ਖੇਤੀ ਕਾਨੂੰਨ ਰੱਦ ਹੋਣ ਬਾਰੇ ਪਰਗਟ ਸਿੰਘ ਨੇ ਕੀ ਕਿਹਾ
ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਟਵੀਟ ਵਿੱਚ ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ 'ਤੇ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੱਤੀ।
"ਕਿਸਾਨਾਂ ਦੇ ਸੰਘਰਸ਼ ਨੇ ਇਤਿਹਾਸਿਕ ਜਿੱਤ ਪ੍ਰਾਪਤ ਕੀਤੀ ਹੈ। ਕਿਸਾਨਾਂ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਜਿਨ੍ਹਾਂ ਲੋਕਾਂ ਨੇ ਇਸ ਸੰਘਰਸ਼ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਉਨ੍ਹਾਂ ਦਾ ਨਾਂ ਹਮੇਸ਼ਾ ਇਤਿਹਾਸ ਵਿੱਚ ਦਰਜ ਰਹੇਗਾ।"