ਕਿਸਾਨ ਅੰਦੋਲਨ: ਐੱਮਐੱਸਪੀ ਦੀ ਮੰਗ ਤੇ ਕਿਸਾਨਾਂ ਦੀ ਘਰ ਵਾਪਸੀ ਬਾਰੇ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕੀ ਕਿਹਾ

ਇੱਕ ਸਾਲ ਪਹਿਲਾਂ ਪੰਜਾਬ ਤੇ ਹਰਿਆਣਾ ਤੋਂ ਕਿਸਾਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ 'ਤੇ ਪਹੁੰਚ ਗਏ ਸਨ।

ਲਾਈਵ ਕਵਰੇਜ

  1. ਕਿਸਾਨ ਅੰਦੋਲਨ: 11 ਮਹੀਨੇ ਤੋਂ ਸਿੰਘੂ ਬਾਰਡਰ ਉੱਤੇ ਬੈਠਾ 85 ਸਾਲਾ ਬਾਪੂ

    ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਸਿੰਘੂ ਬਾਰਡਰ ਉੱਪਰ ਸੰਘਰਸ਼ ਕਰ ਰਹੇ ਕਿਸਾਨਾਂ ਵਿੱਚੋਂ ਇੱਕ ਹਨ ਨਛੱਤਰ ਸਿੰਘ ਜੋ ਪਿਛਲੇ 11 ਮਹੀਨਿਆਂ ਤੋਂ ਮੋਰਚੇ ਉੱਪਰ ਬੈਠੇ ਹਨ।

    ਨਛੱਤਰ ਸਿੰਘ ਇਸ ਦੌਰਾਨ ਇੱਕ ਵਾਰ ਵੀ ਪਿੰਡ ਵਾਪਸ ਨਹੀਂ ਗਏ ਹਨ।

    ਵੀਡੀਓ ਕੈਪਸ਼ਨ, ਸਿੰਘੂ ਬਾਰਡਰ ’ਤੇ 11 ਮਹੀਨਿਆਂ ਤੋਂ ਬੈਠੇ ਬਾਪੂ ਨੂੰ ਕਿਹੜਾ ਜਜ਼ਬਾ ਘਰ ਜਾਣ ਤੋਂ ਰੋਕਦਾ ਹੈ
  2. ਕਿਸਾਨ ਅੰਦੋਲਨ ਨਾਲ ਜੁੜੀਆਂ 11 ਅਹਿਮ ਘਟਨਾਵਾਂ

    ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।

    ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ 'ਚ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਧਰਨੇ ਉੱਤੇ ਡਟੇ ਰਹਿਣਗੇ।

    ਇੱਥੇ ਅਸੀਂ ਕਿਸਾਨੀ ਅੰਦੋਲਨ ਨਾਲ ਜੁੜੀਆਂ 11 ਘਟਨਾਵਾਂਦਾ ਜ਼ਿਕਰ ਕਰਨ ਜਾ ਰਹੇ ਹਨ, ਜਿੰਨ੍ਹਾਂ ਕਿਸਾਨੀ ਅੰਦੋਲਨ ਨੂੰ ਫੈਸਲਾ ਕੁੰਨ ਮੋੜ ਦਿੱਤਾ।

    ਪੂਰੀ ਖਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ

    ਕਿਸਾਨ ਅੰਦੋਲਨ

    ਤਸਵੀਰ ਸਰੋਤ, Getty Images

  3. ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਅੱਜ ਇੱਕ ਸਾਲ ਹੋ ਗਿਆ ਹੈ। ਇਸ ਪੇਜ ਰਾਹੀਂ ਅਸੀਂ ਤੁਹਾਨੂੰ ਅੱਜ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਵਾਂਗੇ।