ਜੇ ਬਿਕਰਮ ਮਜੀਠੀਆ ਖਿਲਾਫ਼ ਡਰੱਗਜ਼ ਕੇਸ ’ਚ ਕੋਈ ਇੱਕ ਵੀ ਸਬੂਤ ਲਿਆ ਦੇਵੇ ਤਾਂ ਮੈਂ ਸਿਆਸਤ ਛੱਡ ਦੇਵਾਂਗਾ - ਸੁਖਬੀਰ ਬਾਦਲ

ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣਗੀਆਂ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਲਾਈਵ ਕਵਰੇਜ

  1. ਪੰਜਾਬ ਚੋਣਾਂ 2022: ਅੱਜ ਦਾ ਅਹਿਮ ਘਟਨਾਕ੍ਰਮ

    ਪੰਜਾਬ ਸਣੇ ਪੰਜ ਸੂਬਿਆ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨੂੰ ਇੱਥੇ ਹੀ ਸਮਾਪਤ ਕਰ ਰਹੇ ਹਾਂ। ਪੇਸ਼ ਹਨ ਅੱਜ ਦੇ ਖ਼ਾਸ ਘਟਨਾਕ੍ਰਮ

    • ਪੰਜਾਬ ਵਿੱਚ ਅੱਜ ਤੋਂ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰਨੀ ਸ਼ੁਰੂ ਹੋ ਗਈ ਹੈ। ਪਹਿਲੇ ਦਿਨ 12 ਉਮੀਦਵਾਰਾਂ ਨੇ ਨਾਮਜ਼ਦਗੀ ਭਰੀ ਹੈ।
    • ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜੇ ਇਹ ਸਰਕਾਰ ਬਿਕਰਮ ਮਜੀਠੀਆ ਖਿਲਾਫ਼ ਇੱਕ ਵੀ ਸਬੂਤ ਪੇਸ਼ ਕਰ ਦੇਣ ਤਾਂ ਉਹ ਸਿਆਸਤ ਛੱਡ ਦੇਣਗੇ।
    • ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ ਤਿੰਨ ਦਿਨਾਂ ਲਈ ਰੋਕ ਲਗਾ ਦਿੱਤੀ ਹੈ।
    • ਪੰਜਾਬ ਦੇ ਐੱਸੀ ਕਮਿਸ਼ਨ ਨੇ ਭਗਵੰਤ ਮਾਨ ਵੱਲੋਂ ਬੀਆਰ ਅੰਬੇਡਕਰ ਦੀ ਮੂਰਤੀ ਦੀ ਕਥਿਤ ਬੇਅਦਬੀ ਦੇ ਮਾਮਲੇ ਵਿੱਚ ਜਲੰਧਰ ਦੇਹਾਤੀ ਦੇ ਐੱਸਐੱਸਪੀ ਤੋਂ ਰਿਪੋਰਟ ਮੰਗੀ ਹੈ।
    • ਚੋਣਾਂ ਦੌਰਾਨ ਪਾਰਟੀਆਂ ਵੱਲੋਂ ‘ਮੁਫ਼ਤ ਤੋਹਫ਼ਿਆਂ’ ਦੇ ਐਲਾਨ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਭੇਜਿਆ ਹੈ।
    • ਕਾਂਗਰਸ ਆਗੂ ਰਾਹਲ ਗਾਂਧੀ 27 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ।
    • ਪਟਿਆਲਾ ਪਹੁੰਚੇ ਭਗਵੰਤ ਮਾਨ ਦਾ ਹਿੰਦੂ ਸੰਗਠਨਾਂ ਨੇ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਬੋਲਣ ਵੀ ਨਹੀਂ ਦਿੱਤਾ ਹੈ।
  2. ਭਗਵੰਤ ਮਾਨ ਦੇ ਮਸਲੇ ’ਤੇ ਐੱਸਸੀ ਕਮਿਸ਼ਨ ਨੇ ਜਲੰਧਰ ਐੱਸਐੱਸਪੀ ਤੋਂ ਰਿਪੋਰਟ ਮੰਗੀ, ਪਾਲ ਸਿੰਘ ਨੌਲੀ, ਬੀਬੀਸੀ ਸਹਿਯੋਗੀ

    ਭਗਵੰਤ ਮਾਨ

    ਤਸਵੀਰ ਸਰੋਤ, FB/Bhagwant Mann

    ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵੱਲੋਂ ਕਥਿਤ ਤੌਰ ’ਤੇ ਆਪਣੇ ਗਲ਼ ਵਿਚੋਂ ਹਾਰ ਉਤਾਰ ਕੇ ਪਾਉਣ ਦੇ ਮਾਮਲੇ ’ਚ ਐੱਸਸੀ ਕਮਿਸ਼ਨ ਪੰਜਾਬ ਨੇ ਜਲੰਧਰ ਦਿਹਾਤੀ ਦੇ ਐੱਸਐੱਸਪੀ ਨੂੰ ਨੋਟਿਸ ਭੇਜ ਕੇ ਰਿਪੋਰਟ ਮੰਗੀ ਹੈ।

    ਭਗਵੰਤ ਮਾਨ ਬੀਤੇ ਕੱਲ੍ਹ ਨਕੋਦਰ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਲਈ ਆਏ ਹੋਏ ਸਨ।

    ਪਾਰਟੀ ਵਰਕਰਾਂ ਨੇ ਭਗਵੰਤ ਮਾਨ ਦੇ ਗਲ ਵਿਚ ਹਾਰ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਇਹੀ ਹਾਰ ਭਗਵੰਤ ਮਾਨ ਨੇ ਕਥਿਤ ਤੌਰ ’ਤੇ ਡਾ. ਅੰਬੇਡਕਰ ਦੇ ਲੱਗੇ ਬੁੱਤ ਦੇ ਗਲ ਵਿਚ ਪਾ ਦਿੱਤੇ ਸਨ।

  3. ਪੰਜਾਬ ਚੋਣਾਂ 2022: ਚਰਨਜੀਤ ਚੰਨੀ ਦੀ ਚੜ੍ਹਤ ਦੇ ਬਾਵਜੂਦ ਕਾਂਗਰਸ ਦਾ ਭਵਿੱਖ ਤੈਅ ਕਰਨਗੇ ਇਹ ਫੈਕਟਰ

    ਚਰਨਜੀਤ ਸਿੰਘ ਚੰਨੀ

    ਤਸਵੀਰ ਸਰੋਤ, CHARANJIT SINGH CHANNI/FACEBOOK

    ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੰਭਾਵਨਾਵਾਂ ਨੂੰ ਦੋ ਮੁੱਖ ਫੈਕਟਰ ਪ੍ਰਭਾਵਿਤ ਕਰ ਰਹੇ ਹਨ।

    ਪਹਿਲਾ ਹੈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੈਪਟਨ ਅਮਰਿੰਦਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੈਦਾ ਹੋਏ ਲੋਕ ਰੋਹ ਨੂੰ ਕੁਝ ਮੱਠਾ ਕਰਨਾ। ਚੰਨੀ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਤਾਰ-ਤਾਰ ਕਰਨ ਲਈ ਸਮੁੱਚੀ ਵਿਰੋਧੀ ਧਿਰ ਦਾ ਨਿਸ਼ਾਨਾ ਹੁਣ ਚਰਨਜੀਤ ਚੰਨੀ ਉੱਤੇ ਕੇਂਦਰਿਤ ਹੋ ਗਿਆ ਹੈ।

    ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਲਈ ਇੱਥੇ ਕਲਿੱਕ ਕਰੋ।

  4. ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਸੋਹਣਾ-ਮੋਹਣਾ ਸਣੇ 5 ਹੋਰਾਂ ਨੂੰ ਦਿੱਤੇ ਗਏ ਵੋਟਰ ਕਾਰਡ

    ਸੋਹਣਾ ਮੋਹਣਾ

    ਨੈਸ਼ਨਲ ਵੋਟਰਜ਼ ਡੇਅ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਵੱਲੋਂ ਸਰੀਰ ਤੋਂ ਜੁੜੇ ਦੋ ਭਰਾਵਾਂ ਸੋਹਣਾ ਸਿੰਘ ਅਤੇ ਮੋਹਣਾ ਸਿੰਘ ਸਣੇ ਪੰਜ ਹੋਰਨਾਂ ਨੂੰ ਵੋਟਰ ਆਈ ਡੀ ਕਾਰਡ ਦਿੱਤੇ ਗਏ।

    ਡਾ. ਰਾਜੂ ਵੱਲੋਂ ਇਹ ਆਈ ਡੀ ਕਾਰਡ ਉਨ੍ਹਾਂ ਨੂੰ ਦਿੱਤੇ ਗਏ ਹਨ ਜੋ 18 ਸਾਲ ਦੇ ਹੋਏ ਹਨ।

    ਸੂਬਾ ਪੱਧਰੀ ਇੱਕ ਸਮਾਗਮ ਦੌਰਾਨ ਜਿਨ੍ਹਾਂ ਜ਼ਿਲ੍ਹਾ ਚੋਣ ਅਫ਼ਸਰਾਂ (ਡੀਸੀ) ਨੇ ਇਸ ਸਮਾਗਮ ਵਿੱਚ ਵਰਚੂਅਲੀ ਸ਼ਿਰਕਤ ਕੀਤੀ ਉਹ ਪਹਿਲੀ ਵਾਰ ਵੋਟ ਪਾਉਣ ਵਾਲੇ ਪੰਜ ਨੌਜਵਾਨਾਂ ਨੂੰ ਵੋਟਰ ਆਈ ਡੀ ਕਾਰਡ ਦੇਣਗੇ।

  5. ਬਿਕਰਮ ਮਜੀਠੀਆ ’ਤੇ ਸੁਖਜਿੰਦਰ ਰੰਧਾਵਾ ਤੇ ਸੁਖਬੀਰ ਬਾਦਲ ਕੀ ਕਹਿੰਦੇ

    ਰੰਧਾਵਾ ਨੇ ਕੀ ਕਿਹਾ

    ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਦਾਅਵਾ ਕੀਤਾ ਕਿ ਹਾਈ ਕੋਰਟ ਨੇ ਕਿਹਾ ਹੈ ਕਿ ਤੁਸੀਂ ਸਹੀ ਕੇਸ ਦਾਇਰ ਕੀਤਾ ਹੈ।

    ਇਸ ਦੌਰਾਨ ਉਨ੍ਹਾਂ ਅਰਵਿੰਦ ਕੇਜਰੀਵਾਲ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਮਜੀਠੀਆ ਤੋਂ ਮਾਫ਼ੀ ਕਿਉਂ ਮੰਗੀ।

    ਇਸ ਦੇ ਨਾਲ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਅਤੇ ਅਰਵਿੰਦ ਕੇਜਰੀਵਾਲ ਨੇ ਕੇਸ ਨੂੰ ਕਮਜ਼ੋਰ ਕੀਤਾ।

    ਸੁਖਬੀਰ ਬਾਦਲ ਨੇ ਕੀ ਕਿਹਾ

    ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।

    ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਦੀ ਚੰਨੀ-ਸਿੱਧੂ ਦੀ ਸਰਕਾਰ ਆਈ ਹੈ ਇਨ੍ਹਾਂ ਦਾ ਇਹ ਮੰਤਵ ਸੀ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਫ਼ਿਰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਉੱਤੇ ਕੇਸ ਕਰੋ।

    ਉਨ੍ਹਾਂ ਕਿਹਾ ਕਿ ਚੰਨੀ ਅਤੇ ਸੁਖਜਿੰਦਰ ਰੰਧਾਵਾ ਉੱਤੇ ਕੇਸ ਕਰਨ ਲਈ ਅਫ਼ਸਰਾਂ ਉੱਤੇ ਦਬਾਅ ਪਾਇਆ।

    ਸਿਆਸਤ

    ਤਸਵੀਰ ਸਰੋਤ, BBC/ANI/INC

  6. 'ਅਗਲੀ ਅਕਾਲੀ-ਬਸਪਾ ਸਰਕਾਰ ਝੂਠੇ ਕੇਸਾਂ ਦੀ ਜਾਂਚ ਲਈ ਨਿਆਂ ਕਮਿਸ਼ਨ ਬਣਾਵੇਗੀ'

    ਬਿਕਰਮ ਮਜੀਠੀਆ ਉੱਤੇ ਹੋਏ ਕੇਸ ਦੇ ਹਵਾਲੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਚੰਨੀ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ।

    ਉਨ੍ਹਾਂ ਲਿਖਿਆ, “ਅਸੀਂ ਹਰ ਅਕਾਲੀ ਅਤੇ ਬਸਪਾ ਵਰਕਰ ਖ਼ਿਲਾਫ਼ ਲੜਾਈ ਲੜਾਂਗੇ ਜਿਸ ਉੱਤੇ ਚੰਨੀ ਸਰਕਾਰ ਨੇ ਬਦਲਾਖੋਰੀ ਦੀ ਸਿਆਸਤ ਤਹਿਤ ਝੂਠੇ ਕੇਸ ਦਰਜ ਕੀਤੇ ਹਨ।”

    ਉਨ੍ਹਾਂ ਅੱਗੇ ਲਿਖਿਆ ਕਿ ਅਗਲੀ ਅਕਾਲੀ-ਬਸਪਾ ਸਰਕਾਰ ਝੂਠੇ ਕੇਸਾਂ ਦੀ ਜਾਂਚ ਲਈ ਇੱਕ ਨਿਆਂ ਕਮਿਸ਼ਨ ਬਣਾਵੇਗੀ ਅਤੇ ਇਸ ਪਿੱਛੇ ਸ਼ਾਮਲ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  7. 'ਜੇ ਮਜੀਠੀਆ ਖ਼ਿਲਾਫ਼ ਸਰਕਾਰ ਸਬੂਤ ਪੇਸ਼ ਕਰ ਦੇਵੇ ਤਾਂ ਮੈਂ ਸਿਆਸਤ ਛੱਡ ਦੇਵਾਂਗਾ'

    ਸੁਖਬੀਰ ਬਾਦਲ ਨੇ ਬਿਕਰਮ ਮਜੀਠੀਆ ਦੇ ਹੱਕ ਵਿੱਚ ਖੜ੍ਹੇ ਹੋਏ ਨਜ਼ਰ ਆ ਰਹੇ ਹਨ।

    ਉਨ੍ਹਾਂ ਲਿਖਿਆ, ‘’ਅਕਾਲੀ ਦਲ ਦਾ ਪ੍ਰਧਾਨ ਹੋਣ ਨਾਅਤੇ ਮੈਂ ਇਹ ਐਲਾਨ ਕਰਦਾ ਹਾਂ ਕਿ ਜੇ ਇਹ ਸਰਕਾਰ ਬਿਕਰਮ ਮਜੀਠੀਆ ਖ਼ਿਲਾਫ਼ ਕੋਈ ਸਬੂਤ ਪੇਸ਼ ਕਰ ਦੇਵੇ ਤਾਂ ਮੈਂ ਸਿਆਸਤ ਛੱਡ ਦੇਵਾਂਗਾ।‘’

    ‘’ਇੱਕ ਬੇਗੁਨਾਹ ਨੂੰ ਝੂਠੇ ਕੇਸ ਵਿੱਚ ਫਸਾਉਣ ਵਾਲੇ ਹਰ ਇੱਕ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।‘’

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  8. ਸੀਨੀਅਰ ਕਾਂਗਰਸ ਆਗੂ ਆਰਪੀਐਨ ਸਿੰਘ ਭਾਜਪਾ 'ਚ ਸ਼ਾਮਲ

    ਆਰਪੀਐਨ ਸਿੰਘ

    ਤਸਵੀਰ ਸਰੋਤ, ANI

    ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਆਰਪੀਐਨ ਸਿੰਘ ਨੇ ਭਾਰਤੀ ਜਨਤਾ ਪਾਰਟੀ ਦਾ ਲੜ ਫੜ ਲਿਆ ਹੈ।

    ਦਿੱਲੀ ਵਿੱਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਉਨ੍ਹਾਂ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਮੰਤਰੀਆਂ ਦੀ ਹਾਜ਼ਰੀ ਵਿੱਚ ਭਾਜਪਾ ਜੁਆਇਨ ਕੀਤੀ।

    ਆਰਪੀਐਨ ਸਿੰਘ ਨੇ ਇਸ ਦੌਰਾਨ ਪੀਐਮ ਨਰਿੰਦਰ ਮੋਦੀ ਅਤੇ ਯੂਪੀ ਦੇ ਸੀਐਮ ਯੋਗੀ ਦੀ ਤਾਰੀਫ਼ ਵੀ ਕੀਤੀ।

    ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ 32 ਸਾਲ ਇੱਕੋ ਸਿਆਸੀ ਪਾਰਟੀ (ਕਾਂਗਰਸ) ਵਿੱਚ ਰਿਹਾ ਹਾਂ ਪਰ ਹੁਣ ਉਹ ਪਾਰਟੀ ਪਹਿਲਾਂ ਵਰਗੀ ਨਹੀਂ ਰਹੀ।

    ਉਨ੍ਹਾਂ ਕਿਹਾ ਕਿ ਉਹ ਪੀਐਮ ਮੋਦੀ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੱਕ ਕਾਰਕੁੰਨ ਵਜੋਂ ਕੰਮ ਕਰਨਗੇ।

  9. ਚੋਣਾਂ ਦੌਰਾਨ ਪਾਰਟੀਆਂ ਵੱਲੋਂ ‘ਮੁਫ਼ਤ ਤੋਹਫ਼ਿਆਂ’ ’ਤੇ ਸੁਪਰੀਮ ਕੋਰਟ ਨੇ ਮੰਗਿਆ ਜਵਾਬ

    ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੱਲੋਂ ‘ਫ੍ਰੀ ਬੀਜ਼’ (ਮੁਫ਼ਤ ਤੋਹਫ਼ੇ) ਦੇਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਕੋਰਟ ਨੇ ਇਹ ਜਵਾਬ ਚਾਰ ਹਫ਼ਤਿਆਂ ਦੇ ਅੰਦਰ ਹੀ ਮੰਗਿਆ ਹੈ।

    ਭਾਜਪਾ ਆਗੂ ਅਤੇ ਵਕੀਲ ਅਸ਼ਵਨੀ ਉਪਾਧਿਆਏ ਵੱਲੋਂ ਪਾਈ ਗਈ ਇੱਕ ਪਟੀਸ਼ਨ ਵਿੱਚ ਆਖਿਆ ਗਿਆ ਹੈ ਕਿ ਸਿਆਸੀ ਪਾਰਟੀਆਂ ਵੱਲੋਂ ਚੋਣਾ ਸਮੇਂ ‘ਮੁਫ਼ਤ ਤੋਹਫ਼ੇ’ ਦੇ ਐਲਾਨ ਨਾਲ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਜਾਂਦਾ ਹੈ ਅਤੇ ਇਸ ਨਾਲ ਚੋਣਾ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ।

    ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਦੇ ਮੁਫ਼ਤ ਤੋਹਫ਼ੇ ਦੇਣ ਦੇ ਵਾਅਦੇ ਉੱਤੇ ਚਿੰਤਾ ਜਤਾਈ ਹੈ।

    ਸੁਪਰੀਮ ਕੋਰਟ

    ਤਸਵੀਰ ਸਰੋਤ, Getty Images

  10. ਕਾਂਗਰਸ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ

    ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁਤਾਬਕ 27 ਜਨਵਰੀ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਪੰਜਾਬ ਦਾ ਦੌਰਾਨ ਕਰਨਗੇ।

    ਜਿਸ ਦੇ ਤਹਿਤ ਉਹ ਹਰਿਮੰਦਰ ਸਾਹਿਬ, ਅੰਮ੍ਰਿਤਸਰ ਅਤੇ ਭਗਵਾਨ ਵਾਲਮੀਕੀ ਤਿਰਥ ਸਥੱਲ ਨਤਮਸਤਕ ਹੋਣਗੇ।

    ਇਸ ਤੋਂ ਇਲਾਵਾ ਉਹ ਜਲੰਧਰ ਤੋਂ ਇੱਕ ਵਰਚੁਅਲ ਰੈਲੀ ਨੂੰ ਵੀ ਸੰਬੋਧਿਤ ਕਰਨਗੇ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  11. ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਹਾਈ ਕੋਰਟ ਨੇ ਲਗਾਈ ਰੋਕ

    ਬਿਕਰਮ ਮਜੀਠੀਆ

    ਤਸਵੀਰ ਸਰੋਤ, Getty Images

    ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ।

    ਦੱਸ ਦਈਏ ਕਿ ਡਰੱਗਜ਼ ਮਾਮਲੇ ਵਿੱਚ ਮਜੀਠੀਆ ਦੇ ਟਿਕਾਣਿਆਂ ’ਤੇ ਪੰਜਾਬ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਨੇ ਅੱਜ ਸਵੇਰੇ ਅੰਮ੍ਰਿਤਸਰ ਸਥਿਤ ਕੋਠੀ ’ਤੇ ਦਬਿਸ਼ ਦਿੱਤੀ।

    ਡਰੱਗਜ਼ ਕੇਸ ਵਿੱਚ ਐੱਫਆਈਆਰ ਦਰਜ ਹੋਣ ਮਗਰੋਂ ਮਜੀਠੀਆ ਅਗਾਊਂ ਜ਼ਮਾਨਤ ’ਤੇ ਚੱਲ ਰਹੇ ਸਨ। ਪਰ 24 ਜਨਵਰੀ ਨੂੰ ਹਾਈ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ।

  12. ਸੁਪਰੀਮ ਕੋਰਟ ਨੇ ਸਿਆਸੀ ਦਲਾਂ ਦੇ ਚੋਣ ਨਿਸ਼ਾਨ ਅਤੇ ਰਜਿਸਟ੍ਰੇਸ਼ਨ ਰੱਦ ਕਰਨ ਦੇ ਨਿਰਦੇਸ਼ ਜਾਰੀ ਕਰਨ ਨੂੰ ਕਿਹਾ

    ਸੁਪਰੀਮ ਕੋਰਟ

    ਤਸਵੀਰ ਸਰੋਤ, GETTY IMAGES

    ਖ਼ਬਰ ਏਜੰਸੀ ਏਐੱਨਆਈ ਮੁਤਾਬਕ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਸਿਆਸੀ ਦਲਾਂ ਦੇ ਰਜਿਸਟ੍ਰੇਸ਼ਨ ਨੂੰ ਰੱਦ ਕਰਨ ਅਤੇ ਚੋਣ ਨਿਸ਼ਾਨਾਂ ਨੂੰ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਨ੍ਹਾਂ ਨੇ ਜਨਤਕ ਪੈਸੇ ਨਾਲ ਤਰਕਹੀਣ ਮੁਫ਼ਤ ਤੋਹਫ਼ੇ ਵੰਡਣ ਦਾ ਵਾਅਦਾ ਕੀਤਾ ਸੀ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

    ਚੀਫ ਜਸਟਿਸ ਐੱਨਵੀ ਰਮੰਨਾ, ਜਸਟਿਸ ਏਐੱਸ ਬੋਪੰਨਾ ਅਤੇ ਹੇਮਾ ਕੋਹਲੀ ਦੀ ਬੈਂਚ ਨੇ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਜ਼ਾਹਿਰ ਕੀਤੀ ਅਤੇ ਕਿਹਾ ਇਹ ਇੱਕ ਗੰਭੀਰ ਮੁੱਦਾ ਹੈ ਜੋ ਵੋਟਰਾਂ ਨੂੰ ਅਤੇ ਚੋਣਾਂ ਦੀ ਨਿਰਪੱਖਤਾ ਨੂੰ ਪ੍ਰਭਾਵਿਤ ਕਰ ਸਕਦਾ ਹੈ।

    ਸੁਣਵਾਈ ਦੌਰਾਨ ਪਟੀਸ਼ਨਾਕਰਤਾ ਅਸ਼ਵਨੀ ਉਪਧਿਆਇ ਦੇ ਵਕੀਲ ਵਿਕਾਸ ਸਿੰਘ ਨੇ ਦਲੀਲ ਦਿੱਤੀ ਕਿ ਇੱਥੇ ਦੇਸ਼ ਦੇ ਨਾਗਰਿਕਾਂ ਦਾ ਪੈਸਾ ਦਾਅ ‘ਤੇ ਲੱਗਾ ਹੈ।

    ਐਡਵੋਕੇਟ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਜਨਹਿਤ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਵਾਅਦੇ ਜਾਂ ਗ਼ਲਤ ਲਾਭ ਲਈ ਤਰਕਹੀਣ ਮੁਫ਼ਤ ਅਤੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲੁਭਾਉਣ ਲਈ ਰਿਸ਼ਵਤਖੋਰੀ ਅਤੇ ਬੇਲੋੜੇ ਪ੍ਰਭਾਵਾਂ ਦੇ ਸਮਾਨ ਹੈ।

  13. ਪੰਜਾਬ ਵਿਧਾਨ ਸਭਾ ਚੋਣਾਂ 2022: ਵੋਟਾਂ ਪੈਣ ਤੋਂ ਨਤੀਜਿਆਂ ਤੱਕ ਸਾਰੇ ਅਹਿਮ ਸਵਾਲਾਂ ਦੇ ਜਵਾਬ

    ਪੰਜਾਬ ਚੋਣਾਂ

    ਤਸਵੀਰ ਸਰੋਤ, NARINDER NANU/GETTY IMAGE

    ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

    ਪੰਜਾਬ ਸਣੇ ਚਾਰ ਹੋਰ ਰਾਜਾਂ ਵਿੱਚ ਵੀ ਚੋਣਾ ਹੋਣੀਆਂ ਹਨ ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਤੇ ਗੋਆ ਸ਼ਾਮਲ ਹਨ। ਚੋਣ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਕੋਰੋਨਾਵਾਇਰਸ ਨੂੰ ਧਿਆਨ ਵਿੱਚ ਰੱਖ ਕੇ ਕਰਵਾਈਆਂ ਜਾਣਗੀਆਂ।

    ਇਨ੍ਹਾਂ ਚੋਣਾਂ ਨਾਲ ਜੁੜੇ ਸਵਾਲਾਂ ਦੇ ਜਵਾਬ ਜਾਨਣ ਲਈ ਇੱਥੇ ਕਲਿੱਕ ਕਰੋ।

  14. ਪਰਨੀਤ ਕੌਰ ਨੇ ਮੰਦਿਰ ਵਿੱਚ ਬੇਅਦਬੀ ਦੀ ਕਥਿਤ ਕੋਸ਼ਿਸ਼ ਦੀ ਕੀਤੀ ਨਿੰਦਾ

    ਖ਼ਬਰ ਏਜੰਸੀ ਏਐੱਨਆਈ ਮੁਤਾਬਕ ਪਟਿਆਲ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕਾਲੀ ਮਾਤਾ ਮੰਦਿਰ ਵਿੱਚ ਕਥਿਤ ਬੇਅਦਬੀ ਦੀ ਕੋਸ਼ਿਸ਼ ਦੀ ਨਿੰਦਾ ਕੀਤੀ।

    ਸੋਮਵਾਰ ਨੂੰ ਪਟਿਆਲਾ ਦੇ ਕਾਲੀ ਦੇਵੀ ਮੰਦਿਰ ਵਿੱਚ ਇੱਕ ਸ਼ਖ਼ਸ ਨੇ ਕਥਿਤ ਬੇਅਦਬੀ ਦੀ ਕੋਸ਼ਿਸ਼ ਕੀਤੀ।

    ਉਨ੍ਹਾਂ ਨੇ ਕਿਹਾ, “ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਅਸੀਂ ਕਿਸੇ ਨੂੰ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿਆਂਗੇ। ਮੈਂ ਸੂਬਾ ਸਰਕਾਰ ਤੋਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦੀ ਹਾਂ।“

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  15. ਮੰਦਿਰ ਵਿੱਚ ਕਥਿਤ ਬੇਅਦਬੀ ਦੀ ਕੋਸ਼ਿਸ਼ ਖ਼ਿਲਾਫ਼ ਪਟਿਆਲਾ ਬੰਦ ਦਾ ਸੱਦਾ

    ਪਟਿਆਲਾ

    ਤਸਵੀਰ ਸਰੋਤ, Gurminder Grewal/BBC

    ਪਟਿਆਲਾ ਦੇ ਕਾਲੀ ਦੇਵੀ ਮੰਦਰ ਵਿੱਚ ਕਥਿਤ ਤੌਰ ’ਤੇ ਇੱਕ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ।

    ਬੀਬੀਸੀ ਸਹਿਯੋਗੀ ਗੁਰਮਿੰਦਰ ਗਰੇਵਾਲ ਨੇ ਦੱਸਿਆ ਕਿ ਹਿੰਦੂ ਸੰਗਠਨਾ ਵੱਲੋਂ ਵੱਖ-ਵੱਖ ਬਜ਼ਾਰਾਂ ਨੂੰ ਬੰਦ ਕਰਵਾਇਆ ਗਿਆ।

    ਦਰਅਸਲ ਬੀਤੇ ਦਿਨ (ਸੋਮਵਾਰ) ਪਟਿਆਲਾ ਦੇ ਕਾਲੀ ਦੇਵੀ ਮੰਦਿਰ ਵਿੱਚ ਇੱਕ ਸ਼ਖ਼ਸ ਨੇ ਕਥਿਤ ਬੇਅਦਬੀ ਦੀ ਕੋਸ਼ਿਸ਼ ਕੀਤੀ।

    ਪਟਿਆਲਾ

    ਤਸਵੀਰ ਸਰੋਤ, Gurminder Grewal/BBC

    ਇਹ ਸਾਰਾ ਮਾਮਲਾ ਮੰਦਿਰ ਵਿੱਚ ਲੱਗੇ ਸੀਸੀਟੀਵੀ ਫੁਟੇਜ ਵਿੱਚ ਨਜ਼ਰ ਆਇਆ ਸੀ ਕਿ ਇੱਕ ਵਿਅਕਤੀ ਮੰਦਿਰ ਵਿੱਚ ਲੱਗੀ ਕਾਲੀ ਮਾਤਾ ਦੀ ਮੂਰਤੀ ਵੱਲ ਵੱਧਦਾ ਹੈ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਕਰਦਾ ਹੈ।

    ਹਾਲਾਂਕਿ, ਪੁਲਿਸ ਨੇ ਮੁਲਜ਼ਮ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ।

  16. ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਲਾਈਵ

  17. ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਵਾਲੇ ਘਰ ਵਿੱਚ ਛਾਪੇਮਾਰੀ

    ਬਿਕਰਮ ਮਜੀਠੀਆ

    ਤਸਵੀਰ ਸਰੋਤ, GETTY IMAGES

    ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿੱਚ ਛਾਪੇਮਾਰੀ ਕੀਤੀ ਗਈ ਹੈ।

    ਡਰੱਗ ਕੇਸ ਵਿੱਚ ਐੱਫਆਈਆਰ ਹੋਣ ਮਗਰੋਂ ਮਜੀਠੀਆ ਅਗਾਊਂ ਜ਼ਮਾਨਤ 'ਤੇ ਚੱਲ ਰਹੇ ਸਨ।

    24 ਜਨਵਰੀ ਨੂੰ ਹਾਈ ਕੋਰਟ ਨੇ ਉਨ੍ਹਾਂ ਦੀ ਅਰਜ਼ੀ ਖਾਰਿਜ ਕਰ ਦਿੱਤੀ।

    ਪੁਲਿਸ ਮੁਤਾਬਕ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਖਾਰਿਜ ਹੋਣ ਤੋਂ ਬਾਅਦ ਰੇਡ ਕੀਤੀ ਗਈ ਹੈ।

    ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਕੁਝ ਬਰਾਮਦ ਨਹੀਂ ਹੋਇਆ ਹੈ।

    ਮਜੀਠੀਆ ਖਿਲਾਫ ਐੱਫ਼ਆਈਆਰ NDPS ਦੀ ਧਾਰਾ 25, 27 A ਤੇ 29 ਦੇ ਤਹਿਤ ਦਰਜ ਹੈ।

  18. ਦਿੱਲੀ ਦੇ ਹਰ ਦਫ਼ਤਰ 'ਚ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਲੱਗਣਗੀਆਂ- ਕੇਜਰੀਵਾਲ

    ਦਿੱਲੀ ਦੇ ਮੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗਣਤੰਤਰ ਦਿਵਸ ਮੌਕੇ ਇੱਕ ਪ੍ਰੋਗਰਾਮ ਵਿੱਚ ਐਲਾਨ ਕੀਤਾ ਕਿ ਦਿੱਲੀ ਸਰਕਾਰ ਦੇ ਹਰ ਦਫ਼ਤਰ ਵਿੱਚ ਬੀਆਰ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਲੱਗਣਗੀਆਂ।

    ਉਨ੍ਹਾਂ ਨੇ ਕਿਹਾ, "ਅੱਜ ਮੈਂ ਐਲਾਨ ਕਰਦਾ ਹਾਂ ਕਿ ਦਿੱਲੀ ਸਰਕਾਰ ਦੇ ਹਰ ਦਫ਼ਤਰ ਵਿੱਚ ਬੀਆਰ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਫੋਟੋਆਂ ਲੱਗਣਗੀਆਂ। ਹੁਣ ਅਸੀਂ ਕਿਸੇ ਵੀ ਮੁੱਖ ਮੰਤਰੀ ਜਾਂ ਰਾਜਨੇਤਾ ਦੀ ਫੋਟੋ ਨਹੀਂ ਲਗਾਵਾਂਗੇ।"

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

    ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਕੇ ਬੀਆਰ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਪ੍ਰਣ ਕਰਦੇ ਹਾਂ।

    “ਅਸੀਂ ਪਿਛਲੇ 7 ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਉਹ ਕ੍ਰਾਂਤੀ ਲਿਆਂਦੀ ਹੈ।ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਨੇ ਵੀ ਸਾਡੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ, ਸਾਨੂੰ ਆਪਣਾ ਸਰਟੀਫਿਕੇਟ ਮਿਲ ਗਿਆ।“

  19. ਚੋਣਾਂ ਦਾ ਪ੍ਰਮੁੱਖ ਘਟਨਾਕ੍ਰਮ

    Punjab Elections

    ਤਸਵੀਰ ਸਰੋਤ, Getty Images

    • ਪੰਜਾਬ ਚੋਣਾਂ ਦੇ ਉਮੀਦਵਾਰ ਅੱਜ ਤੋਂ ਨੌਮੀਨੇਸ਼ਨ ਭਰ ਸਕਣਗੇ।
    • ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿੱਚ ਨਵਜੋਤ ਸਿੱਧੂ ਨੂੰ ਮੰਤਰੀ ਬਣਾਉਣ ਲਈ ਇਮਰਾਨ ਖ਼ਾਨ ਨੇ ਸਿਫਾਰਿਸ਼ ਕੀਤੀ ਸੀ।
    • ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸੀਐੱਮ ਚਿਹਰੇ ਬਾਰੇ ‘ਬੋਗਸ’ ਸਰਵੇਅ ਕਰਵਾ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਹੈ।
    • ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਨਵਜੋਤ ਸਿੰਘ ਸਿੱਧੂ ਦੇ ਇਲਜ਼ਾਮਾਂ ਨੂੰ ਨਕਾਰਿਆ ਹੈ।
    • ਰਾਘਵ ਚੱਢਾ ਨੇ ਕਿਹਾ ਹੈ ਕਿ ਇਹ ਕੇਵਲ ਗ਼ੈਰ-ਕਾਨੂੰਨੀ ਮਾਇਨਿੰਗ ਦੇ ਮਸਲੇ ਤੋਂ ਧਿਆਨ ਹਟਾਉਣ ਲਈ ਕੀਤਾ ਗਿਆ ਹੈ।
    • ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।
    • ਪਟਿਆਲਾ ਦੇ ਕਾਲੀ ਦੇਵੀ ਮੰਦਿਰ ਵਿੱਚ ਕਥਿਤ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
    • ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਫੇਲ੍ਹ ਸਾਬਿਤ ਹੋਈਆਂ ਹਨ।
  20. ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਪੇਜ ਰਾਹੀਂ ਅਸੀਂ ਤੁਹਾਡੇ ਨਾਲ ਚੋਣਾਂ ਬਾਰੇ ਅਪਡੇਟ ਸਾਂਝੇ ਕਰਾਂਗੇ।

    24 ਜਨਵਰੀ ਦੇ ਅਪਡੇਟਸ ਲਈ ਇੱਥੇ ਕਲਿੱਕ ਕਰੋ