਦੁਨੀਆਂ ਭਰ ਦੀਆਂ ਖ਼ਬਰਾਂ ਤੁਹਾਡੇ ਨਾਲ ਸਾਂਝੀਆਂ ਕਰਾਂਗੇ। 22 ਜੁਲਾਈ ਦੇ ਲਾਈਵ ਅਪਡੇਟਸ ਲਈ ਇੱਥੇ ਕਲਿੱਕ ਕਰੋ