ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ; ਕੈਪਟਨ ਅਮਰਿੰਦਰ ਨੇ ਕਿਹਾ, ‘ਹੁਣ ਅੰਦੋਲਨ ਖ਼ਤਮ ਹੋ ਗਿਆ ਹੈ’

ਪ੍ਰਧਾਨ ਮੰਤਰੀ ਨੇ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਇਸ ਲਈ ਬਿੱਲ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ

ਲਾਈਵ ਕਵਰੇਜ

  1. ਇਹ ਲਾਈਵ ਪੇਜ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਤੁਹਾਡਾ ਬੀਬੀਸੀ ਪੰਜਾਬੀ ਨਾਲ ਜੁੜਨ ਲਈ ਬਹੁਤ-ਬਹੁਤ ਧੰਨਵਾਦ

  2. 'ਖੇਤਾਂ ਵਿੱਚ ਜਾ ਕੇ ਅਕਸਰ ਅੱਖਾਂ ਭਰ ਆਉਂਦੀਆਂ ਹਨ'

    'ਜੇ ਮੌਕਾ ਮਿਲਿਆ ਤਾਂ ਮੈਂ ਵੀ ਜ਼ਰੂਰ ਦਿੱਲੀ ਜਾ ਕੇ ਸੰਘਰਸ਼ ਵਿੱਚ ਸ਼ਾਮਿਲ ਹੋਵਾਂਗੀ। ਬੇਟਾ ਤਾਂ ਦੁਨੀਆਂ ਤੋਂ ਚਲਿਆ ਗਿਆ, ਹੁਣ ਉਸ ਦੇ ਪਿਤਾ ਮੋਰਚੇ 'ਤੇ ਗਏ ਹਨ।'

    ਸੁਖਵਿੰਦਰ ਕੌਰ ਅੱਥਰੂ ਸਾਫ਼ ਕਰਦੇ ਹੋਏ ਆਪਣੇ ਬੇਟੇ ਸੰਦੀਪ ਸਿੰਘ ਵੜਿੰਗ ਨੂੰ ਯਾਦ ਕਰਦੇ ਹਨ ਜਿਸ ਦੀ ਜਨਵਰੀ 2021 ਵਿੱਚ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਗਈ ਸੀ।

    ਇਸ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਕਿਸਾਨੀ ਸੰਘਰਸ਼ ਵਿੱਚ ਆਪਣੀ ਹਾਜ਼ਰੀ ਲਗਵਾ ਚੁੱਕੀਆਂ ਹਨ।

    22 ਸਾਲਾ ਸੰਦੀਪ ਸਿੰਘ ਵੜਿੰਗ ਦੇ ਦਾਦਾ ਚਾਚਾ ਬਲਦੇਵ ਸਿੰਘ ਅਤੇ ਪਿਤਾ ਬੂਟਾ ਸਿੰਘ ਸ਼ੁਰੂਆਤ ਤੋਂ ਸੰਘਰਸ਼ ਵਿੱਚ ਸ਼ਾਮਿਲ ਰਹੇ ਹਨ।

    ਪੂਰੀ ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ

  3. ‘ਅਸੀਂ ਸਿੱਧ ਕਰਕੇ ਦਿਖਾਇਆ ਕਿ ਹਕੂਮਤ ਨਹੀਂ ਲੋਕ ਵੱਡੇ ਹੁੰਦੇ ਹਨ’

    ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਰਣਨੀਤੀ ਬਾਰੇ ਅਤੇ ਅੱਜ ਦੀ ਅਪਡੇਟ ਬਾਰੇ ਸਿੰਘੂ ਬਾਰਡਰ ਤੋਂ ਕਿਸਾਨ ਮੋਰਚਾ ਨੇ ਆਪਣਾ ਪ੍ਰਤੀਕਰਮ ਦਿੱਤਾ। ਇਸ ਦੌਰਾਨ ਉਨ੍ਹਾਂ ਦੀ ਪ੍ਰੈੱਸ ਕਾਨਫਰੰਸ ਦੀਆਂ ਮੁੱਖ ਗੱਲਾਂ...

    • ਇਸ ਤਰ੍ਹਾਂ ਦੀਆਂ ਜਿੱਤਾਂ ਨੂੰ ਆਉਣ ਵਾਲੇ ਸਮੇਂ ਵਿੱਚ ਯਾਦ ਕੀਤਾ ਜਾਵੇਗਾ।
    • ਇਤਿਹਾਸ ਵਿੱਚ ਇੱਕ ਨਵੀਂ ਮਹਾਨ ਜਿੱਤ ਦਰਜ ਹੋਈ ਹੈ।
    • ਅਸੀਂ ਇਹ ਸਿੱਧ ਕਰਕੇ ਦਿਖਾਇਆ ਹੈ ਕਿ ਹਕੂਮਤ ਨਹੀਂ ਲੋਕ ਵੱਡੇ ਹੁੰਦੇ ਹਨ।
    • ਕਿਸਾਨਾਂ ਉੱਤੇ ਦਰਜ ਕੇਸ ਬਾਰੇ ਗ੍ਰਹਿ ਮੰਤਰਾਲਾ ਕੇਸ ਵਾਪਸ ਲੈਣ ਲਈ ਨਿਰਦੇਸ਼ ਦੇਵੇ।
    • ਪੀਐਮ ਨੂੰ ਲਿਖੇ ਖੁੱਲ੍ਹੇ ਖ਼ਤ ਵਿੱਚ ਕਈ ਮਸਲੇ ਸਨ, ਐੱਮਐੱਸਪੀ ਦਾ ਵੀ ਮਸਲਾ ਹੱਲ ਹੋਵੇ।

    ਸੰਯੁਕਤ ਕਿਸਾਨ ਮੋਰਚੇ ਮੁਤਾਬਕ ਹੁਣ ਉਨ੍ਹਾਂ ਦੀ ਅਗਲੀ ਮੀਟਿੰਗ 1 ਦਸੰਬਰ ਨੂੰ ਹੋਵੇਗੀ।

    ਹਰਮੀਤ ਸਿੰਘ ਕਾਦੀਆਂ
    ਤਸਵੀਰ ਕੈਪਸ਼ਨ, ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ
  4. ਕਿਸਾਨਾਂ ਦਾ ਅੰਦੋਲਨ ਹੁਣ ਖ਼ਤਮ ਹੋ ਗਿਆ ਹੈ - ਅਮਰਿੰਦਰ ਸਿੰਘ

    ਵੀਡੀਓ ਕੈਪਸ਼ਨ, ਕਿਸਾਨਾਂ ਦਾ ਅੰਦੋਲਨ ਹੁਣ ਖ਼ਤਮ ਹੋ ਗਿਆ ਹੈ- ਕੈਪਟਨ ਅਮਰਿੰਦਰ ਸਿੰਘ
  5. ਕਿਸਾਨਾਂ ਦੀ ਅਗਲੀ ਰਣਨੀਤੀ ਕੀ ?

    ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਰਣਨੀਤੀ ਕੀ ਰਹੇਗੀ? — ਸਿੰਘੂ ਬਾਰਡਰ ਤੋਂ ਪ੍ਰੈੱਸ ਕਾਨਫਰੰਸ ਦਾ ਸਿੱਧਾ ਪ੍ਰਸਾਰਣ

  6. '750 ਕਿਸਾਨ ਸ਼ਹੀਦ ਹੋਏ, ਕੀ ਅਸੀਂ ਜਸ਼ਨ ਮਨਾਈਏ?'

    ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ ਹੋ ਗਿਆ ਹੈ।

    ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਖੁਸ਼ ਤਾਂ ਹਨ ਪਰ ਉਨ੍ਹਾਂ ਦੇ ਕੁਝ ਖਦਸ਼ੇ ਅਤੇ ਮੰਗਾਂ ਵੀ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਐੱਮਐੱਸਪੀ ਲਈ ਕਾਨੂੰਨ ਬਣਨਾ ਚਾਹੀਦਾ ਹੈ ਤੇ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

    ਵੀਡੀਓ ਕੈਪਸ਼ਨ, '750 ਕਿਸਾਨ ਸ਼ਹੀਦ ਹੋਏ, ਕੀ ਅਸੀਂ ਜਸ਼ਨ ਮਨਾਈਏ?'
  7. ਹੁਣ ਅੰਦੋਲਨ ਖ਼ਤਮ ਹੋ ਗਿਆ ਹੈ, ਕੇਸ ਵਾਪਸ ਹੋ ਜਾਣਗੇ - ਅਮਰਿੰਦਰ ਸਿੰਘ

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਤੇ ਰਾਜ ਸਭਾ ਵਿੱਚ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੋਂ ਬਾਅਦ ਆਪਣਾ ਪ੍ਰਤੀਕਰਮ ਦਿੱਤਾ ਹੈ।

    ਉਨ੍ਹਾਂ ਕਿਹਾ ਕਿ ਹੁਣ ਅੰਦੋਲਨ ਖ਼ਤਮ ਹੋ ਗਿਆ ਹੈ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਿਸਾਨਾਂ ਖਿਲਾਫ਼ ਦਰਜ ਕੇਸ ਵਾਪਸ ਕਰ ਲਏ ਜਾਣਗੇ।

    ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਹੋਰ ਕਈ ਮੁੱਦੇ ਵੀ ਹਨ ਜੋ ਹੱਲ ਹੋ ਜਾਣਗੇ।

    ਕੈਪਟਨ ਅਮਰਿੰਦਰ ਸਿੰਘ

    ਤਸਵੀਰ ਸਰੋਤ, Getty Images

  8. ਸਰਕਾਰ ਦਾ ਬਿਨਾਂ ਚਰਚਾ ਕਰੇ ਖੇਤੀ ਕਾਨੂੰਨ ਵਾਪਸ ਲੈਣਾ ਮੰਦਭਾਗਾ ਹੈ - ਰਾਹੁਲ ਗਾਂਧੀ

    ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਫ਼ਸੋਸ ਹੈ ਕਿ ਕੇਂਦਰ ਸਰਕਾਰ ਨੇ ਬਿਨਾਂ ਕਿਸੇ ਚਰਚਾ ਦੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ।

    ਉਨ੍ਹਾਂ ਕਿਹਾ, “ਅਸੀਂ ਪਹਿਲਾਂ ਹੀ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ ਤੇ ਹੁਣ ਕਾਨੂੰਨ ਵਾਪਸ ਹੋ ਗਏ ਹਨ।”

    “ਇਹ ਮੰਦਭਾਗਾ ਹੈ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਬਿਨਾਂ ਕਿਸੇ ਚਰਚਾ ਦੇ ਲੈ ਲਿਆ ਹੈ। ਸਰਕਾਰ ਚਰਚਾ ਤੋਂ ਘਬਰਾ ਰਹੀ ਹੈ।”

    ਰਾਹੁਲ ਗਾਂਧੀ

    ਤਸਵੀਰ ਸਰੋਤ, ANI

  9. ਕਿਸਾਨ ਅੰਦੋਲਨ ਦਾ ਇੱਕ ਸਾਲ: ਕਿਸਾਨਾਂ ਦੇ ਵਿਰੋਧ ਤੋਂ ਲੈ ਕੇ 'ਸਰਕਾਰ ਦੇ ਝੁਕਣ' ਤੱਕ ਦੇ 11 ਅਹਿਮ ਪੜਾਅ

    ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।

    ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ 'ਚ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਧਰਨੇ ਉੱਤੇ ਡਟੇ ਰਹਿਣਗੇ।

    ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੂੰ ਇੱਕ ਖੁੱਲ੍ਹੀ ਚਿੱਠੀ ਲਿਖੀ ਗਈ ਹੈ ਜਿਸ ਐੱਮਐੱਸਪੀ ਉੱਤੇ ਕਾਨੂੰਨੀ ਗਾਰੰਟੀ ਅਤੇ ਲਖੀਮਪੁਰ ਕਾਂਡ ਦੇ ਕਥਿਤ ਮੁਲਜ਼ਮ ਕਹੇ ਜਾਂਦੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਖ਼ਿਲਾਫ਼ ਕਾਰਵਾਈ ਅਤੇ ਕਿਸਾਨਾਂ ਉੱਤੇ ਦਰਜ ਕੇਸਾਂ ਸਣੇ ਬਕਾਇਆ ਮਸਲਿਆਂ ਬਾਰੇ ਪੁੱਛਿਆ ਗਿਆ ਹੈ।

    ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ: ਪੰਜਾਬ ਤੋਂ ਸ਼ੁਰੂ ਹੋਏ ਵਿਰੋਧ ਤੋਂ ਲੈ ਕੇ ਸਰਕਾਰ ਦੇ ਝੁਕਣ ਤੱਕ

    ਸੰਯੁਕਤ ਕਿਸਾਨ ਮੋਰਚੇ ਦੀ ਬੈਠਕ 'ਚ 22 ਨਵੰਬਰ ਦੀ ਲਖਨਊ ਕਿਸਾਨ ਮਹਾਪੰਚਾਇਤ, 26 ਨਵੰਬਰ ਦੇ ਦਿੱਲੀ ਬਾਰਡਰਾਂ ਉੱਤੇ ਇਕੱਠ ਅਤੇ 29 ਨਵੰਬਰ ਦਾ ਦਿੱਲੀ ਕੂਚ ਅਜੇ ਕਾਇਮ ਹੈ।

    ਸਰਕਾਰ ਅਤੇ ਕਿਸਾਨਾਂ ਵਿਚਾਲੇ 11 ਗੇੜ ਦੀ ਗੱਲਬਾਤ ਹੋਈ, ਸਰਕਾਰ ਸੋਧਾਂ ਲਈ ਤਿਆਰ ਸੀ ਪਰ ਕਿਸਾਨ ਤਿੰਨੇ ਕਾਨੂੰਨ ਰੱਦ ਕਰਨ ਉੱਤੇ ਅੜੇ ਹੋਏ ਸਨ।

    ਹੁਣ ਪ੍ਰਧਾਨ ਮੰਤਰੀ ਦੇ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਇਸ ਅੰਦੋਲਨ ਦੇ ਖ਼ਤਮ ਹੋ ਦੀ ਆਸ ਬੱਝ ਗਈ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ

  10. ਰਾਜ ਸਭਾ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਹੋਇਆ ਪਾਸ

    ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਵਿੱਚ ਕਿਹਾ ਕਿ ਜਿਹੜੇ ਖੇਤੀ ਸੁਧਾਰ ਬਿੱਲ ਕਿਸਾਨਾਂ ਦੀ ਭਲਾਈ ਲਈ ਲਿਆਂਦੇ ਗਏ ਸਨ ਉਹ ਕਿਸਾਨਾਂ ਦੇ ਮੰਗ ਦੇ ਮੱਦੇਨਜ਼ਰ ਰੱਦ ਕਰਨ ਦਾ ਬਿੱਲ ਲਿਆਂਦਾ ਗਿਆ ਹੈ।

    ਇਸ ਬਿੱਲ ਨੂੰ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  11. ਸਿੰਘੂ ਬਾਰਡਰ ਤੋਂ LIVE

    ਖੇਤੀ ਕਾਨੂੰਨ ਰੱਦ ਹੋਣ ਬਾਰੇ ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਕੀ ਕਹਿ ਰਹੇ ਹਨ।

  12. ਲੋਕ ਸਭਾ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ ਕਰਨ ਦੌਰਾਨ ਕੀ ਹੋਇਆ

    ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ।

    ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਬਿੱਲ ਉੱਤੇ ਚਰਚਾ ਦੀ ਮੰਗ ਕੀਤੀ ਗਈ। ਪਰ ਬਿੱਲ ਬਿਨਾਂ ਚਰਚਾ ਦੇ ਹੀ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ।

    ਵੀਡੀਓ ਕੈਪਸ਼ਨ, ਲੋਕ ਸਭਾ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ
  13. ਕੇਂਦਰੀ ਮੰਤਰੀ ਦਾ ਵਿਰੋਧੀ ਧਿਰ 'ਤੇ ਹਮਲਾ

    ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੇ ਕਿਹਾ ਕਿ ਖੇਤੀ ਕਾਨੂੰਨ ਪਾਸ ਹੋਣ ਸਮੇਂ ਇਸ ਉੱਪਰ ਕਾਫੀ ਚਰਚਾ ਹੋਈ ਸੀ।

    ਉਨ੍ਹਾਂ ਨੇ ਕਿਹਾ, ‘ਸਾਰਾ ਵਿਰੋਧੀ ਧਿਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਿਹਾ ਸੀ। ਪਰ ਜਦੋਂ ਅਸੀਂ ਇਹ ਕਰ ਰਹੇ ਸੀ ਤਾਂ ਉਨ੍ਹਾਂ ਨੇ ਹੰਗਾਮਾ ਕੀਤਾ।’

    ‘ਮੈਂ ਵਿਰੋਧੀ ਧਿਰ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਨ੍ਹਾਂ ਦੀ ਮੰਸ਼ਾ ਕੀ ਹੈ।’

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  14. ਕਾਂਗਰਸ ਨੇ ਕੀਤਾ ਪ੍ਰਦਰਸ਼ਨ

    ਕਾਂਗਰਸ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤਾ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  15. 'ਸਰਕਾਰ ਭੁਲੇਖੇ 'ਚ ਨਾ ਰਹੇ, ਗੱਲਬਾਤ ਦਾ ਰਾਹ ਖੋਲ੍ਹੇ ਬਿਨਾਂ ਨਹੀਂ ਜਾਵਾਂਗੇ'

    ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਬਿੱਲ ਸਾਰੀਆਂ ਥਾਵਾਂ ’ਤੇ ਪਾਸ ਹੋਵੇਗਾ ਪਰ ਅਸੀਂ ਹੋਰ ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਅਸੀਂ ਇੱਥੋਂ ਨਹੀਂ ਜਾਵਾਗੇ।

    ਵੀਡੀਓ ਕੈਪਸ਼ਨ, 'ਸਰਕਾਰ ਭੁਲੇਖੇ 'ਚ ਨਾ ਰਹੇ, ਗੱਲਬਾਤ ਦਾ ਰਾਹ ਖੋਲ੍ਹੇ ਬਿਨਾਂ ਨਹੀਂ ਜਾਵਾਂਗੇ'
  16. ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਲੋਕ ਸਭਾ 'ਚ ਪਾਸ

    ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ।

    ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਬਿੱਲ ਉੱਤੇ ਚਰਚਾ ਦੀ ਮੰਗ ਕੀਤੀ ਗਈ।

    ਪਰ ਬਿੱਲ ਬਿਨਾਂ ਚਰਚਾ ਦੇ ਹੀ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ।

    ਕਿਸਾਨ ਅੰਦੋਲਨ

    ਤਸਵੀਰ ਸਰੋਤ, Getty Images

  17. ਐੱਮਐੱਸਪੀ ਦੇ ਮੁੱਦੇ ਉੱਤੇ 3 ਸਪੱਸ਼ਟੀਕਰਨ ਚਾਹੁੰਦੇ ਹਨ ਕਿਸਾਨ

    ਭਾਰਤੀ ਸੰਸਦ ਵਿਚ ਅੱਜ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਵਾਲਾ ਬਿੱਲ ਪੇਸ਼ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ।

    ਕਿਸਾਨ ਜਥੇਬੰਦੀਆਂ ਦੀ ਅਗਵਾਈ ਵਾਲਾ ਸੰਯੁਕਤ ਕਿਸਾਨ ਮੋਰਚਾ ਐੱਮਐੱਸਪੀ ਉੱਤੇ ਕਾਨੂੰਨੀ ਗਾਰੰਟੀ ਦੀ ਮੰਗ ਉੱਤੇ ਅੜ੍ਹਿਆ ਹੋਇਆ ਹੈ।

    ਸਰਕਾਰ ਵੱਲੋਂ ਐੱਮਐੱਸਪੀ ਦੀ ਮੰਗ ਉੱਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਪਰ ਕਿਸਾਨ ਆਗੂ ਡਾਕਟਰ ਦਰਸ਼ਨਪਾਲ ਮੁਤਾਬਕ ਸੰਯੁਕਤ ਕਿਸਾਨ ਮੋਰਚਾ 3 ਨੁਕਾਤੀ ਸਪੱਸ਼ਟੀਕਰਨ ਚਾਹੁੰਦਾ ਹੈ।

    • ਸਰਕਾਰ ਸੰਸਦ ਵਿੱਚ ਐਲਾਨ ਕਰੇ ਕਿ ਐੱਸਐੱਸਪੀ ਦੀ ਕਾਨੂੰਨੀ ਗਾਰੰਟੀ ਦੇ ਕਾਨੂੰਨ ਦੀ ਰੂਪਰੇਖਾ ਤੈਅ ਕਰਨ ਵਾਲੀ ਕਮੇਟੀ ਦਾ ਗਠਨ ਹੋਵੇਗੀ
    • ਇਸ ਕਮੇਟੀ ਵਿੱਚ ਕਿਸਾਨ ਸੰਗਠਨਾਂ ਦੀ ਭਾਈਵਾਲੀ ਸਰਕਾਰੀ ਧਿਰ ਦੇ ਬਰਾਬਰ ਦੀ ਹੋਣੀ ਚਾਹੀਦੀ ਹੈ।
    • ਇਹ ਕਮੇਟੀ ਦਾ ਕਾਰਜਕਾਲ ਸਮਾਂਬੱਧ ਹੋਣਾ ਚਾਹੀਦਾ ਹੈ ਅਤੇ ਤੈਅ ਸਮੇਂ ਵਿੱਚ ਕਾਨੂੰਨ ਬਣੇ।
    ਕਿਸਾਨ

    ਤਸਵੀਰ ਸਰੋਤ, Getty Images

  18. ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰ, 'ਖੇਤਾਂ ਵਿੱਚ ਜਾ ਕੇ ਅਕਸਰ ਅੱਖਾਂ ਭਰ ਆਉਂਦੀਆਂ ਹਨ'

    'ਜੇ ਮੌਕਾ ਮਿਲਿਆ ਤਾਂ ਮੈਂ ਵੀ ਜ਼ਰੂਰ ਦਿੱਲੀ ਜਾ ਕੇ ਸੰਘਰਸ਼ ਵਿੱਚ ਸ਼ਾਮਿਲ ਹੋਵਾਂਗੀ। ਬੇਟਾ ਤਾਂ ਦੁਨੀਆਂ ਤੋਂ ਚਲਿਆ ਗਿਆ, ਹੁਣ ਉਸ ਦੇ ਪਿਤਾ ਮੋਰਚੇ 'ਤੇ ਗਏ ਹਨ।'

    ਸੁਖਵਿੰਦਰ ਕੌਰ ਅੱਥਰੂ ਸਾਫ਼ ਕਰਦੇ ਹੋਏ ਆਪਣੇ ਬੇਟੇ ਸੰਦੀਪ ਸਿੰਘ ਵੜਿੰਗ ਨੂੰ ਯਾਦ ਕਰਦੇ ਹਨ ਜਿਸ ਦੀ ਜਨਵਰੀ 2021 ਵਿੱਚ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਗਈ ਸੀ।

    ਇਸ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਕਿਸਾਨੀ ਸੰਘਰਸ਼ ਵਿੱਚ ਆਪਣੀ ਹਾਜ਼ਰੀ ਲਗਵਾ ਚੁੱਕੀਆਂ ਹਨ।

    22 ਸਾਲਾ ਸੰਦੀਪ ਸਿੰਘ ਵੜਿੰਗ ਦੇ ਦਾਦਾ ਚਾਚਾ ਬਲਦੇਵ ਸਿੰਘ ਅਤੇ ਪਿਤਾ ਬੂਟਾ ਸਿੰਘ ਸ਼ੁਰੂਆਤ ਤੋਂ ਸੰਘਰਸ਼ ਵਿੱਚ ਸ਼ਾਮਿਲ ਰਹੇ ਹਨ।

    ਸੰਦੀਪ ਸਿੰਘ ਵੜਿੰਗ

    26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਨੂੰ ਇੱਕ ਸਾਲ ਪੂਰਾ ਹੋਣ ਦੇ ਮੌਕੇ ਵੀ ਬੂਟਾ ਸਿੰਘ ਟਿਕਰੀ ਬਾਰਡਰ 'ਤੇ ਮੌਜੂਦ ਹਨ।

    ਡਾਈਬੀਟੀਜ਼ ਅਤੇ ਹੋਰ ਕਈ ਬੀਮਾਰੀਆਂ ਨਾਲ ਪੀੜਤ ਬੂਟਾ ਸਿੰਘ ਸਿਹਤ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਇਸ ਧਰਨੇ ਵਿੱਚ ਸ਼ਾਮਲ ਹੁੰਦੇ ਰਹੇ ਹਨ।

    ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਬੀਤੇ ਸਾਲ ਨਵੰਬਰ ਵਿੱਚ ਦਿੱਲੀ ਹਰਿਆਣਾ ਅਤੇ ਦਿੱਲੀ ਉੱਤਰ ਪ੍ਰਦੇਸ਼ ਦੇ ਬਾਰਡਰਾਂ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ।

    ਪੂਰੀ ਖ਼ਬਰ ਪੜ੍ਹਨ ਲਈ ਕਲਿੱਕ ਕਰੋ

  19. ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਸੰਸਦ ਵਿੱਚ ਹੋਵੇਗਾ ਪੇਸ਼

    ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਵਿਰੋਧੀ ਧਿਰ ਨੇ ਜ਼ਾਹਿਰ ਕਰ ਦਿੱਤਾ ਹੈ ਕਿ ਇਸ ਵਾਰ ਵੀ ਹੰਗਾਮਾ ਹੋਣ ਦੇ ਆਸਾਰ ਹੈ।

    ਸਰਕਾਰ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਪਹਿਲਾ ਕਰ ਚੁੱਕੀ ਹੈ।

    ਸੈਸ਼ਨ ਦੇ ਪਹਿਲੇ ਦਿਨ ਹੀ ਸਰਕਾਰ ਇਨ੍ਹਾਂ ਨੂੰ ਵਾਪਸ ਲੈਣ ਦਾ ਬਿੱਲ ਜਾਰੀ ਕਰ ਸਕਦੀ ਹੈ।

    ਇਸ ਤੋਂ ਪਹਿਲਾਂ ਸਰਦ ਰੁੱਤ ਇਜਲਾਸ ਤੋਂ ਇੱਕ ਦਿਨ ਪਹਿਲਾ ਸੱਦੀ ਗਈ ਸਰਬ-ਦਲੀ ਬੈਠਕ ਵਿੱਚ ਕਿਸਾਨਾਂ ਦਾ ਮੁੱਦਾ ਹਾਵੀ ਰਿਹਾ।

    ਸੰਸਦ

    ਤਸਵੀਰ ਸਰੋਤ, Getty Images

    ਹਾਲਾਂਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਵਿੱਚ ਸ਼ਾਮਿਲ ਨਹੀਂ ਹੋਏ। ਉੱਥੇ ਆਮ ਆਦਮੀ ਪਾਰਟੀ ਨੇ ਬੈਠਕ ਦਾ ਬਾਇਕਾਟ ਕੀਤਾ।

    ਵਿਰੋਧੀ ਧਿਰ ਤੋਂ ਇਲਾਵਾ ਭਾਜਪਾ ਦੇ ਨਾਲ ਦਿਖਣ ਵਾਲੀਆਂ ਕਈ ਪਾਰਟੀਆਂ ਨੇ ਵੀ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਮੰਗ ਦਾ ਸਮਰਥਨ ਕੀਤਾ।

  20. ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਦਿਆਂ ਕੀ ਕਿਹਾ ਸੀ

    ਪ੍ਰਧਾਨ ਮੰਤਰੀ ਨੇ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਹ ਗੱਲਾਂ ਕਹੀਆਂ ਸਨ:-

    • ਕਿਸਾਨਾਂ ਦੀ ਸਥਿਤੀ ਸੁਧਾਰਨ ਲਈ ਤਿੰਨ ਖੇਤੀ ਕਾਨੂੰਨ ਲੈ ਕੇ ਆਏ ਗਏ। ਪਹਿਲਾਂ ਵੀ ਕਈ ਸਰਕਾਰਾਂ ਨੇ ਇਸ ਉੱਪਰ ਮੰਥਨ ਵੀ ਕੀਤਾ
    • ਇਹ ਡਿਮਾਂਡ ਕਿਸਾਨਾਂ ਤੇ ਸੰਗਠਨਾਂ ਵੱਲੋਂ ਕੀਤੀ ਗਈ ਸੀ। ਕਈ ਕਿਸਾਨ ਸੰਗਠਨਾਂ ਨੇ ਇਨ੍ਹਾਂ ਕਾਨੂੰਨਾਂ ਦਾ ਸਵਾਗਤ ਕੀਤਾ
    • ਅਸੀਂ ਨੇਕ ਨੀਅਤ ਤੋਂ ਕਾਨੂੰਨ ਲੈ ਕੇ ਆਏ
    • ਪਰ ਅਸੀਂ ਕੁਝ ਕਿਸਾਨਾਂ ਨੂੰ ਇਹ ਸਮਝਾ ਨਹੀਂ ਪਾਏ। ਕਿਸਾਨਾਂ ਦਾ ਇੱਕ ਵਰਗ ਹੀ ਵਿਰੋਧ ਕਰ ਰਿਹਾ ਹੈ। ਅਸੀਂ ਖੁਲ੍ਹੇ ਮੰਨ ਨਾਲ ਉਨ੍ਹਾਂ ਨੂੰ ਸਮਝਾਉਂਦੇ ਰਹੇ

    ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ

    ਕਿਸਾਨ ਅੰਦੋਲਨ

    ਤਸਵੀਰ ਸਰੋਤ, ANI